Thursday, September 03, 2026
BREAKING
ਭਾਰਤੀ ਜੀਵਨ ਬੀਮਾ ਨਿਗਮ ਨੇ ਆਪਣੇ ਕਰਮਚਾਰੀਆਂ ਲਈ ਲਗਾਇਆ ਮੈਡੀਕਲ ਚੈਕਅਪ ਕੈਂਪ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ

ਬਾਜ਼ਾਰ

ਗੋਲਡ ਲੋਨ ਬਾਜ਼ਾਰ ’ਚ ਪ੍ਰਾਈਵੇਟ ਬੈਂਕਾਂ ਅਤੇ NBFCs ਦੀ ਤੂਫ਼ਾਨੀ ਰਫ਼ਤਾਰ, ਰਿਪੋਰਟ ’ਚ ਵੱਡਾ ਖੁਲਾਸਾ

24 ਜੂਨ, 2026 04:59 PM

ਸੋਨੇ ਦੇ ਬਦਲੇ ਕਰਜ਼ੇ (ਗੋਲਡ ਲੋਨ) ਦੇ ਬਾਜ਼ਾਰ ’ਚ ਜਨਤਕ ਖੇਤਰ ਦੇ ਬੈਂਕਾਂ ਦਾ ਦਬਦਬਾ ਹੌਲੀ-ਹੌਲੀ ਘਟ ਰਿਹਾ ਹੈ, ਜਦੋਂ ਕਿ ਨਿੱਜੀ ਬੈਂਕ ਅਤੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ (ਐੱਨ. ਬੀ. ਐੱਫ. ਸੀ.) ਆਪਣੀ ਪਕੜ ਮਜ਼ਬੂਤ ਕਰਦੀਆਂ ਜਾ ਰਹੀਆਂ ਹਨ। ਕ੍ਰੈਡਿਟ ਡਾਟਾ ਵਿਸ਼ਲੇਸ਼ਕ ਫਰਮ ਐਕਸਪੀਰੀਅਨ ਦੀ ‘ਗੋਲਡ ਲੋਨ ਮਾਰਕੀਟ ਦਾ ਵਾਧਾ ਅਤੇ ਖਪਤਕਾਰ ਰੁਝਾਨ’ ਸਿਰਲੇਖ ਹੇਠ ਜਾਰੀ ਰਿਪੋਰਟ ਕਹਿੰਦੀ ਹੈ ਕਿ ਬਿਹਤਰ ਡਿਸਟ੍ਰੀਬਿਊਸ਼ਨ ਨੈੱਟਵਰਕ, ਤੇਜ਼ ਲੋਨ ਪ੍ਰਵਾਨਗੀ ਅਤੇ ਗਾਹਕਾਂ ਦੀਆਂ ਬਦਲਦੀਆਂ ਪਸੰਦਾਂ ਗੋਲਡ ਲੋਨ ਦੇ ਕਾਰੋਬਾਰ ’ਚ ਆਏ ਇਸ ਬਦਲਾਅ ਦੇ ਮੁੱਖ ਕਾਰਨ ਹਨ।

ਰਿਪੋਰਟ ਅਨੁਸਾਰ, ਗੋਲਡ ਲੋਨ ਸੋਰਸ ’ਚ ਸਰਕਾਰੀ ਬੈਂਕਾਂ ਦੀ ਹਿੱਸੇਦਾਰੀ ਮਾਰਚ ਤਿਮਾਹੀ 2025-26 ’ਚ ਘਟ ਕੇ 37 ਫੀਸਦੀ ਰਹਿ ਗਈ, ਜੋ ਇਕ ਸਾਲ ਪਹਿਲਾਂ ਇਸੇ ਤਿਮਾਹੀ ’ਚ 45 ਫੀਸਦੀ ਅਤੇ ਜੁਲਾਈ-ਸਤੰਬਰ ਤਿਮਾਹੀ 2025-26 ’ਚ 53 ਫੀਸਦੀ ਸੀ। ਇਸ ਦੇ ਉਲਟ, ਐੱਨ. ਬੀ. ਐੱਫ. ਸੀ. ਦੀ ਇਸ ਕਰਜ਼ਾ ਬਾਜ਼ਾਰ ’ਚ ਹਿੱਸੇਦਾਰੀ ਵਧ ਕੇ ਮਾਰਚ ਤਿਮਾਹੀ ’ਚ 44 ਫੀਸਦੀ ਹੋ ਗਈ, ਜੋ ਇਕ ਸਾਲ ਪਹਿਲਾਂ 33 ਫੀਸਦੀ ਅਤੇ ਸਤੰਬਰ ਤਿਮਾਹੀ 2024 ’ਚ 22 ਫੀਸਦੀ ਸੀ।

ਰਿਪੋਰਟ ’ਚ ਕਿਹਾ ਗਿਆ ਹੈ ਕਿ ਐੱਨ. ਬੀ. ਐੱਫ. ਸੀਜ਼ ਇਸ ਖੇਤਰ ’ਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਲੈਂਡਰ ਸ਼੍ਰੇਣੀ ਬਣ ਕੇ ਉੱਭਰੀਆਂ ਹਨ ਅਤੇ ਉਨ੍ਹਾਂ ਨੇ ਹਾਲੀਆ ਤਿਮਾਹੀਆਂ ’ਚ ਲਗਾਤਾਰ ਬਾਜ਼ਾਰ ਹਿੱਸੇਦਾਰੀ ਵਧਾਉਂਦੇ ਹੋਏ ਮਾਰਚ ਤਿਮਾਹੀ 2026 ਤੱਕ ਜਨਤਕ ਖੇਤਰ ਦੇ ਬੈਂਕਾਂ ਨੂੰ ਪਿੱਛੇ ਛੱਡ ਦਿੱਤਾ ਹੈ। ਹਾਲਾਂਕਿ, ਤਰਜੀਹੀ ਖੇਤਰ ਦੇ ਗੋਲਡ ਲੋਨ (ਪੀ. ਐੱਸ. ਜੀ. ਐੱਲ.) ਹਿੱਸੇ ’ਚ ਸਰਕਾਰੀ ਬੈਂਕ ਅਜੇ ਵੀ ਮਜ਼ਬੂਤ ਸਥਿਤੀ ’ਚ ਹਨ।

ਮਾਰਚ ਤਿਮਾਹੀ ’ਚ ਇਸ ਹਿੱਸੇ ’ਚ ਉਨ੍ਹਾਂ ਦੀ ਹਿੱਸੇਦਾਰੀ ਲੱਗਭਗ 88 ਫੀਸਦੀ ਰਹੀ ਪਰ ਸਾਲਾਨਾ ਆਧਾਰ ’ਤੇ ਇਸ ’ਚ 2 ਫੀਸਦੀ ਦੀ ਗਿਰਾਵਟ ਆਈ ਹੈ। ਮਾਲੀ ਸਾਲ 2025-26 ’ਚ ਉਨ੍ਹਾਂ ਦੇ ਕੁੱਲ ਗੋਲਡ ਲੋਨ ਸੋਰਸ ’ਚ ਪੀ. ਐੱਸ. ਜੀ. ਐੱਲ. ਦਾ ਯੋਗਦਾਨ ਲੱਗਭਗ 42 ਫੀਸਦੀ ਰਿਹਾ।

ਰਿਪੋਰਟ ਮੁਤਾਬਕ ਸਰਕਾਰੀ ਬੈਂਕ ਆਪਣੇ ਵਿਆਪਕ ਬ੍ਰਾਂਚ ਨੈੱਟਵਰਕ ਅਤੇ ਪੇਂਡੂ ਖੇਤਰਾਂ ’ਚ ਡੂੰਘੀ ਪਹੁੰਚ ਕਾਰਨ ਇਸ ਹਿੱਸੇ ’ਚ ਮੋਹਰੀ ਬਣੇ ਹੋਏ ਹਨ, ਜਦੋਂ ਕਿ ਨਿੱਜੀ ਬੈਂਕ ਅਤੇ ਛੋਟੇ ਵਿੱਤ ਬੈਂਕ ਵੀ ਘੱਟ ਜੋਖਮ ਅਤੇ ਬਿਹਤਰ ਮੁਨਾਫ਼ੇ ਵਾਲੀਆਂ ਸੁਰੱਖਿਅਤ ਪ੍ਰਚੂਨ ਕਰਜ਼ਾ ਜਾਇਦਾਦਾਂ ਵੱਲ ਰੁਖ ਕਰ ਰਹੇ ਹਨ।

ਰਿਪੋਰਟ ਦੇ ਅਨੁਸਾਰ, ਪੀ. ਐੱਸ. ਜੀ. ਐੱਲ. ਹੁਣ ਕਰਜ਼ਾਦਾਤਿਆਂ ਲਈ ਇਕ ਸਥਿਰ, ਵਿਸਥਾਰਯੋਗ ਅਤੇ ਰੈਗੂਲੇਟਰੀ ਤੌਰ ’ਤੇ ਅਨੁਕੂਲ ਗ੍ਰੋਥ ਦੇ ਮੌਕੇ ਵਜੋਂ ਉੱਭਰ ਰਿਹਾ ਹੈ। ਪੇਂਡੂ, ਕਸਬੇ ਅਤੇ ਘੱਟ ਸੇਵਾ ਪ੍ਰਾਪਤ ਖੇਤਰਾਂ ਤੋਂ ਨਵੇਂ ਗਾਹਕਾਂ ਦੇ ਜੁੜਨ ਨਾਲ ਇਸ ਹਿੱਸੇ ’ਚ ਵਾਧੇ ਨੂੰ ਬਲ ਮਿਲ ਰਿਹਾ ਹੈ, ਜਿਸ ਨਾਲ ਵਿੱਤੀ ਸਮਾਵੇਸ਼ ਦੀਆਂ ਸੰਭਾਵਨਾਵਾਂ ਵੀ ਵਧ ਰਹੀਆਂ ਹਨ।

Have something to say? Post your comment

ਅਤੇ ਬਾਜ਼ਾਰ ਖਬਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

Maggi, Kurkure ਤੇ Thumsup ਦੀਆਂ ਤਾਰੀਖਾਂ ਨਾਲ ਛੇੜਛਾੜ, ਫਰਜ਼ੀ ਨਿਊਟ੍ਰਿਸ਼ਨ ਲੇਬਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

ਅਮਰੀਕੀ ਡਾਲਰ ਮੁਕਾਬਲੇ ਭਾਰਤੀ ਕਰੰਸੀ ਦੀ ਦਹਾੜ , ਰੁਪਏ ਨੇ ਮਾਰੀ ਲੰਮੀ ਛਾਲ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

Uber 'ਚ ਵੱਡੀ ਛਾਂਟੀ ਦੀ ਤਿਆਰੀ: 3,300 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ, ਜਾਣੋ ਕੰਪਨੀ ਨੇ ਕਿਉਂ ਲਿਆ ਇਹ ਫ਼ੈਸਲਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਤੇਜ਼ੀ: ਪ੍ਰਾਈਵੇਟ ਸੈਕਟਰ ਨੇ ਵਧਾਇਆ ਨਿਵੇਸ਼

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

ATF ਦੀਆਂ ਕੀਮਤਾਂ ਵਧਦੇ ਹੀ ਧੜੰਮ ਡਿੱਗੇ Indigo-Spicejet ਦੇ ਸ਼ੇਅਰ, ਏਅਰਲਾਈਨ ਕੰਪਨੀਆਂ ਦੀ ਵਧੀ ਟੈਂਸ਼ਨ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

GST Collection 'ਚ ਜ਼ਬਰਦਸਤ ਉਛਾਲ, ਅਗਸਤ 'ਚ 2 ਲੱਖ ਕਰੋੜ ਦੇ ਨੇੜੇ ਪਹੁੰਚਿਆ ਅੰਕੜਾ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ

ਮਸ਼ਹੂਰ ਕੰਪਨੀ 'ਚ ਹੋਰ ਵੱਡੀ ਛਾਂਟੀ ਲਈ ਤਿਆਰੀ: ਭਾਰਤ 'ਤੇ ਵੀ ਦਿਖੇਗਾ ਅਸਰ