Sunday, April 26, 2026
BREAKING
ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ 4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ    ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਪੰਜਾਬ

ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਗੁਰਮਤਿ ਸਮਾਗਮਾਂ ਦੇ ਬਾਵਜੂਦ ਹੜ੍ਹ ਪੀੜਤਾਂ ਲਈ ਨਿਰੰਤਰ ਜਾਰੀ ਰਹੇਗੀ ਰਾਹਤ ਸੇਵਾ

20 ਸਤੰਬਰ, 2025 07:19 PM
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂ ਸ਼ਹਿਰ ਵੱਲੋਂ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਇਲਾਕਿਆਂ ਵਿੱਚ ਹੜ੍ਹ ਪੀੜਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜਣ ਦੀ ਸੇਵਾ ਨਿਰੰਤਰ ਜਾਰੀ ਹੈ। ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਹੋਰ ਮੈਂਬਰਾਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਭਾਵੇਂ ਸਲਾਨਾ ਗੁਰਮਤਿ ਸਮਾਗਮਾਂ ਕਰਕੇ ਸੁਸਾਇਟੀ ਮੈਂਬਰਾਂ ਦੇ ਰੁਝੇਵੇਂ ਕਾਫੀ ਵੱਧ ਚੁਕੇ ਹਨ ਮਗਰ ਉਸ ਦੇ ਬਾਵਜੂਦ ਵੀ ਡੇਰਾ ਬਾਬਾ ਨਾਨਕ ਅਤੇ ਅਜਨਾਲਾ ਹਲਕਿਆਂ ਵਿੱਚ ਸੁਸਾਇਟੀ ਵਲੋਂ ਚਲਾਏ ਜਾ ਰਹੇ ਰਾਹਤ ਅਤੇ ਸੇਵਾ ਦੇ ਕਾਰਜ ਬਦਸਤੂਰ ਜਾਰੀ ਹੀ ਨਹੀਂ ਰਹਿਣਗੇ ਬਲਕਿ ਇਨ੍ਹਾਂ ਵਿਚ ਹੋਰ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਇਲਾਕਿਆਂ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਰਾਹਤ ਕਾਰਜਾਂ ਦੀ ਦੇਖ ਰੇਖ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨਾਲ ਸੰਪਰਕ ਦੌਰਾਨ ਹੁਣ ਰਾਸ਼ਨ ਸਮੱਗਰੀ, ਪੀਣ ਵਾਲੇ ਪਾਣੀ, ਪਸ਼ੂਆਂ ਦੇ ਚਾਰੇ ਦੇ ਨਾਲ ਨਾਲ ਹੁਣ ਮੁੜ ਵਸੇਬੇ ਲਈ ਬਿਸਤਰੇ, ਕਪੜਿਆਂ ਅਤੇ ਢਹਿ ਚੁੱਕੇ ਮਕਾਨਾਂ ਦੀ ਮੁਰੰਮਤ ਅਤਿਅੰਤ ਜਰੂਰੀ ਹੈ। ਸੋਸਾਇਟੀ ਵੱਲੋਂ ਡਿਮਾਂਡ ਨੂੰ ਮੁੱਖ ਰੱਖਦੇ ਹੋਏ ਪੰਜਵੀਂ ਖੇਪ ਵਜੋਂ  ਰਾਸ਼ਨ ਸਮੱਗਰੀ ਤੋਂ ਇਲਾਵਾ 250 ਤੋਂ ਵੱਧ ਬਿਸਤਰੇ, 80 ਕੰਬਲ,  ਪੀਣ ਵਾਲੇ ਪਾਣੀ ਦੀਆਂ ਪੇਟੀਆਂ ਦੀ ਇਕ ਗੱਡੀ, ਬੱਚਿਆਂ ਬਜੁਰਗਾਂ ਅਤੇ ਔਰਤਾਂ ਲਈ ਕਪੜੇ ਆਦਿਕ ਰਾਹਤ ਸਮਾਨ ਲੈ ਕੇ ਅੱਜ ਤੜਕਸਾਰ ਤਿੰਨ ਗੱਡੀਆਂ ਸ: ਗੁਰਮੁੱਖ ਸਿੰਘ ਲੰਗੜੋਆ ਦੀ ਅਗਵਾਈ ਹੇਠ ਸੁਸਾਇਟੀ ਦਫਤਰ ਤੋਂ ਪਿੰਡ ਸ਼ਿਕਾਰ ਮਾਸ਼ੀਆਂ ਕੈਂਪ (ਡੇਰਾ ਬਾਬਾ ਨਾਨਕ) ਲਈ ਰਵਾਨਾ ਹੋਈਆਂ ਜਿੱਥੇ ਕਿ ਇਹ ਸਮਾਨ ਇਲਾਕੇ ਦੀ ਪ੍ਰਸਿੱਧ ਸੰਸਥਾ ਲਾਡੀ ਗਰੁੱਪ ਆਫ ਸੁਸਾਇਟੀਜ ਦੇ ਸਹਿਯੋਗ ਨਾਲ ਟਰੈਕਟਰ ਟਰਾਲੀਆਂ ਰਾਹੀਂ ਲੋੜਵੰਦ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਇਸ ਵਾਰ ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਦੇ ਸੱਤ ਮੈਂਬਰ ਦੀ ਟੀਮ ਇਹ ਰਾਹਤ ਸਮੱਗਰੀ ਲੈ ਕੇ ਰਵਾਨਾ ਹੋਈ ਜਿੱਥੇ ਕਿ ਇਹ ਟੀਮ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਘਰਾਂ ਦਾ ਜਾਇਜਾ ਲਵੇਗੀ ਜਿਨ੍ਹਾਂ ਦੀ ਮੁਰੰਮਤ ਅਤੇ ਨਵੇਂ ਸਿਰਿਉਂ ਉਸਾਰੀ ਦੇ ਕਾਰਜ ਜਲਦ ਹੀ ਅਰੰਭ ਕਰਵਾਏ ਜਾਣਗੇ । ਸੁਸਾਇਟੀ ਵਲੋਂ ਹਲਾਤ ਨਾਰਮਲ ਹੋਣ ਤੱਕ ਇਹ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਇਨ੍ਹਾਂ ਸੇਵਾਵਾਂ ਲਈ ਅੱਗੇ ਆਉਣ ਲਈ ਕਿਹਾ ਤਾਂ ਕਿ ਲੋੜਵੰਦ ਪਰਿਵਾਰਾਂ ਦੇ ਮੁੜ ਵਸੇਬੇ ਤੱਕ ਉਨ੍ਹਾਂ ਦੀ ਮੱਦਦ ਕੀਤੀ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਦਾਨੀ ਸੱਜਣਾਂ ਅਤੇ ਖਾਸ ਕਰ ਐਨ ਆਰ ਆਈ ਵੀਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਸੁਸਾਇਟੀ ਨੂੰ ਇਹ ਸੇਵਾਵਾਂ ਜਾਰੀ ਰੱਖਣ ਲਈ ਬਹੁਤ ਵੱਡਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਾਂਸ਼ਹਿਰ ਟਰੱਕ ਯੂਨੀਅਨ ਦੇ ਪ੍ਰਧਾਨ ਦਲਬਾਰਾ ਸਿੰਘ ਅਤੇ ਰਾਜਵਿੰਦਰ ਸਿੰਘ ਖਟਕੜ ਦਾ ਇਨ੍ਹਾਂ ਸੇਵਾਵਾਂ ਨੂੰ ਚਲਾਉਣ ਵਿਚ ਪਾਏ ਜਾਣ ਵਾਲੇ ਯੋਗਦਾਨ ਲਈ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ, ਮੁੱਖਵਿੰਦਰ ਪਾਲ ਸਿੰਘ, ਮਨਮੋਹਨ ਸਿੰਘ, ਪਰਮਜੀਤ ਸਿੰਘ ਮੂਸਾਪੁਰ, ਹਕੀਕਤ ਸਿੰਘ, ਮਨਜੀਤ ਸਿੰਘ ਮਹਿਤਪੁਰ, ਗਿਆਨ ਸਿੰਘ, ਸੋਹਣ ਸਿੰਘ ਉਸਤਾਦ, ਭਗਵਾਨ ਸਿੰਘ, ਦਲਜੀਤ ਸਿੰਘ ਬਡਵਾਲ, ਦਰਸ਼ਨ ਸਿੰਘ ਸੈਣੀ, ਬਲਵੀਰ ਸਿੰਘ ਸਾਹਿਲ ਮੁਹੰਮਦ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ; ਸਾਉਣੀ 2026 ਲਈ 1.25 ਲੱਖ ਹੈਕਟੇਅਰ ਦਾ ਟੀਚਾ ਮਿਥਿਆ: ਗੁਰਮੀਤ ਸਿੰਘ ਖੁੱਡੀਆਂ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼; ਕਿਹਾ ਕਿ ਸਰਕਾਰ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਨਿਯਮਤ ਟੀਕਾਕਰਨ ਪ੍ਰੋਗਰਾਮ ਨੂੰ ਮਿਸ਼ਨ ਮੋਡ ‘ਚ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਸੁਨਾਮ ਆਸ਼ਰਮ ਵਿੱਚ ਹਫਤਾਵਾਰੀ ਅਧਿਆਤਮਿਕ ਸਮਾਗਮ: ਸਾਧਵੀ ਸੁਖਵੀਰ ਭਾਰਤੀ ਵੱਲੋਂ ਸਤਗੁਰੂ ਦੀ ਮਹਿਮਾ ਉਜਾਗਰ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਪੰਜਾਬ: ਜੇਲ੍ਹ ਦਾ ਤਾਲਾ ਤੋੜ ਫਰਾਰ ਹੋਏ 2 ਹਵਾਲਾਤੀ, ASI ਤੇ ਪੁਲਸ ਕਰਮਚਾਰੀ ਸਸਪੈਂਡ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ

ਅੰਮ੍ਰਿਤਪਾਲ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ; ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਪੇਸ਼ੀ