ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਪ੍ਰੀਤ ਪੱਤੀ) : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਤਹਿਤ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਵੱਲੋਂ ਕੀਤੀ ਗਈ।
ਇਸ ਮੌਕੇ ਸਿਹਤ ਵਿਭਾਗ ਦੇ ਸਮੂਹ ਸਟਾਫ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਇਲਾਕੇ ਦੇ ਲੋਕਾਂ ਨੇ ਭਾਗ ਲਿਆ। ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਨੇ ਕਿਹਾ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਸਚੇਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਸਿਹਤਮੰਦ ਜੀਵਨ ਲਈ ਸੰਤੁਲਿਤ ਖੁਰਾਕ, ਰੋਜ਼ਾਨਾ ਕਸਰਤ, ਮਨ ਦੀ ਸ਼ਾਂਤੀ ਅਤੇ ਸਮੇਂ-ਸਮੇਂ ਤੇ ਡਾਕਟਰੀ ਜਾਂਚ ਬਹੁਤ ਜ਼ਰੂਰੀ ਹੈ।
ਇਸ ਮੌਕੇ ਮੈਡੀਕਲ ਅਫਸਰ ਡਾ. ਪਰਮਿੰਦਰ ਸਿੰਘ ਭੱਟੀ, ਡਾ. ਸਰੋਜ, ਡਾ. ਹਰਦੀਪ ਕੌਰ, ਬਲਾਕ ਐਕਸਟੈਂਸ਼ਨ ਐਜੂਕੇਟਰ ਸਾਹਿਲ ਸੁਖੇਰਾ, ਸਟਾਫ ਨਰਸ ਅਮਨਦੀਪ ਕੌਰ, ਰਿਸ਼ਮਜੀਤ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ , ਐਲ. ਟੀ ਰਾਜ ਕੁਮਾਰ, ਹੈਲਥ ਵਰਕਰ ਮਨਪ੍ਰੀਤ ਸਿੰਘ , ਰੁਪਿੰਦਰ ਕੌਰ ਅਤੇ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ।