Thursday, September 03, 2026
BREAKING
ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ ਰਾਹੁਲ ਗਾਂਧੀ ਦੇ ਨਾਸਿਕ ਦੌਰੇ ਦੇ ਵਿਰੋਧ ’ਚ ਭਾਜਪਾ ਦਾ ਪ੍ਰਦਰਸ਼ਨ ਦੇਸ਼ 'ਚ ਮੁੰਡਿਆਂ ਨਾਲੋਂ ਜ਼ਿਆਦਾ ਪੜ੍ਹ ਰਹੀਆਂ ਕੁੜੀਆਂ ! 4.50 ਕਰੋੜ ਤੱਕ ਪਹੁੰਚਿਆ ਦਾਖਲੇ ਦਾ ਅੰਕੜਾ 'ਜਿਹੜੇ ਦੇਸ਼ ਅਮਰੀਕਾ ਨੂੰ..!', PM ਮੋਦੀ ਤੇ ਇਰਾਨੀ ਰਾਸ਼ਟਰਪਤੀ ਦੀ ਮੁਲਾਕਾਤ ਮਗਰੋਂ US ਨੇ ਦੇ'ਤੀ ਚਿਤਾਵਨੀ

ਹਿਮਾਚਲ

ਗਰਮੀ ਤੋਂ ਛੁਟਕਾਰਾ ਲੈਣ ਹਿਮਾਚਲ ਗਏ ਟੂਰਿਸਟਾਂ ਨਾਲ ਵਾਪਰ ਗਈ ਅਣਹੋਣੀ ! ਖੱਡ 'ਚ ਜਾ ਡਿੱਗੀ ਕਾਰ, 8 ਦੀ ਮੌਤ

31 ਮਈ, 2026 06:38 PM

ਚੰਬਾ : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਇਕ ਬੇਹੱਦ ਦੁਖਦ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇ ਬੈਰਾਗੜ੍ਹ-ਸਾਚ ਪਾਸ-ਕਿਲਾੜ ਰੋਡ ਵੱਲ ਜਾ ਰਹੀ ਸੈਲਾਨੀਆਂ ਨਾਲ ਭਰੀ ਇਕ ਇਨੋਵਾ ਕਾਰ ਬੇਕਾਬੂ ਹੋ ਕੇ ਕਰੀਬ 500 ਫੁੱਟ ਡੂੰਘੀ ਖੱਡ 'ਚ ਜਾ ਡਿੱਗੀ। ਇਸ ਹਾਦਸੇ 'ਚ ਕਾਰ ਸਵਾਰ 8 ਲੋਕਾਂ ਦੀ ਮੌਕੇ 'ਤੇ ਹੀ ਮਮੌਤ ਹੋ ਗਈ, ਜਦੋਂ ਕਿ ਇਕ ਵਿਅਕਤੀ ਦੀ ਭਾਲ ਜਾਰੀ ਹੈ। ਦੱਸਣਯੋਗ ਹੈ ਕਿ ਇਕ ਹਾਦਸਾ ਸ਼ੁੱਕਰਵਾਰ ਦੇਰ ਰਾਤ ਚੁਰਾਹ ਡਿਵੀਜ਼ਨ ਦੇ ਬੈਰਾਗੜ੍ਹ-ਸਾਚ ਪਾਸ-ਕਿਲਾੜ ਰੋਡ 'ਤੇ ਹੋਇਆ, ਜਿਸ ਦੀ ਜਾਣਕਾਰੀ ਸ਼ਨੀਵਾਰ ਨੂੰ ਮਿਲ ਸਕੀ।
ਹਾਦਸੇ ਦਾ ਸ਼ਿਕਾਰ ਹੋਏ ਲੋਕ ਕਰਨਾਟਕ ਦੇ ਬੈਂਗਲੁਰੂ ਤੋਂ ਹਿਮਾਚਲ ਘੁੰਮਣ ਆਏ ਸਨ। ਉਨ੍ਹਾਂ ਨੇ ਡਲਹੌਜੀ 'ਚ ਇਕ ਇਨੋਵਾ ਟੈਕਸੀ ਬੁੱਕ ਕੀਤੀ ਸੀ। ਡਲਹੌਜੀ 'ਚ ਹੀ ਉਨ੍ਹਾਂ ਦੀ ਮੁਲਾਕਾਤ ਇਕ ਹੋਰ ਟੂਰਿਸਟ ਫੈਮਿਲੀ ਨਾਲ ਹੋਈ, ਜਿਸ ਤੋਂ ਬਾਅਦ ਦੋਵੇਂ ਪਰਿਵਾਰਾਂ ਨੇ ਮਿਲ ਕੇ ਬਰਫ਼ੀਲੇ ਪਹਾੜਾਂ ਦੀ ਸੈਰ ਕਰਨ ਲਈ ਗੱਡੀ ਸ਼ੇਅਰ ਕੀਤੀ ਅਤੇ ਸਾਚ ਪਾਸ ਲਈ ਨਿਕਲ ਪਏ। ਕਾਰ 'ਚ ਡਰਾਈਵਰ ਅਤੇ 2 ਬੱਚਿਆਂ ਸਮੇਤ ਕੁੱਲ 9 ਲੋਕ ਸਵਾਰ ਸਨ।

ਸਾਚ ਪਾਸ ਨੂੰ ਹਿਮਾਚਲ ਪ੍ਰਦੇਸ਼ ਦੇ ਸਭ ਤੋਂ ਕਠਿਨ ਅਤੇ ਖ਼ਤਰਨਾਕ ਰਸਤਿਆਂ 'ਚੋਂ ਇਕ ਮੰਨਿਆ ਜਾਂਦਾ ਹੈ। ਬੈਰਾਗੜ੍ਹ ਪੁਲਸ ਚੈੱਕ ਪੋਸਟ ਪਾ ਕਰਨ ਤੋਂ ਬਾਅਦ ਇਹ ਹਾਦਸਾ ਹੋਇਆ। ਪੁਲਸ ਅਤੇ ਪ੍ਰਸ਼ਾਸਨ ਮੁਤਾਬਕ ਹਾਦਸੇ ਦੇ ਮੁੱਖ ਕਾਰਨ ਇਹ ਹੋ ਸਕਦੇ ਹਨ। ਪਹਿਲਾ ਰਸਤੇ 'ਚ ਬਰਫ਼ ਜੰਮਣ ਕਾਰਨ ਕਾਰ ਫਿਸਲ ਗਈ ਹੋਵੇਗੀ। ਦੂਜਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦੇਰ ਰਾਤ ਹੋਣ ਕਾਰਨ ਡਰਾਈਵਰ ਦੀ ਨੀਂਦ ਆ ਗਈ ਹੋਵੇਗੀ। ਤੀਜਾ ਗੱਡੀ 'ਚ ਆਈ ਕਿਸੇ ਮੈਕੇਨੀਕਲ ਖਰਾਬੀ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ। ਹਾਦਸਾ ਸ਼ੁੱਕਰਵਾਰ ਰਾਤ ਨੂੰ ਹੋਇਆ ਸੀ ਪਰ ਇਲਾਕਾ ਬੇਹੱਦ ਪਥਰੀਲਾ, ਤੰਗ ਅਤੇ ਹਨ੍ਹੇਰਾ ਹੋਣ ਕਾਰਨ ਰਾਤ ਨੂੰ ਰੈਸਕਿਊ ਆਪਰੇਸ਼ਨ ਸ਼ੁਰੂ ਨਹੀਂ ਕੀਤਾ ਜਾ ਸਕਿਆ। 31 ਮਈ ਯਾਨੀ ਐਤਵਾਰ ਸਵੇਰੇ ਠੀਕ 8 ਵਜੇ ਤੋਂ ਤੀਜਾ ਅਤੇ ਬੈਰਾਗੜ੍ਹ ਪੁਲਸ ਦੇ ਨਾਲ-ਨਾਲ ਸਥਾਨਕ ਪ੍ਰਸ਼ਾਸਨ ਨੇ ਰੈਸਕਿਊ ਸ਼ੁਰੂ ਕਰ ਦਿੱਤਾ ਹੈ। 'ਬੈਰਾਗੜ੍ਹ ਕਮੇਟੀ' ਨੇ ਸਥਾਨਕ ਲੋਕਾਂ ਤੋਂ ਮਦਦ ਦੀ ਅਪੀਲ ਕੀਤੀ ਹੈ। ਲੋਕ ਚੱਟਾਨਾਂ ਅਤੇ ਡੂੰਘੀ ਖੱਡ 'ਚ ਰਸੀਆਂ ਦੇ ਸਹਾਰੇ ਹਿਊਮਨ ਚੇਨ ਬਣਾ ਕੇ ਉਤਰ ਰਹੇ ਹਨ ਤਾਂ ਕਿ ਲਾਸ਼ਾਂ ਨੂੰ ਸੜਕ 'ਤੇ ਲਿਆਂਦਾ ਜਾ ਸਕੇ। ਫਿਲਹਾਲ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ। 

Have something to say? Post your comment

ਅਤੇ ਹਿਮਾਚਲ ਖਬਰਾਂ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

ਹਿਮਾਚਲ ਪ੍ਰਦੇਸ਼: ਸਾਬਕਾ ਵਿਧਾਇਕ ਰਾਮ ਰਤਨ ਸ਼ਰਮਾ ਦਾ ਦਿਹਾਂਤ

"ਖੇਲੋ ਇੰਡੀਆ" ਖਿਡਾਰੀਆਂ ਦੇ ਸੰਪੂਰਨ ਵਿਕਾਸ ਲਈ ਰਾਹ ਪੱਧਰਾ ਕਰ ਰਿਹੈ : ਠਾਕੁਰ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਭਿਆਨਕ ਹਾਦਸਾ: 4 ਲੋਕਾਂ ਦੀ ਮੌਤ, ਕਈ ਜ਼ਖ਼ਮੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਹਿਮਾਚਲ ਵੱਲ ਜਾ ਰਹੇ ਹੋ ਤਾਂ ਸਾਵਧਾਨ! ਭਾਰੀ ਮੀਂਹ ਕਾਰਨ 118 ਸੜਕਾਂ ਹੋਈਆਂ ਬੰਦ, 'Orange Alert' ਜਾਰੀ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

ਮਣੀਮਹੇਸ਼ ਯਾਤਰਾ 'ਚ ਪਹਿਲੀ ਵਾਰ ਮੋਬਾਈਲ ਨੈੱਟਵਰਕ ਸਹੂਲਤ ਉਪਲਬਧ, BSNL ਨੇ ਲਾਇਆ 4G ਟਾਵਰ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

200 ਸਾਲ ਪੁਰਾਣੇ ਬੋਹੜ ਦੇ ਦਰੱਖਤ ਦੇ ਚਾਰੇ ਪਾਸੇ ਨਿਰਮਾਣ 'ਤੇ NGT ਸਖਤ, HP ਸਰਕਾਰ ਤੋਂ ਮੰਗਿਆ ਜਵਾਬ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਬਾਰਿਸ਼ ਕਾਰਨ ਜ਼ਮੀਨ ਖਿਸਕਣ ਨਾਲ 134 ਸੜਕਾਂ ਬੰਦ, 4 ਜ਼ਿਲ੍ਹਿਆਂ 'ਚ 28 ਜੁਲਾਈ ਤੋਂ ਓਰੇਂਜ ਅਲਰਟ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਵੱਡੀ ਖਬਰ : ਚੱਲਦੀ ਗੱਡੀ 'ਤੇ ਆਸਮਾਨੋਂ ਆ ਡਿੱਗੀ 'ਮੌ*ਤ', 13 ਸਵਾਰਾਂ ਦੀ ਗਈ ਜਾਨ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ

ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ