Friday, July 24, 2026
BREAKING
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ ਭਾਰਤੀ ਗੇਂਦਬਾਜ਼ਾਂ ਦਾ ਸ਼ਾਨਦਾਰ ਪ੍ਰਦਰਸ਼ਨ, ਜ਼ਿੰਬਾਬਵੇ ਨੂੰ 125 ਦੌੜਾਂ 'ਤੇ ਰੋਕਿਆ EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼ ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ IND vs ZIM 1st T20I: ਭਾਰਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ 'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ

ਪੰਜਾਬ

ਗਰਮੀ ਤੇ ਬਰਸਾਤ ’ਚ ਦੂਸ਼ਿਤ ਪਾਣੀ ਨਾਲ ਫੈਲਦੀਆਂ ਖ਼ਤਰਨਾਕ ਬਿਮਾਰੀਆਂ, ਲੋਕ ਰਹਿਣ ਸਾਵਧਾਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

18 ਮਈ, 2026 06:17 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਸਬੰਧੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਸਿਹਤ ਬਲਾਕ ਬਲਾਚੌਰ, ਸੁੱਜੋਂ ਅਤੇ ਅਰਬਨ ਬੰਗਾ ਦੇ ਸਮੂਹ ਹੈਲਥ ਸੁਪਰਵਾਈਜਰਾਂ, ਐੱਲ.ਐੱਚ.ਵੀਜ਼., ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।
 
ਮੀਟਿੰਗ ਦੌਰਾਨ ਡਾ. ਗੁਰਿੰਦਰਜੀਤ ਸਿੰਘ ਨੇ ਵਾਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਦੇ ਕੰਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਦਸਤ, ਪੇਚਿਸ਼, ਹੈਜਾ, ਮਿਆਦੀ ਬੁਖਾਰ ਅਤੇ ਹੈਪਾਟਾਈਟਿਸ-ਏ/ਈ ਵਰਗੀਆਂ ਬਿਮਾਰੀਆਂ ਦੇ ਫੈਲਣ ਦਾ ਖਤਰਾ ਕਾਫੀ ਵੱਧ ਜਾਂਦਾ ਹੈ। 
 
ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੀਲਡ ਸਟਾਫ ਨੂੰ ਸਖ਼ਤ ਨਿਗਰਾਨੀ ਰੱਖਣ, ਸ਼ੱਕੀ ਕੇਸਾਂ ਦੀ ਤੁਰੰਤ ਰਿਪੋਰਟਿੰਗ ਯਕੀਨੀ ਬਣਾਉਣ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਰੋਕਥਾਮੀ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਜਾਣ। ਉਨ੍ਹਾਂ ਇਹ ਵੀ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਪਾਣੀ ਦੇ ਸਰੋਤਾਂ ਦੀ ਨਿਯਮਿਤ ਜਾਂਚ ਅਤੇ ਕਲੋਰੀਨੇਸ਼ਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਨਾਲ ਹੀ ਲੋਕਾਂ ਨੂੰ ਸਾਫ ਅਤੇ ਉਬਾਲਿਆ ਹੋਇਆ ਪਾਣੀ ਵਰਤਣ, ਖਾਣ-ਪੀਣ ਵਿੱਚ ਸਫਾਈ ਰੱਖਣ ਅਤੇ ਵਾਟਰ ਬੌਰਨ ਬਿਮਾਰੀਆਂ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਲਈ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਗਏ।
 
ਡਾ. ਗੁਰਿੰਦਰਜੀਤ ਸਿੰਘ ਨੇ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਲੋੜੀਂਦੀਆਂ ਦਵਾਈਆਂ, ਓ.ਆਰ.ਐੱਸ. ਪੈਕਟ, ਕਲੋਰੀਨ ਟੈਬਲੈਟਾਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਕੋਈ ਘਾਟ ਨਾ ਰਹੇ। ਕਿਸੇ ਵੀ ਵਾਟਰ ਬੌਰਨ ਬਿਮਾਰੀ ਦੇ ਕੇਸ ਜਾਂ ਆਊਟਬ੍ਰੇਕ ਦੀ ਸੂਚਨਾ ਤੁਰੰਤ ਆਈ.ਡੀ.ਐੱਸ.ਪੀ. ਯੂਨਿਟ ਨੂੰ ਭੇਜਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਤਾਂ ਜੋ ਸਮੇਂ ਸਿਰ ਰੋਕਥਾਮੀ ਕਾਰਵਾਈ ਕੀਤੀ ਜਾ ਸਕੇ।
 
ਉਨ੍ਹਾਂ ਅਰਬਨ ਖੇਤਰਾਂ ਵਿੱਚ ਹਰ ਹਫਤੇ ਹਰ ਮੁਹੱਲੇ ਵਿੱਚ ਪੰਜ ਐੱਚ2ਐੱਸ ਸੈਂਪਲ ਲੈ ਕੇ ਉਸਦੀ ਰਿਪੋਰਟ ਦਫਤਰ ਨੂੰ ਭੇਜਣ ਲਈ ਵੀ ਕਿਹਾ। ਇਸ ਤੋਂ ਇਲਾਵਾ ਵਾਟਰ ਲੌਗਿੰਗ, ਸੀਵਰੇਜ ਓਵਰਫਲੋ, ਬਲੌਕੇਜ ਜਾਂ ਪਾਣੀ ਦੇ ਦੂਸ਼ਿਤ ਹੋਣ ਸਬੰਧੀ ਮਾਮਲਿਆਂ ਦੀ ਤੁਰੰਤ ਸੂਚਨਾ ਦੇ ਕੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਰਾਹੀਂ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
 
ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਵੇਦਾ ਦੇਵੀ ਨੇ ਮੀਟਿੰਗ ਦੌਰਾਨ ਲੋਕਾਂ ਨੂੰ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਪੀਣ ਵਾਲਾ ਪਾਣੀ ਹਮੇਸ਼ਾਂ ਸਾਫ ਅਤੇ ਢੱਕ ਕੇ ਰੱਖਿਆ ਜਾਵੇ ਅਤੇ ਪਾਣੀ ਵਾਲੇ ਭਾਂਡਿਆਂ ਵਿੱਚ ਹੱਥ ਨਾ ਪਾਇਆ ਜਾਵੇ। ਘਰਾਂ ਅਤੇ ਆਲੇ-ਦੁਆਲੇ ਦੀ ਸਾਫ-ਸਫਾਈ ਬਣਾਈ ਰੱਖਣ, ਖੁੱਲ੍ਹੇ ਵਿੱਚ ਪਖਾਨਾ ਨਾ ਕਰਨ ਅਤੇ ਖਾਣਾ ਖਾਣ ਤੋਂ ਪਹਿਲਾਂ ਅਤੇ ਪਖਾਨਾ ਜਾਣ ਤੋਂ ਬਾਅਦ ਸਾਬਣ ਨਾਲ ਹੱਥ ਧੋਣ ਦੀ ਆਦਤ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ।
 
ਇਸ ਦੇ ਨਾਲ ਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੱਟੇ ਹੋਏ ਫਲਾਂ ਅਤੇ ਬਾਹਰਲੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਫ ਪਾਣੀ, ਸਫਾਈ ਅਤੇ ਸਾਵਧਾਨੀ ਹੀ ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ।
 
ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ ਅਤੇ ਡੀ.ਈ.ਓ. ਸੁਨੀਤਾ, ਸਾਹਿਲ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ ਦੀ ਕੀਤੀ ਮੰਗ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ ਸ਼ੁਰੂ ਹੋਈ ਕਾਰਵਾਈ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ ਵੱਡਾ ਬਿਆਨ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ