Monday, July 27, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਖਰੜ ਵਿੱਚ ਵਿਕਾਸ ਕਾਰਜਾਂ ਚ ਤੇਜ਼ੀ – ਲਗਭਗ 100 ਕਰੋੜ ਰੁਪਏ ਦੇ ਨਵੇਂ ਪ੍ਰੋਜੈਕਟ ਮਨਜ਼ੂਰ, ਖਰੜ–ਲਾਂਡਰਾ ਰੋਡ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਟੈਂਡਰ ਜਾਰੀ

31 ਮਾਰਚ, 2026 05:38 PM

ਪ੍ਰੀਤ ਪੱਤੀ

ਖਰੜ:  ਆਮ ਆਦਮੀ ਪਾਰਟੀ ਦੇ ਨਗਰ ਕੌਂਸਲ ਖਰੜ ਵਿੱਚ ਬਹੁਮਤ ਵਿੱਚ ਆਉਣ ਤੋਂ ਬਾਅਦ ਅਤੇ ਹਲਕਾ ਵਿਧਾਇਕ ਅਨਮੋਲ ਗਗਨ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਹਿਰ ਵਿੱਚ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਨਗਰ ਕੌਂਸਲ ਵੱਲੋਂ ਪਿਛਲੇ ਕੁਝ ਮਹੀਨਿਆਂ ਦੌਰਾਨ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਗਏ ਹਨ, ਜਿਸ ਨਾਲ ਸ਼ਹਿਰ ਦੀ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ।

ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਪਿਛਲੇ ਤਿੰਨ ਮਹੀਨਿਆਂ ਦੌਰਾਨ ਸ਼ਹਿਰ ਵਿੱਚ ਕੁੱਲ 103 ਵਿਕਾਸ ਕੰਮ ਮੁਕੰਮਲ ਕੀਤੇ ਗਏ ਹਨ।

ਇਨ੍ਹਾਂ ਵਿਕਾਸ ਕਾਰਜਾਂ ਵਿੱਚ ਮੁੱਖ ਤੌਰ ਤੇ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ, ਨਿੱਝਰ ਰੋਡ ਸਮੇਤ ਕਈ ਇਲਾਕਿਆਂ ਵਿੱਚ ਇੰਟਰਲਾਕਿੰਗ ਟਾਇਲਾਂ ਲਗਾਉਣਾ, ਡ੍ਰੇਨ ਅਤੇ ਸਟਾਰਮ ਪਾਈਪ ਲਾਈਨਾਂ ਦਾ ਕੰਮ, ਨਵੇਂ ਟਿਊਬਵੈੱਲ ਲਗਾਉਣਾ, ਹਾਈ ਮਾਸਟ ਲਾਈਟਾਂ ਅਤੇ ਪਾਰਕਾਂ ਵਿੱਚ ਓਪਨ ਜਿਮ ਉਪਕਰਣ ਲਗਾਉਣ ਵਰਗੇ ਕੰਮ ਸ਼ਾਮਲ ਹਨ।

ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ 24 ਨਵੇਂ ਟਿਊਬਵੈੱਲ ਵੀ ਲਗਾਏ ਗਏ, ਜਿਸ ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਨੂੰ ਹੋਰ ਮਜ਼ਬੂਤੀ ਮਿਲੀ ਹੈ। ਇਸ ਨਾਲ ਆਉਣ ਵਾਲੇ ਗਰਮੀ ਦੇ ਮੌਸਮ ਦੌਰਾਨ ਪਾਣੀ ਦੀ ਕਮੀ ਨਾ ਆਵੇ, ਇਸ ਲਈ ਵੀ ਯਤਨ ਕੀਤੇ ਗਏ ਹਨ।

ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਦੇ ਹੋਰ ਵਿਕਾਸ ਲਈ ਵੱਡੇ ਪੱਧਰ ਤੇ ਨਵੇਂ ਪ੍ਰੋਜੈਕਟ ਵੀ ਮਨਜ਼ੂਰ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਨਵੇਂ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਮਿਲੀ ਹੈ, ਜਿਨ੍ਹਾਂ ਤੇ ਲਗਭਗ 100 ਕਰੋੜ ਰੁਪਏ ਦੇ ਖਰਚ ਹੋਣ ਦਾ ਅੰਦਾਜ਼ਾ ਹੈ। ਇਹ ਸਾਰੇ ਕੰਮ ਟੈਂਡਰ ਪ੍ਰਕਿਰਿਆ ਤੋਂ ਬਾਅਦ ਸ਼ੁਰੂ ਕੀਤੇ ਜਾਣਗੇ ਅਤੇ ਜਲਦ ਪ੍ਰੋਜੈਕਟ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਇਸ ਤੋਂ ਇਲਾਵਾ ਖਰੜ–ਲਾਂਡਰਾ ਰੋਡ ਦੀ ਮੁਰੰਮਤ ਅਤੇ ਨਵੀਨੀਕਰਨ ਲਈ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਇਸ ਸੜਕ ਨੂੰ ਜਲਦੀ ਮੁਕੰਮਲ ਕਰਨ ਦਾ ਨਿਸ਼ਾਨਾ ਰੱਖਿਆ ਗਿਆ ਹੈ, ਜਿਸ ਨਾਲ ਖਰੜ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਨਗਰ ਕੌਂਸਲ ਖਰੜ ਵੱਲੋਂ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਦੇ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ