Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਘੱਗਰ ਬੰਨ੍ਹ ਬਣਾਉਣ ਦੀ ਬੀਕੇਯੂ ਲੱਖੋਵਾਲ ਵੱਲੋਂ ਸੇਵਾ ਦੀ ਕੀਤੀ ਸ਼ੁਰੂਆਤ

13 ਸਤੰਬਰ, 2025 09:13 PM

ਲਾਲੜੂ : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਡੇਰਾਬੱਸੀ ਵੱਲੋਂ ਅੱਜ ਸੂਬਾ ਕਾਰਜਕਾਰਨੀ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਦੀ ਅਗਵਾਈ ਹੇਠ ਪਿੰਡ ਟਿਵਾਣਾ ਨੇੜੇ ਘੱਗਰ ਦੇ ਬੰਨ੍ਹ ਨੂੰ ਪਏ ਪਾੜ ਨੂੰ ਪੂਰਾ ਕਰਨ ਲਈ ਕਾਰ ਸੇਵਾ ਦਾ ਕੰਮ ਆਰੰਭ ਕੀਤਾ ਗਿਆ, ਜਿਸ ਵਿੱਚ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਇਲਾਕਾ ਨਿਵਾਸੀਆਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਗਈ। ਬੰਨ੍ਹ ਬਣਾਉਣ ਦੇ ਕੰਮ ਦੀ ਸ਼ੁਰੂਆਤ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨਾਲ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹ ਕਲਾਂ ਅਤੇ ਉਨ੍ਹਾਂ ਦੀ ਟੀਮ ਹਾਜ਼ਰ ਸੀ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਵੀ ਹਾਜ਼ਰੀ ਲਗਵਾਈ। ਹਰਿੰਦਰ ਸਿੰਘ ਲੱਖੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਟਿਵਾਣਾ ਸਮੇਤ ਨੇੜਲੇ ਪਿੰਡਾਂ ਦੇ ਕਿਸਾਨਾਂ ਅਤੇ ਮਜ਼ਦੂਰਾਂ 'ਤੇ 2023 ਵਾਂਗ ਇਸ ਸਾਲ ਮੁੜ ਪਾਣੀ ਦੀ ਮਾਰ ਪਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁੜ ਤੋਂ ਆਏ ਪਾਣੀ ਦੀ ਮਾਰ ਨੇ ਕਿਸਾਨਾਂ ਨੂੰ ਵੱਡੀ ਸੱਟ ਮਾਰੀ ਹੈ ਜੋ ਪੂਰਾ ਨਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਇਸ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਕਿਸਾਨਾਂ ਦੀ ਸਿੱਧੇ ਤੌਰ 'ਤੇ ਬਾਂਹ ਫੜੇ ਅਤੇ 70 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪਾਇਆ ਜਾਵੇ ਅਤੇ ਖਰਾਬ ਹੋ ਚੁੱਕੇ ਟਿਊਬਵੈਲ ਲਗਵਾਕੇ ਦਿੱਤੇ ਜਾਣ ਅਤੇ ਟਿਊਬਵੈਲ ਵਾਲਾ ਕਮਰੇ ਦਾ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਨੇ ਖੇਤਾਂ ਵਿੱਚ ਵੱਡੇ-ਵੱਡੇ ਟੋਏ ਪਾ ਦਿੱਤੇ ਹਨ ਤੇ ਮਿੱਟੀ ਪੂਰੀ ਤਰ੍ਹਾਂ ਵਹਿ ਕੇ ਹੋਰਨਾਂ ਖੇਤਾਂ ਵਿੱਚ ਚਲੀ ਗਈ ਹੈ, ਜਿਸ ਦੀ ਭਰਪਾਈ ਲਈ ਸਰਕਾਰ ਅਲੱਗ ਤੋਂ ਮੁਆਵਜ਼ਾ ਦੇਵੇ। ਇਸ ਮੌਕੇ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਸ ਦੁਖ ਦੀ ਘੜੀ ਵਿੱਚ ਸਾਨੂੰ ਪਾਰਟੀਬਾਜ਼ੀ ਤੋਂ ਉੱਠ ਕੇ ਆਪਣੇ ਇਲਾਕੇ ਦੇ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਜਥੇਬੰਦੀ ਸਾਨੂੰ ਜਿਸ ਕਿਸੇ ਵੀ ਕਿਸਮ ਦਾ ਸੁਨੇਹਾ ਲਾਏਗੀ, ਅਸੀਂ ਉਸ ਉੱਤੇ ਜ਼ਰੂਰ ਖਰੇ ਉਤਰਾਂਗੇ ਉਨ੍ਹਾਂ ਨੇ ਕਿਸਾਨਾਂ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ ਕੀਤੀ । ਇਸ ਮੌਕੇ ਦਵਿੰਦਰ ਸਿੰਘ ਦੇਹ ਕਲਾਂ ਅਤੇ ਉਨਾਂ ਦੀ ਟੀਮ ਵੱਲੋਂ ਇਕ ਲੱਖ ਰੁਪਏ ਨਗਦ ਦਾ ਯੋਗਦਾਨ ਜਥੇਬੰਦੀ ਨੂੰ ਬੰਨ੍ਹ ਵਾਸਤੇ ਦਿੱਤਾ ਅਤੇ ਮਾਸਟਰ ਗੁਰਚਰਨ ਸਿੰਘ ਤੋਗਾਂਪੁਰ ਵੱਲੋਂ ਵੀ ਇਕ ਲੱਖ ਰੁਪਏ ਦਾ ਯੋਗਦਾਨ ਜਥੇਬੰਦੀ ਨੂੰ ਬੰਨ੍ਹ ਵਾਸਤੇ ਦਿੱਤਾ ਗਿਆ । ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਰਾਣਾ ਕਾਰਜਕਾਰੀ ਪ੍ਰਧਾਨ ਬੀਕੇਯੂ ਲੱਖੋਵਾਲ ਬਲਾਕ ਡੇਰਾਬੱਸੀ ਬਖਸ਼ੀਸ਼ ਸਿੰਘ ਭੱਟੀ, ਮਨਜੀਤ ਸਿੰਘ ਸਰਸੀਣੀ, ਜਥੇਦਾਰ ਜਗਤਾਰ ਸਿੰਘ, ਭਜਨ ਸਿੰਘ ਖਜੂਰ ਮੰਡੀ, ਕਾਕਾ ਸਿੰਘ ਸਰਸੀਣੀ, ਜਸਮੀਤ ਸਿੰਘ ਅਤੇ ਦਲਵੀਰ ਸਿੰਘ ਡੰਗਡਿਹਰਾ ਆਦਿ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.