Tuesday, July 07, 2026
BREAKING
ਦਿੜਬਾ ਵਿੱਚ ਮਜ਼ਦੂਰ-ਕਿਸਾਨਾਂ ਦੀ ਰੈਲੀ, ਮੁੱਖ ਮੰਤਰੀ ਦੇ ਨਾਂ ਐਸਡੀਐਮ ਰਾਹੀਂ ਮੰਗ ਪੱਤਰ ਸੌਂਪਿਆ ਸ਼੍ਰੋਮਣੀ ਅਕਾਲੀ ਦਲ ਖਰੜ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਵੱਲੋਂ 12 ਜੁਲਾਈ ਤੋਂ 'ਬੋਲੇਗਾ ਖਰੜ, ਬਦਲੇਗਾ ਖਰੜ' ਪੈਦਲ ਮਾਰਚ ਦਾ ਐਲਾਨ, ਖਰੜ ਦੇ ਵਿਕਾਸ ਦੀ ਅਸਲੀਅਤ ਕਰਨਗੇ ਬੇਨਕਾਬ ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਹੁਣ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ ਤੇ ਕਾਰਗਰ ਦੋ ਨਸ਼ਾ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਤਿੰਨ ਵਿਅਕਤੀ 13 ਕਿੱਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ 8 ਜੁਲਾਈ ਨੂੰ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਕਰਵਾਏਗੀ ਪੰਜਾਬ ਸਰਕਾਰ ; ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ ਹਰ ਬੱਚੇ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਨੇ 'ਸੇਫ ਸਕੂਲ ਵਾਹਨ' ਮੁਹਿੰਮ ਕੀਤੀ ਤੇਜ਼: ਡਾ. ਬਲਜੀਤ ਕੌਰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੁਨਾਮ ਵਾਸਿਆਂ ਨੂੰ ਵੱਡੀ ਰਾਹਤ; ਪੁਰਾਣੀ ਮੰਡੀ ਦਾ 40 ਸਾਲ ਪੁਰਾਣਾ ਮਸਲਾ ਹੱਲ ਸ੍ਰੀ ਨੈਣਾ ਦੇਵੀ ਮੰਦਰ ਸੁਨਾਮ ਮੰਦਰ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਐੱਸ.ਸੀ. ਸਾਹਿਬਾਨ ਦਾ ਸਨਮਾਨ ਕੇਨ ਕਮਿਸ਼ਨਰ ਪੰਜਾਬ ਵੱਲੋ ਖ਼ਾਦ ਵਿਕਰੇਤਾਵਾਂ ਅਤੇ ਪਲਾਈਵੁੱਡ ਇੰਡਸਟਰੀ ਦੀ ਚੈਕਿੰਗ  ਬਘੇਲ ਦੀ ਮੀਟਿੰਗ ਲਈ ਚੰਨੀ ਧੜੇ ਨੂੰ ਨਹੀਂ ਮਿਲਿਆ ਸੱਦਾ! ਭਾਰਤ ਭੂਸ਼ਣ ਆਸ਼ੂ ਦਾ ਵੱਡਾ ਬਿਆਨ

ਮਨੋਰੰਜਨ

ਗ੍ਰਿਫ਼ਤਾਰੀ ਵਾਰੰਟ ਤੋਂ ਬਾਅਦ ਸੋਨੂੰ ਸੂਦ ਨੇ ਦਿੱਤੀ ਚੇਤਾਵਨੀ, ਕਿਹਾ....

07 ਫ਼ਰਵਰੀ, 2025 04:26 PM

ਮੁੰਬਈ : ਲੁਧਿਆਣਾ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਿਰੁੱਧ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ। 10 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ ਵਾਰ-ਵਾਰ ਸੰਮਨ ਜਾਰੀ ਕਰਨ ਦੇ ਬਾਵਜੂਦ ਸੋਨੂੰ ਸੂਦ ਲੁਧਿਆਣਾ ਅਦਾਲਤ 'ਚ ਗਵਾਹੀ ਦੇਣ ਲਈ ਪੇਸ਼ ਨਹੀਂ ਹੋਏ। ਇਸ ਤੋਂ ਬਾਅਦ ਲੁਧਿਆਣਾ ਦੇ ਜੁਡੀਸ਼ੀਅਲ ਮੈਜਿਸਟਰੇਟ ਰਮਨਪ੍ਰੀਤ ਕੌਰ ਨੇ ਸੋਨੂੰ ਸੂਦ ਵਿਰੁੱਧ ਗੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਹੈ।ਇਲਜ਼ਾਮ ਹੈ ਕਿ ਸੋਨੂੰ ਸੂਦ ਉਸ ਕੰਪਨੀ ਦਾ ਬ੍ਰਾਂਡ ਅੰਬੈਸਡਰ ਸੀ, ਜਿਸ ਵਿਰੁੱਧ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਹੈ। ਸੋਨੂੰ ਸੂਦ ਨੇ ਇਸ ਮਾਮਲੇ 'ਤੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਨੇ ਇਸ ਨੂੰ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ। ਉਨ੍ਹਾਂ ਲਿਖਿਆ, ਸਾਨੂੰ ਇਹ ਸਪੱਸ਼ਟ ਕਰਨਾ ਪਵੇਗਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਪ੍ਰਸਾਰਿਤ ਹੋ ਰਹੀਆਂ ਖ਼ਬਰਾਂ ਵਧੇਰੇ ਸਨਸਨੀਖੇਜ਼ ਹਨ। ਸਿੱਧੇ ਸ਼ਬਦਾਂ 'ਚ ਕਹੀਏ ਤਾਂ ਸਾਨੂੰ ਅਦਾਲਤ ਨੇ ਇੱਕ ਤੀਜੀ ਧਿਰ ਨਾਲ ਸਬੰਧਤ ਇੱਕ ਮਾਮਲੇ 'ਚ ਗਵਾਹਾਂ ਵਜੋਂ ਬੁਲਾਇਆ ਸੀ ਜਿਸ ਨਾਲ ਸਾਡਾ ਕੋਈ ਸਬੰਧ ਨਹੀਂ।ਉਨ੍ਹਾਂ ਅੱਗੇ ਲਿਖਿਆ, ਸਾਡੇ ਵਕੀਲਾਂ ਨੇ ਜਵਾਬ ਦੇ ਦਿੱਤਾ ਹੈ ਤੇ 10 ਫਰਵਰੀ ਨੂੰ ਅਸੀਂ ਇੱਕ ਬਿਆਨ ਦੇਵਾਂਗੇ ਜੋ ਇਸ ਮਾਮਲੇ 'ਚ ਸਾਡੀ ਸ਼ਮੂਲੀਅਤ ਨੂੰ ਸਪੱਸ਼ਟ ਕਰੇਗਾ। ਅਸੀਂ ਨਾ ਤਾਂ ਬ੍ਰਾਂਡ ਅੰਬੈਸਡਰ ਹਾਂ ਤੇ ਨਾ ਹੀ ਅਸੀਂ ਇਸ ਨਾਲ ਕਿਸੇ ਵੀ ਤਰ੍ਹਾਂ ਜੁੜੇ ਹਾਂ। ਮੀਡੀਆ ਦਾ ਧਿਆਨ ਖਿੱਚਣ ਲਈ ਇਹ ਬਿਲਕੁਲ ਬੇਲੋੜਾ ਹੈ। ਇਹ ਦੁੱਖ ਦੀ ਗੱਲ ਹੈ ਕਿ ਮਸ਼ਹੂਰ ਹਸਤੀਆਂ ਆਸਾਨ ਨਿਸ਼ਾਨਾ ਬਣ ਜਾਂਦੀਆਂ ਹਨ। ਅਸੀਂ ਇਸ ਮਾਮਲੇ 'ਚ ਸਖ਼ਤ ਕਾਰਵਾਈ ਕਰਾਂਗੇ।

 


ਜਾਣੋ ਕੀ ਹੈ ਪੂਰਾ ਮਾਮਲਾ
ਲੁਧਿਆਣਾ ਦੇ ਵਕੀਲ ਰਾਜੇਸ਼ ਖੰਨਾ ਨੇ ਦੱਸਿਆ ਕਿ 1 ਜੁਲਾਈ, 2023 ਨੂੰ ਮੋਹਿਤ ਸ਼ੁਕਲਾ ਖ਼ਿਲਾਫ਼ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਜਦੋਂ ਪੁਲਸ ਨੇ ਕੇਸ ਦੀ ਸੁਣਵਾਈ ਨਹੀਂ ਕੀਤੀ ਤਾਂ ਉਸ ਨੇ 4 ਅਕਤੂਬਰ 2023 ਨੂੰ ਅਦਾਲਤ ਦਾ ਦਰਵਾਜ਼ਾ ਖੜਕਾਇਆ। ਹੁਣ ਅਦਾਲਤ 'ਚ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਹੋ ਰਹੀ ਹੈ। ਸ਼ਿਕਾਇਤ ਦੇ ਅਨੁਸਾਰ ਮੁਲਜ਼ਮ ਰਿਕੇਜਾ ਕੁਆਇਨ ਦੇ ਨਾਮ 'ਤੇ ਮਲਟੀ-ਲੈਵਲ ਮਾਰਕੀਟਿੰਗ ਕਾਰੋਬਾਰ ਚਲਾ ਰਿਹਾ ਹੈ। ਉਹ ਨਵੰਬਰ 2021 'ਚ ਲੁਧਿਆਣਾ ਆਇਆ। ਉਸ ਨੇ ਰਾਜੇਸ਼ ਖੰਨਾ ਨੂੰ ਫਿਰੋਜ਼ਪੁਰ ਰੋਡ 'ਤੇ ਸਥਿਤ ਹੋਟਲ ਰੈਡੀਸਨ ਬਲੂ ਵਿੱਚ ਮਿਲਣ ਲਈ ਬੁਲਾਇਆ। ਇੱਥੇ ਉਸ ਨੇ ਉਸ ਨੂੰ ਆਪਣੇ ਬਹੁ-ਪੱਧਰੀ ਕਾਰੋਬਾਰ ਬਾਰੇ ਜਾਣਕਾਰੀ ਦਿੱਤੀ।ਵਕੀਲ ਨੇ ਸ਼ਿਕਾਇਤ 'ਚ ਲਿਖਿਆ ਕਿ ਮੁਲਜ਼ਮ ਨੇ ਉਸ ਨੂੰ ਮਾਰਕੀਟਿੰਗ ਕਾਰੋਬਾਰ ਦਾ ਮੈਂਬਰ ਬਣਨ ਦਾ ਲਾਲਚ ਦਿੱਤਾ। ਮੁਲਜ਼ਮ ਨੇ ਉਸ ਨੂੰ 8,000 ਰੁਪਏ ਦਾ ਨਿਵੇਸ਼ ਕਰਨ ਲਈ ਕਿਹਾ ਤੇ ਭਰੋਸਾ ਦਿੱਤਾ ਕਿ ਤਿੰਨ ਗੁਣਾ ਪੈਸੇ ਵਾਪਸ ਕੀਤੇ ਜਾਣਗੇ। ਇਸ ਸਮੇਂ ਦੌਰਾਨ ਉਸ ਨੇ 10 ਮਹੀਨਿਆਂ ਵਿੱਚ ਉਨ੍ਹਾਂ ਨੂੰ 24 ਹਜ਼ਾਰ ਰੁਪਏ ਵਾਪਸ ਕਰਨ ਦਾ ਵਾਅਦਾ ਕੀਤਾ। ਇੱਕ ਆਈਡੀ ਵਿੱਚ ਘੱਟੋ-ਘੱਟ 100 ਡਾਲਰ ਤੇ ਵੱਧ ਤੋਂ ਵੱਧ 5000 ਡਾਲਰ ਦਾ ਨਿਵੇਸ਼ ਕੀਤਾ ਜਾ ਸਕਦਾ ਹੈ। ਝੂਠੇ ਭਰੋਸੇ ਦੇ ਬਹਾਨੇ ਮੁਲਜ਼ਮ ਨੇ ਉਸ ਨੂੰ ਆਪਣੀਆਂ ਵੱਖ-ਵੱਖ ਆਈਡੀ ਰਾਹੀਂ 12,500 ਡਾਲਰ ਦਾ ਨਿਵੇਸ਼ ਕਰਨ ਲਈ ਮਜਬੂਰ ਕੀਤਾ ਜਿਸ ਦੀ ਕੀਮਤ 10 ਲੱਖ ਰੁਪਏ ਹੈ।

 


ਰਾਜੇਸ਼ ਨੇ ਦੱਸਿਆ ਕਿ ਉਸ ਨੇ ਮੁਲਜ਼ਮ ਤੋਂ ਕਈ ਵਾਰ ਪੈਸੇ ਮੰਗੇ ਪਰ ਉਹ ਟਾਲ-ਮਟੋਲ ਕਰਦਾ ਰਿਹਾ। ਇਸ ਤੋਂ ਬਾਅਦ ਆਪਣੇ ਪੱਧਰ 'ਤੇ ਦੋਸ਼ੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ। ਫਿਰ ਇਹ ਗੱਲ ਸਾਹਮਣੇ ਆਈ ਕਿ ਉਸ ਨੇ ਕਈ ਹੋਰ ਲੋਕਾਂ ਨਾਲ ਵੀ ਇਸੇ ਤਰ੍ਹਾਂ ਦੀ ਧੋਖਾਧੜੀ ਕੀਤੀ ਸੀ। ਇਹ ਵੀ ਸਾਹਮਣੇ ਆਇਆ ਕਿ ਦੋਸ਼ੀ ਦੇ ਦਿੱਲੀ ਦੀ ਪੁਲਸ ਤੇ ਸਿਆਸਤਦਾਨਾਂ ਨਾਲ ਸਬੰਧ ਹਨ। ਉਸ ਨੇ ਕਮਿਸ਼ਨਰ ਅੱਗੇ ਸ਼ਿਕਾਇਤ ਵੀ ਦਰਜ ਕਰਵਾਈ ਹੈ।ਇਸ ਸ਼ਿਕਾਇਤ ਤੋਂ ਬਾਅਦ ਸੋਨੂੰ ਸੂਦ ਨੂੰ ਗਵਾਹੀ ਦੇਣ ਲਈ ਅਦਾਲਤ ਵਿੱਚ ਬੁਲਾਇਆ ਗਿਆ। ਹਾਲਾਂਕਿ ਅਦਾਲਤ ਵੱਲੋਂ ਕਈ ਵਾਰ ਸੰਮਨ ਭੇਜਣ ਦੇ ਬਾਵਜੂਦ ਸੋਨੂੰ ਸੂਦ ਨਹੀਂ ਪਹੁੰਚੇ। ਉਨ੍ਹਾਂ ਦੀ ਗੈਰਹਾਜ਼ਰੀ ਕਾਰਨ ਅਦਾਲਤ ਨੇ ਹੁਣ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਮੁੰਬਈ ਦੇ ਅੰਧੇਰੀ ਵੈਸਟ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਨੂੰ ਭੇਜ ਦਿੱਤਾ ਗਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਅਦਾਕਾਰ ਨੂੰ ਗ੍ਰਿਫ਼ਤਾਰ ਕਰਨ ਤੇ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਫਰਵਰੀ ਨੂੰ ਹੋਵੇਗੀ।

 

Have something to say? Post your comment

ਅਤੇ ਮਨੋਰੰਜਨ ਖਬਰਾਂ

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਜੇ 'ਕੇਰਲਾ ਸਟੋਰੀਜ਼' ਵਰਗੀਆਂ ਫਿਲਮਾਂ ਰਿਲੀਜ਼ ਹੋ ਸਕਦੀਆਂ ਤਾਂ 'ਸਤਲੁਜ' 'ਤੇ ਰੋਕ ਕਿਉਂ ? ; ਮਨਜੀਤ ਸਿੰਘ ਜੀ.ਕੇ.

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਭੈਣਾਂ ਜਾਨ੍ਹਵੀ ਤੇ ਖੁਸ਼ੀ ਕਪੂਰ ਨੇ ਅੰਸ਼ੁਲਾ ਕਪੂਰ ਨੂੰ ਦਿੱਤਾ ਮਹਿੰਦੀ ਦਾ ਸਰਪ੍ਰਾਈਜ਼

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ  ਸ਼੍ਰੀਲੀਲਾ !

ਇਬਰਾਹਿਮ ਅਲੀ ਖਾਨ ਨਾਲ ਬਾਲੀਵੁੱਡ 'ਚ ਡੈਬਿਊ ਕਰੇਗੀ ਸ਼੍ਰੀਲੀਲਾ !

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਮਿਡ-ਡੇਅ ਸ਼ੋਅਬਿਜ਼ ਐਵਾਰਡਸ 'ਚ ਅਦਾਕਾਰ ਸ਼ੈਲੇਸ਼ ਨੂੰ ਮਿਲਿਆ 'ਐਂਟਰਟੇਨਮੈਂਟ ਮਿਲੇਨੀਅਲ' ਪੁਰਸਕਾਰ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬਲੂ ਸਲਿਟ ਗਾਊਨ 'ਚ ਬਾਲੀਵੁੱਡ ਹੰਗਾਮਾ ਸਟਾਈਲ ਆਈਕਨ ਈਵੈਂਟ ਦੀ ਸ਼ਾਨ ਬਣੀ ਮਧੁਰਿਮਾ ਤੁਲੀ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

ਬੌਬੀ ਦਿਓਲ ਨੇ ਕੀਤੀ 'ਬਟਵਾਰਾ 1947' ਦੇ ਟੀਜ਼ਰ ਦੀ ਪ੍ਰਸ਼ੰਸਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

'ਮੈਨੂੰ ਇਸ ਸਭ ਤੋਂ ਦੂਰ ਰਹਿਣ ਦਿਓ..!', CJP ਦੇ ਵਿਰੋਧ ਪ੍ਰਦਰਸ਼ਨ 'ਤੇ ਜਾਣੋ ਕੀ ਬੋਲਿਆ ਦੋਸਾਂਝਾਵਾਲਾ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ

ਫਿਲਮ 'ਦਿੱਲੀ ਬੈਲੀ' ਦੇ 15 ਸਾਲ ਕੀਤੇ, ਆਮਿਰ ਖਾਨ ਪ੍ਰੋਡਕਸ਼ਨ ਮਨਾਇਆ ਜਸ਼ਨ