Sunday, August 02, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਰਾਸ਼ਟਰੀ

ਚੋਣ ਕਮਿਸ਼ਨ ਨੇ ਕੱਸਿਆ ਸ਼ਿਕੰਜਾ, 345 ਰਜਿਸਟਰਡ ਪਰ ਗੈਰ-ਮਾਨਤਾ ਪ੍ਰਾਪਤ ਪਾਰਟੀਆਂ 'ਤੇ ਕਾਰਵਾਈ

26 ਜੂਨ, 2025 07:21 PM

ਨਵੀਂ ਦਿੱਲੀ : ਭਾਰਤੀ ਚੋਣ ਕਮਿਸ਼ਨ ਨੇ ਵੀਰਵਾਰ ਨੂੰ ਵੱਡੀ ਕਾਰਵਾਈ ਕਰਦਿਆਂ 345 ਅਜਿਹੀਆਂ ਰਾਜਨੀਤਿਕ ਪਾਰਟੀਆਂ ਨੂੰ ਸੂਚੀ ਤੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜੋ ਕਿ ਰਜਿਸਟਰਡ ਤਾਂ ਹਨ ਪਰ ਗੈਰ-ਮਾਨਤਾ ਪ੍ਰਾਪਤ ਹਨ। ਇਹ ਪਾਰਟੀਆਂ 2019 ਤੋਂ ਪਿਛਲੇ 6 ਸਾਲਾਂ ਵਿਚ ਇਕ ਵੀ ਚੋਣ ਲੜਨ ਦੀ ਜ਼ਰੂਰੀ ਸ਼ਰਤ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੇ। ਚੋਣ ਕਮਿਸ਼ਨ ਨੇ ਦੱਸਿਆ ਕਿ ਇਹ ਕਦਮ ਚੋਣ ਪ੍ਰਣਾਲੀ ਵਿਚ ਪਾਰਦਰਸ਼ਿਤਾ ਅਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਲਿਆ ਗਿਆ ਹੈ। ਇਨ੍ਹਾਂ ਪਾਰਟੀਆਂ ਵੱਲੋਂ ਆਮਦਨ-ਖਰਚਾ ਰਿਪੋਰਟਾਂ ਸਮੇਂ 'ਤੇ ਨਹੀਂ ਦਿੱਤੀਆਂ ਗਈਆਂ, ਜੋ ਚੋਣ ਕਾਨੂੰਨ ਦੇ ਉਲੰਘਣ ਵਿਚ ਆਉਂਦੀਆਂ ਹਨ।

ਇਸ ਕਾਰਵਾਈ ਤਹਿਤ ਚੋਣ ਕਮਿਸ਼ਨ ਇਨ੍ਹਾਂ ਪਾਰਟੀਆਂ ਨੂੰ ਨੋਟਿਸ ਜਾਰੀ ਕਰ ਰਿਹਾ ਹੈ ਅਤੇ ਉਨ੍ਹਾਂ ਤੋਂ ਜਵਾਬ ਮੰਗਿਆ ਜਾ ਰਿਹਾ ਹੈ। ਜੇਕਰ ਤਸੱਲੀਬਖ਼ਸ਼ ਜਵਾਬ ਨਹੀਂ ਮਿਲਦਾ, ਤਾਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਰੱਦ ਕੀਤੀ ਜਾ ਸਕਦੀ ਹੈ। ਇਹ 345 ਰਾਜਨੀਤਿਕ ਪਾਰਟੀਆਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੋਂ ਹਨ। ਚੋਣ ਕਮਿਸ਼ਨ ਦੇ ਧਿਆਨ ਵਿਚ ਆਇਆ ਹੈ ਕਿ ਮੌਜੂਦਾ ਸਮੇਂ ਵਿਚ ਕਮਿਸ਼ਨ ਕੋਲ ਰਜਿਸਟਰਡ 2800 ਤੋਂ ਵੱਧ ਰਾਜਨੀਤਿਕ ਪਾਰਟੀਆਂ ਵਿਚੋਂ ਕਈ ਅਜਿਹੀਆਂ ਪਾਰਟੀਆਂ ਜ਼ਰੂਰੀ ਸ਼ਰਤਾਂ ਨੂੰ ਪੂਰਾ ਕਰਨ ਵਿਚ ਅਸਫ਼ਲ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਚੋਣ ਕਮਿਸ਼ਨ ਵੱਲੋਂ ਅਜਿਹੀਆਂ ਕਈ ਪਾਰਟੀਆਂ ਨੂੰ ਲਿਸਟ 'ਚੋਂ ਹਟਾਇਆ ਜਾ ਚੁੱਕਾ ਹੈ, ਜੋ ਨਕਲੀ ਦਸਤਾਵੇਜ਼ਾਂ ਜਾਂ ਬਿਨਾ ਸਰਗਰਮ ਗਤੀਵਿਧੀਆਂ ਦੇ ਰਜਿਸਟਰ ਹੋਈਆਂ ਸਨ। ਇਹ ਕਦਮ ਨਾ ਸਿਰਫ਼ ਚੋਣ ਪ੍ਰਕਿਰਿਆ ਨੂੰ ਸਾਫ਼ ਸੁਥਰਾ ਬਣਾਉਣ ਦੀ ਕੋਸ਼ਿਸ਼ ਹੈ, ਸਗੋਂ ਕਾਲੇ ਧਨ ਦੀ ਦੁਰਵਰਤੋਂ 'ਤੇ ਵੀ ਕੰਟੋਰਲ ਕਰਨ ਲਈ ਇਕ ਮਜ਼ਬੂਤ ਪਹਿਲ ਹੈ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਅੰਕਿਤ ਸ਼ਰਮਾ ਕਤਲਕਾਂਡ 'ਚ ਅਦਾਲਤ ਨੇ ਤਾਹਿਰ ਹੁਸੈਨ ਸਮੇਤ 5 ਦੋਸ਼ੀਆਂ ਨੂੰ ਸੁਣਾਈ ਉਮਰਕੈਦ ਦੀ ਸਜ਼ਾ

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਲੋਕ ਸਭਾ 'ਚ ਬਿਨਾਂ ਚਰਚਾ ਦੇ ਪਾਸ ਹੋਇਆ 'ਜਨਮ-ਮੌਤ ਰਜਿਸਟਰੇਸ਼ਨ ਸੋਧ ਬਿੱਲ'

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-

ਪੁਜਾਰੀ ਦੇ ਪਹਿਰਾਵੇ 'ਚ ਪੁੱਜੇ ਪੱਪੂ ਯਾਦਵ, ਗੁੱਸੇ 'ਚ ਓਮ ਬਿਰਲਾ ਬੋਲੇ-"ਤੁਸੀਂ ਸੰਸਦ ਦੀ ਮਰਿਆਦਾ...''

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

PM ਮੋਦੀ ਨੇ ਭਿਵੰਡੀ ਇਮਾਰਤ ਹਾਦਸੇ 'ਤੇ ਜਤਾਇਆ ਸੋਗ, ਮੁਆਵਜ਼ਾ ਰਾਸ਼ੀ ਦਾ ਕੀਤਾ ਐਲਾਨ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

CJP ਪ੍ਰਦਰਸ਼ਨ 'ਚ ਜ਼ਖਮੀ ਕਈ ਪੁਲਸ ਮੁਲਾਜ਼ਮ, ਪੀੜਤ ਪਰਿਵਾਰਾਂ ਨੇ ਕਿਹਾ-ਸੰਸਦ 'ਚ ਸਾਡੇ ਦੁੱਖਾਂ 'ਤੇ ਹੋਵੇ ਚਰਚਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਭਾਰਤ ਨੇ ਜਲ ਸੈਨਾ ਦੀ ਤਾਕਤ ਨੂੰ ​​ਕੀਤਾ ਮਜ਼ਬੂਤ: ਕੋਚੀਨ ਸ਼ਿਪਯਾਰਡ ਨੇ 7ਵਾਂ ASW ਜਹਾਜ਼ 'ਮਛਲੀਪਟਨਮ' ਲਾਂਚ ਕੀਤਾ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਨੀਟ ਪੇਪਰ ਲੀਕ ਮੁੱਦੇ 'ਤੇ ਰਾਜ ਸਭਾ 'ਚ ਬੋਲੇ ਰਾਘਵ ਚੱਢਾ, ਆਖੀ ਇਹ ਗੱਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ