Wednesday, April 22, 2026
BREAKING
ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਸ਼ਾਂਤੀ ਦੀ ਨੀਤੀ ਖ਼ਤਮ ! ਦੂਜੇ ਵਿਸ਼ਵ ਯੁੱਧ ਤੋਂ ਬਾਅਦ ਪਹਿਲੀ ਵਾਰ ਗਲੋਬਲ ਮਾਰਕੀਟ 'ਚ ਹਥਿਆਰ ਵੇਚੇਗਾ ਜਾਪਾਨ ਤੇਲ ਦੀਆਂ ਵਧਦੀਆਂ ਕੀਮਤਾਂ ਵਿਚਕਾਰ ਸਕੂਲਾਂ ਨੂੰ ਵੱਡੀ ਰਾਹਤ! ਨਿਊਜ਼ੀਲੈਂਡ ਸਰਕਾਰ ਨੇ ਕਰ'ਤਾ ਐਲਾਨ

ਪੰਜਾਬ

ਖਿਡਾਰੀਆਂ ਨੂੰ ਮਿਲਿਆ 'ਮੈਡੀਕਲ ਕਵਚ'! ਮਾਨ ਸਰਕਾਰ ਨੇ 100+ ਅਸਾਮੀਆਂ ਭਰਨ ਨੂੰ ਦਿੱਤੀ ਮਨਜ਼ੂਰੀ

06 ਨਵੰਬਰ, 2025 05:42 PM

ਚੰਡੀਗੜ੍ਹ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਖੇਡਾਂ ਅਤੇ ਖਿਡਾਰੀਆਂ ਦੇ ਭਵਿੱਖ ਨੂੰ ਸੁਰੱਖਿਅਤ, ਉੱਜਵਲ ਅਤੇ ਵਿਗਿਆਨਕ ਆਧਾਰ ਦੇਣ ਦੀ ਦਿਸ਼ਾ ਵਿਚ ਇਕ ਵੱਡਾ ਅਤੇ ਇਤਿਹਾਸਕ ਕਦਮ ਚੁੱਕਿਆ ਹੈ। ਕੈਬਨਿਟ ਨੇ ਪੰਜਾਬ ਸਪੋਰਟਸ ਮੈਡੀਕਲ ਕਾਡਰ ਵਿਚ ਕੁੱਲ 110 ਨਵੀਆਂ ਅਸਾਮੀਆਂ ਨੂੰ ਤੁਰੰਤ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਵਿਚ ਗਰੁੱਪ-ਏ ਦੀਆਂ 14, ਗਰੁੱਪ-ਬੀ ਦੀਆਂ 16, ਅਤੇ ਗਰੁੱਪ-ਸੀ ਦੀਆਂ 80 ਅਸਾਮੀਆਂ ਸ਼ਾਮਲ ਹਨ। ਸਰਕਾਰ ਦਾ ਇਹ ਦੂਰਅੰਦੇਸ਼ੀ ਫੈਸਲਾ ਨਾ ਸਿਰਫ਼ ਪੰਜਾਬ ਦੇ ਖੇਡ ਢਾਂਚੇ ਨੂੰ ਜ਼ਮੀਨੀ ਪੱਧਰ 'ਤੇ ਅਭੂਤਪੂਰਵ ਮਜ਼ਬੂਤੀ ਦੇਵੇਗਾ, ਸਗੋਂ ਇਹ ਸੂਬੇ ਦੇ ਮਿਹਨਤੀ ਅਤੇ ਸਿਖਲਾਈ ਪ੍ਰਾਪਤ ਨੌਜਵਾਨਾਂ ਲਈ 110 ਪੱਕੀਆਂ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਵੀ ਖੋਲ੍ਹ ਰਿਹਾ ਹੈ। ਹਾਲਾਂਕਿ, ਇਹ ਸਪੱਸ਼ਟ ਕੀਤਾ ਗਿਆ ਹੈ ਕਿ ਇਨ੍ਹਾਂ ਮੈਡੀਕਲ ਪੇਸ਼ੇਵਰਾਂ ਨੂੰ ਸ਼ੁਰੂ ਵਿਚ ਤਿੰਨ ਸਾਲ ਦੇ ਇਕਰਾਰਨਾਮੇ (ਕੰਟਰੈਕਟ) 'ਤੇ ਰੱਖਿਆ ਜਾਵੇਗਾ, ਜਿਸ ਨੂੰ ਉਨ੍ਹਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ ਅੱਗੇ ਵਧਾਇਆ ਜਾ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੌਜਵਾਨਾਂ ਨੂੰ ਸਿੱਧਾ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਬਿਨਾਂ ਕਿਸੇ ਰਿਸ਼ਵਤ ਅਤੇ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਭਰਤੀ ਵੀ ਪੂਰੀ ਤਰ੍ਹਾਂ ਨਾਲ ਮੈਰਿਟ ਦੇ ਆਧਾਰ 'ਤੇ ਹੋਵੇਗੀ।

ਇਹ ਭਰਤੀ ਸਿਹਤ, ਮੈਡੀਕਲ ਅਤੇ ਪੈਰਾ-ਮੈਡੀਕਲ ਖੇਤਰ ਦੇ ਉਨ੍ਹਾਂ ਸਿਖਲਾਈ ਪ੍ਰਾਪਤ ਨੌਜਵਾਨਾਂ ਲਈ ਇਕ ਵੱਡਾ ਮੌਕਾ ਹੈ ਜੋ ਖੇਡਾਂ ਦੇ ਖੇਤਰ ਵਿਚ ਕਰੀਅਰ ਬਣਾਉਣਾ ਚਾਹੁੰਦੇ ਹਨ। ਇਹ ਸਟਾਫ਼ ਖਿਡਾਰੀਆਂ ਨੂੰ ਸੱਟ ਲੱਗਣ ਦੀ ਸਥਿਤੀ ਵਿਚ ਬਿਹਤਰ ਇਲਾਜ, ਤੇਜ਼ ਰਿਕਵਰੀ ਅਤੇ ਬਿਹਤਰੀਨ ਪ੍ਰਦਰਸ਼ਨ ਨੂੰ ਯਕੀਨੀ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਇਸ ਦੇ ਨਾਲ ਹੀ ਵਿਗਿਆਨਕ ਤਰੀਕਿਆਂ ਨਾਲ ਖੇਡ ਵਿਕਾਸ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਅਤੇ ਕੌਮਾਂਤਰੀ ਮਾਪਦੰਡਾਂ ਦੇ ਅਨੁਸਾਰ ਸਪੋਰਟਸ ਮੈਡੀਕਲ ਸਪੋਰਟ ਮਿਲੇਗੀ। ਇਨ੍ਹਾਂ 110 ਨਵੀਆਂ ਭਰਤੀਆਂ ਤਹਿਤ ਖੇਡ ਮੈਡੀਕਲ ਟੀਮ ਉਨ੍ਹਾਂ ਪ੍ਰਮੁੱਖ ਜ਼ਿਲ੍ਹਿਆਂ ਵਿਚ ਤਾਇਨਾਤ ਕੀਤੀ ਜਾਵੇਗੀ ਜਿੱਥੇ ਖਿਡਾਰੀਆਂ ਦੀ ਗਿਣਤੀ ਅਤੇ ਖੇਡ ਗਤੀਵਿਧੀਆਂ ਸਭ ਤੋਂ ਵੱਧ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਪਟਿਆਲਾ, ਸੰਗਰੂਰ, ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਲੁਧਿਆਣਾ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਐੱਸਏਐੱਸ ਨਗਰ (ਮੋਹਾਲੀ), ਰੂਪਨਗਰ ਅਤੇ ਹੁਸ਼ਿਆਰਪੁਰ ਸ਼ਾਮਲ ਹਨ। ਇਨ੍ਹਾਂ ਪੇਸ਼ੇਵਰਾਂ ਦੀ ਤਾਇਨਾਤੀ ਨਾਲ ਖਿਡਾਰੀਆਂ ਨੂੰ ਆਪਣੇ ਹੀ ਖੇਤਰ ਵਿਚ ਉੱਨਤ ਸੱਟ ਪ੍ਰਬੰਧਨ, ਰਿਕਵਰੀ ਅਤੇ ਪ੍ਰਦਰਸ਼ਨ ਸੁਧਾਰ ਦੀ ਸਹੂਲਤ ਮਿਲ ਸਕੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਖੇਡ ਵਿਭਾਗ ਵਿਚ 110 ਨਵੀਆਂ ਭਰਤੀਆਂ ਸਿਰਫ਼ ਨੌਕਰੀਆਂ ਦਾ ਸਿਰਜਣ ਨਹੀਂ ਹਨ, ਬਲਕਿ ਇਹ ਪੰਜਾਬ ਨੂੰ ਸਪੋਰਟਸ ਪਾਵਰਹਾਊਸ ਬਣਾਉਣ ਦੀ ਦਿਸ਼ਾ ਵਿਚ ਇਕ ਠੋਸ ਕਦਮ ਹੈ। ਹੁਣ ਹਰ ਜ਼ਿਲ੍ਹੇ ਦੇ ਖਿਡਾਰੀ ਨੂੰ ਸਮੇਂ ਸਿਰ ਸਿਹਤ ਸਹੂਲਤ ਮਿਲੇਗੀ ਅਤੇ ਸੂਬੇ ਦਾ ਖੇਡ ਪ੍ਰਦਰਸ਼ਨ ਹੋਰ ਉੱਚਾਈਆਂ ਨੂੰ ਛੂਹੇਗਾ। ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਸਾਡਾ ਵਾਅਦਾ ਲਗਾਤਾਰ ਪੂਰਾ ਹੋ ਰਿਹਾ ਹੈ।” ਪੰਜਾਬ ਸਰਕਾਰ ਦਾ ਇਹ ਕਦਮ ਖੇਡਾਂ ਪ੍ਰਤੀ ਉਸਦੀ ਗੰਭੀਰਤਾ ਅਤੇ ਨੌਜਵਾਨ ਵਰਗ ਦੇ ਉੱਜਵਲ ਭਵਿੱਖ ਅਤੇ ਰੋਜ਼ਗਾਰ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ, ਜੋ ਰਾਜ ਸਰਕਾਰ ਦੀ ਦੂਰਅੰਦੇਸ਼ੀ ਨੂੰ ਦਰਸਾਉਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

 ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਕਾਰਟੇਲਾਂ ਨਾਲ ਸਬੰਧਤ ਪੰਜ ਵਿਅਕਤੀ 7 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਵਿਧਾਇਕ ਬਲਕਾਰ ਸਿੱਧੂ ਨੇ ਕਿਰਤੀ ਮਜ਼ਦੂਰ ਤੋਂ ਰੀਬਨ ਕਟਵਾ ਕੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਕਰਵਾਇਆ ਉਦਘਾਟਨ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਦ ਆਕਸਫੋਰਡ ਸਕੂਲ ਭਗਤਾ ਭਾਈ ਦੀ ਦਸਵੀਂ ਕਲਾਸ ਦਾ ਸ਼ਾਨਦਾਰ ਨਤੀਜਾ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸਾਬਕਾ ਸਰਪੰਚ ਸਮੇਤ 15 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਵੱਡੀ ਖ਼ਬਰ : ਪੰਜਾਬ ਪੁਲਸ ਦੇ ਡੀ. ਐੱਸ. ਪੀ. ਦੇ ਲੱਗੀ ਗੋਲ਼ੀ, ਹੋਈ ਮੌਤ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ

ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ ਲਈ Alert ਜਾਰੀ