Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਚੰਡੀਗੜ੍ਹ

ਗਊਸ਼ਾਲਾ ’ਚ ਮਰੀਆਂ ਹੋਈਆਂ ਗਾਵਾਂ ਮਿਲਣ ਕਾਰਨ ਹੜਕੰਪ, ਸਸਕਾਰ ਕਰਨ ਵਾਲੀ ਮਸ਼ੀਨ ਖ਼ਰਾਬ

15 ਜਨਵਰੀ, 2026 04:42 PM

ਚੰਡੀਗੜ੍ਹ : ਰਾਏਪੁਰ ਕਲਾਂ ’ਚ ਨਗਰ ਨਿਗਮ ਦੀ ਗਊਸ਼ਾਲਾ ’ਚ 40-50 ਮਰੀਆਂ ਗਊਆਂ ਦੇ ਮਾਮਲੇ ਨਾਲ ਹੜਕੰਪ ਮਚ ਗਿਆ। ਗਊਆਂ ਦੇ ਸਸਕਾਰ ਲਈ ਲਗਾਈ ਗਈ ਮਸ਼ੀਨ ਖ਼ਰਾਬ ਹੋਣ ਕਾਰਨ ਗਊਸ਼ਾਲਾ ’ਚ ਕਈ ਗਾਵਾਂ ਮਰੀਆਂ ਹੋਈਆਂ ਮਿਲੀਆਂ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਮੌਕੇ ’ਤੇ ਮੇਅਰ ਹਰਪ੍ਰੀਤ ਕੌਰ ਬਬਲਾ ਅਧਿਕਾਰੀਆਂ ਸਮੇਤ ਪਹੁੰਚੀ। ਸ਼ਾਮ ਤੱਕ ਮਾਮਲਾ ਪ੍ਰਸ਼ਾਸਨਿਕ ਅਤੇ ਰਾਜਨੀਤਿਕ ਵਿਵਾਦ ’ਚ ਬਦਲ ਗਿਆ ਸੀ। ਰਾਏਪੁਰ ਕਲਾਂ ਸਥਿਤ ਗਊਸ਼ਾਲਾ ਨੇੜੇ ਗਾਵਾਂ ਦੇ ਸਸਕਾਰ ਲਈ ਬਣੇ (ਐਨੀਮਲ ਕਰਾਕਸ ਇਨਸਿਨੀਰੇਟਰ ਪਲਾਂਟ) ’ਚ ਲਗਾਈ ਗਈ ਮਸ਼ੀਨ ਕਈ ਦਿਨਾਂ ਤੋਂ ਖ਼ਰਾਬ ਹੈ। ਇਸ ਕਾਰਨ ਇੱਥੇ ਮਰੀਆਂ ਹੋਈਆਂ ਗਾਵਾਂ ਦਾ ਢੇਰ ਲੱਗ ਗਿਆ ਹੈ।

ਬੁੱਧਵਾਰ ਸਵੇਰੇ ਇੱਕ ਸੰਸਥਾ ਨੇ ਉੱਥੇ ਪਹੁੰਚ ਕੇ ਕਿਹਾ ਕਿ ਗਊਸ਼ਾਲਾ ’ਚ ਇੰਨੀਆਂ ਸਾਰੀਆਂ ਗਾਵਾਂ ਮਰ ਗਈਆਂ ਹਨ, ਜਿਸ ਨਾਲ ਪੂਰੇ ਸ਼ਹਿਰ ’ਚ ਸਨਸਨੀ ਫੈਲ ਗਈ। ਸੰਸਥਾ ਨੇ ਪੁਲਸ ਨੂੰ ਵੀ ਸ਼ਿਕਾਇਤ ਦਰਜ ਕਰਵਾਈ। ਦੱਸਿਆ ਗਿਆ ਕਿ ਇੱਥੇ ਗਾਵਾਂ ਦਾ ਸਸਕਾਰ ਕੀਤਾ ਜਾਂਦਾ ਹੈ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀਆਂ ਗਾਵਾਂ ਨੂੰ ਵੀ ਇੱਥੇ ਲਿਆਇਆ ਜਾਂਦਾ ਹੈ। ਮਸ਼ੀਨ ਖ਼ਰਾਬ ਹੋਣ ਕਾਰਨ ਸਸਕਾਰ ਨਹੀਂ ਹੋ ਰਿਹਾ, ਜਿਸ ਕਾਰਨ ਮ੍ਰਿਤ ਗਾਵਾਂ ਇਕੱਠੀਆਂ ਹੋ ਗਈਆਂ ਹਨ।

ਸਾਰੀਆਂ ਗਾਵਾਂ ਦੇ ਇੱਕੋ ਸਮੇਂ ਮਰਨ ਵਾਲੀ ਕੋਈ ਗੱਲ ਨਹੀਂ ਹੈ। ਇਸ ਦੌਰਾਨ ਮਿਊਂਸੀਪਲ ਮੈਡੀਕਲ ਅਫ਼ਸਰ ਆਫ਼ ਹੈਲਥ ਨੇ ਦੱਸਿਆ ਕਿ ਮਸ਼ੀਨ ਦੀ ਇੱਕ ਪਲੇਟ ਖ਼ਰਾਬ ਹੈ ਅਤੇ ਕੰਮ ਨਹੀਂ ਕਰ ਰਹੀ ਹੈ। ਇੱਥੇ ਸਿਰਫ਼ ਗਊਸ਼ਾਲਾ ਤੋਂ ਹੀ ਨਹੀਂ, ਸਗੋਂ ਆਲੇ-ਦੁਆਲੇ ਦੇ ਪਿੰਡਾਂ ਤੋਂ ਵੀ ਮਰੀਆਂ ਹੋਈਆਂ ਗਾਵਾਂ ਨੂੰ ਲਿਆਇਆ ਜਾਂਦਾ ਹੈ। ਕਈ ਦਿਨਾਂ ਤੋਂ ਮਸ਼ੀਨ ਖ਼ਰਾਬ ਹੋਣ ਕਾਰਨ ਸਸਕਾਰ ਨਹੀਂ ਹੋ ਰਿਹਾ ਹੈ। ਟੋਏ ਪੁੱਟ ਕੇ ਉਨ੍ਹਾਂ ਨੂੰ ਦਫ਼ਨਾਇਆ ਜਾ ਰਿਹਾ ਹੈ। ਮਸ਼ੀਨ ਦੀ ਪਲੇਟ ਕਿਤੇ ਦੂਰ-ਦੁਰਾਡੇ ਤੋਂ ਲਿਆਉਣੀ ਹੈ, ਦੇਰੀ ਹੋਣ ਦੇ ਮੱਦੇਨਜਰ ਇਸ ਨੂੰ ਹਵਾਈ ਜਹਾਜ਼ ਰਾਹੀਂ ਮੰਗਵਾਇਆ ਗਿਆ ਹੈ। ਕੁਝ ਲੋਕਾਂ ’ਤੇ ਗਊਸ਼ਾਲਾ ਦੇ ਗੇਟ ਨੂੰ ਤੋੜਨ ਅਤੇ ਰਿਕਾਰਡ ਲੈ ਜਾਣ ਦਾ ਦੋਸ਼ ਲਗਾਇਆ ਗਿਆ ਹੈ। ਨਗਰ ਨਿਗਮ ਨੇ ਪੁਲਸ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ