Tuesday, July 21, 2026
BREAKING
ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ 24 ਜੁਲਾਈ ਤੋਂ ਸ਼ੁਰੂ ਹੋਵੇਗਾ ਮੀਰੀ-ਪੀਰੀ ਖ਼ਾਲਸਾ ਮਾਰਚ: SGPC ਪ੍ਰਧਾਨ ਧਾਮੀ ਨੇ ਲਈਆਂ ਤਿਆਰੀਆਂ ਦਾ ਜਾਇਜ਼ਾ ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ 2 ਅਗਸਤ ਨੂੰ ਫ਼ਰੀਦਕੋਟ ਆਉਣਗੇ ਹਰਿਆਣਾ ਦੇ CM ਨਾਇਬ ਸਿੰਘ ਸੈਣੀ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 442 ਅੰਕ ਡਿੱਗਾ ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ ਇਹ ਖ਼ਾਸ ਅਪੀਲ

ਰਾਸ਼ਟਰੀ

ਚਾਹੇ ਰਾਸ਼ਟਰਪਤੀ ਸ਼ਾਸਨ ਲਗਾਓ, ਬਰਖ਼ਾਸਤ ਕਰੋ, ਨਹੀਂ ਦੇਵਾਂਗੀ ਅਸਤੀਫ਼ਾ’, ਜ਼ਿੱਦ ’ਤੇ ਅੜੀ ਮਮਤਾ

07 ਮਈ, 2026 04:54 PM

ਕੋਲਕਾਤਾ : ਪੱਛਮੀ ਬੰਗਾਲ ਚੋਣਾਂ ਦੇ ਨਤੀਜਿਆਂ ’ਤੇ ਇਤਰਾਜ਼ ਜਤਾਉਂਦੇ ਹੋਏ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਕਿਹਾ ਕਿ ਉਨ੍ਹਾਂ ਦੇ ਜਿਹੜੇ ਉਮੀਦਵਾਰ ਹਾਰੇ ਹਨ, ਉਨ੍ਹਾਂ ਨੂੰ ਸਾਜ਼ਿਸ਼ ਤਹਿਤ ਜ਼ਬਰਦਸਤੀ ਹਰਾਇਆ ਗਿਆ ਹੈ। ਉਨ੍ਹਾਂ ਨੇ ਇਸ ਦੇ ਲਈ ਚੋਣ ਕਮਿਸ਼ਨ, ਪੱਛਮੀ ਬੰਗਾਲ ਪੁਲਸ, ਸੀ. ਆਰ. ਪੀ. ਐੱਫ. ਅਤੇ ਮੁੱਖ ਚੋਣ ਅਧਿਕਾਰੀ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੀ ਪਾਰਟੀ ਦੇ 1500 ਤੋਂ ਵੱਧ ਦਫ਼ਤਰਾਂ ’ਤੇ ਕਬਜ਼ਾ ਕਰ ਲਿਆ ਗਿਆ ਹੈ।

ਰਿਪੋਰਟਾਂ ਅਨੁਸਾਰ, ਮਮਤਾ ਬੈਨਰਜੀ ਨੇ ਤ੍ਰਿਣਮੂਲ ਦੇ ਨਵੇਂ ਚੁਣੇ ਗਏ ਵਿਧਾਇਕਾਂ ਨਾਲ ਮੀਟਿੰਗ ਵਿਚ ਕਿਹਾ ਕਿ ਬੰਗਾਲ ਤੋਂ ਬਾਅਦ ਹੁਣ ‘ਇੰਡੀਆ’ ਗੱਠਜੋੜ ਦੀ ਟੀਮ ਇਕਜੁੱਟ ਹੈ। ਮਮਤਾ ਨੇ ਕਿਹਾ ਕਿ ਚਾਹੇ ਰਾਸ਼ਟਰਪਤੀ ਸ਼ਾਸਨ ਲਗਾਉਣਾ ਚਾਹੁੰਦੇ ਹਨ ਤਾਂ ਲੱਗਾ ਦੇਣ ਮੈਂ ਹਾਰ ਮੰਨਣ ਵਾਲਿਆਂ ਵਿਚੋਂ ਨਹੀਂ ਹਾਂ। ਉਹ ਅਸਤੀਫ਼ਾ ਨਹੀਂ ਦੇਵੇਗੀ, ਕਿਉਂਕਿ ਚੋਣਾਂ ਵਿਚ ਉਸ ਨੂੰ ਧੋਖੇ ਨਾਲ ਹਰਾਇਆ ਗਿਆ ਹੈ। ਇਸ ਦੌਰਾਨ ਜੇਕਰ ਲੋੜ ਪਈ ਤਾਂ ਉਹ ਅੰਤਰਰਾਸ਼ਟਰੀ ਅਦਾਲਤ ਜਾਵੇਗੀ, ਪਾਰਟੀ ਨਾਲ ਵਿਸ਼ਵਾਸਘਾਤ ਕਰਨ ਵਾਲਿਆਂ ਦੀ ਸੂਚੀ ਤਿਆਰ ਕਰਕੇ ਜਮ੍ਹਾ ਕਰਵਾਈ ਜਾਵੇ।

ਮਮਤਾ ਨੇ ਕਿਹਾ ਕਿ ਮੈਂ ਅਸਤੀਫ਼ਾ ਨਹੀਂ ਦੇਵਾਂਗੀ। ਚਾਹੇ ਉਹ ਮੈਨੂੰ ਬਰਖ਼ਾਸਤ ਕਰ ਦੇਣ। ਮੈਂ ਚਾਹੁੰਦੀ ਹਾਂ ਕਿ ਇਹ ਕਾਲਾ ਦਿਨ ਹੋਵੇ। ਸਾਨੂੰ ਮਜ਼ਬੂਤ ਰਹਿਣਾ ਹੋਵੇਗਾ। ਵਿਧਾਨ ਸਭਾ ਦੇ ਪਹਿਲੇ ਦਿਨ ਤ੍ਰਿਣਮੂਲ ਦੇ ਸਾਰੇ ਵਿਧਾਇਕ ਕਾਲੇ ਕੱਪੜੇ ਪਹਿਨਣ। ਜਿਨ੍ਹਾਂ ਨੇ ਧੋਖਾ ਦਿੱਤਾ ਹੈ, ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜਾਵੇਗਾ। ਮੈਂ ਹੱਸ ਰਹੀ ਹਾਂ। ਮੈਂ ਉਨ੍ਹਾਂ ਨੂੰ ਨੈਤਿਕ ਤੌਰ ’ਤੇ ਹਰਾਇਆ ਹੈ। ਮੈਂ ਇਕ ਆਜ਼ਾਦ ਪੰਛੀ ਹਾਂ। ਮੈਂ ਸਾਰਿਆਂ ਲਈ ਕੰਮ ਕੀਤਾ ਹੈ। ਅਸੀਂ ਭਾਵੇਂ ਹਾਰ ਗਏ ਹੋਈਏ, ਪਰ ਅਸੀਂ ਲੜਾਂਗੇ।

ਹਿੰਸਾ ਨੂੰ ਰੋਕਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ : ਤ੍ਰਿਣਮੂਲ
ਤ੍ਰਿਣਮੂਲ ਬੁਲਾਰੇ ਅਤੇ ਵਿਧਾਇਕ ਕੁਣਾਲ ਘੋਸ਼ ਨੇ ਕਿਹਾ ਕਿ ਹਿੰਸਾ ਨੂੰ ਰੋਕਣਾ ਚੋਣ ਕਮਿਸ਼ਨ ਦੀ ਜ਼ਿੰਮੇਵਾਰੀ ਹੈ। ਭਾਜਪਾ ਨੇ ਜੋ ਕਿਹਾ ਸੀ ਅਤੇ ਜੋ ਜ਼ਮੀਨ ’ਤੇ ਹੋ ਰਿਹਾ ਹੈ, ਉਹ ਬਿਲਕੁਲ ਉਸ ਦੇ ਉਲਟ ਹੈ। ਜੋ ਹਿੰਸਾ ਹੋ ਰਹੀ ਹੈ, ਉਹ ਲੋਕਤੰਤਰ ਲਈ ਸਹੀ ਨਹੀਂ ਹੈ। ਮਮਤਾ ਬੈਨਰਜੀ ਦਾ ਅਸਤੀਫ਼ਾ ਨਾ ਦੇਣਾ, ਭਾਜਪਾ ਵੱਲੋਂ ਕੀਤੀ ਗਈ ਸੀਟਾਂ ਦੀ ਲੁੱਟ ਦੇ ਖ਼ਿਲਾਫ ਉਨ੍ਹਾਂ ਦਾ ਇਕ ਸੰਕੇਤਕ ਪ੍ਰੋਟੈਸਟ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਲੋਕਮਾਨਯ ਤਿਲਕ ਐਵਾਰਡ ਕੀਤਾ ਜਾਵੇਗਾ ਸਨਮਾਨਤ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਦੀਪਕੇ ਨੂੰ ਹਿਰਾਸਤ 'ਚ ਲੈਣ ਦੀ ਖ਼ਬਰ 'ਤੇ ਦਿੱਲੀ ਪੁਲਸ ਦਾ ਵੱਡਾ ਬਿਆਨ; ਆਖੀ ਇਹ ਗੱਲ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ 'ਤੇ ਪੁਲਸ ਵਲੋਂ ਲਾਠੀਚਾਰਜ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

JP ਨੱਢਾ ਨਾਲ ਹੋਈ CJP ਵਫ਼ਦ ਦੀ ਮੁਲਾਕਾਤ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

ਪੱਛਮੀ ਬੰਗਾਲ 'ਚ ਅਮਿਤ ਸ਼ਾਹ ਨੇ 700 ਕਰੋੜ ਦੇ ਅਮੂਲ ਡੇਰੀ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

NEET ਮੁੱਦੇ 'ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦਾ ਹੰਗਾਮਾ, ਕਾਰਵਾਈ ਮੰਗਲਵਾਰ ਤੱਕ ਮੁਲਤਵੀ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਧਰਮਿੰਦਰ ਪ੍ਰਧਾਨ ਨੇ CJP ਵਿਰੋਧ ਮਾਰਚ ਦੌਰਾਨ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

'ਮੈਂ 56 ਸਾਲ ਦੇ ਨੌਜਵਾਨ ਦੀ ਗੱਲ ਨਹੀਂ ਕਰ ਰਿਹਾ...', PM ਮੋਦੀ ਦਾ ਰਾਹੁਲ ਗਾਂਧੀ 'ਤੇ ਨਿਸ਼ਾਨਾ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

ਸੰਸਦ ਭਵਨ ਦੇ ਕਰੀਬ ਪਹੁੰਚੇ ਪ੍ਰਦਰਸ਼ਨਕਾਰੀ, ਦਾਗ਼ੇ ਗਏ ਹੰਝੂ ਗੈਸ ਦੇ ਗੋਲੇ, ਮੇਨ ਗੇਟ ਬੰਦ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ

CP ਰਾਧਾਕ੍ਰਿਸ਼ਨਨ ਨੇ ਰਾਜ ਸਭਾ ਦੇ ਨੌਂ ਨਵੇਂ ਚੁਣੇ ਗਏ ਮੈਂਬਰਾਂ ਨੂੰ ਚੁਕਾਈ ਸਹੁੰ