Monday, August 03, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

03 ਅਗਸਤ, 2026 07:38 PM

ਕਪੂਰਥਲਾ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਅਨੁਸ਼ਾਸਨ ਨੂੰ ਮਜ਼ਬੂਤ ਬਣਾਈ ਰੱਖਣ ਦੇ ਮੱਦੇਨਜ਼ਰ ਕਪੂਰਥਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਨੂੰ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੀਆਂ ਗਤੀਵਿਧੀਆਂ ਤੋਂ ਗੈਰ-ਹਾਜ਼ਰ ਰਹਿਣ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਤਹਿਤ ਸਖ਼ਤ ਕਾਰਵਾਈ ਕਰਦੇ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਹੈ। ਇਹ ਫ਼ੈਸਲਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਲਿਖਤੀ ਪ੍ਰੈੱਸ ਬਿਆਨ ਜਾਰੀ ਕਰਦੇ ਦੱਸਿਆ ਕਿ ਇਹ ਫ਼ੈਸਲਾ ਪਾਰਟੀ ਹਾਈਕਮਾਂਡ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ ਅਤੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ।

ਸਿੱਧੂ ਨੇ ਦੋਸ਼ ਲਗਾਇਆ ਕਿ ਹਰਜੀਤ ਸਿੰਘ ਵਾਲੀਆ ਅਤੇ ਸੁਖਦੇਵ ਸਿੰਘ ਉਰਫ਼ ਸੁੱਖਾ ਕਾਦੂਪੁਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾਈ ਗਈ ਹੈ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਤਹਿਤ ਕੰਮ ਕੀਤਾ ਜਾ ਰਿਹਾ ਹੈ, ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਜਾਵੇਗਾ, ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕਰਨ ਦੇ ਬਾਅਦ ਇਨ੍ਹਾਂ ਦੋਵਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਪਾਰਟੀ ਦੇ ਮਿਹਨਤੀ ਅਤੇ ਸਮਰਪਿਤ ਵਰਕਰ ਪਹਿਲਾਂ ਹੀ ਵਿਧਾਨ ਸਭਾ ਦੀ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਰਹੇ ਹੈ। ਅਜਿਹੇ ਵਿਚ ਇਨ੍ਹਾਂ ਆਗੂਆਂ ਵੱਲੋਂ ਪਾਰਟੀ ਲਾਈਨ ਤੋਂ ਬਾਹਰ ਹੋ ਕੇ ਕੰਮ ਕਰਨ ਨੂੰ ਪਾਰਟੀ ਅਨੁਸ਼ਾਸਨ ਅਤੇ ਪੰਥਕ ਏਕਤਾ ਦੇ ਯਤਨਾਂ ਲਈ ਨੁਕਸਾਨਦਾਇਕ ਮੰਨਿਆ ਗਿਆ। ਦਲਵਿੰਦਰ ਸਿੱਧੂ ਨੇ ਕਿਹਾ ਕਿ ਪਾਰਟੀ ਵਿੱਚ ਹਰ ਆਗੂ ਜਾਂ ਵਰਕਰ ਲਈ ਪਾਰਟੀ ਦੀ ਨੀਤੀ ਅਤੇ ਫ਼ੈਸਲਿਆਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਉਨ੍ਹਾਂ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ-2027 ਦੌਰਾਨ ਹਲਕਾ ਕਪੂਰਥਲਾ ਤੋਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਆ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ