Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

10 ਅਕਤੂਬਰ, 2025 06:34 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵਲੋਂ ਫ਼ਸਲੀ ਰਹਿੰਦ-ਖੂਹੰਦ ਨਾ ਸਾੜਨ ਲਈ ਚਲਾਈ ਮੁਹਿੰਮ ਤਹਿਤ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਪਰਾਲੀ ਨਾ ਸਾੜਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ ਕੀਤਾ ਗਿਆ।

ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਸ਼ਰਮਾ ਨੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ  ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਕਿਸਾਨ ਪਰਾਲੀ ਨਾ ਸਾੜ ਕੇ ਵਾਤਾਵਰਣ ਨੂੰ ਸਾਫ-ਸੁਥਰਾ ਰੱਖਣ ਲਈ ਵੱਡਮੁੱਲਾ ਯੋਗਦਾਨ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਵਧਾਈ ਦੇ ਪਾਤਰ ਹਨ ਜਿਹੜੇ ਵਾਤਾਵਰਣ ਦੇ ਨਾਲ-ਨਾਲ ਮਿੱਤਰ ਕੀੜਿਆਂ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਨੁੱਖੀ ਸਿਹਤ ਦਾ ਵੀ ਪੂਰਾ ਧਿਆਨ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਿਸਾਨ ਹੋਰਨਾਂ ਕਿਸਾਨਾਂ ਲਈ ਰਾਹ-ਦਸੇਰਾ ਹਨ ਜੋ ਇਨ੍ਹਾਂ ਤੋਂ ਸੇਧ ਲੈ ਕੇ ਪਰਾਲੀ ਨਾ ਸਾੜਨ ਦੀ ਸਿਹਤਮੰਦ ਪ੍ਰਕਿਰਿਆ ਨੂੰ ਅਪਨਾ ਕੇ ਵਾਤਾਵਰਣ ਨੂੰ ਗੰਦਲਾ ਹੋਣ ਤੋਂ ਬਚਾਉਣ ਵਿੱਚ ਯੋਗਦਾਨ ਪਾ ਸਕਦੇ ਹਨ।

ਖੇਤੀਬਾੜੀ ਵਿਕਾਸ ਅਫਸਰ ਡਾ. ਕੁਲਦੀਪ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਪਰਾਲੀ ਜ਼ਮੀਨ ਲਈ ਖੁਰਾਕੀ ਤੱਤਾਂ ਦਾ ਕੁਦਰਤੀ ਸੋਮਾ ਹੈ ਜਿਸਨੂੰ ਸਾੜਨ ਨਾਲ ਵਾਤਾਵਰਣ ਦੂਸ਼ਿਤ ਹੋਣ ਦੇ ਨਾਲ-ਨਾਲ ਪ੍ਰਤੀ ਏਕੜ 3 ਹਜ਼ਾਰ ਰੁਪਏ ਤੱਕ ਦੇ ਖੁਰਾਕੀ ਤੱਤ ਵੀ ਖਤਮ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਲਈ ਬਲਾਕ ਵਿਚ ਹੁਣ ਤੱਕ 450 ਤੋਂ ਵੱਧ ਮਸ਼ੀਨਾਂ ਉਪਲੱਬਧ ਹਨ ਅਤੇ ਕਿਸਾਨਾਂ ਨੂੰ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ।

ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੇ ਬਦਲ ਵਜੇ ਹੋਰ ਖਾਦਾਂ ਦੀ ਵਰਤੋ ਬਾਰੇ ਜਾਣਕਾਰੀ ਸਾਂਝੀ ਕੀਤੀ। ਪ੍ਰੋਜੈਕਟ ਡਾਇਰੈਕਟਰ ਆਤਮਾ ਕਮਲਦੀਪ ਸਿੰਘ ਸੰਘਾ ਨੇ ਕਿਸਾਨਾਂ ਨੂੰ ਕੌਮੀ ਕੁਦਰਤੀ ਖੇਤੀ ਮਿਸ਼ਨ ਤਹਿਤ ਬਿਨਾਂ ਜ਼ਹਿਰਾਂ ਤੋਂ ਖੇਤੀ ਕਰਨ ਦੀ ਸਕੀਮ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਝੋਨੇ ਦੀਆਂ ਬੀਮਾਰੀਆਂ ਤੇ ਕੀੜਿਆਂ ਦੀ ਰੋਕਥਾਮ ਬਾਰੇ ਵੀ ਦੱਸਿਆ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਪਰਮਵੀਰ ਕੌਰ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਕਰਨ ਤੋ ਪਹਿਲਾ ਮਿੱਟੀ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਤਾਂ ਜੋ ਲੋੜ ਮੁਤਾਬਕ ਹੀ ਖਾਦਾਂ ਦੀ ਵਰਤੋ ਕੀਤੀ ਜਾ ਸਕੇ । ਉਨ੍ਹਾਂ ਭਾਰਤ ਸਰਕਾਰ ਵਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਪੀ ਐਮ ਕਿਸਾਨ ਨਿਧੀ ਸਕੀਮ ਬਾਰੇ ਜਾਣਕਾਰੀ ਦਿੱਤੀ।

ਇੰਜੀਨੀਅਰ ਚੰਦਨ ਸ਼ਰਮਾ ਨੇ ਸੀਮਾਂਤ  ਕਿਸਾਨਾਂ ਨੂੰ ਖੇਤੀ ਮਸ਼ੀਨਰੀ ਕਿਰਾਏ 'ਤੇ ਲੈਣ ਲਈ ਆਈ- ਖੇਤ ਐਪ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। । ਇਸ ਦੇ ਨਾਲ ਹੀ ਖੇਤੀਬਾੜੀ  ਉਪ ਨਿਰੀਖਕ ਸਰਬਜੀਤ ਸਿੰਘ ਵਲੋਂ ਆਏ ਹੋਏ ਕਿਸਾਨਾਂ ਦੇ ਧੰਨਵਾਦ ਕੀਤਾ ਗਿਆ। ਇਸ ਮੌਕੇ ਹਰਮੇਸ਼ ਕੁਮਾਰ, ਸੰਦੀਪ ਸਿੰਘ ਭੰਗਲ ਕਲਾਂ, ਜਸਵੀਰ ਸਿੰਘ ਕਰਿਆਮ,  ਚੰਨਣ ਸਿੰਘ ਜਲਵਾਹਾ, ਗਗਨਦੀਪ ਸਿੰਘ ਮਹਾਲੋਂ, ਜਸਵੀਰ ਸਿੰਘ ਸ਼ਮਸ਼ਪੁਰ, ਮਨਜਿੰਦਰ ਸਿੰਘ ਨਾਈ ਮਜਾਰਾ, ਪ੍ਰਦੀਪ ਸਿੰਘ ਬੀਰੋਵਾਲ,  ਬਲਿਹਾਰ ਸਿੰਘ ਘਟਾਰੋ ਆਦਿ ਕਿਸਾਨ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.