Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਦੁਨੀਆਂ

ਗਰੀਬੀ ਤੇ ਭੁੱਖਮਰੀ ਦੀ ਕਗਾਰ ’ਤੇ ਇਹ ਦੇਸ਼, ਆਸਮਾਨ ਨੂੰ ਛੂਹ ਰਹੇ ਸਬਜ਼ੀਆਂ ਦੇ ਰੇਟ

26 ਅਕਤੂਬਰ, 2025 02:14 PM

ਅੰਮ੍ਰਿਤਸਰ/ਲਾਹੌਰ : ਪਾਕਿਸਤਾਨ ਜੋ ਪਹਿਲਾਂ ਹੀ ਗਰੀਬੀ ਅਤੇ ਭੁੱਖਮਰੀ ਦੀ ਕਗਾਰ ’ਤੇ ਖੜ੍ਹਾ ਹੈ, ਹੁਣ ਇਸ ਵਿਚ ਟਮਾਟਰ ਦਾ ਤੜਕਾ ਸਾਹਮਣੇ ਆ ਰਿਹਾ ਹੈ ਅਤੇ ਪਾਕਿਸਤਾਨ ਵਿਚ ਲੋਕ ‘ਵਾਹ’ ਨਹੀਂ ‘ਆਹ’ ਟਮਾਟਰ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਸ਼ਾਹਬਾਜ਼ ਸ਼ਰੀਫ ਦੇ ਦੇਸ਼ ’ਚ ਟਮਾਟਰ ਇਕ ਲਗਜ਼ਰੀ ਵਸਤੂ ਬਣ ਗਏ ਹਨ। ਲਾਹੌਰ, ਇਸਲਾਮਾਬਾਦ ਅਤੇ ਕਰਾਚੀ ਦੇ ਬਾਜ਼ਾਰਾਂ ’ਚ ਟਮਾਟਰਾਂ ਦੀਆਂ ਕੀਮਤਾਂ ਨੇ ਪਾਕਿਸਤਾਨੀਆਂ ਨੂੰ ਪ੍ਰੇਸ਼ਾਨ ਕਰ ਦਿੱਤਾ ਹੈ। ਕੀਮਤਾਂ ਆਸਮਾਨ ਨੂੰ ਛੂਹ ਰਹੀਆਂ ਹਨ। ਟਮਾਟਰ ਜੋ ਪਹਿਲਾਂ ਪਾਕਿਸਤਾਨ ’ਚ 100 ਰੁਪਏ ਕਿਲੋ ਵਿਕਦੇ ਸਨ, ਹੁਣ 600 ਰੁਪਏ ਕਿਲੋ ਤੋਂ ਵੱਧ ਹੋ ਗਏ ਹਨ, ਜਦਕਿ ਅਦਰਕ 750 ਕਿਲੋ ਅਤੇ ਲਸਣ 500 ਰੁਪਏ ਕਿਲੋ ਤੱਕ ਪਹੁੰਚ ਗਿਆ ਹੈ। ਇਸ ਦੇ ਪਿੱਛੇ ਦਾ ਕਾਰਨ ਹੈਰਾਨ ਕਰਨ ਵਾਲਾ ਹੈ। ਪਾਕਿਸਤਾਨ ਅਤੇ ਅਫਗਾਨਿਸਤਾਨ ਵਿਚਕਾਰ ਹਾਲ ਹੀ ਵਿਚ ਹੋਈ ਜੰਗ ਤੋਂ ਬਾਅਦ ਸਰਹੱਦ ਬੰਦ ਹੋਣ ਨਾਲ ਪਾਕਿਸਤਾਨ ’ਚ ਮਹਿੰਗਾਈ ਵਿਚ ਵਾਧਾ ਹੋਇਆ ਹੈ, ਜਿਸ ’ਚ ਸਬਜ਼ੀਆਂ ਸਮੇਤ ਕਈ ਖਾਣ-ਪੀਣ ਦੀਆਂ ਚੀਜ਼ਾਂ ਦੀਆਂ ਕੀਮਤਾਂ ਦਸ ਗੁਣਾ ਵਧ ਗਈਆਂ ਹਨ।

ਇਹ ਵੀ ਪਤਾ ਲੱਗਾ ਹੈ ਕਿ ਕਈ ਸਬਜ਼ੀਆਂ ਦੇ ਟਰੱਕ ਸਰਹੱਦ ’ਤੇ ਫਸੇ ਹੋਏ ਹਨ, ਜਿਸ ਕਾਰਨ ਸਾਮਾਨ ਮੰਡੀਆਂ ਤੱਕ ਨਹੀਂ ਪਹੁੰਚ ਰਿਹਾ। ਕਾਬੁਲ ’ਚ ਪਾਕਿਸਤਾਨ-ਅਫਗਾਨ ਚੈਂਬਰ ਆਫ਼ ਕਾਮਰਸ ਦੇ ਮੁਖੀ ਨੇ ਕਿਹਾ ਕਿ ਲੜਾਈ ਸ਼ੁਰੂ ਹੋਣ ਤੋਂ ਬਾਅਦ ਸਾਰਾ ਵਪਾਰ ਅਤੇ ਸਾਮਾਨ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਹੋ ਗਈ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਤਾਜ਼ੇ ਫਲ, ਸਬਜ਼ੀਆਂ, ਖਣਿਜ, ਦਵਾਈਆਂ, ਕਣਕ, ਚੌਲ, ਖੰਡ, ਮਾਸ ਅਤੇ ਡੇਅਰੀ ਉਤਪਾਦ, ਜੋ ਕਿ ਦੋਵਾਂ ਦੇਸ਼ਾਂ ਵਿਚਕਾਰ ਅੰਤਰਰਾਸ਼ਟਰੀ ਵਪਾਰ ਦਾ ਇਕ ਵੱਡਾ ਹਿੱਸਾ ਹਨ, ਨੂੰ ਰੋਕ ਦਿੱਤਾ ਗਿਆ ਹੈ।

ਰਾਵਲਪਿੰਡੀ ਸਬਜ਼ੀ ਮੰਡੀ ਵਪਾਰੀ ਐਸੋਸੀਏਸ਼ਨ ਦੇ ਪ੍ਰਧਾਨ ਨੇ ਇਹ ਵੀ ਖੁਲਾਸਾ ਕੀਤਾ ਕਿ ਟਮਾਟਰ ਦੀ ਸਪਲਾਈ ਘੱਟ ਹੈ, ਜਦਕਿ ਮੰਗ ਜ਼ਿਆਦਾ ਹੈ ਕਿਉਂਕਿ ਪਾਕਿਸਤਾਨ ’ਚ ਟਮਾਟਰ ਦੀ ਮੰਗ ਸਾਰੀਆਂ ਸਬਜ਼ੀਆਂ ’ਚੋਂ ਸਭ ਤੋਂ ਵੱਧ ਹੈ ਅਤੇ ਟਮਾਟਰ ਅਫਗਾਨਿਸਤਾਨ ਤੋਂ ਦਰਾਮਦ ਨਹੀਂ ਕੀਤੇ ਜਾ ਰਹੇ ਹਨ, ਇਸ ਲਈ ਸਪਲਾਈ ਪੂਰੀ ਤਰ੍ਹਾਂ ਬਹਾਲ ਹੋਣ ਤੱਕ ਕੀਮਤਾਂ ਵਿਚ ਕੋਈ ਕਮੀ ਆਉਣ ਦਾ ਕੋਈ ਸੰਕੇਤ ਨਹੀਂ ਹੈ। ਛੋਟੇ ਸਬਜ਼ੀ ਵਿਕਰੇਤਾਵਾਂ ਨੇ ਉੱਚੀਆਂ ਕੀਮਤਾਂ ਕਾਰਨ ਟਮਾਟਰ, ਮਟਰ, ਅਦਰਕ ਅਤੇ ਲਸਣ ਵੇਚਣਾ ਬੰਦ ਕਰ ਦਿੱਤਾ ਹੈ, ਪਿਆਜ਼ ਦੀ ਕੀਮਤ 120 ਰੁਪਏ ਪ੍ਰਤੀ ਤੋਂ ਵੱਧ ਅਤੇ ਮਟਰ 500 ਰੁਪਏ ਕਿਲੋ ਤੱਕ ਪਹੁੰਚ ਗਈ ਹੈ। ਆਉਣ ਵਾਲੇ ਦਿਨਾਂ ’ਚ ਉਕਤ ਵਸਤੂਆਂ ਦੀਆਂ ਕੀਮਤਾਂ ਵਿਚ ਹੋਰ ਵਾਧਾ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਦੁਨੀਆਂ ਖਬਰਾਂ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਚੀਨ ਲਈ ਵੱਡੀ ਚੁਣੌਤੀ: ਸਵੀਡਨ ਨੇ ਮਾਈਨਿੰਗ ਨੂੰ 'ਰਾਸ਼ਟਰੀ ਸੁਰੱਖਿਆ ਹਿੱਤ' ਐਲਾਨਿਆ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ; 72 ਹਜ਼ਾਰ ਤੋਂ ਵੱਧ ਲੋਕਾਂ ਦੀ ਗਈ ਜਾਨ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ ਮੰਤਰੀ ਕਾਰਨੀ

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

EU ਦੀ Google 'ਤੇ ਸਖ਼ਤ ਕਾਰਵਾਈ, 1 ਅਰਬ ਡਾਲਰ ਦਾ ਲਗਾਇਆ ਜੁਰਮਾਨਾ, ਲੱਗੇ ਇਹ ਦੋਸ਼

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ

ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ