Tuesday, July 28, 2026
BREAKING
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ

ਗੈਂਗਸਟਰਾਂ ’ਤੇ ਵਾਰ: ਇੱਕ ਮਹੀਨੇ ਵਿੱਚ 10 ਹਜ਼ਾਰ ਤੋਂ ਵੱਧ ਵਿਅਕਤੀ 205 ਹਥਿਆਰਾਂ ਸਮੇਤ ਗ੍ਰਿਫ਼ਤਾਰ

20 ਫ਼ਰਵਰੀ, 2026 08:19 PM
ਚੰਡੀਗੜ੍ਹ : ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ ਇੱਕ ਮਹੀਨਾ ਪੂਰਾ ਹੋਣ ’ਤੇ ਪੰਜਾਬ ਪੁਲਿਸ ਨੇ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਭਰ ਵਿੱਚ 32,342 ਛਾਪੇਮਾਰੀ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀਆਂ ਸਮੇਤ 10,412 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਪਛਾਣੇ ਗਏ ਅਤੇ ਮੈਪ ਕੀਤੇ ਸਥਾਨਾਂ ’ਤੇ ਛਾਪੇਮਾਰੀ ਕਰ ਰਹੀਆਂ ਹਨ।

ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਦੇ ਕਬਜ਼ੇ ਤੋਂ 205 ਹਥਿਆਰਾਂ ਸਮੇਤ 396 ਜ਼ਿੰਦਾ ਕਾਰਤੂਸ ਅਤੇ 34 ਮੈਗਜ਼ੀਨ, 104 ਤੇਜ਼ਧਾਰ ਹਥਿਆਰ ਅਤੇ ਚਾਰ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ, 5,294 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 10,090 ਵਿਅਕਤੀਆਂ ਦੀ ਤਸਦੀਕ ਕੀਤੀ ਗਈ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁਹਿੰਮ ਸ਼ੁਰੂ ਹੋਣ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 664 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ 31ਵੇਂ ਦਿਨ ਪੁਲਿਸ ਟੀਮਾਂ ਨੇ 664 ਥਾਈਂ ਛਾਪੇਮਾਰੀ ਕਰਕੇ 198 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ , ਜਦੋਂ ਕਿ 100 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਅਤੇ 18 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 356ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 458 ਗ੍ਰਾਮ ਹੈਰੋਇਨ, 600 ਗ੍ਰਾਮ ਅਫੀਮ, 439 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2200 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 356 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 50,496 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ  ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ