Saturday, June 27, 2026
BREAKING
SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ' 'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ ਰਾਮ ਮੰਦਰ ਮੁੱਦੇ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ, ਤਾਂ ਜੋ ਲੋਕਾਂ ਦੀ ਆਸਥਾ ਬਣੀ ਰਹੇ : ਕਾਂਗਰਸ 3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ' 'ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ

ਪੰਜਾਬ

ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ

27 ਜੂਨ, 2026 06:05 PM

ਖਰੜ : ਉੱਚ ਸਿੱਖਿਆ ਹਾਸਲ ਕਰਕੇ ਸੁਨਹਿਰੀ ਭਵਿੱਖ ਦੇ ਸੁਫ਼ਨੇ ਸਜਾ ਰਹੀ ਇਕ ਨੌਜਵਾਨ ਵਿਦਿਆਰਥਣ ਦੀ ਜ਼ਿੰਦਗੀ ਵੀਰਵਾਰ ਨੂੰ ਦਰਦਨਾਕ ਅੰਤ ਤੱਕ ਪਹੁੰਚ ਗਈ। ਖਰੜ ਦੇ ਰਣਜੀਤ ਨਗਰ ਨੇੜੇ ਸਥਿਤ ਨਿਊ ਅਮਨ ਸਿਟੀ ’ਚ ਕਿਰਾਏ ਦੇ ਕਮਰੇ ’ਚ ਰਹਿ ਰਹੀ 23 ਸਾਲਾ ਕਰੀਨਾ ਵਰਮਾ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕਾ ਮੂਲ ਰੂਪ ’ਚ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਰਿਆਤ ਐਂਡ ਬਾਹਰਾ ਯੂਨੀਵਰਸਿਟੀ, ਸਹੋੜਾ ’ਚ ਐੱਮ. ਐੱਸ. ਸੀ. ਦੀ ਪੜ੍ਹਾਈ ਕਰ ਰਹੀ ਸੀ। ਪੁਲਸ ਨੂੰ ਮੌਕੇ ਤੋਂ ਇਕ ਖ਼ੁਦਕੁਸ਼ੀ ਨੋਟ ਵੀ ਮਿਲਿਆ ਹੈ, ਜਿਸ ’ਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਹੈ।

ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕਾ ਦੇ ਪਿਤਾ ਜੈਪਾਲ ਸਿੰਘ ਨੇ ਦੱਸਿਆ ਕਿ ਉਹ ਲੁਧਿਆਣਾ ਵਿਖੇ ਡਰਾਈ ਕਲੀਨਿੰਗ ਦਾ ਕੰਮ ਕਰਦੇ ਹਨ। ਕਰੀਨਾ ਨਿਊ ਅਮਨ ਸਿਟੀ 'ਚ ਕਿਰਾਏ ਦੇ ਕਮਰੇ ’ਚ ਰਹਿ ਕੇ ਆਪਣੀ ਪੜ੍ਹਾਈ ਕਰ ਰਹੀ ਸੀ। ਵੀਰਵਾਰ ਸ਼ਾਮ ਕਰੀਬ ਸਾਢੇ 5 ਵਜੇ ਨਾਲ ਵਾਲੇ ਕਮਰੇ ’ਚ ਰਹਿਣ ਵਾਲੀ ਇਕ ਵਿਦਿਆਰਥਣ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕਰੀਨਾ ਨੇ ਕਮਰੇ ਅੰਦਰ ਫ਼ਾਹਾ ਲੈ ਲਿਆ ਹੈ ਅਤੇ ਦਰਵਾਜ਼ਾ ਅੰਦਰੋਂ ਬੰਦ ਹੈ। ਸੂਚਨਾ ਮਿਲਣ ’ਤੇ ਪਰਿਵਾਰਕ ਮੈਂਬਰ ਤੇ ਪੁਲਸ ਮੌਕੇ ’ਤੇ ਪਹੁੰਚੇ। ਦਰਵਾਜ਼ਾ ਤੋੜ ਕੇ ਅੰਦਰ ਦਾਖ਼ਲ ਹੋਣ ’ਤੇ ਕਰੀਨਾ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ।

ਮੌਕੇ ਦੀ ਤਲਾਸ਼ੀ ਦੌਰਾਨ ਪੁਲਸ ਨੂੰ ਇਕ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ, ਜਿਸ ’ਚ ਮ੍ਰਿਤਕਾ ਨੇ ਆਪਣੀ ਮੌਤ ਲਈ ਕਿਸੇ ਹੋਰ ਨੂੰ ਨਹੀਂ, ਸਗੋਂ ਖ਼ੁਦ ਨੂੰ ਹੀ ਜ਼ਿੰਮੇਵਾਰ ਦੱਸਿਆ ਹੈ। ਪਿਤਾ ਜੈਪਾਲ ਸਿੰਘ ਨੇ ਆਪਣੇ ਬਿਆਨਾਂ ’ਚ ਕਿਸੇ ਵੀ ਵਿਅਕਤੀ ਖ਼ਿਲਾਫ਼ ਕੋਈ ਸ਼ੱਕ ਜਾਂ ਕਾਨੂੰਨੀ ਕਾਰਵਾਈ ਦੀ ਮੰਗ ਨਹੀਂ ਕੀਤੀ। ਇਸ ਤੋਂ ਬਾਅਦ ਪੁਲਸ ਨੇ ਧਾਰਾ 194ਬੀ ਤਹਿਤ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਪੋਸਟਮਾਰਟਮ ਉਪਰੰਤ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ। ਪੁਲਸ ਦਾ ਕਹਿਣਾ ਹੈ ਕਿ ਭਾਵੇਂ ਖ਼ੁਦਕੁਸ਼ੀ ਨੋਟ ਮਿਲਿਆ ਹੈ, ਫਿਰ ਵੀ ਮਾਮਲੇ ਦੇ ਹਰ ਪਹਿਲੂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ