Friday, October 16, 2026
BREAKING
• ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ • ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ • ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ ਸੁਣਾਇਆ ਫ਼ੈਸਲਾ • ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ ਮੌਤ 'ਤੇ ਨਾ ਰੋਇਓ... • 'ਲਹਿਰਾ ਦੋ ਤਿਰੰਗਾ' ਮਾਰਚ ਤੋਂ ਪਹਿਲਾਂ ਦਿੱਲੀ ਪੁਲਸ ਦੀ ਵੱਡੀ ਕਰਵਾਈ ! ਅਭਿਜੀਤ ਦੀਪਕੇ ਨੂੰ ਹਿਰਾਸਤ 'ਚ ਲਿਆ • LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ ਨਾਬਾਲਗ ਗ੍ਰਿਫ਼ਤਾਰ • ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ • CBI ਅੱਗੇ ਪੇਸ਼ ਹੋਏ CM ਮਾਨ ਦੇ OSD ਰਾਜਬੀਰ ਘੁੰਮਣ • ਸਵਦੇਸ਼ੀ ਜੰਗੀ ਬੇੜਾ ‘ਸਮਰਥਕ’ ਸਮੁੰਦਰੀ ਫੌਜ ’ਚ ਸ਼ਾਮਲ • ਰਾਹੁਲ ਗਾਂਧੀ ਵੱਲੋਂ ਮਹਿਲਾ ਪੱਤਰਕਾਰ ਨੂੰ ਧੱਕਾ ਮਾਰੇ ਜਾਣ ਦੇ ਮਾਮਲੇ 'ਚ ਸੁਣਵਾਈ 'ਤੇ SC ਨੇ ਜਤਾਈ ਸਹਿਮਤੀ

ਖੇਡ

ਚੀਨ ਓਪਨ ’ਚ ਭਾਰਤੀ ਮੁਹਿੰਮ ਦੀ ਅਗਵਾਈ ਕਰੇਗੀ ਸਿੰਧੂ

21 ਜੁਲਾਈ, 2026 05:30 PM

ਚਾਂਗਝੂ : ਜਾਪਾਨ ਓਪਨ ਦਾ ਖਿਤਾਬ ਜਿੱਤ ਕੇ ਸ਼ਾਨਦਾਰ ਲੈਅ ’ਚ ਪਰਤੀ ਭਾਰਤ ਦੀ ਸਟਾਰ ਸ਼ਟਲਰ ਪੀ. ਵੀ. ਸਿੰਧੂ ਮੰਗਲਵਾਰ ਤੋਂ ਸ਼ੁਰੂ ਹੋ ਰਹੇ ਚੀਨ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ’ਚ ਭਾਰਤੀ ਚੁਣੌਤੀ ਦੀ ਅਗਵਾਈ ਕਰੇਗੀ ਪਰ ਪੁਰਸ਼ ਡਬਲਜ਼ ਦੀ ਚੋਟੀ ਦੀ ਜੋੜੀ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਮੋਢੇ ਦੀ ਸੱਟ ਤੋਂ ਉਭਰ ਰਹੇ ਸਾਤਵਿਕ ਕਾਰਨ ਇਸ ਪ੍ਰਤੀਯੋਗਿਤਾ ’ਚ ਹਿੱਸਾ ਨਹੀਂ ਲਵੇਗੀ। ਭਾਰਤੀ ਟੀਮ ਬੀ. ਡਬਲਯੂ. ਐੱਫ. ਵਿਸ਼ਵ ਟੂਰ ’ਤੇ ਪਿਛਲੇ ਹਫ਼ਤੇ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਲੈਅ ਨੂੰ ਬਰਕਰਾਰ ਰੱਖਣ ਦੀ ਕੋਸ਼ਿਸ਼ ਕਰੇਗੀ।

ਸਿੰਧੂ ਲਗਭਗ 2 ਸਾਲ ਬਾਅਦ ਜਾਪਾਨ ਓਪਨ ਦਾ ਖਿਤਾਬ ਜਿੱਤ ਕੇ ਬਿਹਤਰੀਨ ਲੈਅ ’ਚ ਚੀਨ ਪਹੁੰਚੀ ਹੈ। 2 ਵਾਰ ਦੀ ਓਲੰਪਿਕ ਤਗਮਾ ਜੇਤੂ ਸਿੰਧੂ ਨੇ ਜਾਪਾਨ ਓਪਨ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਫਾਈਨਲ ’ਚ 3 ਵਾਰ ਦੀ ਵਿਸ਼ਵ ਚੈਂਪੀਅਨ ਜਾਪਾਨ ਦੀ ਅਕਾਨੇ ਯਾਮਾਗੂਚੀ ਨੂੰ ਹਰਾਇਆ। ਉਸ ਨੇ ਪੂਰੇ ਟੂਰਨਾਮੈਂਟ ’ਚ ਆਪਣੇ ਸਾਰੇ ਮੁਕਾਬਲੇ ਸਿੱਧੇ ਗੇਮਾਂ ’ਚ ਜਿੱਤ ਕੇ ਖਿਤਾਬ ਆਪਣੇ ਨਾਂ ਕੀਤਾ। ਸਿੰਧੂ ਆਪਣੀ ਮੁਹਿੰਮ ਦੀ ਸ਼ੁਰੂਆਤ ਹਮਵਤਨ ਉੱਨਤੀ ਹੁੱਡਾ ਵਿਰੁੱਧ ਕਰੇਗੀ।

ਦੂਜੇ ਦੌਰ ’ਚ ਉਸ ਦਾ ਸਾਹਮਣਾ ਚੀਨ ਦੀ ਚੌਥੀ ਦਰਜਾ ਪ੍ਰਾਪਤ ਚੇਨ ਯੂ ਫੇਈ ਨਾਲ ਹੋ ਸਕਦਾ ਹੈ। ਮਹਿਲਾ ਸਿੰਗਲਜ਼ ’ਚ ਭਾਰਤ ਦੀ ਹੋਰ ਖਿਡਾਰਨ ਦੇਵਿਕਾ ਸਿਹਾਗ ਆਪਣੀ ਮੁਹਿੰਮ ਦੀ ਸ਼ੁਰੂਆਤ ਥਾਈਲੈਂਡ ਦੀ ਬੁਸਾਨਨ ਓਂਗਬਾਮਰੁੰਗਫਾਨ ਵਿਰੁੱਧ ਕਰੇਗੀ। ਪਿਛਲੇ ਮਹੀਨੇ ਸਿੰਗਾਪੁਰ ਓਪਨ ਸੁਪਰ 750 ਦਾ ਖਿਤਾਬ ਜਿੱਤਣ ਵਾਲੇ ਸਾਤਵਿਕ ਅਤੇ ਚਿਰਾਗ ਨੇ ਜਾਪਾਨ ਓਪਨ ਤੋਂ ਵੀ ਸਾਤਵਿਕ ਦੀ ਵਾਰ-ਵਾਰ ਉੱਭਰ ਰਹੀ ਮੋਢੇ ਦੀ ਸੱਟ ਦੇ ਕਾਰਨ ਨਾਂ ਵਾਪਸ ਲੈ ਲਿਆ ਸੀ।

ਹੁਣ ਦੋਵਾਂ ਨੇ ਵਿਸ਼ਵ ਚੈਂਪੀਅਨਸ਼ਿਪ ਤੋਂ ਪਹਿਲਾਂ ਪੂਰੀ ਤਰ੍ਹਾਂ ਫਿੱਟ ਹੋਣ ਦੇ ਉਦੇਸ਼ ਨਾਲ ਚੀਨ ਓਪਨ ਨਹੀਂ ਖੇਡਣ ਦਾ ਫੈਸਲਾ ਕੀਤਾ ਹੈ। ਵਿਸ਼ਵ ਚੈਂਪੀਅਨਸ਼ਿਪ 17 ਸਾਲ ਬਾਅਦ ਭਾਰਤ ’ਚ ਆਯੋਜਿਤ ਹੋਣ ਜਾ ਰਹੀ ਹੈ। ਪੁਰਸ਼ ਸਿੰਗਲਜ਼ ’ਚ ਭਾਰਤ ਦੀ ਚੁਣੌਤੀ ਦਾ ਜ਼ਿੰਮਾ ਪੈਰਿਸ ਓਲੰਪਿਕ ਦੇ ਸੈਮੀਫਾਈਨਲਿਸਟ ਲਕਸ਼ੈ ਸੇਨ, ਵਿਸ਼ਵ ਰੈਂਕਿੰਗ ’ਚ 24ਵੇਂ ਸਥਾਨ ’ਤੇ ਕਾਬਜ਼ ਆਯੂਸ਼ ਸ਼ੈੱਟੀ ਅਤੇ ਤਜ਼ਰੇਬਕਾਰ ਐੱਚ. ਐੱਸ. ਪ੍ਰਣੋਏ ਸੰਭਾਲੇਗਾ। ਮਿਕਸਡ ਡਬਲਜ਼ ’ਚ ਭਾਰਤ ਦੀਆਂ ਉਮੀਦਾਂ ਤਨੀਸ਼ਾ ਕ੍ਰਾਸਟੋ ਅਤੇ ਧਰੁਵ ਕਪਿਲਾ ਦੀ ਜੋੜੀ ’ਤੇ ਟਿਕੀਆਂ ਹੋਣਗੀਆਂ।

Have something to say? Post your comment

ਅਤੇ ਖੇਡ ਖਬਰਾਂ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

‘ਸਟੱਬਸ’ ਦੀ ਜਗ੍ਹਾ ‘ਬ੍ਰੀਟਜ਼ਕੇ’ ਦੱਖਣੀ ਅਫਰੀਕਾ ਦੀ ਟੀਮ ’ਚ ਸ਼ਾਮਲ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

ਖੇਡ ਦੇ ਹਰ ਉਸ ਪਹਿਲੂ ’ਤੇ ਕੰਮ ਕੀਤਾ, ਜਿੱਥੇ ਸੁਧਾਰ ਦੀ ਲੋੜ ਸੀ : ਪਾਠਕ

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

TEAM INDIA 'ਚ ਵੱਡਾ ਬਦਲਾਅ: ਧਾਕੜ ਖਿਡਾਰੀ ਦੀ 4 ਸਾਲਾਂ ਬਾਅਦ ਵਾਪਸੀ, ਪੰਜਾਬ ਦਾ PLAYER ਬਾਹਰ!

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

ਤਿਲਕ ਵਰਮਾ ਦਾ ਆਊਟ ਹੋਣਾ ਮੈਚ ਦਾ 'ਟ੍ਰਨਿੰਗ ਪੁਆਇੰਟ' ਰਿਹਾ: ਸੰਜੂ ਸੈਮਸਨ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ:  ਸ਼ੈਫਾਲੀ ਵਰਮਾ

ਅਸੀਂ ਨਿਡਰ ਅਤੇ ਸਮਝਦਾਰੀ ਨਾਲ ਟੀ-20 ਕ੍ਰਿਕਟ ਖੇਡਣਾ ਚਾਹੁੰਦੇ ਹਾਂ: ਸ਼ੈਫਾਲੀ ਵਰਮਾ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

ਨਿਊਜ਼ੀਲੈਂਡ ਖਿਲਾਫ਼ ਵਨਡੇ ਟੀਮ 'ਚ ਚੁਣੇ ਜਾ ਸਕਦੇ ਹਨ ਸੂਰਯਾਂਸ਼ ਸ਼ੇਡਗੇ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

PM ਮੋਦੀ ਵੀਰਵਾਰ ਨੂੰ ਏਸ਼ੀਆਈ ਖੇਡਾਂ ਦੇ ਭਾਰਤੀ ਦਲ ਨਾਲ ਕਰਨਗੇ ਮੁਲਾਕਾਤ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ICC ਵਨਡੇ ਰੈਂਕਿੰਗ : ਭਾਰਤੀ ਕਪਤਾਨ ਸਮ੍ਰਿਤੀ ਮੰਧਾਨਾ ਬੱਲੇਬਾਜ਼ਾਂ ਦੀ ਸੂਚੀ 'ਚ ਸਿਖਰ 'ਤੇ ਬਰਕਰਾਰ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ

ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ, ਅਭਿਸ਼ੇਕ ਸ਼ਰਮਾ ਨੂੰ ਪਛਾੜ ਕੇ ਜਿੱਤਿਆ ICC ਦਾ ਵੱਡਾ ਐਵਾਰਡ