Tuesday, June 16, 2026
BREAKING
ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ  ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ  ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਦੋ ਵੱਡੀਆਂ ਗਲੋਬਲ ਖ਼ਬਰਾਂ ਨੇ ਸ਼ੇਅਰ ਬਾਜ਼ਾਰਾਂ 'ਚ ਭਰਿਆ ਜੋਸ਼, ਸੈਂਸੈਕਸ-ਨਿਫਟੀ ਦੋਵੇਂ ਵਾਧਾ ਲੈ ਕੇ ਹੋਏ ਬੰਦ ਕੈਬ ਡਰਾਈਵਰਾਂ ਦਾ ਚੰਡੀਗੜ੍ਹ ਪੁਲਸ ਨਾਲ ਪਿਆ ਪੰਗਾ! ਯੂਨੀਅਨ ਪ੍ਰਧਾਨ ਨੂੰ ਲਿਆ ਹਿਰਾਸਤ 'ਚ ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ

ਘਰੋਂ ਭੱਜ ਕੇ ਲਿਵ-ਇਨ 'ਚ ਰਹਿਣ ਵਾਲਿਆਂ ਲਈ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ

16 ਜੂਨ, 2026 06:26 PM

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿਣ ਵਾਲੇ ਜੋੜਿਆਂ ਦੀ ਸੁਰੱਖਿਆ ਨੂੰ ਲੈ ਕੇ ਅਹਿਮ ਫ਼ੈਸਲਾ ਸੁਣਾਇਆ ਹੈ। ਇਕ ਮਾਮਲੇ 'ਚ ਹਾਈਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਜੋੜੇ ਨੂੰ ਪੁਲਸ ਸੁਰੱਖਿਆ ਦੇਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਭਾਰਤੀ ਸਮਾਜ 'ਚ ਵਿਆਹ ਇਕ ਪਵਿੱਤਰ ਸੰਸਥਾ ਹੈ ਅਤੇ ਘਰ ਛੱਡ ਕੇ ਲਿਵ-ਇਨ ਸਬੰਧਾਂ 'ਚ ਰਹਿਣਾ ਸਿਰਫ ਨਿੱਜੀ ਆਜ਼ਾਦੀ ਦਾ ਸਵਾਲ ਨਹੀਂ ਹੈ, ਸਗੋਂ ਇਸ ਨਾਲ ਮਾਤਾ-ਪਿਤਾ ਦੇ ਸਨਮਾਨ ਅਤੇ ਮਰਿਆਦਾ ਦਾ ਅਧਿਕਾਰ ਵੀ ਪ੍ਰਭਾਵਿਤ ਹੁੰਦਾ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਅਜਿਹੇ ਮਾਮਲਿਆਂ 'ਚ ਸਿਰਫ਼ ਕੁੱਝ ਦਿਨਾਂ ਤੱਕ ਨਾਲ ਰਹਿਣ ਦਾ ਦਾਅਵਾ ਕਰ ਕੇ ਪੁਲਸ ਸੁਰੱਖਿਆ ਨਹੀਂ ਮੰਗੀ ਜਾ ਸਕਦੀ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਸੰਦੀਪ ਮੌਦਗਿਲ ਦੀ ਬੈਂਚ ਨੇ ਪਟਿਆਲਾ ਵਾਸੀ ਲੀਰਾ ਅਤੇ ਇਕ ਹੋਰ ਨੌਜਵਾਨ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨ ਮੁਤਾਬਕ ਦੋਵੇਂ ਬਾਲਗ ਹਨ, ਇੱਕ-ਦੂਜੇ ਨੂੰ ਪਿਆਰ ਕਰਦੇ ਹਨ ਅਤੇ ਭਵਿੱਖ 'ਚ ਵਿਆਹ ਕਰਨਾ ਚਾਹੁੰਦੇ ਹਨ। ਫਿਲਹਾਲ ਉਹ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੇ ਹਨ ਪਰ ਪਰਿਵਾਰ ਵਾਲੇ ਉਨ੍ਹਾਂ ਦੇ ਸਬੰਧਾਂ ਦਾ ਵਿਰੋਧ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸੇ ਕਾਰਨ ਉਨ੍ਹਾਂ ਨੇ ਪੁਲਸ ਸੁਰੱਖਿਆ ਦੀ ਮੰਗ ਕੀਤੀ ਸੀ।

ਅਦਾਲਤ ਨੇ ਆਪਣੇ ਹੁਕਮਾਂ 'ਚ ਕਿਹਾ ਕਿ ਭਾਰਤ ਵੱਖ-ਵੱਖ ਪਰੰਪਰਾਵਾਂ, ਸੱਭਿਆਚਾਰਾਂ ਅਤੇ ਸਮਾਜਿਕ ਕਦਰਾਂ-ਕੀਮਤਾ ਵਾਲਾ ਦੇਸ਼ ਹੈ, ਜਿੱਥੇ ਵਿਆਹ ਨੂੰ ਵਿਸ਼ੇਸ਼ ਸਮਾਜਿਕ ਅਤੇ ਕਾਨੂੰਨੀ ਮਾਨਤਾ ਪ੍ਰਾਪਤ ਹੈ। ਹਾਲਾਂਕਿ ਸਮੇਂ ਦੇ ਨਾਲ ਸਮਾਜ ਦਾ ਇੱਕ ਹਿੱਸਾ ਪੱਛਮੀ ਸੱਭਿਆਚਾਰ ਤੋਂ ਪ੍ਰਭਾਵਿਤ ਹੋ ਕੇ ਲਿਵ-ਇਨ ਰਿਲੇਸ਼ਨਸ਼ਿਪ ਵਰਗੇ ਆਧੁਨਿਕ ਜੀਵਨ-ਸ਼ੈਲੀ ਦੇ ਆਪਸ਼ਨ ਅਪਣਾ ਰਿਹਾ ਹੈ ਪਰ ਇਸ ਦਾ ਮਤਲਬ ਇਹ ਨਹੀਂ ਕਿ ਹਰ ਅਜਿਹੇ ਸਬੰਧ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰ ਦਿੱਤੀ ਜਾਵੇ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ-21 ਦੇ ਤਹਿਤ ਹਰ ਵਿਅਕਤੀ ਨੂੰ ਸਨਮਾਨ ਅਤੇ ਮਰਿਆਦਾ ਨਾਲ ਜਿਊਣ ਦਾ ਅਧਿਕਾਰ ਪ੍ਰਾਪਤ ਹੈ। ਇਹ ਅਧਿਕਾਰ ਸਿਰਫ ਪਟੀਸ਼ਨ ਕਰਤਾਵਾਂ ਤੱਕ ਸੀਮਤ ਨਹੀਂ ਹੈ, ਸਗੋਂ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵੀ ਬਰਾਬਰ ਰੂਪ 'ਚ ਪ੍ਰਾਪਤ ਹੈ। ਅਦਾਲਤ ਨੇ ਟਿੱਪਣੀ ਕੀਤੀ ਕਿ ਘਰੋਂ ਭੱਜ ਕੇ ਰਹਿਣ ਵਾਲੇ ਬੱਚੇ ਨਾ ਸਿਰਫ਼ ਪਰਿਵਾਰ ਦੀ ਸਮਾਜਿਕ ਸ਼ਾਨ ਨੂੰ ਪ੍ਰਭਾਵਿਤ ਕਰਦੇ ਹਨ, ਸਗੋਂ ਮਾਤਾ-ਪਿਤਾ ਦੇ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਦੀ ਵੀ ਉਲੰਘਣਾ ਕਰਦੇ ਹਨ।

ਅਦਾਲਤ ਨੇ ਇਕ ਫ਼ੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਿਸੇ ਸਬੰਧ ਨੂੰ ਲਿਵ-ਇਨ ਰਿਲੇਸ਼ਨਸ਼ਿਪ ਦਾ ਦਰਜਾ ਦੇਣ ਲਈ ਕੁੱਝ ਲੋੜੀਦੀਆਂ ਸ਼ਰਤਾਂ ਦਾ ਪੂਰਾ ਹੋਣਾ ਜ਼ਰੂਰੀ ਹੈ। ਇਸ 'ਚ ਦੋਵਾਂ ਵਿਅਕਤੀਆਂ ਦਾ ਵਿਆਹ ਯੋਗ ਉਮਰ ਦਾ ਹੋਣਾ ਅਤੇ ਸਮਾਜ ਦੇ ਸਾਹਮਣੇ ਪਤੀ-ਪਤਨੀ ਵਾਂਗ ਰਹਿਣਾ ਸ਼ਾਮਲ ਹੈ। ਅਦਾਲਤ ਨੇ ਦੇਖਿਆ ਕਿ ਪਟੀਸ਼ਨ 'ਚ ਖ਼ੁਦ ਸਵੀਕਾਰ ਕੀਤਾ ਗਿਆ ਹੈ ਕਿ ਨੌਜਵਾਨ ਅਜੇ ਵਿਆਹ ਦੇ ਯੋਗ ਉਮਰ ਦਾ ਨਹੀਂ ਹੋਇਆ ਹੈ ਅਤੇ ਭਵਿੱਖ 'ਚ ਉਮਰ ਪੂਰੀ ਹੋਣ 'ਤੇ ਵਿਆਹ ਕਰਨ ਦੀ ਗੱਲ ਕਹੀ ਗਈ ਹੈ। ਅਜਿਹੇ 'ਚ ਇਸ ਸਬੰਧ ਨੂੰ ਕਾਨੂੰਨੀ ਰੂਪ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਕਿਹਾ ਕਿ ਸਿਰਫ ਕੁੱਝ ਦਿਨਾਂ ਤੱਕ ਨਾਲ ਰਹਿਣ ਦੇ ਆਧਾਰ 'ਤੇ ਸੁਰੱਖਿਆ ਪ੍ਰਦਾਨ ਕਰਨਾ ਪ੍ਰਵਾਨਗੀ ਦੇਣ ਵਰਗਾ ਹੋਵੇਗਾ, ਜੋ ਕਾਨੂੰਨ ਦੇ ਦਾਇਰੇ 'ਚ ਉੱਚਿਤ ਨਹੀਂ ਮੰਨਿਆ ਜਾ ਸਕਦਾ। ਇਨ੍ਹਾਂ ਟਿੱਪਣੀਆਂ ਦੇ ਨਾਲ ਹਾਈਕੋਰਟ ਨੇ ਪਟੀਸ਼ਨ ਨੂੰ ਖਾਰਜ ਕਰਦਿਆਂ ਉਕਤ ਜੋੜੇ ਨੂੰ ਪੁਲਸ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ।

Have something to say? Post your comment

ਅਤੇ ਪੰਜਾਬ ਖਬਰਾਂ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ 

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਜ਼ਿਲ੍ਹੇ ‘ਚ ਹਥਿਆਰਾਂ ਦੇ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਪਾਬੰਦੀ

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਸਟਾਪ ਡਾਇਰੀਆ ਮੁਹਿੰਮ’ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀਆਂ ਡਾਇਰੀਆ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਅਗਰਵਾਲ ਸਭਾ ਵੱਲੋਂ ਏਕਮ ਦੇ ਦਿਹਾੜੇ ਤੇ ਨਗਰ ਕੌਂਸਲਰ ਸਨਮਾਨਿਤ 

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

ਪੰਜਾਬ 'ਚ 600 ਯੂਨਿਟ ਮੁਫ਼ਤ ਬਿਜਲੀ ਨੂੰ ਲੈ ਕੇ ਪਿਆ ਵੱਡਾ ਪੰਗਾ, ਭਰਨੇ ਪੈਣਗੇ ਮੋਟੇ-ਮੋਟੇ ਬਿੱਲ! ਲੱਖਾਂ ਖ਼ਪਤਕਾਰ ਹੁਣ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

SIR ਲਈ ਬੀ. ਐੱਲ. ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ : ਜ਼ਿਲ੍ਹਾ ਚੋਣ ਅਫ਼ਸਰ

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ: ਸਹੇਲੀ ਨੇ ਅੱਧੀ ਰਾਤ ਨੂੰ ਮਿਲਣ ਆਏ ਆਸ਼ਿਕ ਦੇ ਮਾਰਿਆ ਚਾਕੂ!

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ

ਪੰਜਾਬ ਦੀਆਂ ਨਹਿਰਾਂ 'ਚ ਵਧਿਆ ਪਾਣੀ ਦਾ ਪੱਧਰ! ਫ਼ਿਲਹਾਲ ਸਥਿਤੀ ਕਾਬੂ ਹੇਠ