Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਚੀਨੀ ਕੁਬਾਹੇੜੀ ਕਤਲ ਮਾਮਲੇ ਵਿਚ ਨਵਾਂ ਮੋੜ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

05 ਮਈ, 2026 06:26 PM

ਚੰਡੀਗੜ੍ਹ : ਥੋੜੇ ਦਿਨ ਪਹਿਲਾਂ ਚੰਡੀਗੜ੍ਹ ਵਿਚ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਮਾਸਟਰਮਾਈਂਡ ਇਕ ਔਰਤ ਨਿਕਲੀ ਹੈ ਜੋ ਕਿ ਵੱਡੇ ਅਫਸਰ ਦੀ ਭਾਬੀ ਹੈ। ਇਸ ਮਾਮਲੇ ਵਿਚ ਪੁਲਸ ਨੇਮਾਸਟਰਮਾਈਂਡ ਔਰਤ ਅਮਰੀਨ ਰਾਏ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਅਮਰੀਨ ਸੈਕਟਰ 35 ਚੰਡੀਗੜ੍ਹ ਦੀ ਰਹਿਣ ਵਾਲੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਤਲ ਦਾ ਕਾਰਣ ਪ੍ਰਾਪਰਟੀ ਦਾ ਲੈਣ-ਦੇਣ ਸੀ। ਮੁਲਜ਼ਮ ਨੂੰ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਨਰਿੰਦਰ ਪਟਿਆਲ ਦੀ ਅਗਵਾਈ ਵਿਚ ਫੜਿਆ ਗਿਆ ਹੈ। ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਅਮਰੀਨ ਅਤੇ ਚਮਨਪ੍ਰੀਤ ਵਿਚਾਲੇ ਨਿਊ ਚੰਡੀਗੜ੍ਹ ਵਿਚ ਖਰੀਦੀ ਗਈ ਪ੍ਰਾਪਰਟੀ ਨੂੰ ਲੈ ਕੇ ਵਿਵਾਦ ਸੀ।

ਅਮਰੀਨ ਦਾ ਮੰਨਣਾ ਸੀ ਕਿ ਚਮਨਪ੍ਰੀਤ ਨੇ ਉਸ ਨੂੰ ਧੋਖਾ ਦਿੱਤਾ, ਉਸ ਨੂੰ ਜਿਹੜੀ ਪ੍ਰਾਪਰਟੀ ਚੀਨੀ ਨੇ ਵੇਚੀ ਹੈ ਅਤੇ ਉਸ ਦਾ ਭਾਅ ਕਿਤੇ ਮਹਿੰਗਾ ਹੈ ਅਤੇ ਫਿਰ ਉਸ ਦਾ ਕਬਜ਼ਾ ਵੀ ਨਹੀਂ ਦਿੱਤਾ, ਜਿਸ ਕਾਰਣ ਉਸ ਨੂੰ ਆਰਥਿਕ ਨੁਕਸਾਨ ਹੋਇਆ ਹੈ। ਇਸੇ ਰੰਜਿਸ਼ ਵਿਚ ਉਸ ਨੇ ਚੀਨੀ ਨੂੰ ਸਬਕ ਸਿਖਾਉਣ ਲਈ ਉਸ ਦੇ ਕਤਲ ਦੀ ਸਾਜ਼ਿਸ਼ ਘੜੀ। ਜਾਂਚ ਵਿਚ ਪਤਾ ਲੱਗਾ ਕਿ ਅਮਰੀਨ ਨੇ ਗੈਂਗਸਟਰ ਲੱਕੀ ਪਟਿਆਲ ਰਾਹੀਂ ਕਤਲ ਦੀ ਯੋਜਨਾ ਘੜੀ ਕੀਤੀ। ਇਸ ਕੰਮ ਵਿਚ ਮੋਹਾਲੀ ਦੇ ਇਕ ਪ੍ਰਾਪਰਟੀ ਡੀਲਰ ਹਰਸ਼ਪ੍ਰੀਤ ਸਿੰਘ ਰਾਹੀਂ ਭੂਮਿਕਾ ਨਿਭਾਈ ਗਈ। ਹਰਸ਼ਪ੍ਰੀਤ ਨੇ ਇਕ ਐਪ ਰਾਹੀਂ ਅਮਰੀਨ ਅਤੇ ਗੈਂਗਸਟਰ ਵਿਚਾਲੇ ਸੰਪਰਕ ਕਰਵਾਇਆ। ਅਮਰੀਨ ਨੇ ਕਤਲ ਬਦਲੇ ਵੱਡੀ ਰਕਮ ਦੇਣ ਦਾ ਵਾਅਦਾ ਕੀਤਾ।

ਹਰਸ਼ਪ੍ਰੀਤ ਦੀ ਗ੍ਰਿਫ਼ਤਾਰੀ ਨਾਲ ਖੁੱਲ੍ਹਿਆ ਰਾਜ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ 29 ਅਪ੍ਰੈਲ ਨੂੰ ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ’ਤੇ ਮਲੋਇਆ ਸਥਿਤ ਸਤਿਸੰਗ ਭਵਨ ਦੇ ਨੇੜੇ ਨਾਕਾ ਲਗਾਇਆ ਗਿਆ। ਇਸ ਦੌਰਾਨ ਪੁਲਸ ਨੇ ਸ਼ੱਕੀ ਗਤੀਵਿਧੀਆਂ ਦੇ ਆਧਾਰ ’ਤੇ ਹਰਸ਼ਪ੍ਰੀਤ ਸਿੰਘ (27) ਨੂੰ ਰੋਕਿਆ ਅਤੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ ਵਿਦੇਸ਼ੀ .45 ਬੋਰ ਪਿਸਤੌਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ। ਪੁਲਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕੀਤੀ। ਜਾਂਚ ਵਿਚ ਪਤਾ ਲੱਗਾ ਕਿ ਬਰਾਮਦ ਪਿਸਤੌਲ ਅਮਰੀਨ ਦੇ ਨਾਮ ’ਤੇ ਰਜਿਸਟਰ ਹੈ, ਜਿਸ ਨਾਲ ਉਸ ਦੀ ਸ਼ਮੂਲੀਅਤ ਦੀ ਗੱਲ ਸਾਹਮਣੇ ਆਈ। ਪੁੱਛਗਿੱਛ ਦੌਰਾਨ ਹਰਸ਼ਪ੍ਰੀਤ ਨੇ ਕਈ ਅਹਿਮ ਖੁਲਾਸੇ ਕੀਤੇ, ਜਿਸ ਤੋਂ ਬਾਅਦ ਪੁਲਸ ਨੇ ਮਾਮਲੇ ਨੂੰ ਕਾਂਟ੍ਰੈਕਟ ਕਿਲਿੰਗ ਨਾਲ ਜੋੜ ਕੇ ਜਾਂਚ ਤੇਜ਼ ਕਰ ਦਿੱਤੀ। ਗੈਰਕਾਨੂੰਨੀ ਤੌਰ ’ਤੇ ਹਥਿਆਰ ਰੱਖਣ ਦੇ ਦੋਸ਼ ’ਚ ਹਰਸ਼ਪ੍ਰੀਤ ਖ਼ਿਲਾਫ਼ ਆਰਮਜ਼ ਐਕਟ ਦੀਆਂ ਧਾਰਾਵਾਂ 25, 54 ਅਤੇ 59 ਤਹਿਤ ਕੇਸ ਦਰਜ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ