Friday, April 17, 2026
BREAKING
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ ਬਿਹਾਰ ਦੇ ਮੁੱਖ ਮੰਤਰੀ ਸਮਰਾਟ ਚੌਧਰੀ ਨੇ ਤਖ਼ਤ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ ਪ੍ਰਸਿੱਧ ਗਾਇਕ ਗੁਰਦਾਸ ਮਾਨ ਕੈਨੇਡਾ ਵਿਖੇ ਸਫਲ ਸ਼ੋਅ ਕਰਕੇ ਵਤਨ ਪਰਤੇ ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ ਸੰਜੋਲੀ (ਸ਼ਿਮਲਾ) ਫੁਟਬਾਲ ਕਲੱਬ ਵੱਲੋਂ ਕਰਵਾਏ ਗਏ ਫੁਟਬਾਲ ਦੇ ਟੂਰਨਾਮੈਂਟ ਵਿੱਚ ਖਾਲਸਾ ਫੁਟਬਾਲ ਕਲੱਬ ਖਰੜ ਵੱਲੋਂ ਨੰਬਰ ਵਨ ਤੇ ਕੇ ਆ ਕੇ ਜਿੱਤਿਆ ਟੂਰਨਾਮੈਂਟ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਪੰਜਾਬ

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ, 2024 ਦੇ ਮਾਮਲੇ 'ਚ ਹੋਈ ਕਾਰਵਾਈ

27 ਜਨਵਰੀ, 2026 05:33 PM

ਸ੍ਰੀ ਮੁਕਤਸਰ ਸਾਹਿਬ : ਬਦਨਾਮ ਗੈਂਗਸਟਰ ਗੋਲਡੀ ਬਰਾੜ ਨਾਲ ਸਬੰਧਤ ਇੱਕ ਮਾਮਲੇ ਵਿੱਚ ਵੱਡੀ ਕਾਰਵਾਈ ਸਾਹਮਣੇ ਆਈ ਹੈ। ਪੁਲਸ ਨੇ ਗੋਲਡੀ ਬਰਾੜ ਦੇ ਮਾਪਿਆਂ ਨੂੰ ਫਿਰੌਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਨਾਲ ਸਬੰਧਤ ਇਕ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ 2024 ਵਿਚ ਥਾਣਾ ਸਦਰ, ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਐੱਫਆਈਆਰ ਦੇ ਆਧਾਰ 'ਤੇ ਕੀਤੀ ਗਈ ਹੈ। ਪੁਲਸ ਅਨੁਸਾਰ, ਮੁਲਜ਼ਮ ਸ਼ਮਸ਼ੇਰ ਸਿੰਘ (ਪੁੱਤਰ ਗੁਰਬਖਸ਼ ਸਿੰਘ) ਅਤੇ ਉਸਦੀ ਪਤਨੀ ਪ੍ਰੀਤਪਾਲ ਕੌਰ ਨੂੰ 3 ਦਸੰਬਰ, 2024 ਨੂੰ ਦਰਜ ਐੱਫਆਈਆਰ ਨੰਬਰ 233 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਮੁਲਜ਼ਮ ਆਦੇਸ਼ ਨਗਰ, ਗਲੀ ਨੰਬਰ 1, ਸੈਕਟਰ ਨੰਬਰ 1, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਹਨ। ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ 308(4), 351(1), ਅਤੇ 351(3) ਤਹਿਤ ਕੇਸ ਦਰਜ ਕੀਤਾ ਗਿਆ ਹੈ।

ਕੀ ਹੈ ਪੂਰਾ ਮਾਮਲਾ?
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸਤਨਾਮ ਸਿੰਘ ਹੈ, ਜੋ ਕਿ ਉਦੇਕਰਨ ਪਿੰਡ ਦਾ ਰਹਿਣ ਵਾਲਾ ਹੈ ਅਤੇ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਿਹਾ ਹੈ। ਉਹ ਇਸ ਵੇਲੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਮਰਾਟ ਸਕੂਲ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਐਸਐਲਏ ਵਜੋਂ ਤਾਇਨਾਤ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨਾਂ ਵਿੱਚ ਸਤਨਾਮ ਸਿੰਘ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਸਵੇਰੇ 10:30 ਤੋਂ 11:00 ਵਜੇ ਦੇ ਵਿਚਕਾਰ ਡਿਊਟੀ 'ਤੇ ਹੁੰਦੇ ਹੋਏ ਉਸ ਨੂੰ ਇੱਕ ਵਿਦੇਸ਼ੀ ਵ੍ਹਟਸਐਪ ਨੰਬਰ ਤੋਂ ਇੱਕ ਕਾਲ ਆਈ। ਕਾਲ ਕਰਨ ਵਾਲੇ ਨੇ ਆਪਣੀ ਪਛਾਣ ਬੰਬੀਹਾ ਗਰੁੱਪ ਦੇ ਮੈਂਬਰ ਵਜੋਂ ਕੀਤੀ ਅਤੇ ਆਪਣੀ ਪਛਾਣ ਦੀ ਪੁਸ਼ਟੀ ਕਰਨ ਤੋਂ ਬਾਅਦ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਦੋਸ਼ੀ ਨੇ ਪੈਸੇ ਨਾ ਦੇਣ 'ਤੇ ਉਸ ਨੂੰ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਕਾਲ ਕਰਨ ਵਾਲੇ ਨੇ ਇਹ ਵੀ ਦਾਅਵਾ ਕੀਤਾ ਕਿ ਉਸਦੇ ਪਰਿਵਾਰ ਅਤੇ ਕੋਟਕਪੂਰਾ ਰੋਡ 'ਤੇ ਸਥਿਤ ਉਸਦੇ ਘਰ ਬਾਰੇ ਪੂਰੀ ਜਾਣਕਾਰੀ ਹੈ।

ਵਿਦੇਸ਼ੀ ਨੰਬਰ ਤੋਂ ਆਈ ਕਾਲ
ਪੀੜਤ ਅਨੁਸਾਰ ਉਸ ਨੂੰ ਉਸੇ ਦਿਨ ਤਿੰਨ ਹੋਰ ਧਮਕੀ ਭਰੇ ਫੋਨ ਆਏ, ਜਿਸ ਨਾਲ ਉਹ ਡਰ ਗਿਆ ਅਤੇ ਉਸਨੇ ਕਿਸੇ ਨੂੰ ਵੀ ਇਸਦੀ ਰਿਪੋਰਟ ਨਹੀਂ ਕੀਤੀ। 3 ਦਸੰਬਰ, 2024 ਨੂੰ ਉਸ ਨੂੰ ਉਸੇ ਵਿਦੇਸ਼ੀ ਨੰਬਰ ਤੋਂ ਇੱਕ ਹੋਰ ਫੋਨ ਆਇਆ, ਜਿਸਦਾ ਉਸਨੇ ਡਰ ਕਾਰਨ ਜਵਾਬ ਨਹੀਂ ਦਿੱਤਾ। ਉਹ ਸਾਰਾ ਦਿਨ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਆਪਣੇ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਬਾਅਦ ਸਤਨਾਮ ਸਿੰਘ ਆਪਣੇ ਭਰਾ ਗੁਰਸੇਵਕ ਸਿੰਘ ਦੇ ਨਾਲ ਸਦਰ ਪੁਲਸ ਸਟੇਸ਼ਨ ਗਿਆ ਅਤੇ ਪੁਲਸ ਨੂੰ ਸਾਰੀ ਘਟਨਾ ਬਾਰੇ ਜਾਣਕਾਰੀ ਦਿੱਤੀ। ਸ਼ਿਕਾਇਤ ਦੇ ਆਧਾਰ 'ਤੇ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਨਾਲ ਗੋਲਡੀ ਬਰਾੜ ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਫਿਲਹਾਲ, ਪੁਲਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਧਮਕੀਆਂ ਅਤੇ ਫਿਰੌਤੀ ਮੰਗਣ ਦੀ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।

ਫਿਰੌਤੀ ਦੇ ਪੈਸੇ ਨਾਲ ਗੁਜ਼ਾਰਾ ਕਰਨ ਦੀ ਗੱਲ
ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਨੇ ਪੁਸ਼ਟੀ ਕੀਤੀ ਅਤੇ ਕਿਹਾ ਕਿ ਗੋਲਡੀ ਬਰਾੜ ਦੇ ਮਾਪਿਆਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਸਵੇਰੇ ਮੁਕਤਸਰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਉਹ ਦਰਬਾਰ ਸਾਹਿਬ (ਗੋਲਡਨ ਟੈਂਪਲ) ਕੋਲ ਇਕ ਹੋਟਲ ਵਿੱਚ ਠਹਿਰੇ ਹੋਏ ਸਨ। ਜਿਸ ਸਮੇਂ ਐੱਫਆਈਆਰ ਦਰਜ ਕੀਤੀ ਗਈ ਸੀ, ਉਸ ਸਮੇਂ ਬੰਬੀਹਾ ਗੈਂਗ ਅਤੇ ਗੋਲਡੀ ਬਰਾੜ ਇਕੱਠੇ ਕੰਮ ਕਰ ਰਹੇ ਸਨ। ਉਸਦੇ ਮਾਤਾ-ਪਿਤਾ ਇਸ ਵਿੱਚ ਸ਼ਾਮਲ ਹਨ, ਕਿਉਂਕਿ ਉਨ੍ਹਾਂ ਕੋਲ ਆਮਦਨ ਦਾ ਕੋਈ ਵੱਡਾ ਸਰੋਤ ਨਹੀਂ ਹੈ ਅਤੇ ਫਿਰੌਤੀ ਦੇ ਪੈਸੇ 'ਤੇ ਗੁਜ਼ਾਰਾ ਕਰਦੇ ਹਨ, ਇਸ ਲਈ ਅਸੀਂ ਕਾਰਵਾਈ ਕੀਤੀ। ਐੱਸਐੱਸਪੀ ਨੇ ਕਿਹਾ ਕਿ ਗੋਲਡੀ ਬਰਾੜ ਦੇ ਪਿਤਾ ਖੁਦ ਨੌਕਰੀ ਤੋਂ ਬਰਖਾਸਤ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦਾ ਛਾਪਾ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਲਈ ਖਰੜ ਦੇ ਪਿੰਡ ਚਡਿਆਲਾ ਵਿਖੇ ਬਲਾਕ ਪੱਧਰੀ ਕੈਂਪ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀ.ਆਈ.ਏ. ਸਟਾਫ ਵੱਲੋਂ 01 ਦੋਸ਼ੀ ਗ੍ਰਿਫਤਾਰ; 20 ਗ੍ਰਾਮ ਹੈਰੋਇਨ, ਇੱਕ ਦੇਸੀ ਪਿਸਤੌਲ .315 ਬੋਰ ਸਮੇਤ 02 ਜਿੰਦਾ ਰੌਂਦ ਬਰਾਮਦ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ  ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਸ਼੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ

ਟਰਾਂਸਪੋਰਟ ਮੰਤਰੀ ਹਰਪਾਲ ਚੀਮਾ ਵੱਲੋਂ ਮ੍ਰਿਤਕ ਪੀ.ਆਰ.ਟੀ.ਸੀ. ਕੰਡਕਟਰ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਬੀਮਾ ਚੈੱਕ ਭੇਟ