Thursday, June 04, 2026
BREAKING
ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

ਪੰਜਾਬ

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ 

ਗੁੰਮਸ਼ੁਦਾ ਬੱਚੇ ਦੇ ਮਾਪਿਆਂ ਨੂੰ ਗੈਰ ਸਰਕਾਰੀ ਸੰਸਥਾ ਵਲੋ ਇੱਕ ਲੱਖ ਰੁਪਏ ਦੀ ਵਿੱਤੀ ਸਹਾਇਤਾ 

04 ਜੂਨ, 2026 06:58 PM

ਨਵਾਸ਼ਹਿਰ (ਮਨੋਰੰਜਨ ਕਾਲੀਆ) : ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੇਸਹਾਰ ਅਤੇ ਲੋੜਵੰਧ ਬੱਚਿਆ ਦੀ ਸੁਰੱਖਿਆ ਅਤੇ ਸੰਭਾਲ ਲਈ ਮਿਸ਼ਨ ਵਾਤਸਲਿਆ ਸਕੀਮ ਅਧੀਨ ਸਰਕਾਰੀ ਚਿਲਡਰਨ ਹੋਮ ਚਲਾਏ ਜਾ ਰਹੇ ਹਨ ਜਿੱਥੇ ਵੱਖ ਵੱਖ ਤਰ੍ਹਾ ਦੇ ਬੱਚਿਆਂ (ਜਿਵੇਂ ਕਿ ਗੁੰਮਸ਼ੁਦਾ ਬੱਚੇ, ਬੇਸਹਾਰਾ ਬੱਚੇ, ਕਿਸੀ ਵੀ ਤਰਾ ਦੇ ਸ਼ੋਸ਼ਣ ਦਾ ਸ਼ਿਕਾਰ ਹੋਏ ਬੱਚੇ, ਘਰ ਤੋ ਕਿਸੀ ਵੀ ਕਾਰਨ ਕਰ ਕੇ ਭੱਜੇ ਹੋਏ ਬੱਚੇ ਜਾਂ ਫਿਰ ਮਾਂ ਪਿਓ ਤੋ ਵੱਖ ਹੋਏ ਸੜਕਾ ਤੇ ਮਿਲਣ ਵਾਲੇ ਬੇਸਹਾਰਾ ਬੱਚੇ) ਨੂੰ ਰਹਿਣਾ ਖਾਣਾ ਪੀਣਾ ਮੁਫ਼ਤ ਵਿੱਚ ਦਿੱਤਾ ਜਾਂਦਾ ਹੈ ਅਤੇ ਇਸਦੇ ਨਾਲ ਹੀ ਬੱਚਿਆ ਨੂੰ ਉਨ੍ਹਾਂ ਦੀ ਉਮਰ ਅਨੁਸਾਰ ਸਕੂਲ ਵਿੱਚ ਪੜ੍ਹਾਈ ਕਰਨ ਲਈ ਭੇਜਿਆ ਜਾਂਦਾ ਹੈ । ਇਸ ਸੰਬੰਧੀ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਔਲਖ (ਆਈ.ਏ.ਐਸ.) ਜੀ ਵਲੋ ਦਸਿਆ ਗਿਆ ਕਿ ਇਸ ਹੀ ਤਰ੍ਹਾ ਦੇ ਇਕ ਗੁੰਮਸ਼ੁਦਾ ਬੱਚੇ ਜਿਸਦੀ ਅਜ ਉਮਰ 19 ਸਾਲ ਹੈ ਇਸਦੇ ਨਾਲ ਹੀ ਇਹ ਬੱਚਾ ਸੁਣ ਅਤੇ ਬੋਲ ਨ੍ਹੀ ਸਕਦਾ ਹੈ ,ਇਹ ਬੱਚਾ ਲਗਭਗ 15 ਸਾਲ ਦੀ ਉਮਰ ਵਿੱਚ ਨਵਾਸ਼ਹਿਰ ਜ਼ਿਲ੍ਹੇ ਵਿੱਚ ਗੁੰਮਸ਼ੁਦਾ ਹਾਲਤ ਵਿੱਚ ਮਿਲਿਆ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਵਲੋਂ ਬਾਲ ਭਲਾਈ ਕਮੇਟੀ ਦੇ ਹੁਕਮਾਂ ਅਨੁਸਾਰ ਚਿਲਡਰਨ ਹੋਮ ਫੋਰ ਬੁਆਇਜ਼ ਹੁਸ਼ਿਆਰਪੁਰ ਵਿਖੇ ਰੱਖਿਆ ਗਿਆ ਅਤੇ ਬਾਅਦ ਵਿੱਚ ਇਸਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਪੈਂਦੇ ਹੈਵਨਲੀ ਏਨਜਲ ਹੋਮ ਦੋਰਾਹਾ ਵਿਖੇ ਸ਼ਿਫਟ ਕੀਤਾ ਗਿਆ ਜਿੱਥੇ ਬੱਚੇ ਦੇ ਫਿੰਗਰ ਪ੍ਰਿੰਟ ਲੈ ਕੇ ਉਸਦੇ ਆਧਾਰ ਕਾਰਡ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਗਈ ਤੇ ਪਤਾ ਲੱਗਿਆ ਕਿ ਬੱਚਾ ਬਿਹਾਰ ਰਾਜ ਦੇ ਪੂਰਨੀਆ ਜ਼ਿਲ੍ਹੇ ਨਾਲ ਸੰਬੰਧ ਰੱਖਦਾ ਹੈ । ਇਸ ਉਪਰੰਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਜਗਰੂਪ ਸਿੰਘ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਦੀ ਅਗਵਾਈ ਹੇਠ ਇਸ ਬੱਚੇ ਦੇ ਪਰਿਵਾਰ ਨੂੰ ਟਰੇਸ ਕੀਤਾ ਗਿਆ ਅਤੇ ਬੱਚੇ ਨੂੰ 19 ਸਾਲ ਦੀ ਉਮਰ ਵਿੱਚ ਉਸਦੇ ਪਰਿਵਾਰ ਦੇ ਸੁਪੁਰਦ ਕੀਤਾ ਗਿਆ । ਇਸ ਸੰਬੰਧੀ ਵਧੇਰੀ ਜਾਣਕਾਰੀ ਦਿੰਦੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ ਵਲੋ ਦਸਿਆ ਗਿਆ ਕਿ ਇਹ ਬੱਚਾ ਆਪਣੇ ਪਰਿਵਾਰ ਦਾ ਇਕਲੌਤਾ ਲੜਕਾ ਸੀ ਅਤੇ ਉਸਦੇ ਮਾਂ ਪਿਓ ਇਸਨੂੰ ਮਿਲਣ ਦੀ ਉਮੀਦ ਛੱਡ ਚੁੱਕੇ ਸਨ ਕਿਉਕਿ ਇਹ ਬੱਚਾ ਸੁਣ ਅਤੇ ਬੋਲ ਨਹੀ ਸਕਦਾ ਸੀ ਇਸੀ ਕਰਨ ਇਸ ਬੱਚੇ ਦੇ ਪਰਿਵਾਰ ਨੂੰ ਲੱਭਣ ਵਿੱਚ ਵੀ ਕਾਫ਼ੀ ਔਂਕੜਾ ਦਾ ਸਾਮਣਾ ਕਰਨਾ ਪਿਆ । ਪ੍ਰੰਤੂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਸ਼ਹਿਰ ਅਤੇ ਹੈਵਲੀ ਏਨਜਲ ਹੋਮ ਲੁਧਿਆਣਾ ਦੇ ਉਪਰਾਲਿਆ ਸਦਕਾ ਇਹ ਬਚਾ ਆਪਣੇ ਪਰਿਵਾਰ ਨਾਲ ਮਿਲ ਸਕਿਆ। ਉਨ੍ਹਾਂ ਵੱਲੋ ਇਹ ਵੀ ਦਸਿਆ ਗਿਆ ਕਿ ਜਿਸ ਚਿਲਡਰਨ ਹੋਮ ਵਿੱਚ ਇਹ ਬੱਚਾ ਰਹਿ ਰਿਆ ਸੀ ਉਨ੍ਹਾਂ ਦੇ ਵਲੋਂ ਚਿਲਡਰਨ ਹੋਮ ਵਿੱਚ ਦਾਖਲ ਹੋਣ ਵਾਲੇ ਬੱਚੇ ਜੋਕਿ 18 ਸਾਲ ਦੀ ਉਮਰ ਪੂਰੀ ਕਰਕੇ ਜਾਂਦੇ ਹਨ ਉਨ੍ਹਾਂ ਨੂੰ ਹੋਮ ਦੀ ਮੈਨੇਜਮੈਂਟ ਵਲੋਂ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਤਾਂ ਜੋ ਬੱਚਾ ਆਪਣੀ ਅਗਲੇਰੀ ਜ਼ਿੰਦਗੀ ਵਿਚ ਕੋਈ ਕੰਮ ਜਾ ਆਮਦਨ ਦਾ ਸਾਧਨ ਬਣਾ ਸਕੇ ਅਤੇ ਸਮਾਜ ਵਿਚ ਇੱਕ ਅੱਛੀ ਜ਼ਿੰਦਗੀ ਜਿਊਣ ਵਿਚ ਉਸਦੀ ਮੱਦਦ ਹੋ ਸਕੇ। ਇਹ ਬੱਚਾ ਵੀ 18 ਸਾਲ ਦੀ ਉਮਰ ਤੋ ਬਾਅਦ ਆਪਣੇ ਮਾਂ ਪਿਓ ਦੇ ਸੁਪੂਰਦ ਕੀਤਾ ਗਿਆ ਸੀ ਇਸਲਈ ਇਸ ਬੱਚੇ ਨੂੰ ਵੀ ਅੱਜ ਹੋਮ ਵੱਲੋਂ ਦਿੱਤੀ ਗਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਨਾਲ ਸੰਬੰਧੀ ਬੈਂਕ ਖਾਤੇ ਦੀ ਪਾਸਬੁੱਕ ਮਾਣਯੋਗ ਡਿਪਟੀ ਕਮਿਸ਼ਨਰ ਜੀ ਵਲੋ ਹੈਂਡਓਵਰ ਕੀਤੀ ਗਈ ਇਸ ਮੌਕੇ ਬੱਚੇ ਦੀ ਮਾਤਾ ਸੁਲੇਖਾ ਦੇਵੀ ਨੇ ਡਿਪਟੀ ਕਮਿਸ਼ਨਰ ਜੀ ਦਾ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਕੰਚਨ ਅਰੋੜਾ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਜੀ ਨੇ ਹੈਵਨਲੀ ਚਿਲਡਰਨ ਹੋਮ ਦੋਰਾਹਾ ਲੁਧਿਆਣਾ ਦੀ ਮੈਨੇਜਮੈਂਟ ਦੇ ਇਸ ਉਪਰਾਲੇ ਦੀ ਸ਼ਲਾਂਗਾ ਵੀ ਕੀਤੀ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਂਸ਼ਹਿਰ ਤੋਂ ਮੈਡਮ ਕੰਚਨ ਅਰੋੜਾ ਦੇ ਨਾਲ  ਨਾਲ ਗੌਰਵ ਸ਼ਰਮਾ ਸੀ ਪੀ ਓ ਆਈ ਸੀ ਵੀ ਮੌਜੂਦ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਨੂੰ ਮਿਲੀ ਆਧੁਨਿਕ ਆਰਥੋ ਟੇਬਲ

ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਰੋਟਰੀ ਕਲੱਬ ਖਰੜ “ਹਨੇਰੇ ਤੋਂ ਉਜਾਲੇ ਵੱਲ” ਮੁਹਿੰਮ ਦੇ ਤਹਿਤ ਇੱਕ ਹੋਰ ਸ਼ਖਸ਼ੀਅਤ ਦੀਆਂ ਮਰਨ ਉਪਰੰਤ ਅੱਖਾਂ ਦਾਨ ਕਰਵਾਈਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ: ਬਰਿੰਦਰ ਕੁਮਾਰ ਗੋਇਲ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੋਲਿੰਗ ਸਟੇਸ਼ਨ ‘ਤੇ ਸਪੈਸ਼ਲ ਕੈਂਪ ਲਗਾਉਣ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ

ਪੀ ਏ ਯੂ –ਕੇ ਵੀ ਕੇ  ਸ਼ਹੀਦ ਭਗਤ ਸਿੰਘ ਨਗਰ ਵੱਲੋਂ "ਖੇਤ ਬਚਾਓ ਅਭਿਆਨ" ਤਹਿਤ ਮਿੱਟੀ ਦੀ ਸਿਹਤ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਜਾਗਰੂਕਤਾ ਕੈਂਪ ਦਾ ਆਯੋਜਨ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਸੈਸ਼ਨ ਆਰੰਭ