Thursday, February 26, 2026
BREAKING
ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ ਰੇਖਾ ਗੁਪਤਾ ਨੇ ਅਰੁਣਾਚਲ ਪ੍ਰਦੇਸ਼ ਦੀਆਂ ਪੀੜਤ ਕੁੜੀਆਂ ਨਾਲ ਕੀਤੀ ਮੁਲਾਕਾਤ ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ    ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ

ਪੰਜਾਬ

ਗੁਆਂਢੀ ਦੇਸ਼ਾਂ ਤੋਂ ਭਾਰਤ ਵਿੱਚ ਪੋਲੀਓ ਵਾਇਰਸ ਦੇ ਫੈਲਾਅ ਦਾ ਖ਼ਤਰਾ ਬਰਕਰਾਰ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

11 ਅਕਤੂਬਰ, 2025 10:47 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ)    ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਅੰਦਰ 12 ਅਕਤੂਬਰ, 2025 ਤੋਂ ਸ਼ੁਰੂ ਹੋ ਰਹੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਇਲਾਕਾ ਨਿਵਾਸੀਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਸੱਦਾ ਦਿੱਤਾ ਹੈ।
 
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ 0 ਤੋਂ 5 ਸਾਲ ਤੱਕ ਦੇ ਤਕਰੀਬਨ 56920 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ 228 ਬੂਥ ਸਥਾਪਿਤ ਕਰਨ ਦੇ ਨਾਲ-ਨਾਲ 16 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਇਲ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 12 ਅਕਤੂਬਰ, 2025 ਨੂੰ ਪਹਿਲੇ ਦਿਨ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਪੋਲੀਓ ਬੂਥ ਸਥਾਪਿਤ ਕੀਤੇ ਜਾਣਗੇ, ਜਦੋਂਕਿ 13 ਤੇ 14 ਅਕਤੂਬਰ, 2025 ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਉਣ ਲਈ 455 ਟੀਮਾਂ ਤਾਇਨਾਤ ਰਹਿਣਗੀਆਂ।
 
ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ 14 ਸਾਲਾਂ ਦੌਰਾਨ ਪੋਲਿਓ ਦਾ ਭਾਰਤ ਵਿੱਚ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਨਿਰੰਤਰ ਜਾਰੀ ਹੈ ਜੋ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਲਈ ਇਹ ਉਪ ਰਾਸ਼ਟਰੀ ਪਲਸ ਪੋਲੀਓ ਰਾਊਂਡ ਬਹੁਤ ਮਹੱਤਵਪੂਰਨ ਹੈ।
 
ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੋਲੀਓ ਦੀ ਬਿਮਾਰੀ ਪ੍ਰਤੀ ਜ਼ਿਲ੍ਹੇ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਦਾ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੋਲੀਓ ਵੈਕਸੀਨ ਬੱਚੇ ਵਿੱਚ ਪੋਲੀਓ ਦੀ ਬਿਮਾਰੀ ਨਾਲ ਲੜਨ ਲਈ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੀ ਹੈ ਤੇ ਉਸ ਨੂੰ ਜੀਵਨ ਭਰ ਸੁਰੱਖਿਆ ਪ੍ਰਦਾਨ ਕਰਦੀ ਹੈ। ਡਾ. ਸਿੰਘ ਨੇ ਕਿਹਾ ਕਿ ਕਿ ਭਾਵੇਂ ਬੱਚਾ ਬਿਮਾਰ ਹੋਵੇ, ਦਵਾਈ ਪਹਿਲਾਂ ਪੀਤੀ ਹੋਈ ਹੋਵੇ ਜਾਂ ਬੱਚਾ ਨਵ ਜੰਮਿਆਂ ਹੋਵੇ ਤਾਂ ਵੀ ਮਾਪੇ ਆਪਣੇ ਬੱਚੇ ਨੂੰ ਪੋਲੀਓ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਨੇ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਪੰਜਾਬ ਪਹੁੰਚੇ RSS ਮੁਖੀ ਮੋਹਨ ਭਾਗਵਤ, ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਕੀਤਾ ਪ੍ਰੇਰਿਤ

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਵਿਜੇ ਕੁਮਾਰ ਕਾਲਾ ਨਮਿੱਤ ਪਾਠ ਦਾ ਭੋਗ ਪਾਇਆ ਗਿਆ   

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 : ਸਮਾਗਮ ਦੇ ਬੰਦੋਬਸਤਾਂ ਲਈ ਡੀ ਸੀ, ਗਮਾਡਾ ਸੀ ਏ ਅਤੇ ਐਸ ਐਸ ਪੀ ਵੱਲੋਂ ਮੀਟਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਟਰੈਫਿਕ ਪੁਲਿਸ ਵੱਲੋਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਸਕੂਲੀ ਬੱਸਾਂ ਦੀ ਕੀਤੀ ਗਈ ਚੈਕਿੰਗ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ-ਭਗਵੰਤ ਸਿੰਘ ਮਾਨ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ