Friday, October 02, 2026
BREAKING
• LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਨਵੀਂ ਅਪਡੇਟ • ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ ਸਣੇ ਵੱਡੇ ਹਥਿਆਰ ਵੀ ਜ਼ਬਤ • ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ ਦਾ ਵੱਡਾ ਬਿਆਨ • ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ • LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ ਗ੍ਰਿਫ਼ਤਾਰ, DC ਦਫ਼ਤਰ ਨਾਲ ਜੁੜੇ ਤਾਰ • ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ ਮੁਲਜ਼ਮ ਗ੍ਰਿਫ਼ਤਾਰ • ਅਮਿਤ ਸ਼ਾਹ ਦਾ 'ਨਸ਼ਾ ਮੁਕਤ ਪੰਜਾਬ' ਦਾ ਸੰਕਲਪ ਪੰਜਾਬੀਆਂ ਲਈ ਬਣਿਆ ਉਮੀਦ ਦੀ ਕਿਰਨ : ਕੇਵਲ ਸਿੰਘ ਢਿੱਲੋਂ • ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ • ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼ • ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਰਾਸ਼ਟਰੀ

ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਮਹਿੰਗਾਈ ਦਾ ਅਸਰ : ਜੈਰਾਮ ਰਮੇਸ਼

02 ਅਕਤੂਬਰ, 2026 06:46 PM

ਨਵੀਂ ਦਿੱਲੀ : ਕਾਂਗਰਸ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵਧਦੀ ਮਹਿੰਗਾਈ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਮਹਿੰਗਾਈ ਸਿਰਫ ਬਾਜ਼ਾਰ ਦੇ ਅੰਕੜਿਆਂ 'ਚ ਹੀ ਨਹੀਂ ਵਧ ਰਹੀ, ਸਗੋਂ ਇਸ ਦਾ ਅਸਰ ਹਰ ਮੱਧਮ ਵਰਗ ਅਤੇ ਗਰੀਬ ਪਰਿਵਾਰ ਦੀ ਰਸੋਈ 'ਤੇ ਪੈ ਰਿਹਾ ਹੈ। ਰਮੇਸ਼ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਿਛਲੇ ਤਿੰਨ ਮਹੀਨਿਆਂ 'ਚ ਰਸੋਈ ਦਾ ਬਜਟ 25 ਫੀਸਦੀ ਤੱਕ ਵਧ ਗਿਆ ਹੈ।

ਉਨ੍ਹਾਂ ਕਿਹਾ ਕਿ ਇਕ ਘਰੇਲੂ ਔਰਤ ਦੇ ਅਨੁਸਾਰ 35,000 ਰੁਪਏ ਦੀ ਮਹੀਨਾਵਾਰ ਆਮਦਨ 'ਚ ਘਰ ਦਾ ਖਰਚ ਸੰਭਾਲਣਾ ਬੇਹੱਦ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਗੱਲ ਦਾ ਕੋਈ ਅੰਦਾਜ਼ਾ ਹੈ ਕਿ ਸੀਮਿਤ ਆਮਦਨ ਵਾਲੇ ਪਰਿਵਾਰ ਵਧਦੀ ਮਹਿੰਗਾਈ ਦੇ ਵਿਚਕਾਰ ਆਪਣਾ ਬਜਟ ਕਿਵੇਂ ਸੰਭਾਲ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਰਹਰ ਦੀ ਦਾਲ ਦੀ ਕੀਮਤ 105 ਰੁਪਏ ਤੋਂ ਵੱਧ ਕੇ 140-150 ਰੁਪਏ ਪ੍ਰਤੀ ਕਿਲੋ, ਮੂੰਗ 95 ਰੁਪਏ ਤੋਂ ਵੱਧ ਕੇ 120 ਰੁਪਏ, ਚੌਲ 42-45 ਰੁਪਏ ਤੋਂ ਵੱਧ ਕੇ 53-55 ਰੁਪਏ ਅਤੇ ਸਰ੍ਹੋਂ ਦਾ ਤੇਲ 165 ਰੁਪਏ ਪ੍ਰਤੀ ਲੀਟਰ ਤੋਂ 190 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਅੰਕੜਿਆਂ ਅਨੁਸਾਰ, ਅਗਸਤ 'ਚ ਖੁਰਾਕ ਮਹਿੰਗਾਈ 5.95 ਫੀਸਦੀ ਸੀ, ਜਦੋਂ ਕਿ ਪਿਆਜ਼ 48.27 ਫੀਸਦੀ, ਅਦਰਕ 73.82 ਫੀਸਦੀ ਅਤੇ ਲਸਣ 43.60 ਫੀਸਦੀ ਮਹਿੰਗਾ ਹੋਇਆ। ਉਨ੍ਹਾਂ ਕਿਹਾ ਕਿ ਵਧਦੇ ਖਰਚਿਆਂ ਦੇ ਨਾਲ ਘਰੇਲੂ ਬੱਚਤ ਘੱਟ ਰਹੀ ਹੈ ਅਤੇ ਪਰਿਵਾਰਕ ਕਰਜ਼ਾ ਵਧ ਰਿਹਾ ਹੈ। ਉਨ੍ਹਾਂ ਸਵਾਲ ਕੀਤਾ ਕਿ ਦੇਸ਼ ਵਾਸੀਆਂ ਨੂੰ ਇਸ "ਕਮਰ ਤੋੜ ਮਹਿੰਗਾਈ" ਤੋਂ ਕਦੋਂ ਰਾਹਤ ਮਿਲੇਗੀ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ

ਆਕਾਸ਼ ਆਨੰਦ ਨੇ ਮਾਇਆਵਤੀ ਤੋਂ ਮੰਗੀ ਮੁਆਫ਼ੀ, ਕਿਹਾ- ਬਸਪਾ ਛੱਡ ਕੇ ਕਿਤੇ ਨਹੀਂ ਜਾ ਰਿਹਾ

ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਵੰਦੇ ਭਾਰਤ ਨੇ ਦੁਨੀਆ ਦੇ ਸਭ ਤੋਂ ਉੱਚੇ ਬਰਿੱਜ ਨੂੰ 100 ਕਿਲੋਮੀਟਰ ਦੀ ਰਫ਼ਤਾਰ ਨਾਲ ਕੀਤਾ ਪਾਰ

ਧਰਮ ਅਤੇ ਰਾਸ਼ਟਰ ਵੱਖ ਨਹੀਂ, ਅਸ਼ਾਂਤ ਦੁਨੀਆ 'ਚ ਭਾਰਤ ਦੀ ਭੂਮਿਕਾ ਅਹਿਮ : ਮੋਹਨ ਭਾਗਵਤ

ਧਰਮ ਅਤੇ ਰਾਸ਼ਟਰ ਵੱਖ ਨਹੀਂ, ਅਸ਼ਾਂਤ ਦੁਨੀਆ 'ਚ ਭਾਰਤ ਦੀ ਭੂਮਿਕਾ ਅਹਿਮ : ਮੋਹਨ ਭਾਗਵਤ

ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ

ਨਰਿੰਦਰ ਮੋਦੀ ਕੋਲ ਯੂਕਰੇਨ ਸੰਘਰਸ਼ ਦੇ ਹੱਲ ਲਈ "ਬਹੁਤ ਵਧੀਆ ਵਿਚਾਰ" : ਪੁਤਿਨ

PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ

PM ਮੋਦੀ ਨੇ ਕੈਪਟਨ ਸਮਿਤ ਮਛਾਰ ਨਾਲ ਕੀਤੀ ਗੱਲਬਾਤ, ਕਿਹਾ- ਸਾਨੂੰ ਤੁਹਾਡੇ 'ਤੇ ਮਾਣ ਹੈ

PM ਮੋਦੀ ਨੇ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

PM ਮੋਦੀ ਨੇ ਮਹਾਤਮਾ ਗਾਂਧੀ, ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

''ਮੇਰੇ ਲਈ ਇਹੀ ਬਹੁਤ ਐ..!'', 174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਨੇ ਦਿੱਤਾ ਪਹਿਲਾ ਬਿਆਨ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਯੂਏਈ 'ਚ ਭਾਰਤੀ ਰਾਜਦੂਤ ਨੇ ਦੁਬਈ 'ਚ 'ਹੀਰੋ' ਪਾਇਲਟ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

180 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਮਾਛਰ ਨੂੰ ਇਜ਼ਰਾਈਲ ਕਰੇਗਾ 'ਸਨਮਾਨਿਤ'

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ

ਫਰਾਂਸ ਪਹੁੰਚਿਆ INS ਤ੍ਰਿਸ਼ੂਲ ! ਫ੍ਰੈਂਚ ਨੇਵੀ ਦੇ ਜੰਗੀ ਜਹਾਜ਼ਾਂ ਨਾਲ ਕੀਤਾ ਜੰਗੀ ਅਭਿਆਸ