Thursday, November 12, 2026
BREAKING
• ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ • ਵੱਡੀ ਖ਼ਬਰ ; ਅਮਿਤਾਭ ਬੱਚਨ ਦੇ ਬੰਗਲੇ ਨੂੰ ਉਡਾਉਣ ਦੀ ਮਿਲੀ ਧਮਕੀ ! BMC, ਏਅਰਪੋਰਟ ਤੇ ਬੈਂਕਾਂ ਨੂੰ ਵੀ... • ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇਮਰਾਨ ਖਾਨ ਦੀਆਂ ਦੋ ਭੈਣਾਂ ਨੂੰ ਕਰ'ਤਾ ਰਿਹਾਅ • ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ • ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ • ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ

ਪੰਜਾਬ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

12 ਨਵੰਬਰ, 2026 06:49 PM

ਡੇਰਾਬੱਸੀ : ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਡੇਰਾਬੱਸੀ ਇਲਾਕੇ ਦੇ ਪਿੰਡ ਪੰਡਵਾਲਾ, ਸੁੰਡਰਾਂ, ਖੇੜੀ ਅਤੇ ਮੋਰਠੀਕਰੀ 'ਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਵਿਸ਼ੇਸ਼ ਪੀਲਾ ਪੰਜਾ ਮੁਹਿੰਮ ਚਲਾਈ ਗਈ। ਇਸ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਵਿਕਸਤ ਕੀਤੀਆਂ ਜਾ ਰਹੀਆਂ ਕਾਲੋਨੀਆਂ 'ਚ ਨਿਯਮਾਂ ਦੀ ਉਲੰਘਣਾ ਕਰਕੇ ਕੀਤੀਆਂ ਗਈਆਂ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਕਾਰਵਾਈ ਦੌਰਾਨ ਵਿਭਾਗੀ ਟੀਮ ਨੇ ਨਾਜਾਇਜ਼ ਕਾਲੋਨੀਆਂ 'ਚ ਵਿਛਾਈਆਂ ਗਈਆਂ ਸੀਵਰੇਜ ਲਾਈਨਾਂ ਨੂੰ ਤੋੜ ਦਿੱਤਾ। ਇਸ ਤੋਂ ਇਲਾਵਾ ਸੜਕਾਂ ਲਈ ਕੀਤੀਆਂ ਗਈਆਂ ਨਾਜਾਇਜ਼ ਕਟਾਈਆਂ ਅਤੇ ਸੜਕਾਂ ਦੀ ਉਸਾਰੀ ਨਾਲ ਸਬੰਧਿਤ ਕੰਮਾਂ ਨੂੰ ਵੀ ਢਾਹ ਦਿੱਤਾ ਗਿਆ। ਉੱਥੇ ਹੀ, ਜਿਨ੍ਹਾਂ ਥਾਵਾਂ 'ਤੇ ਇਮਾਰਤਾਂ ਦੀਆਂ ਨੀਂਹਾਂ ਪਾ ਕੇ ਉਸਾਰੀ ਦਾ ਕੰਮ ਡੀ. ਪੀ. ਸੀ. (ਡੈਂਪ ਪ੍ਰੂਫ ਕੋਰਸ) ਪੱਧਰ ਤੱਕ ਪਹੁੰਚ ਚੁੱਕਾ ਸੀ, ਉਨ੍ਹਾਂ ਉਸਾਰੀਆਂ ਨੂੰ ਵੀ ਤੋੜ ਦਿੱਤਾ ਗਿਆ।


ਵਿਭਾਗ ਦੀ ਇਸ ਕਾਰਵਾਈ ਕਾਰਨ ਨਾਜਾਇਜ਼ ਕਾਲੋਨੀਆਂ ਵਿਕਸਿਤ ਕਰਨ ਵਾਲਿਆਂ 'ਚ ਹੜਕੰਪ ਮਚ ਗਿਆ। ਇਹ ਮੁਹਿੰਮ ਗਮਾਡਾ ਦੇ ਰੈਗੂਲੇਟਰੀ ਵਿੰਗ ਵੱਲੋਂ ਗੈਰ-ਮਨਜ਼ੂਰਸ਼ੁਦਾ ਕਾਲੋਨੀਆਂ ਅਤੇ ਨਾਜਾਇਜ਼ ਉਸਾਰੀ ਦੀਆਂ ਗਤੀਵਿਧੀਆਂ 'ਤੇ ਰੋਕ ਲਗਾਉਣ ਦੇ ਮਕਸਦ ਨਾਲ ਚਲਾਈ ਗਈ। ਵਿਭਾਗੀ ਟੀਮ ਨੇ ਸਪੱਸ਼ਟ ਕੀਤਾ ਕਿ ਲੋੜੀਂਦੀਆਂ ਮਨਜ਼ੂਰੀਆਂ ਤੋਂ ਬਿਨਾਂ ਕਾਲੋਨੀਆਂ ਵਿਕਸਿਤ ਕਰਨਾ, ਸੀਵਰੇਜ ਲਾਈਨਾਂ ਵਿਛਾਉਣਾ, ਸੜਕਾਂ ਬਣਾਉਣਾ ਅਤੇ ਇਮਾਰਤਾਂ ਦੀ ਉਸਾਰੀ ਕਰਨਾ ਕਾਨੂੰਨ ਦੀ ਉਲੰਘਣਾ ਹੈ। ਅਜਿਹੇ ਮਾਮਲਿਆਂ 'ਚ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।


ਇਸ ਮੁਹਿੰਮ 'ਚ ਏ. ਟੀ. ਪੀ. ਗਗਨਦੀਪ ਸਿੰਘ, ਜੇਈ ਸ਼ੁਭਕਰਮਨ ਸਿੰਘ ਅਤੇ ਜੇਈ ਬਲਕਰਨ ਸਿੰਘ ਸਮੇਤ ਰੈਗੂਲੇਟਰੀ ਵਿੰਗ ਦੀ ਟੀਮ ਸ਼ਾਮਲ ਰਹੀ। ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਥਾਵਾਂ 'ਤੇ ਨਾਜਾਇਜ਼ ਢਾਂਚਿਆਂ ਨੂੰ ਹਟਾਉਣ ਦੀ ਕਾਰਵਾਈ ਕੀਤੀ ਗਈ। ਵਿਭਾਗ ਵੱਲੋਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਕਾਲੋਨੀ ਵਿੱਚ ਪਲਾਟ ਖਰੀਦਣ ਤੋਂ ਪਹਿਲਾਂ ਉਸ ਦੀ ਕਾਨੂੰਨੀ ਸਥਿਤੀ ਅਤੇ ਸਬੰਧਤ ਵਿਭਾਗਾਂ ਤੋਂ ਪ੍ਰਾਪਤ ਮਨਜ਼ੂਰੀਆਂ ਬਾਰੇ ਪੂਰੀ ਜਾਣਕਾਰੀ ਹਾਸਲ ਕਰਨ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਜਾਂ ਆਰਥਿਕ ਪਰੇਸ਼ਾਨੀ ਤੋਂ ਬਚਿਆ ਜਾ ਸਕੇ।

 

Have something to say? Post your comment

ਅਤੇ ਪੰਜਾਬ ਖਬਰਾਂ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਆਮ ਆਦਮੀ ਪਾਰਟੀ ਵਲੋਂ 31 ਹੋਰ ਉਮੀਦਵਾਰਾਂ ਦਾ ਐਲਾਨ, CM ਮਾਨ ਨੇ ਐਲਾਨੀ ਸੂਚੀ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ