Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਸਿਹਤ

ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ?

02 ਜੂਨ, 2025 06:15 PM

ਅਕਸਰ ਲੋਕ ਇਹ ਮਹਿਸੂਸ ਕਰਦੇ ਹਨ ਕਿ ਜਿਵੇਂ ਹੀ ਉਹ ਖਾਣਾ ਖਾਂਦੇ ਹਨ, ਖਾਸ ਕਰਕੇ ਦੁਪਹਿਰ ਜਾਂ ਰਾਤ ਦੇ ਖਾਣੇ ਤੋਂ ਬਾਅਦ, ਉਨ੍ਹਾਂ ਨੂੰ ਅਚਾਨਕ ਨੀਂਦ ਆਉਣ ਲੱਗਦੀ ਹੈ ਜਾਂ ਆਲਸ ਘੇਰ ਲੈਂਦਾ ਹੈ। ਇਹ ਕੋਈ ਆਲਸ ਨਹੀਂ, ਸਗੋਂ ਸਰੀਰ ਦੀ ਇਕ ਕੁਦਰਤੀ ਪ੍ਰਕਿਰਿਆ ਹੈ। ਭੋਜਨ ਸਿਰਫ਼ ਸਾਡੀ ਭੁੱਖ ਮਿਟਾਉਂਦਾ ਹੀ ਨਹੀਂ ਸਗੋਂ ਸਰੀਰ ਅੰਦਰ ਕਈ ਤਰ੍ਹਾਂ ਦੇ ਹਾਰਮੋਨ ਅਤੇ ਰਸਾਇਣ ਵੀ ਰਿਲੀਜ਼ ਕਰਦਾ ਹੈ ਜੋ ਸਾਡੀ ਸਿਹਤ, ਮਨੋਭਾਵ ਅਤੇ ਜਾਗਰੂਕਤਾ 'ਤੇ ਪ੍ਰਭਾਵ ਪਾਂਦੇ ਹਨ।

ਇਸ ਲੇਖ ਰਾਹੀਂ ਅਸੀਂ ਜਾਣਾਂਗੇ ਕਿ ਖਾਣਾ ਖਾਣ ਤੋਂ ਬਾਅਦ ਨੀਂਦ ਆਉਣ ਦੇ ਪਿੱਛੇ ਵਿਗਿਆਨਕ ਕਾਰਨ ਕੀ ਹਨ ਅਤੇ ਇਹ ਸਰੀਰ ਦੇ ਕਿਹੜੇ ਅੰਗਾਂ ਨੂੰ ਪ੍ਰਭਾਵਿਤ ਕਰਦਾ ਹੈ।

ਹਜ਼ਮ ਦੀ ਪ੍ਰਕਿਰਿਆ
- ਜਦੋਂ ਅਸੀਂ ਖਾਣਾ ਖਾਂਦੇ ਹਾਂ ਤਾਂ ਸਰੀਰ ਦਾ ਧਿਆਨ ਹਾਜ਼ਮੇ ਵੱਲ ਕੇਂਦਰਿਤ ਹੋ ਜਾਂਦਾ ਹੈ। ਖਾਸ ਕਰਕੇ ਵੱਧ ਮਾਤਰਾ ’ਚ ਤੇਲ, ਮਸਾਲਾ ਜਾਂ ਕਾਰਬੋਹਾਈਡਰੇਟ ਵਾਲਾ ਭੋਜਨ ਹਜ਼ਮ ਕਰਨ ਲਈ ਜ਼ਿਆਦਾ ਉਰਜਾ ਦੀ ਲੋੜ ਪੈਂਦੀ ਹੈ। ਇਸ ਕਾਰਨ ਹੋਰ ਸਰੀਰਕ ਸਰਗਰਮੀਆਂ ਮੱਠੀ ਹੋ ਜਾਂਦੀਆਂ ਹਨ, ਜਿਸ ਨਾਲ ਸੁਸਤਾਪਨ ਤੇ ਨੀਂਦ ਆਉਣ ਲੱਗਦੀ ਹੈ।

ਇੰਸੁਲਿਨ ਅਤੇ ਟ੍ਰਿਪਟੋਫੈਨ ਦਾ ਪ੍ਰਭਾਵ
- ਕਾਰਬੋਹਾਈਡਰੇਟ ਵਾਲਾ ਖਾਣਾ (ਜਿਵੇਂ ਚਾਵਲ, ਰੋਟੀ, ਮਿਠਾਈ ਆਦਿ) ਖਾਣ ਤੋਂ ਬਾਅਦ ਸਰੀਰ ’ਚ ਇੰਸੁਲਿਨ ਵਧਦਾ ਹੈ। ਇਹ ਟ੍ਰਿਪਟੋਫੈਨ ਨਾਮਕ ਐਮੀਨੋ ਐਸਿਡ ਨੂੰ ਦਿਮਾਗ ’ਚ ਭੇਜਦਾ ਹੈ, ਜੋ "ਸੈਰੋਟੋਨਿਨ" ਅਤੇ "ਮੇਲਾਟੋਨਿਨ" ਬਣਾਉਂਦਾ ਹੈ, ਇਹ ਦੋਨੋਂ ਰਸਾਇਣ ਨੀਂਦ ਲਿਆਉਂਦੇ ਹਨ।

ਖੂਨ ਦੇ ਸੰਚਾਰ ’ਚ ਬਦਲਾਅ
- ਭੋਜਨ ਖਾਣ ਮਗਰੋਂ ਖੂਨ ਵੱਡੀ ਮਾਤਰਾ ’ਚ ਪੇਟ ਅਤੇ ਅੰਤੜੀਆਂ ਵੱਲ ਵਗਦਾ ਹੈ, ਜਿਸ ਨਾਲ ਦਿਮਾਗ ਵੱਲ ਖੂਨ ਦਾ ਸੰਚਾਰ ਕੁਝ ਹੱਦ ਤੱਕ ਘੱਟ ਹੋ ਜਾਂਦਾ ਹੈ। ਇਹ ਵੀ ਨੀਂਦ ਅਤੇ ਸੁਸਤਾਪਨ ਦਾ ਕਾਰਨ ਬਣ ਸਕਦਾ ਹੈ।

ਹਾਰਮੋਨਲ ਪ੍ਰਭਾਵ
- ਭੋਜਨ ਖਾਣ ਤੋਂ ਬਾਅਦ ਕੁਝ ਹੋਰ (ਜਿਵੇਂ ਕਿ ਕੋਲੀਸੀਸਟੋਕਾਈਨਿਨ - CCK) ਵੀ ਰਿਲੀਜ਼ ਹੁੰਦੇ ਹਨ ਜੋ ਸਰੀਰ ਨੂੰ ਆਰਾਮ ਦੇਣ ’ਚ ਸਹਾਇਕ ਹੁੰਦੇ ਹਨ।

ਵੱਧ ਮਾਤਰਾ ’ਚ ਭੋਜਨ ਦਾ ਸੇਵਨ ਕਰਨਾ
- ਜਦੋਂ ਤੁਸੀਂ ਆਪਣੀ ਭੁੱਖ ਤੋਂ ਵੱਧ ਖਾ ਲੈਂਦੇ ਹੋ, ਤਾਂ ਸਰੀਰ ਨੂੰ ਉਸ ਨੂੰ ਸੰਭਾਲਣ ਅਤੇ ਹਜ਼ਮ ਕਰਨ ਲਈ ਵੱਧ ਮਿਹਨਤ ਕਰਨੀ ਪੈਂਦੀ ਹੈ, ਜਿਸ ਕਾਰਨ ਥਕਾਵਟ ਅਤੇ ਨੀਂਦ ਆਉਂਦੀ ਹੈ।

Have something to say? Post your comment

ਅਤੇ ਸਿਹਤ ਖਬਰਾਂ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਮੋਟਾਪੇ ਕਾਰਨ ਜਲਦੀ ਬੁੱਢਾ ਹੋ ਰਿਹਾ ਦਿਲ ! ਮਾਹਿਰਾਂ ਨੇ ਦਿੱਤੀ ਚਿਤਾਵਨੀ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਹੈਲਦੀ ਫੂਡ ਵੀ ਹੋ ਜਾਵੇਗਾ ਅਨਹੈਲਦੀ, ਜੇ ਰਸੋਈ 'ਚ ਕਰੋਗੇ ਫੂਡ ਸੇਫਟੀ ਨਾਲ ਜੁੜੀਆਂ ਇਹ 6 ਗ਼ਲਤੀਆਂ

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ 'ਚ ਨਿਖਰ ਦੇਣਗੇ ਤੁਹਾਡੀ SKIN

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Cancer Protect Food: ਕੈਂਸਰ ਦਾ ਖ਼ਤਰਾ ਘੱਟ ਕਰ ਸਕਦੀ ਹੈ ਇਹ ਡਾਇਟ! ਖਾਣੇ 'ਚ ਸ਼ਾਮਲ ਕਰੋ ਇਹ ਚੀਜ਼ਾਂ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

Kidney ਫੇਲ੍ਹ ਹੋਣ 'ਤੇ ਕਿੰਨਾ ਚਿਰ ਜ਼ਿੰਦਾ ਰਹਿ ਸਕਦਾ ਬੰਦਾ? ਜਾਣੋਂ ਕਿਵੇਂ ਕਰੀਏ ਦੇਖਭਾਲ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਥਾਇਰਾਇਡ ਦੇ ਮਰੀਜ਼ ਤੁਰੰਤ ਬੰਦ ਕਰ ਦੇਣ ਇਨ੍ਹਾਂ ਚੀਜ਼ਾਂ ਦਾ ਸੇਵਨ, ਨਹੀਂ ਤਾਂ ਵਧ ਸਕਦੀ ਹੈ ਪਰੇਸ਼ਾਨੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਸਾਵਧਾਨ! ਦਿਨ ਭਰ ਨੀਂਦ ਤੇ ਸੁਸਤੀ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀ ਹੈ ਇਸ ਵਿਟਾਮਿਨ ਦੀ ਕਮੀ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

ਕੀ ਤੁਹਾਨੂੰ ਵੀ ਨਹੀਂ ਪਚਦੇ ਦੁੱਧ ਅਤੇ ਦਹੀਂ? ਜਾਣੋ ਵਜ੍ਹਾ ਤੇ ਅਪਣਾਓ ਇਹ ਸਾਵਧਾਨੀਆਂ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

8 ਘੰਟੇ ਸੌਣ ਤੋਂ ਬਾਅਦ ਵੀ ਨਹੀਂ ਰਹਿੰਦੇ ਫ੍ਰੈਸ਼? ਤਾਂ ਕਿਤੇ ਆਹ ਕਾਰਨ ਤੁਹਾਡੀ ਨੀਂਦ ਦਾ ਦੁਸ਼ਮਨ ਤਾਂ ਨਹੀ

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ;  ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!

ਰੋਜ਼ਾਨਾ ਬਿਸਕੁਟ ਤੇ ਚਿਪਸ ਖਿਲਾਉਣਾ ਪੈ ਸਕਦਾ ਭਾਰੀ; ਬੱਚੇ ਦੇ ਸਰੀਰ ਦਾ ਇਹ ਹਿੱਸੇ ਨੂੰ ਹੋ ਸਕਦਾ ਵੱਡਾ ਨੁਕਸਾਨ, ਮਾਪੇ ਦੇਣ ਧਿਆਨ!