Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਪੰਜਾਬ

ਚੋਣ ਅਬਜਰਵਰ ਨੇ ਲਿਆ ਤਿਆਰੀਆਂ ਦਾ ਜਾਇਜ਼ਾ, ਚੋਣ ਅਮਲ ਨੂੰ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ 

14 ਦਸੰਬਰ, 2025 05:14 PM
 
ਨਵਾਂਸ਼ਹਿਰ (ਮਨੋਰੰਜਨ ਕਾਲੀਆ) : ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਿਯੁਕਤ ਕੀਤੇ ਚੋਣ ਅਬਜਰਵਰ ਆਈ.ਏ.ਐਸ. ਅਧਿਕਾਰੀ ਰੁਬਿੰਦਰਜੀਤ ਸਿੰਘ ਬਰਾੜ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਾਂ ਲਈ ਕੀਤੀਆਂ ਤਿਆਰੀਆਂ ਅਤੇ ਪ੍ਰਬੰਧਾਂ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਚੋਣ ਅਮਲ ਨੂੰ ਨਿਰਪੱਖ ਅਤੇ ਸੁਤੰਤਰ ਢੰਗ ਨਾਲ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ। 
 
ਚੋਣ ਨਿਗਰਾਨ ਰੁਬਿੰਦਰਜੀਤ ਸਿੰਘ ਬਰਾੜ ਨੇ ਸੰਬੰਧਤ ਅਧਿਕਾਰੀਆਂ ਤੋਂ ਜਾਣਕਾਰੀ ਲੈਂਦਿਆਂ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ ਅਤੇ ਸੁਰੱਖਿਆ ਦੇ ਢੁਕਵੇਂ ਇੰਤਜ਼ਾਮ ਕੀਤੇ ਜਾਣ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ਵਿਖੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ ਅਤੇ ਸ਼ੱਕੀ ਵਿਅਕਤੀਆਂ ਅਤੇ ਮਾੜੇ-ਅਨਸਰਾਂ ‘ਤੇ ਵੀ ਨਜ਼ਰ ਬਣਾ ਕੇ ਰੱਖੀ ਜਾਵੇ ਤਾਂ ਜੋ ਚੋਣਾਂ ਪੂਰੇ ਅਮਨ-ਅਮਾਨ ਨਾਲ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਟਰਾਂਗ ਰੂਮਾਂ ਅਤੇ ਬੈਲ਼ਟ ਪੇਪਰਾਂ ਦੀ ਸੁਰੱਖਿਆ ਨੂੰ ਵੀ ਪੂਰੀ ਤਰਜੀਹ ਦਿੱਤੀ ਜਾਵੇ ਅਤੇ ਪੋਲਿੰਗ ਬੂਥਾਂ ਦੇ ਨਾਲ-ਨਾਲ ਗਿਣਤੀ ਕੇਂਦਰਾਂ ਵਿਖੇ ਵੀਡੀਓਗ੍ਰਾਫੀ ਨੂੰ ਵੀ ਯਕੀਨੀ ਬਣਾਈ ਜਾਵੇ। 
 
ਸ਼ਨੀਵਾਰ ਨੂੰ ਪੋਲਿੰਗ ਪਾਰਟੀਆਂ ਦੇ ਰਵਾਨਾ ਹੋਣ ਸੰਬੰਧੀ ਰਿਟਰਨਿੰਗ ਅਫ਼ਸਰਾਂ ਤੋਂ ਜਾਣਕਾਰੀ ਹਾਸਲ ਕਰਦਿਆਂ ਚੋਣ ਅਬਜਰਵਰ ਨੇ ਕਿਹਾ ਕਿ ਪੋਲਿੰਗ ਪਾਰਟੀਆਂ ਦੇ ਜਾਣ ਲਈ ਟਰਾਂਸਪੋਰਟ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਪਾਰਟੀਆਂ ਸਮੇਂ ਸਿਰ ਆਪੋ-ਆਪਣੇ ਨਿਰਧਾਰਤ ਸਥਾਨਾਂ ‘ਤੇ ਪਹੁੰਚ ਜਾਣ। ਚੋਣ ਨਿਗਰਾਨ ਨੇ ਕਿਹਾ ਕਿ ਪੋਲਿੰਗ ਬੂਥਾਂ ‘ਤੇ ਸਿਹਤ ਸੇਵਾਵਾਂ ਦੀ ਉਪਲਬਧਤਾ ਦੇ ਨਾਲ-ਨਾਲ ਵੋਟਰਾਂ ਦੀ ਸਹੂਲਤ ਲਈ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ ਤਾਂ ਜੋ ਵੋਟਰ ਸੁਖਾਲੇ ਢੰਗ ਨਾਲ ਆਪਣੀ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ  ਚੋਣਾਂ ਸਬੰਧੀ ਕਿਸੇ ਵੀ ਤਰਾਂ ਦੇ ਮਾਮਲੇ, ਸਿਕਾਇਤ ਜਾਂ ਸੁਝਾਅ ਲਈ ਉਨ੍ਹਾਂ ਦੀ ਈ-ਮੇਲ rubinderjit.brar@punjab.gov.in ‘ਤੇ ਵੀ ਈ-ਮੇਲ ਕੀਤੀ ਜਾ ਸਕਦੀ ਹੈ ਜਾਂ ਉਨ੍ਹਾਂ ਨਾਲ ਟੈਲੀਫੋਨ ਰਾਹੀਂ ਰਾਬਤਾ ਕਰਨ ਲਈ 01823-223850 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ। 
 
 
 
ਜ਼ਿਕਰਯੋਗ ਹੈ ਕਿ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਲਈ ਵੋਟਾਂ 14 ਦਸੰਬਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 04:00 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ। ਜਿਲ੍ਹੇ ਵਿੱਚ ਜਿਲ੍ਹਾ ਪ੍ਰੀਸ਼ਦ ਲਈ 10 ਅਤੇ ਪੰਚਾਇਤ ਸੰਮਤੀਆਂ ਲਈ 82 ਜੌਨ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 466 ਗ੍ਰਾਮ ਪੰਚਾਇਤਾਂ, 462 ਪੋਲਿੰਗ ਸਟੇਸ਼ਨ, 633 ਪੋਲਿੰਗ ਬੂਥ ਅਤੇ 417240 ਵੋਟਰ ਹਨ । ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰੀਸ਼ਦ ਲਈ ਬਣਾਏ 10 ਜੌਨਾਂ ਵਿੱਚ 3 ਜੌਨ ਨਵਾਂਸ਼ਹਿਰ, 1 ਸੜੋਆ, 2 ਬਲਾਚੌਰ ਅਤੇ 4 ਬੰਗਾ ਅਧੀਨ ਆਉਂਦੇ ਹਨ। ਇਸੇ ਤਰ੍ਹਾਂ ਬਲਾਕ ਸੰਮਤੀਆਂ ਲਈ ਬੰਗਾ ਅਤੇ ਨਵਾਂਸ਼ਹਿਰ ਵਿੱਚ 25-25, ਬਲਾਚੌਰ ’ਚ 17 ਅਤੇ ਸੜੋਆ ਵਿੱਚ 15 ਜੌਨ ਬਣਾਏ ਗਏ ਹਨ। ਜਿਲ੍ਹੇ ਵਿੱਚ ਕੁੱਲ 466 ਗ੍ਰਾਮ ਪੰਚਾਇਤਾਂ ਹਨ ਜਿਨ੍ਹਾਂ ਵਿੱਚ 132 ਨਵਾਂਸ਼ਹਿਰ, 71 ਸੜੋਆ, 131 ਬਲਾਚੌਰ ਅਤੇ 132 ਬੰਗਾ ਵਿੱਚ ਪੈਂਦੀਆਂ ਹਨ। ਚੋਣ ਨਿਗਰਾਨ ਨੂੰ ਦੱਸਿਆ ਗਿਆ ਕਿ ਜਿਲ੍ਹੇ ਵਿੱਚ ਕੁੱਲ 633 ਪੋਲਿੰਗ ਬੂਥਾਂ ਵਿੱਚ ਨਵਾਂਸ਼ਹਿਰ ਅੰਦਰ 189, ਸੜੋਆ ਵਿੱਚ 89, ਬਲਾਚੌਰ ਵਿੱਚ 148 ਅਤੇ ਬੰਗਾ ਵਿੱਚ 207 ਪੋਲਿੰਗ ਬੂਥ ਸਾਮਲ ਹਨ। ਇਨ੍ਹਾਂ ਚੋਣਾਂ ਲਈ ਕੁੱਲ ਪੁਰਸ਼ ਵੋਟਰਾਂ ਦੀ ਗਿਣਤੀ 216395 ਅਤੇ ਮਹਿਲਾ ਵੋਟਰਾਂ ਦੀ ਗਿਣਤੀ 200836 ਜਦਕਿ 9 ਵੋਟਰ ਥਰਡ ਜੈਂਡਰ ਸ਼ਾਮਲ ਹਨ। ਜਿਲ੍ਹੇ ਵਿੱਚ ਕੁੱਲ 216395 ਪੁਰਸ਼ ਵੋਟਰਾਂ ਦੀ ਗਿਣਤੀ  ਵਿੱਚ ਨਵਾਂਸ਼ਹਿਰ ਵਿੱਚ 66611, ਸੜੋਆ ਵਿੱਚ 29518, ਬਲਾਚੌਰ ਵਿੱਚ 42800 ਅਤੇ ਬੰਗਾ ਵਿੱਚ 77466 ਵੋਟਰ ਸ਼ਾਮਲ ਹਨ ਜਦਕਿ ਮਹਿਲਾ ਵੋਟਰਾਂ ਵਿੱਚ ਨਵਾਂਸ਼ਹਿਰ ਵਿੱਚ 63013, ਸੜੋਆ ਵਿੱਚ 27193, ਬਲਾਚੌਰ ਵਿੱਚ 38414 ਅਤੇ ਬੰਗਾ ਵਿੱਚ 72216 ਵੋਟਰ ਸ਼ਾਮਲ ਹਨ।
 
 
 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ, ਐਸ.ਪੀ. ਹੈਡਕੁਆਰਟਰ ਇਕਬਾਲ ਸਿੰਘ, ਸਬ-ਡਵੀਜਨਾਂ ਦੇ ਐਸ.ਡੀ.ਐਮਜ਼-ਕਮ-ਰਿਟਰਨਿੰਗ ਅਧਿਕਾਰੀ ਆਦਿ ਵੀ ਮੌਜੂਦ ਸਨ। 
 

Have something to say? Post your comment

ਅਤੇ ਪੰਜਾਬ ਖਬਰਾਂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

CM Mann ਨੇ ਕੀਤਾ 'ਮੇਰੀ ਰਸੋਈ' ਯੋਜਨਾ ਦਾ ਐਲਾਨ; 40 ਲੱਖ ਨੀਲੇ ਕਾਰਡ ਧਾਰਕਾਂ ਨੂੰ ਕਣਕ ਸਮੇਤ ਫੂਡ ਕਿੱਟ ਦੇਵੇਗੀ ਪੰਜਾਬ ਸਰਕਾਰ

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ-

ਭਾਜਪਾ ਦੀ 'ਫਰਜ਼ੀ ਜੁਆਨਿੰਗ' 'ਤੇ 'ਆਪ' ਦਾ ਵੱਡਾ ਹਮਲਾ, ਅਨੁਰਾਗ ਢਾਂਡਾ ਬੋਲੇ- "ਹਰਿਆਣਾ ਦੇ ਨੌਜਵਾਨਾਂ ਨੂੰ ਪੰਜਾਬੀ ਦੱਸ ਕੇ ਹੋ ਰਹੀ ਸਸਤੀ ਰਾਜਨੀਤੀ"

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਕੈਬਨਿਟ ਮੀਟਿੰਗ 'ਚ ਪੰਜਾਬ ਸਰਕਾਰ ਵੱਲੋਂ ਲਏ ਗਏ ਅਹਿਮ ਫ਼ੈਸਲੇ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ

ਧਾਰਮਕ ਗ੍ਰੰਥਾਂ ਵਿਰੁਧ ਅਪਰਾਧਾਂ ਦੀ ਰੋਕਥਾਮ ਬਿਲ-2025, 15 ਮੈਂਬਰੀ ਸਿਲੈਕਟ ਕਮੇਟੀ ਦੀ ਅਹਿਮ ਬੈਠਕ ਭਲਕੇ