Friday, October 09, 2026
BREAKING
• ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ • ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ   • ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ • ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ • ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ • ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ • ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ • ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ • ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ • ਨਵਾਂ ਧਮਾਕਾ ਕਰਨ ਦੀ ਤਿਆਰੀ 'ਚ Apple, 13 ਅਕਤੂਬਰ ਨੂੰ ਕੰਪਨੀ ਲਾਂਚ ਕਰ ਸਕਦੀ ਹੈ ਨਵੇਂ ਉਤਪਾਦ

ਪੰਜਾਬ

ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ: ਜ਼ਿਲ੍ਹਾ ਮੈਜਿਸਟਰੇਟ

09 ਅਕਤੂਬਰ, 2026 07:41 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023  ਦੀ ਧਾਰਾ 163ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਪੇਂਡੂ/ਸ਼ਹਿਰੀ ਇਲਾਕਿਆਂ ਵਿੱਚ ਬੋਰਵੈਲਾਂ/ ਟਿਊਬਵੈਲਾਂ ਦੀ ਖੁਦਾਈ/ਮੁਰੰਮਤ ਕਰਨ ਤੋਂ ਪਹਿਲਾਂ ਜਮੀਨ ਮਾਲਕਾਂ ਅਤੇ ਸਬੰਧਤਾਂ ਵਿਭਾਗਾਂ ਨੂੰ ਖੂਹ/ਬੋਰ ਪੁੱਟਣ ਤੋਂ ਪਹਿਲਾਂ ਜ਼ਿਲ੍ਹਾ ਕੁਲੈਕਟਰ, ਸਬੰਧਤ ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ|

ਜਾਰੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆ ਹੈ ਕਿ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ ਅਰਧ ਸਰਕਾਰੀ/ ਪ੍ਰਾਈਵੈਟ ਵਗੈਰਾ ਦੀ ਰਜਿਸਟ੍ਰੇਸ਼ਨ ਹੋਣੀ ਜਰੂਰੀ ਹੈ।ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਵਾਲੀ ਥਾਂ ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਵੇ।ਇਸ ਤੋਂ ਇਲਾਵਾ ਬੋਰਵੈਲ ਦੇ ਆਲੇ-ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੋਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ।ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਜੋ ਜਮੀਨੀ ਲੇਬਲ ਤੋਂ 0.50x0.50x0.60 ਮੀਟਰ (0.30 ਮੀਟਰ ਜਮੀਨੀ ਲੇਬਲ ਤੋਂ ਉਪਰ ਅਤੇ 0.30 ਮੀਟਰ ਜਮੀਨੀ ਲੇਬਲ ਤੋਂ ਹੇਠਾਂ) ਖੂਹ ਦੇ ਆਲੇ-ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ।

ਇਸ ਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ/ਖਾਲੀ ਪਏ ਬੱਰਵੈਲ/ਖੂਹ ਨੂੰ ਮਿੱਟੀ/ਰੇਤ ਨਾਲ ਉਪਰ ਤੱਕ ਭਰਿਆ ਜਾਵੇ ਅਤੇ ਕੰਮ ਮੁਕੰਮਲ ਹੋਣ ਉਪਰੰਤ ਜਮੀਨੀ ਲੇਬਲ ਨੂੰ ਪਹਿਲਾਂ ਦੀ ਤਰ੍ਹਾਂ ਕੀਤਾ ਜਾਵੇ। ਖੂਹ/ਬੋਰਵੈਲ ਨੂੰ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨਾ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ-ਰੇਖ ਤੋ ਬਿਨ੍ਹਾਂ ਨਹੀ ਕਰਵਾਏਗਾ ਅਤੇ ਖੂਹ/ਬੋਰਵੈਲ ਦੀ ਮੁਰੰਮਤ ਦੇ ਸਮੇਂ ਉਸ ਨੂੰ ਖੁੱਲਾ ਨਹੀਂ ਛੱਡਿਆ ਜਾਵੇਗਾ।

ਜ਼ਿਲ੍ਹਾ ਮੈਜਿਸਟਰੇਟ ਨੇ ਦਸਿਆਂ ਪੇਂਡੂ ਇਲਾਕੇ ਵਿਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਉਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵਲੋਂ ਆਪਣੇ-ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿਚ ਕਿੰਨੇ ਬੋਰ ਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨੀਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵਲੋਂ ਆਪਣੇ- ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿਚ ਰਿਕਾਰਡ ਦੇ ਤੌਰ ਤੇ ਰੱਖੀ ਜਾਵੇਗੀ ਅਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜੀ ਜਾਵੇਗੀ। ਇਹ ਹੁਕਮ 5 ਦਸੰਬਰ 2026 ਤੱਕ ਲਾਗੂ ਰਹੇਗਾ। ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ ਕਿਸਾਨ: ਵਿਧਾਇਕ ਸੰਤੋਸ਼ ਕਟਾਰੀਆ  

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਤਹਿਤ ਬੱਚਿਆਂ ਨੂੰ ਦੁਸਹਿਰੇ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਪਛਾਣ ਅਤੇ ਮਹੱਤਤਾ ਬਾਰੇ ਕੀਤਾ ਜਾ ਰਿਹਾ ਹੈ ਜਾਗਰੂਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਦੁਕਾਨਾਂ ’ਤੇ ਕਾਬਜ਼ ਕਿਰਾਏਦਾਰਾਂ ਨੂੰ ਮਿਲੇਗਾ ਮਾਲਕੀ ਹੱਕ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਸਿਹਤਮੰਦ ਸਮਾਜ ਲਈ ਵਿਭਾਗੀ ਤਾਲਮੇਲ ਅਤੇ ਜਨ-ਜਾਗਰੂਕਤਾ ਨੂੰ ਬਣਾਇਆ ਜਾਵੇ ਹੋਰ ਮਜ਼ਬੂਤ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਅੱਖਾਂ ਦੀ ਅਣਦੇਖੀ ਪੈ ਸਕਦੀ ਹੈ ਭਾਰੀ, ਅੱਖਾਂ ਦੀ ਨਿਯਮਿਤ ਜਾਂਚ, ਸੰਤੁਲਿਤ ਖੁਰਾਕ ਅਤੇ ਸਮੇਂ ਸਿਰ ਇਲਾਜ ਨਾਲ ਨਜ਼ਰ ਦੀ ਕਰੋ ਰਾਖੀ : ਸਿਵਲ ਸਰਜਨ ਡਾ. ਅਮਨ ਸੂਦ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ, ਹਾਈਕੋਰਟ ਨੇ ਜਾਰੀ ਕੀਤੇ ਨਵੇਂ ਹੁਕਮ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ

10 ਤੇ 11 ਅਕਤੂਬਰ ਨੂੰ ਆਏਗਾ ਹਨ੍ਹੇਰੀ-ਤੂਫਾਨ, ਇਨ੍ਹਾਂ ਸੂਬਿਆਂ ਲਈ IMD ਨੇ ਕਰ ਦਿੱਤੀ ਭਵਿੱਖਬਾਣੀ