ਖਰੜ : ਖਰੜ 'ਚ 15 ਜ਼ੋਨਾਂ ਦੀਆਂ ਬਲਾਕ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਪਿੰਡਾਂ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇੱਥੇ ਵੱਖ-ਵੱਖ ਪੋਲਿੰਗ ਬੂਥਾਂ 'ਤੇ ਵੋਟਰਾਂ ਦੀਆਂ ਲਾਈਨਾਂ ਲੱਗੀਆਂ ਹੋਈਆਂ ਹਨ।
ਲੋਕਾਂ 'ਚ ਵੋਟਾਂ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸਣਯੋਗ ਹੈ ਕਿ ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਲੋਕਾਂ ਵਲੋਂ ਆਪਣੀ ਵੋਟ ਦੇ ਹੱਕ ਦੇ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਹ ਵੀ ਦੱਸ ਦੇਈਏ ਕਿ ਵੋਟਾਂ ਪੈਣ ਦਾ ਕੰਮ ਸ਼ਾਮ 4 ਵਜੇ ਤੱਕ ਜਾਰੀ ਰਹੇਗਾ।