Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

18 ਅਪ੍ਰੈਲ, 2026 06:24 PM

ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲਗਾਤਾਰ ਵਧ ਰਹੇ ਤਾਪਮਾਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋੰ ਆਮ ਲੋਕਾਂ ਨੂੰ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਹੈ।

ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਗਰਮ ਹਵਾਵਾਂ ਤੋਂ ਬਚਾਓ ਲਈ ਦੁਪਹਿਰ ਨੂੰ ਕੇਵਲ ਜ਼ਰੂਰੀ ਕੰਮ ਹੋਣ ‘ਤੇ ਹੀ ਘਰੋ ਬਾਹਰ ਨਿਕਲਿਆ ਜਾਵੇ ਅਤੇ ਘਰੋ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਿਰ ਢੱਕ ਕੇ ਰੱਖਿਆ ਜਾਵੇ ਇਸ ਲਈ ਕੱਪੜਾ, ਟੋਪੀ ਜਾਂ ਛੱਤਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਹਲਕੇ ਫਿੱਕੇ-ਰੰਗ ਅਤੇ ਢਿੱਲੇ ਸੂਤੀ ਕੱਪੜਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਅੱਖਾਂ ਦੀ ਸੁਰੱਖਿਆ ਲਈ ਚਸ਼ਮਾਂ ਅਤੇ ਚਮੜੀ ਦੀ ਸੁਰੱਖਿਆ ਲਈ ਕਿਸੇ ਵੀ ਕਰੀਮ ਦੀ ਵਰਤੋਂ ਕੀਤੀ ਜਾ ਸਕਦੀ ਹੈ।
 
ਡਾ. ਸਿੰਘ ਨੇ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਧੁੱਪ ਵਿੱਚ ਨਾ ਨਿਕਲਿਆ ਜਾਵੇ, ਹਰ ਅੱਧੇ ਘੰਟੇ ਬਾਅਦ ਪਾਣੀ ਪੀਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਹਰ ਜਾਣ ਸਮੇਂ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢੱਕਣ ਲਈ ਛੱਤਰੀ, ਟੋਪੀ, ਤੋਲੀਏ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। 
 
ਉਨ੍ਹਾਂ ਕਿਹਾ ਕਿ ਕਸਰਤ ਹੌਲੀ ਹੌਲੀ ਸ਼ੁਰੂ ਕਰੋ ਅਤੇ ਹੌਲੀ ਹੌਲੀ ਵਧਾਓ ਤਾਂ ਕਿ ਸਰੀਰ ਦੇ ਤਾਪਮਾਨ ਦੇ ਅਨੁਕੂਲ ਹੋਵੇ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ।
 
ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ, ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਨ੍ਹਾਂ ਕਿਹਾ ਕਿ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣ ਲਈ ਓ.ਆਰ.ਐਸ. ਘੋਲ ਜਾਂ ਘਰ ਵਿੱਚ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਕਿ ਲੱਸੀ, (ਚੌਲਾਂ ਦਾ ਪਾਣੀ), ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ ਕੀਤਾ ਜਾਵੇ। 
 
ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੱਸਿਆ ਕਿ ਮੌਸਮ ਦੀਆਂ ਖਬਰਾਂ ਸਬੰਧੀ ਜਾਣਕਾਰੀ ਲਈ ਰੇਡੀਓ, ਟੀ.ਵੀ., ਅਖਬਾਰ ਜਾਂ ਮੌਸਮ ਦੀ ਸੂਚਨਾ ਨਾਲ ਸਬੰਧਤ ਮੋਬਾਇਲ ਐਪ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਸਿਹਤ ਵਿਭਾਗ ਦੁਆਰਾ ਦੱਸੀਆਂ ਗਈਆਂ ਲੋੜੀਂਦੀਆਂ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਗਰਮੀ ਲੱਗਣ ਕਾਰਨ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਅਤੇ ਵਿਅਕਤੀ ਨੂੰ ਜਿੰਨੀ ਜਲਦੀ ਹੋ ਸਕੇ, ਨੇੜਲੇ ਹਸਪਤਾਲ ਲਿਜਾ ਕੇ ਮਾਹਰ ਡਾਕਟਰਾਂ ਕੋਲੋਂ ਉੱਚਿਤ ਇਲਾਜ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਨਸਟ੍ਰੋਕ ਨਾਲ ਪ੍ਰਭਾਵਿਤ ਵਿਅਕਤੀ ਸਿੱਲ੍ਹੇ ਕੱਪੜੇ ਦੀ ਵਰਤੋਂ ਕਰੇ ਤੇ ਸਿਰ ਤੇ ਪਾਣੀ ਪਾਏ। ਇਸ ਤੋਂ ਇਲਾਵਾ ਵਿਅਕਤੀ ਨੂੰ ਓ.ਆਰ.ਐਸ ਜਾਂ ਨਿੰਬੂ ਪਾਣੀ ਪੀਣ ਲਈ ਦਿੱਤਾ ਜਾ ਸਕਦਾ ਹੈ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ