Friday, July 18, 2025
BREAKING
ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ ਟੋਲ ਟੈਕਸ 'ਤੇ ਮਿਲੇਗੀ ਵੱਡੀ ਰਾਹਤ! ਇਹ ਹੈ ਸਰਕਾਰ ਦਾ ਨਵਾਂ ਪਲਾਨ ਵੱਡੀ ਖ਼ਬਰ ; ਬੰਦ ਹੋਣਗੀਆਂ ਸਰਹੱਦੀ ਚੌਕੀਆਂ ! Donald Trump ਕਰਨਗੇ ਪਾਕਿਸਤਾਨ ਦਾ ਦੌਰਾ! ਪਾਕਿ ਮੀਡੀਆ ਦਾ ਦਾਅਵਾ ਜਰਮਨੀ ਨੇ ਰੂਸੀ ਹੈਕਰਾਂ ਵਿਰੁੱਧ ਸ਼ੁਰੂ ਕੀਤਾ 'ਆਪ੍ਰੇਸ਼ਨ ਈਸਟਵੁੱਡ' ਸਲਮਾਨ ਖਾਨ ਨੇ ਦਰਸ਼ਕਾਂ ਨੂੰ ਕੀਤੀ ਸੋਨਾਕਸ਼ੀ ਸਿਨਹਾ ਦੀ ਫਿਲਮ 'ਨਿਕਿਤਾ ਰਾਏ' ਦੇਖਣ ਦੀ ਅਪੀਲ ਕਦੇ ਵੀ ਕੰਮ ਦੀ ਕੁਆਲਿਟੀ ਨਾਲ ਸਮਝੌਤਾ ਨਹੀਂ ਕਰਦਾ ਹੋਮਬਲੇ ਫਿਲਮਜ਼ : ਪ੍ਰਭਾਸ ਸਾਤਵਿਕ-ਚਿਰਾਗ ਜਾਪਾਨ ਓਪਨ ਵਿੱਚ ਹਾਰੇ ਭਾਰਤ ਦੀ ਅੰਡਰ-20 ਮਹਿਲਾ ਟੀਮ ਨੇ ਦੋਸਤਾਨਾ ਮੈਚ ਵਿੱਚ ਉਜ਼ਬੇਕਿਸਤਾਨ ਨੂੰ 4-1 ਨਾਲ ਹਰਾਇਆ ਪ੍ਰੋ ਲੀਗ ਵਿੱਚ ਮਾੜਾ ਪ੍ਰਦਰਸ਼ਨ ਭਾਰਤੀ ਟੀਮ ਲਈ ਚੇਤਾਵਨੀ ਹੈ: ਸ਼੍ਰੀਜੇਸ਼

ਪੰਜਾਬ

ਗੁਰਦਾਸਪੁਰ ਵਾਸੀਆਂ ਲਈ ਵੱਡੀ ਖ਼ਬਰ, ਮਿਲਣਗੀਆਂ ਨਵੀਆਂ ਸਹੂਲਤਾਂ

17 ਜੁਲਾਈ, 2025 05:13 PM

ਗੁਰਦਾਸਪੁਰ : ਲੰਮਾ ਸਮਾਂ ਖੰਡਰ ਦਾ ਰੂਪ ਬਣੇ ਰਹੇ ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ’ਚ ਅਰਬਨ ਕਮਿਊਨਿਟੀ ਹੈਲਥ ਸੈਂਟਰ ਦੀ ਸ਼ੁਰੂਆਤ ਹੋਣ ਤੋਂ ਬਾਅਦ ਜਿੱਥੇ ਵੱਖ-ਵੱਖ ਡਾਕਟਰਾਂ ਨੇ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਸਨ, ਉਸਦੇ ਬਾਅਦ ਹੁਣ ਇਸ ਹਸਪਤਾਲ ’ਚ ਮੇਜਰ ਸਰਜਰੀਆਂ ਲਈ ਆਧੁਨਿਕ ਕਿਸਮ ਦਾ ਆਪ੍ਰੇਸ਼ਨ ਥੀਏਟਰ ਵੀ ਸ਼ੁਰੂ ਹੋ ਜਾਣ ਕਾਰਨ ਪਿਛਲੇ 10 ਦਿਨਾਂ ’ਚ ਹੀ ਇਸ ਥੀਏਟਰ ਵਿਚ ਵੱਖ-ਵੱਖ ਗੰਭੀਰ ਬੀਮਾਰੀਆਂ ਅਤੇ ਡਲਿਵਰੀ ਕੇਸਾਂ ਦੇ 10 ਆਪ੍ਰੇਸ਼ਨ ਸਫਲਤਾ ਪੂਰਵਕ ਹੋਏ ਹਨ।

 

ਇਸ ਹਸਪਤਾਲ ’ਚ ਪਹੁੰਚੇ ਆਧੁਨਿਕ ਕਿਸਮ ਦੇ ਸਾਜ਼ੋ-ਸਮਾਨ ਅਤੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਕਾਰਨ ਪਿਛਲੇ ਕੁਝ ਹੀ ਦਿਨਾਂ ’ਚ ਇਸ ਹਸਪਤਾਲ ਅੰਦਰ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ’ਚ ਡੇਢ ਗੁਣਾ ਵਾਧਾ ਹੋ ਗਿਆ ਹੈ। ਖਾਸ ਤੌਰ ’ਤੇ ਹੁਣ ਜਦੋਂ ਇਸ ਹਸਪਤਾਲ ਵਿਚ ਡਲਿਵਰੀ ਕੇਸਾਂ ਅਤੇ ਬੱਚਿਆਂ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਸਰਜਨਾਂ ਦੀ ਨਿਯੁਕਤੀ ਕਰ ਕੇ ਇਸ ਆਪ੍ਰੇਸ਼ਨ ਥੀਏਟਰ ਨੂੰ ਸ਼ੁਰੂ ਕੀਤਾ ਗਿਆ ਹੈ, ਤਾਂ ਮੁਫਤ ਅਤੇ ਬਿਹਤਰ ਸਿਹਤ ਸੇਵਾਵਾਂ ਮਿਲਣ ਕਾਰਨ ਸ਼ਹਿਰ ਵਾਸੀਆਂ ’ਚ ਇਕ ਖੁਸ਼ੀ ਦੀ ਲਹਿਰ ਦੌੜ ਗਈ ਹੈ।

 

ਪੌਣੇ ਤਿੰਨ ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਸੀ ਇਮਾਰਤ ਦਾ ਨਵੀਨੀਕਰਨ
ਇਸ ਇਮਾਰਤ ’ਚ ਪਹਿਲਾਂ ਸਿਵਲ ਹਸਪਤਾਲ ਚੱਲਦਾ ਰਿਹਾ ਸੀ, ਜਿਸ ਨੂੰ ਸ਼ਹਿਰ ਦੇ ਬਾਹਰ ਬਬਰੀ ਵਿਖੇ ਤਬਦੀਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਲੰਬਾ ਸਮਾਂ ਇਸ ਹਸਪਤਾਲ ਦੀ ਪੁਰਾਣੀ ਇਮਾਰਤ ਬੰਦ ਰਹਿਣ ਕਾਰਨ ਖੰਡਰ ਦਾ ਰੂਪ ਧਾਰਨ ਕਰਦੀ ਜਾ ਰਹੀ ਸੀ। ਪਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਆਪਣੇ ਕੀਤੇ ਵਾਅਦੇ ਮੁਤਾਬਕ ਇਸ ਹਸਪਤਾਲ ਨੂੰ ਮੁੜ ਚਾਲੂ ਕਰਵਾਉਣ ਲਈ ਕਾਰਵਾਈ ਸ਼ੁਰੂ ਕੀਤੀ, ਜਿਸ ਦੇ ਬਾਅਦ ਇਸ ਹਸਪਤਾਲ ਦੀ ਇਮਾਰਤ ਵਿੱਚ ਕਮਿਊਨਿਟੀ ਅਰਬਨ ਹੈਲਥ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਸੀ। ਲੋਕਾਂ ਨੂੰ ਹਸਪਤਾਲ ’ਚ ਬਿਹਤਰ ਸਹੂਲਤਾਂ ਦੇਣ ਲਈ ਰਮਨ ਬਹਿਲ ਨੇ ਸਰਕਾਰ ਕੋਲੋਂ 2 ਕਰੋੜ 62 ਲੱਖ ਰੁਪਏ ਮਨਜ਼ੂਰ ਕਰਵਾਏ ਸਨ, ਜਿਨ੍ਹਾਂ ਦੇ ਨਾਲ ਇਸ ਹਸਪਤਾਲ ਦੀ ਇਮਾਰਤ ਦੀ ਕਾਇਆ ਕਲਪ ਕੀਤੀ ਗਈ।

 

150 ਤੋਂ 250 ਤੱਕ ਪਹੁੰਚੀ ਮਰੀਜ਼ਾਂ ਦੀ ਗਿਣਤੀ
ਐੱਸ. ਐੱਮ. ਓ. ਡਾ. ਅਰਵਿੰਦ ਮਹਾਜਨ ਨੇ ਦੱਸਿਆ ਕਿ ਨਵਾਂ ਥੀਏਟਰ ਸ਼ੁਰੂ ਹੋਣ ਦੇ ਬਾਅਦ ਜਦੋਂ ਇੱਥੇ ਵੱਖ-ਵੱਖ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਵੀ ਸ਼ੁਰੂ ਹੋ ਗਈਆਂ ਹਨ, ਤਾਂ ਹੁਣ ਪਹਿਲੇ 10 ਦਿਨਾਂ ’ਚ ਹੀ ਇੱਥੇ ਵੱਖ-ਵੱਖ ਕਿਸਮ ਦੇ 5 ਸਫਲ ਆਪ੍ਰੇਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਮਿਲਣ ਦੇ ਬਾਅਦ ਇੱਥੇ ਮਰੀਜ਼ਾਂ ਦੀ ਗਿਣਤੀ ਹੋਰ ਵੀ ਵਧਣੀ ਸ਼ੁਰੂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜਦੋਂ ਥੀਏਟਰ ਸ਼ੁਰੂ ਨਹੀਂ ਹੋਇਆ ਸੀ, ਤਾਂ ਹਸਪਤਾਲ ਵਿੱਚ ਰੋਜ਼ਾਨਾ 100 ਤੋਂ 150 ਮਰੀਜ਼ ਰੋਜ਼ਾਨਾ ਓ. ਪੀ. ਡੀ. ’ਚ ਆ ਕੇ ਵੱਖ-ਵੱਖ ਡਾਕਟਰਾਂ ਕੋਲੋਂ ਇਲਾਜ ਕਰਵਾਉਂਦੇ ਸਨ ਪਰ ਥੀਏਟਰ ਸ਼ੁਰੂ ਹੋਣ ਦੇ ਬਾਅਦ ਹੁਣ ਰੋਜ਼ਾਨਾ ਮਰੀਜ਼ਾਂ ਦੀ ਗਿਣਤੀ 250 ਤੋਂ 300 ਤੱਕ ਪਹੁੰਚ ਗਈ ਹੈ।


ਐੱਸ. ਐੱਮ. ਓ. ਡਾ ਅਰਵਿੰਦ ਮਹਾਜਨ ਨੇ ਦੱਸਿਆ ਕਿ ਰਮਨ ਬਹਿਲ ਦੇ ਯਤਨਾਂ ਸਦਕਾ ਗੁਰਦਾਸਪੁਰ ਦੇ ਇਸ ਅਰਬਨ ਕਮਿਊਨਿਟੀ ਹੈਲਥ ਸੈਂਟਰ ’ਚ ਕ੍ਰਿਸ਼ਨਾ ਡਾਇਗਨੋਸਟਿਕ ਲੈਬ ਵੀ ਸ਼ੁਰੂ ਕੀਤੀ ਗਈ ਹੈ, ਜਿੱਥੇ 70 ਫੀਸਦੀ ਡਿਸਕਾਊਂਟ ’ਤੇ ਵੱਖ-ਵੱਖ ਮੈਡੀਕਲ ਟੈਸਟ ਕੀਤੇ ਜਾਂਦੇ ਹਨ। ਇਸ ਦੇ ਨਾਲ ਹੀ ਇਸ ਹਸਪਤਾਲ ਦੇ ਕੰਪਲੈਕਸ ’ਚ ਜਨ ਔਸ਼ਧੀ ਸੈਂਟਰ ਵੀ ਖੋਲ੍ਹਿਆ ਗਿਆ ਹੈ, ਜਿੱਥੇ ਬਹੁਤ ਹੀ ਘੱਟ ਰੇਟਾਂ 'ਤੇ ਬਹੁਤ ਵਧੀਆ ਕਿਸਮ ਦੀਆਂ ਦਵਾਈਆਂ ਆਮ ਲੋਕਾਂ ਲਈ ਉਪਲਬਧ ਹਨ।

 

ਕੀ ਕਹਿਣਾ ਹੈ ਸ਼ਹਿਰ ਵਾਸੀਆਂ ਦਾ?
ਗੁਰਦਾਸਪੁਰ ਸ਼ਹਿਰ ਦੇ ਸਮਾਜ ਸੇਵੀ ਅਤੇ ਕਾਰੋਬਾਰੀ ਡਾ. ਸੰਜੀਵ ਸਰਪਾਲ ਨੇ ਕਿਹਾ ਕਿ ਇਸ ਹਸਪਤਾਲ ’ਚ ਉਨ੍ਹਾਂ ਨੇ ਆਪਣੀ ਪਤਨੀ ਦਾ ਆਪ੍ਰੇਸ਼ਨ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪਤਨੀ ਨੂੰ ਕਾਫੀ ਗੰਭੀਰ ਬੀਮਾਰੀ ਸੀ, ਜਿਸ ਦੇ ਇਲਾਜ ਲਈ ਕਈ ਪ੍ਰਾਈਵੇਟ ਹਸਪਤਾਲਾਂ ਵੱਲੋਂ ਲੱਖਾਂ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ। ਇਸ ਹਸਪਤਾਲ ਅੰਦਰ ਸ਼ੁਰੂ ਹੋਈਆਂ ਸਿਹਤ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਇੱਥੇ ਹੀ ਇਲਾਜ ਕਰਵਾਉਣ ਦਾ ਫੈਸਲਾ ਕੀਤਾ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਛੇ ਸੀਨੀਅਰ ਡਾਕਟਰਾਂ ’ਤੇ ਆਧਾਰਿਤ ਟੀਮ ਵੱਲੋਂ ਉਨ੍ਹਾਂ ਦੀ ਪਤਨੀ ਦਾ ਬਹੁਤ ਹੀ ਸਫਲਤਾ ਪੂਰਵਕ ਆਪਰੇਸ਼ਨ ਕੀਤਾ ਗਿਆ ਹੈ ਅਤੇ ਹੋਰ ਤਸੱਲੀ ਵਾਲੀ ਗੱਲ ਇਹ ਹੈ ਕਿ ਇਸ ਹਸਪਤਾਲ ਵਿੱਚ ਉਨ੍ਹਾਂ ਦਾ ਇੱਕ ਵੀ ਪੈਸਾ ਖਰਚ ਨਹੀਂ ਹੋਇਆ।


ਕੀ ਕਹਿਣਾ ਹੈ ਚੇਅਰਮੈਨ ਰਮਨ ਬਹਿਲ ਦਾ?
ਇਸ ਸਬੰਧੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜਦੋਂ ਇਸ ਹਸਪਤਾਲ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕੀਤਾ ਗਿਆ ਸੀ, ਤਾਂ ਉਨ੍ਹਾਂ ਨੇ ਉਸ ਮੌਕੇ ਹੀ ਇਸ ਦਾ ਬਹੁਤ ਵਿਰੋਧ ਕੀਤਾ ਸੀ ਅਤੇ ਬਕਾਇਦਾ ਰੋਸ ਪ੍ਰਦਰਸ਼ਨ ਵੀ ਕੀਤੇ ਸਨ। ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਉਨ੍ਹਾਂ ਨੇ ਗੁਰਦਾਸਪੁਰ ਸ਼ਹਿਰ ਦੇ ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਹਰ ਹਾਲਤ ਵਿੱਚ ਗੁਰਦਾਸਪੁਰ ਦੇ ਪੁਰਾਣੇ ਸਿਵਲ ਹਸਪਤਾਲ ਨੂੰ ਜ਼ਰੂਰ ਸ਼ੁਰੂ ਕਰਾਉਣਗੇ। ਉਨ੍ਹਾਂ ਕਿਹਾ ਕਿ ਜਦੋਂ ਉਹ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਬਣੇ, ਤਾਂ ਉਨ੍ਹਾਂ ਨੇ ਸਭ ਤੋਂ ਪਹਿਲਾਂ ਇਸ ਹਸਪਤਾਲ ਨੂੰ ਮੁੜ ਸ਼ੁਰੂ ਕਰਾਉਣ ਵਾਲੀ ਫਾਈਲ ’ਤੇ ਹੀ ਦਸਤਖਤ ਕੀਤੇ ਸਨ। ਅੱਜ ਖੁਸ਼ੀ ਅਤੇ ਤਸੱਲੀ ਵਾਲੀ ਗੱਲ ਹੈ ਕਿ ਗੁਰਦਾਸਪੁਰ ਦੇ ਐੱਨ ਵਿਚਕਾਰ ਕੀਮਤੀ ਜ਼ਮੀਨ ਉੱਪਰ ਸਥਿਤ ਹਸਪਤਾਲ ਦੀ ਇਮਾਰਤ ਦਾ ਨਵੀਨੀਕਰਨ ਹੋ ਚੁੱਕਾ ਹੈ ਅਤੇ ਅੱਜ ਇੱਥੇ ਚੋਟੀ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਪਿਛਲੇ ਕੁਝ ਹੀ ਦਿਨਾਂ ਵਿਚ ਬਹੁਤ ਹੀ ਕ੍ਰਿਟੀਕਲ ਕਿਸਮ ਦੇ ਵੱਡੇ ਆਪ੍ਰੇਸ਼ਨ ਕੀਤੇ ਗਏ ਹਨ। ਇਸ ਹਸਪਤਾਲ ਵਿਚ ਹੁਣ ਹਰ ਤਰ੍ਹਾਂ ਦੀ ਸਿਹਤ ਸਹੂਲਤ ਉਪਲਬੱਧ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇੱਥੇ ਹੋਰ ਵੀ ਕ੍ਰਾਂਤੀਕਾਰੀ ਸੁਧਾਰ ਕੀਤੇ ਜਾਣਗੇ।

 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਪੰਜਾਬ ਸਰਕਾਰ ਵਲੋਂ ਵੱਡਾ ਫੇਰਬਦਲ, 9 ਸੀਨੀਅਰ ਅਫ਼ਸਰਾਂ ਦੇ ਤਬਾਦਲੇ, LIST 'ਚ ਪੜ੍ਹੋ ਪੂਰੇ ਵੇਰਵੇ

ਮਿਰਗੀ ਦੇ ਮਰੀਜ਼ਾਂ ਲਈ ਦਵਾਈ ਦੀ ਇਕ ਵੀ ਡੋਜ 'ਮਿਸ' ਕਰਨਾ ਖ਼ਤਰਨਾਕ : ਡਾ. ਗਗਨਦੀਪ ਸਿੰਘ

ਮਿਰਗੀ ਦੇ ਮਰੀਜ਼ਾਂ ਲਈ ਦਵਾਈ ਦੀ ਇਕ ਵੀ ਡੋਜ 'ਮਿਸ' ਕਰਨਾ ਖ਼ਤਰਨਾਕ : ਡਾ. ਗਗਨਦੀਪ ਸਿੰਘ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਬੇਅਦਬੀਆਂ ਸਬੰਧੀ ਕਾਂਗਰਸ ਦੀ ਰਾਜਨੀਤੀ ਜੱਗ ਜਾਹਿਰ ਹੋਈ – ਸੁਖਦੀਪ ਸ਼ੁਕਾਰ

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ,ਸ.ਭ.ਸ ਨਗਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਪਿੰਡ ਰਟੈਂਡਾ 'ਚ ਵਿਸ਼ਵ ਅੰਤਰਰਾਸ਼ਟਰੀ ਨਿਆਂ ਦਿਵਸ ਮਨਾਇਆ ਅਤੇ ਪੋਕਸੋ ਵਿਕਟਿਮ ਡੀ- ਫੈਕਟੋ ਵਿਕਟਿਮ ਬਾਰੇ ਜਾਗਰੂਕਤ ਕੀਤਾ ਗਿਆ  

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸੁਰੱਖਿਅਤ ਜਣੇਪੇ ਲਈ ਸਹੀ ਸਮੇਂ 'ਤੇ ਉਚਿੱਤ ਫੈਸਲਾ ਲੈਣਾ ਬਹੁਤ ਮਹੱਤਵਪੂਰਨ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਸਰਕਾਰੀ ਪੋਲੀਟੈਕਨਿਕ ਕਾਲਜ ਖੂਨੀਮਾਜਰਾ ਦੇ ਪਾਸ ਆਊਟ ਵਿਦਿਆਰਥੀਆਂ ਨੂੰ ਉਦਯੋਗਿਕ ਇਕਾਈਆਂ ਦੇ ਅਨੂਕੁਲ ਬਣਾਉਣ ਲਈ ਵਿਸ਼ੇਸ਼ ਸੈਮੀਨਾਰ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਯੋਗਾ ਨਾਲ ਹੋ ਰਹੇ ਲਾਭ ਤਹਿਤ ਵੱਡੀ ਗਿਣਤੀ ਵਿੱਚ ਯੋਗਾ ਕਲਾਸਾਂ ਵਿੱਚ ਭਾਗ ਲੈ ਰਹੇ ਨੇ ਲੋਕ- ਐਸ.ਡੀ.ਐਮ. ਦਿਵਿਆ ਪੀ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ

ਅਮਰੀਕਾ ਦਾ Visa ਦਿਵਾਉਣ ਦੇ ਸੁਫ਼ਨੇ ਦਿਖਾ ਕੇ ਠੱਗ ਲਏ 1 ਕਰੋੜ 40 ਲੱਖ ਰੁਪਏ

ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ

ਬਠਿੰਡਾ ਨੇ ਪੰਜਾਬ ਭਰ ਵਿਚੋਂ ਮਾਰੀ ਬਾਜ਼ੀ, ਕੇਂਦਰ ਨੇ ਕੀਤਾ ਵੱਡਾ ਐਲਾਨ