Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਦਾ ਆਯੋਜਨ

17 ਨਵੰਬਰ, 2025 07:49 AM

ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਸਾਹਿਬ ਪਿੰਡ ਮੋਟੇ ਮਾਜਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਭਾਈ ਗੁਰਵਿੰਦਰ ਸਿੰਘ ਮੋਹਾਲੀ ਦੇ ਰਾਗੀ ਜਥੇ ਵੱਲੋਂ ਕੀਤੇ ਰਸਭਿੰਨੇ ਕੀਰਤਨ ਅਤੇ ਭਾਈ ਸੰਦੀਪ ਸਿੰਘ, ਕਥਾਵਾਚਕ ਗੁਰਦੁਆਰਾ ਸਿੰਘ ਸ਼ਹੀਦਾਂ ਸੁਹਾਣਾ ਵਲਿਆਂ ਵੱਲੋਂ ਗੁਰਬਾਣੀ ਅਤੇ ਨੌਵੇਂ ਪਾਤਸ਼ਾਹ ਦੇ ਜੀਵਨ ਨਾਲ ਸੰਬੰਧਿਤ ਪ੍ਰਸੰਗਾਂ ਨੇ ਸੰਗਤਾਂ ਨੂੰ ਨਿਹਾਲ ਕੀਤਾ।

ਇਸ ਮੌਕੇ ਐਮ ਐਲ ਏ ਕੁਲਵੰਤ ਸਿੰਘ ਨੇ ਗੁਰੂ ਘਰ ਹਾਜ਼ਰੀ ਲਗਵਾ ਕੇ ਕੀਰਤਨੀ ਜਥੇ ਨੂੰ ਸਿਰੋਪਾਓ ਭੇਟ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਦੇ 350ਵੇਂ ਸ਼ਹਾਦਤ ਵਰ੍ਹੇ ਨੂੰ ਵੱਡੇ ਪੱਧਰ ’ਤੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਤਲਵੰਡੀ ਸਾਬੋ, ਗੁਰਦਾਸਪੁਰ ਅਤੇ ਫਰੀਦਕੋਟ ਤੋਂ 20 ਨਵੰਬਰ ਨੂੰ ਨਗਰ ਕੀਰਤਨ ਸ਼ੁਰੂ ਹੋਣਗੇ, ਜਿਨ੍ਹਾਂ ਵਿੱਚੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਰਵਾਨਾ ਹੋਣ ਵਾਲਾ ਨਗਰ ਕੀਰਤਨ 21 ਨਵੰਬਰ ਨੂੰ ਮੋਹਾਲੀ ਵਿਖੇ ਰਾਤ ਦਾ ਪੜਾਅ ਕਰੇਗਾ। ਇਸ ਤੋਂ ਇਲਾਵਾ 19 ਨਵੰਬਰ ਨੂੰ ਸ੍ਰੀਨਗਰ ਤੋਂ ਵੀ ਇੱਕ ਵਿਸ਼ਾਲ ਨਗਰ ਕੀਰਤਨ ਸ਼ੁਰੂ ਹੋਵੇਗਾ। ਸਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ।

ਐਮ ਐਲ ਏ ਕੁਲਵੰਤ ਸਿੰਘ ਨੇ ਦੱਸਿਆ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਸਮਾਗਮ, ਸਰਬ ਧਰਮ ਸੰਮੇਲਨ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਢਾਡੀ ਅਤੇ ਕਵੀਸ਼ਰ ਦਰਬਾਰ, ਕੀਰਤਨ ਦਰਬਾਰ, ਗੁਰਬਾਣੀ ਕਥਾ ਪ੍ਰਵਾਹ ਅਤੇ ਡਰੋਨ ਸ਼ੋਅ ਵਰਗੇ ਵੱਖ-ਵੱਖ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਖਾਲਸੇ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਗੁਰੂ ਸਾਹਿਬ ਨੂੰ ਸ਼ਰਧਾ ਸਤਿਕਾਰ ਭੇਟ ਕਰਨ।

ਸਮਾਗਮ ਵਿੱਚ ਪਿੰਡ ਵਾਸੀਆਂ ਦੇ ਨਾਲ-ਨਾਲ ਆਲੇ ਦੁਆਲੇ ਦੀ ਸੰਗਤ, ਐੱਸ ਡੀ ਐਮ ਮੋਹਾਲੀ ਦਮਨਦੀਪ ਕੌਰ, ਡੀ ਐਸ ਪੀ ਹਰਸਿਮਰਨ ਸਿੰਘ ਬੱਲ ਅਤੇ ਨਾਇਬ ਤਹਿਸੀਲਦਾਰ ਹਰਜੋਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ