Sunday, October 04, 2026
BREAKING
• ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ • ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ • ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ • ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ • ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ • ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ • ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ • ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ • ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ • ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਵੱਡੀ ਖਬਰ, 'ਸਾਈਨਡ ਟੂ ਗੌਡ ਵਰਲਡ ਟੂਰ 2026' ਦਾ ਹੋਇਆ ਐਲਾਨ

ਪੰਜਾਬ

ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਬਰਾਬਰੀ ਤੇ ਭਾਈਚਾਰੇ ਦਾ ਰਾਹ ਦਿਖਾਉਂਦੀਆਂ ਹਨ: ਅਮਨ ਅਰੋੜਾ

04 ਅਕਤੂਬਰ, 2026 07:06 PM

ਸੁਨਾਮ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਕਾਲਜ, ਸੁਨਾਮ ਵਿਖੇ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਰੋਨ ਸ਼ੋਅ ਕਰਵਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੰਗਤੀ ਰੂਪ ਵਿੱਚ ਹਾਜ਼ਰੀ ਭਰੀ। ਡਰੋਨਾਂ ਰਾਹੀਂ ਅੰਬਰ ’ਤੇ ਉਕੇਰੀਆਂ ਰੌਸ਼ਨ ਆਕ੍ਰਿਤੀਆਂ ਨੇ ਗੁਰੂ ਸਾਹਿਬ ਦੀ ਬਾਣੀ, ਜੀਵਨ-ਦਰਸ਼ਨ ਅਤੇ ਸਰਬ-ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਕਾਰ ਕਰਦਿਆਂ ਆਧੁਨਿਕ ਤਕਨੀਕ ਅਤੇ ਅਧਿਆਤਮਿਕ ਵਿਰਾਸਤ ਦਾ ਸੁੰਦਰ ਸੁਮੇਲ ਪੇਸ਼ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰੀ, ਪਿਆਰ, ਕਿਰਤ ਅਤੇ ਆਪਸੀ ਸਾਂਝ ਦਾ ਰਾਹ ਦਿਖਾਇਆ। ਉਨ੍ਹਾਂ ਦੀ ਬਾਣੀ ਜਾਤ-ਪਾਤ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਹਰ ਮਨੁੱਖ ਦੇ ਮਾਣ-ਸਨਮਾਨ ਦੀ ਰਾਖੀ ਕਰਨ ਦੀ ਪ੍ਰੇਰਣਾ ਦਿੰਦੀ ਹੈ।

ਅਮਨ ਅਰੋੜਾ ਨੇ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਰਸਾਇਆ ‘ਬੇਗਮਪੁਰਾ’ ਦਾ ਸੰਕਲਪ ਅਜਿਹੇ ਸਮਾਜ ਦੀ ਸਿਰਜਣਾ ਲਈ ਮਾਰਗਦਰਸ਼ਨ ਕਰਦਾ ਹੈ, ਜਿੱਥੇ ਹਰ ਵਿਅਕਤੀ ਬਿਨਾਂ ਕਿਸੇ ਡਰ ਜਾਂ ਭੇਦਭਾਵ ਦੇ ਸਨਮਾਨ ਨਾਲ ਜੀਵਨ ਬਤੀਤ ਕਰ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣਾ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨਾ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਗਟਾਵਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਡਰੋਨ ਸ਼ੋਅ ਵਰਗੀਆਂ ਨਿਵੇਕਲੀਆਂ ਪੇਸ਼ਕਾਰੀਆਂ ਨਵੀਂ ਪੀੜ੍ਹੀ ਨੂੰ ਮਹਾਨ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ। ਉਨ੍ਹਾਂ ਕਿਹਾ ਕਿ ਅੰਬਰ ’ਤੇ ਉੱਭਰਦੀਆਂ ਰੌਸ਼ਨ ਆਕ੍ਰਿਤੀਆਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਅਤੇ ਵਿਚਾਰਧਾਰਾ ਦੀ ਪੇਸ਼ਕਾਰੀ ਬੱਚਿਆਂ ਅਤੇ ਨੌਜਵਾਨਾਂ ਵਿੱਚ ਉਨ੍ਹਾਂ ਦੀ ਬਾਣੀ ਤੇ ਸਿੱਖਿਆਵਾਂ ਬਾਰੇ ਜਾਣਨ ਦੀ ਰੁਚੀ ਵਧਾਉਂਦੀ ਹੈ।

ਇਸ ਮੌਕੇ ਭਾਈ ਜੋਗਿੰਦਰ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਧਰਤੀ ਸਾਂਝੀਵਾਲਤਾ, ਸੇਵਾ ਅਤੇ ਭਾਈਚਾਰਕ ਏਕਤਾ ਦੀ ਪ੍ਰਤੀਕ ਹੈ। ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਸ ਵਿਰਾਸਤ ਨੂੰ ਸੰਭਾਲਣਾ ਅਤੇ ਮਨੁੱਖਤਾ ਪ੍ਰਤੀ ਪਿਆਰ ਤੇ ਬਰਾਬਰੀ ਦੇ ਗੁਰੂ ਸਾਹਿਬ ਦੇ ਸੁਨੇਹੇ ਨੂੰ ਲੋਕ-ਚੇਤਨਾ ਦਾ ਹਿੱਸਾ ਬਣਾਉਣਾ ਹੈ।

ਕੈਬਨਿਟ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਸੇਧ ਲੈਂਦਿਆਂ ਸਮਾਜ ਵਿੱਚ ਆਪਸੀ ਸਤਿਕਾਰ, ਸਹਿਯੋਗ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰੇ।

ਉਨ੍ਹਾਂ ਕਿਹਾ ਕਿ ਹਰ ਮਨੁੱਖ ਨੂੰ ਬਰਾਬਰ ਮਾਣ ਦੇਣਾ, ਲੋੜਵੰਦਾਂ ਦੀ ਮਦਦ ਕਰਨਾ ਅਤੇ ਸਮਾਜਿਕ ਵਿਤਕਰਿਆਂ ਨੂੰ ਦੂਰ ਕਰਨ ਲਈ ਯਤਨ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸ੍ਰੀਮੱਦ ਭਾਗਵਤ ਕਥਾ ਦੇ ਸੰਬੰਧ ਵਿੱਚ ਕੱਢੀ ਗਈ ਕਲਸ਼ ਯਾਤਰਾ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਰਾਮਲੀਲਾ ਦੀਆਂ ਤਿਆਰੀਆਂ ਮੁਕੰਮਲ, ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਦਿੱਤਾ ਸੱਦਾ ਪੱਤਰ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾਪੂਰਵਕ ਸੰਪੰਨ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਆਮ ਕਿਸਾਨਾਂ ਲਈ ਖੁੱਲ੍ਹਾ ਸੱਦਾ: 07 ਅਕਤੂਬਰ 2026 ਨੂੰ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਲਾਇਨਸ ਕਲੱਬ ਖਰੜ ਉਮੰਗ ਵੱਲੋਂ ਸਲਾਨਾ ਸ਼ਹੀਦ ਭਗਤ ਸਿੰਘ ਯਾਦਗਾਰੀ ਅੱਖਾਂ ਦਾ ਚੈੱਕ-ਅੱਪ ਲਗਾਇਆ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਛੱਡ ਕੇ ਲੰਡਨ ਜਾਣ ਦੀਆਂ ਖ਼ਬਰਾਂ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਖੋਲ੍ਹੀ ਦਿਲ ਦੀ ਗੱਲ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਪਹਿਲਾਂ ਪਰਗਟ ਸਿੰਘ ਨੇ ਅੰਬਿਕਾ ਸੋਨੀ ਨਾਲ ਕੀਤੀ ਮੁਲਾਕਾਤ