Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਦੁਨੀਆਂ

'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ

18 ਅਕਤੂਬਰ, 2026 07:22 PM

ਮਿਡਲ ਈਸਟ 'ਚ ਛਿੜੀ ਜੰਗ ਲਗਾਤਾਰ ਲੰਬੀ ਖਿਚਦੀ ਜਾ ਰਹੀ ਹੈ। ਇਸੇ ਦੌਰਾਨ ਇਰਾਕ ਦੀ ਰਾਜਧਾਨੀ ਬਗਦਾਦ 'ਚ 'ਇਸਲਾਮਿਕ ਸਹਿਯੋਗ ਸੰਗਠਨ' (OIC) ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੌਰਾਨ ਇਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਅਮਰੀਕਾ 'ਤੇ ਹਮਲਾਵਰ ਰੁਖ਼ ਅਪਣਾਉਣ, ਧਮਕੀਆਂ ਅਤੇ ਆਰਥਿਕ ਜੰਗ ਛੇੜਨ ਦੇ ਇਲਜ਼ਾਮ ਲਗਾਏ ਹਨ। ਅਰਾਘਚੀ ਨੇ ਸਪੱਸ਼ਟ ਕੀਤਾ ਕਿ ਇਰਾਨ ਕਿਸੇ ਵੀ ਦਬਾਅ ਜਾਂ ਧਮਕੀ ਅੱਗੇ ਨਹੀਂ ਝੁਕੇਗਾ, ਪਰ ਜੇਕਰ ਭਰੋਸੇਯੋਗ ਗਾਰੰਟੀ ਦਿੱਤੀ ਜਾਵੇ ਤਾਂ ਉਹ ਗੱਲਬਾਤ ਲਈ ਤਿਆਰ ਹੈ।

ਅਰਾਘਚੀ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ, ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਇਰਾਨ ਨਾਲ ਚੱਲ ਰਹੀ ਜੰਗ ਬਹੁਤ ਜਲਦ ਖ਼ਤਮ ਹੋ ਜਾਵੇਗੀ। ਅਰਾਘਚੀ ਨੇ ਇਰਾਕ ਦੇ ਪ੍ਰਧਾਨ ਮੰਤਰੀ ਅਲੀ ਅਲ-ਜ਼ੈਦੀ ਨਾਲ ਵੀ ਮੁਲਾਕਾਤ ਕੀਤੀ ਅਤੇ ਕਿਹਾ ਕਿ ਅਮਰੀਕਾ ਨੇ ਵਾਰ-ਵਾਰ ਕੂਟਨੀਤਕ ਯਤਨਾਂ ਨੂੰ ਨੁਕਸਾਨ ਪਹੁੰਚਾਇਆ ਹੈ। ਇਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਵੀ ਦੋਹਰਾਇਆ ਕਿ ਇਰਾਨ ਆਪਣੇ ਪ੍ਰਭੂਸੱਤਾ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ।

ਇਰਾਨੀ ਸੰਸਦ ਨੇ ਮਹਿਰਦਾਦ ਅਖਲਾਘੀ ਕੇਤਾਬਚੀ ਨੂੰ ਦੇਸ਼ ਦਾ ਨਵਾਂ ਰੱਖਿਆ ਮੰਤਰੀ ਨਿਯੁਕਤ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਰਾਨ ਦੇ ਉਪ ਵਿਦੇਸ਼ ਮੰਤਰੀ ਸਈਦ ਖਤੀਬਜ਼ਾਦੇਹ ਨੇ ਕਿਹਾ ਕਿ ਖੇਤਰ 'ਚ ਸਥਾਈ ਸ਼ਾਂਤੀ ਲਈ ਸਾਰੇ ਮੋਰਚਿਆਂ 'ਤੇ ਜੰਗਬੰਦੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਜੂਨ 2026 'ਚ ਇਸਲਾਮਾਬਾਦ 'ਚ ਅਮਰੀਕਾ ਨਾਲ ਹੋਏ ਸਮਝੌਤੇ 'ਚ ਲਿਬਨਾਨ ਜੰਗਬੰਦੀ ਵੀ ਸ਼ਾਮਲ ਸੀ।

ਇਸ ਤੋਂ ਪਹਿਲਾਂ ਕੇਂਟਕੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਸੀ ਕਿ ਇਰਾਨ ਨਾਲ ਜੰਗ ਬਹੁਤ ਜਲਦੀ ਖ਼ਤਮ ਹੋਣ ਜਾ ਰਹੀ ਹੈ। ਜਿਵੇਂ ਹੀ ਇਹ ਜੰਗ ਖ਼ਤਮ ਹੋਵੇਗੀ, ਅਮਰੀਕਾ 'ਚ ਪੈਟਰੋਲ ਤੇ ਗੈਸ ਦੀਆਂ ਕੀਮਤਾਂ ਪਹਿਲਾਂ ਨਾਲੋਂ ਵੀ ਹੇਠਾਂ ਆ ਜਾਣਗੀਆਂ।

Have something to say? Post your comment

ਅਤੇ ਦੁਨੀਆਂ ਖਬਰਾਂ

ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਰੋਕਣਾ ਪਿਆ ਵਪਾਰ

ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ ਗਿਰਾਵਟ, ਰੋਕਣਾ ਪਿਆ ਵਪਾਰ

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ ਠੇਕੇਦਾਰ ਦੇ ਨਾਮ ਸ਼ਾਮਲ

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ ਠੇਕੇਦਾਰ ਦੇ ਨਾਮ ਸ਼ਾਮਲ

ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ ਰੂਸ ਦੇ ਲੋਕ

ਆ ਗਿਆ 6.9 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ! ਦਹਿਸ਼ਤ 'ਚ ਘਰਾਂ 'ਚੋਂ ਬਾਹਰ ਨਿਕਲੇ ਰੂਸ ਦੇ ਲੋਕ

29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੀ ਗਿਣਤੀ ! ਪੁਲਸ ਨੇ ਮਾਲਕ ਨੂੰ ਕੀਤਾ ਗ੍ਰਿਫ਼ਤਾਰ

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ ! ਇਸਤਾਂਬੁਲ 'ਚ ਅਲਰਟ ਜਾਰੀ

ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'

ਖੁੱਲ੍ਹ ਗਿਆ ਚੀਨ ਅਤੇ ਉੱਤਰੀ ਕੋਰੀਆ ਨੂੰ ਜੋੜਨ ਵਾਲਾ 'ਨਵਾਂ ਪੁਲ'

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ ਗਾਇਕਾ ਦਾ ਵੱਡਾ ਦਾਅਵਾ

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ ਭਾਰਤ ਦਾ ਦੌਰਾ

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ ਦਾ ਦਾਅਵਾ

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ ਦਾ ਦਾਅਵਾ