ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋ ਜਾਣ 'ਤੇ ਦੁੱਖ ਪ੍ਰਗਟਾਇਆ ਹੈ। ਇਸ ਦੌਰਾਨ ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਅਤੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ। ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਟਰੱਕ ਨੇ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 40 ਹੋਰ ਜ਼ਖਮੀ ਹੋ ਗਏ।
ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇੱਕ ਪੋਸਟ ਵਿੱਚ ਕਿਹਾ, "ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਹੋਏ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਣ ਦੀ ਮਿਲੀ ਖ਼ਬਰ ਤੋਂ ਬਹੁਤ ਦੁੱਖ ਹੋਇਆ ਹੈ। ਮੈਂ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।" ਉਨ੍ਹਾਂ ਕਿਹਾ ਕਿ ਹਰੇਕ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।