Sunday, October 04, 2026
BREAKING
• ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ • ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਪੰਜਾਬ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

04 ਅਕਤੂਬਰ, 2026 07:09 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਪੰਜਵੇਂ ਦਿਨ ਗੱਤਕਾ ਮੁਕਾਬਲੇ ITI ਕਾਲਜ ਨਵਾਂਸ਼ਹਿਰ, ਬੈਡਮਿੰਟਨ ਮੁਕਾਬਲੇ ਸਟੇਡੀਅਮ ਬਾੜੋਵਾਲ, ਕੁਸ਼ਤੀ ਮੁਕਾਬਲੇ ਸ਼੍ਰੀ ਹਰੀ ਗੋਬਿੰਦ ਸਿੰਘ ਬਾੜੋਵਾਲ ਕਲੱਬ, ਪਾਵਰਲਿਫਟਿੰਗ ਮੁਕਾਬਲੇ ਰਾਜਾ ਸਾਹਿਬ ਸਪੋਰਟਸ ਕਲੱਬ, ਗੁਣਾਚੌਰ ਅਤੇ ਫੁੱਟਬਾਲ ਮੁਕਾਬਲੇ ਖਾਲਸਾ ਸਕੂਲ ਵਿਖੇ ਕਰਵਾਏ ਗਏ।
ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਬਲਾਕ ਪੱਧਰ ’ਤੇ ਜੇਤੂ ਰਹੇ ਖਿਡਾਰੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰੇ ਮੁਕਾਬਲੇ ਬਹੁਤ ਹੀ ਵਧੀਆ ਮਾਹੌਲ ਵਿੱਚ ਕਰਵਾਏ ਗਏ।

ਇਸ ਮੌਕੇ  ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਵੱਲੋਂ ਸ਼੍ਰੀ ਹਰੀ ਗੋਬਿੰਦ ਸਿੰਘ ਬਾੜੋਵਾਲ ਕਲੱਬ ਵਿਖੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਨੇ ਕੁਸ਼ਤੀ ਦੇ ਮੁਕਾਬਲੇ ਵੇਖੇ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।
ਵਿਧਾਇਕ ਬੰਗਾ ਡਾ. ਸੁੱਖੀ ਵੱਲੋਂ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ, ਜਿੰਮਾਂ ਅਤੇ ਖੇਡਾਂ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਬੰਗਾ ਹਲਕੇ ਵਿੱਚ ਬਣਾਏ ਜਾ ਰਹੇ ਨਵੇਂ ਕੁਸ਼ਤੀ ਗਰਾਊਂਡਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸਫਲਤਾਪੂਰਵਕ ਕਰਵਾਉਣ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਕਨਵੀਨਰਾਂ, ਕੋਚਾਂ, ਸਟਾਫ਼, ਅਧਿਕਾਰੀਆਂ ਅਤੇ ਸਹਿਯੋਗੀ ਸੰਸਥਾਵਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।

ਕੱਲ੍ਹ ਛੇਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ ਬੈਡਮਿੰਟਨ ਅਤੇ ਫੁੱਟਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ, ਜਿਸ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ