ਹਰਿਆਣਾ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੋਲਡਨ ਬੁਆਏ ਨੀਰਜ ਚੋਪੜਾ ਤੇ ਟੈਨਿਸ ਖਿਡਾਰਨ ਹਿਮਾਨੀ ਮੋਰ ਦੇ ਵਿਆਹ ਦੇ ਰਿਸੈਪਸ਼ਨ ਵਿੱਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 2025 ਦੇ ਸ਼ੁਰੂ ਵਿੱਚ ਉਨ੍ਹਾਂ ਦੇ ਨਿੱਜੀ ਵਿਆਹ ਸਮਾਰੋਹ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਵੱਡਾ ਜਨਤਕ ਜਸ਼ਨ ਸੀ। ਇਹ ਸ਼ਾਨਦਾਰ ਸਮਾਗਮ ਦ ਈਡਨ ਜੰਨਤ ਹਾਲ ਵਿਖੇ ਹੋਇਆ ਅਤੇ ਇਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਵੀਆਈਪੀ ਮਹਿਮਾਨ ਸ਼ਾਮਲ ਹੋਏ।
ਨੀਰਜ ਅਤੇ ਹਿਮਾਨੀ ਨੇ ਇਸ ਮੌਕੇ ਮੁਸਕਰਾਹਟ ਨਾਲ ਸਾਰਿਆਂ ਦਾ ਸਵਾਗਤ ਕੀਤਾ। ਰਿਸੈਪਸ਼ਨ ਦੀਆਂ ਕੁਝ ਤਸਵੀਰਾਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਨਾਇਬ ਸੈਣੀ ਨੇ ਲਿਖਿਆ, "ਮੈਂ ਭਗਵਾਨ ਸ਼ਿਵ ਨੂੰ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਵਿਆਹੁਤਾ ਜੀਵਨ ਪਿਆਰ, ਖੁਸ਼ੀ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੇ,ਅਤੇ ਤੁਹਾਡੇ ਜੀਵਨ ਦਾ ਇਹ ਨਵਾਂ ਅਧਿਆਇ ਤੁਹਾਡੇ ਦੋਵਾਂ ਲਈ ਸ਼ੁਭ ਸਾਬਤ ਹੋਵੇ।"