Wednesday, October 28, 2026
BREAKING
• ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਸੁਰਕਸ਼ਿਤ ਬਚਪਨ ਅਭਿਆਨ ਤਹਿਤ ਜਾਗਰੂਕਤਾ ਕੀਤਾ • Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ • ਪੰਜਾਬ 'ਚ ਇਕ ਹੋਰ ਮੁੰਡੇ ਦਾ ਗੋਲੀਆਂ ਮਾਰ ਕੇ ਕਤਲ, ਡਸਟਰ ਗੱਡੀ 'ਤੇ ਹੋਈ ਤਾਬੜ-ਤੋੜ ਫਾਇਰਿੰਗ • ਰਾਜ ਸਭਾ ਜਾਏਗਾ ਇਕ ਹੋਰ ਸਿੱਖ ਆਗੂ ! ਭਾਜਪਾ ਨੇ ਕੀਤਾ ਨਾਮੀਨੇਟ • ਕੇਲੇ ਵੇਚਣ ਲਈ ਮਜਬੂਰ ਹੋਏ 'ਬਦਮਾਸ਼' ! ਕਾਮੇਡੀਅਨ ਹਰਸ਼ ਦੀ ਗੱਲ ਸੁਣ CM ਯੋਗੀ ਦਾ ਵੀ ਨਿਕਲਿਆ ਹਾਸਾ • ਚੜ੍ਹਦੀ ਸਵੇਰ ਪੰਜਾਬ 'ਚ ਵੱਡਾ ਹਾਦਸਾ! ਕੁੱਲੂ ਦੁਸਹਿਰੇ ਤੋਂ ਪਰਤ ਰਹੀ ਬੱਸ ਡੂੰਘੀ ਖਾਈ 'ਚ ਡਿੱਗੀ, 4 ਲੋਕਾਂ ਦੀ ਮੌਤ • ਇਜ਼ਰਾਈਲ 'ਚ ਨੇਤਨਯਾਹੂ ਗਠਜੋੜ ਨੇ ਬਣਾਈ ਬੜਤ, ਅੰਤਿਮ ਚੋਣ ਨਤੀਜਿਆਂ ਦੀ ਉਡੀਕ • ਮੋਹਾਲੀ 'ਚ CBI ਦੀ ਵੱਡੀ ਕਾਰਵਾਈ, ਪੰਜਾਬ ਮੈਡੀਕਲ ਕੌਂਸਲ ਦੀ ਇਮਾਰਤ 'ਚ ਮਾਰਿਆ ਛਾਪਾ • ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 31 ਅਕਤੂਬਰ ਨੂੰ • ਭਲਕੇ ਇਨ੍ਹਾਂ ਇਲਾਕਿਆਂ 'ਚ ਲੰਬਾ ਪਾਵਰਕੱਟ, ਸਵੇਰੇ 10.30 ਤੋਂ ਸ਼ਾਮ 4 ਵਜੇ ਤੱਕ ਬਿਜਲੀ ਰਹੇਗੀ ਬੰਦ

ਚੰਡੀਗੜ੍ਹ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

28 ਅਕਤੂਬਰ, 2026 05:16 PM

ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਨੇ ਐਗਰੀਗੇਟਰ ਕੰਪਨੀ ਰੈਪਿਡੋ ਨੂੰ ਰਾਹਤ ਦਿੰਦਿਆਂ ਉਸ ਦਾ ਮੁਅੱਤਲ ਲਾਈਸੈਂਸ ਤੁਰੰਤ ਪ੍ਰਭਾਵ ਨਾਲ ਬਹਾਲ ਕਰ ਦਿੱਤਾ ਹੈ। ਟਰਾਂਸਪੋਰਟ ਸਕੱਤਰ ਦੀਪਰਵਾ ਲਾਕੜਾ ਨੇ ਕੰਪਨੀ ਵੱਲੋਂ ਦਾਇਰ ਅਪੀਲ ’ਤੇ ਸੁਣਵਾਈ ਤੋਂ ਬਾਅਦ ਇਹ ਫ਼ੈਸਲਾ ਲਿਆ। ਹਾਲਾਂਕਿ ਲਾਈਸੈਂਸ ਬਹਾਲ ਹੋਣ ਦੇ ਬਾਵਜੂਦ ਅਗਲੇ ਦੋ ਮਹੀਨਿਆਂ ਤੱਕ ਸਟੇਟ ਟਰਾਂਸਪੋਰਟ ਅਥਾਰਟੀ (ਐੱਸ. ਟੀ. ਏ.) ਕੰਪਨੀ ਦੇ ਕੰਮਕਾਜ ’ਤੇ ਸਖ਼ਤ ਨਜ਼ਰ ਰੱਖੇਗੀ। ਅਪੀਲ ’ਤੇ ਸੁਣਵਾਈ ਦੌਰਾਨ ਟਰਾਂਸਪੋਰਟ ਸਕੱਤਰ ਨੇ ਨੋਟ ਕੀਤਾ ਕਿ ਕੰਪਨੀ ਨੂੰ 6 ਮਹੀਨਿਆਂ ਦੀ ਮੁਅੱਤਲੀ ਦੇ ਰੂਪ 'ਚ ਵੱਧ ਤੋਂ ਵੱਧ ਸਜ਼ਾ ਦਿੱਤੀ ਗਈ ਸੀ, ਜੋ ਮੁੱਢਲੀ ਨਜ਼ਰੇ ਜ਼ਿਆਦਾ ਲੱਗਦੀ ਹੈ। ਹੁਕਮਾਂ ਅਨੁਸਾਰ ਮੁਅੱਤਲੀ ਦੇ 45 ਦਿਨ ਪਹਿਲਾਂ ਹੀ ਬੀਤ ਚੁੱਕੇ ਸਨ।


ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਗ਼ੈਰ-ਟਰਾਂਸਪੋਰਟ ਵਾਹਨਾਂ ਦੀ ਵਰਤੋਂ ਦੀ ਇਜਾਜ਼ਤ ਅਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਬੰਧਿਤ ਨਿਯਮਾਂ 'ਚ ਸੋਧ ਦੀ ਪ੍ਰਕਿਰਿਆ ਨੂੰ ਵੀ ਧਿਆਨ ਵਿਚ ਰੱਖਿਆ ਗਿਆ। ਕੰਪਨੀ ਵੱਲੋਂ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਅਪੀਲੀ ਅਥਾਰਟੀ ਨੇ ਲਾਈਸੈਂਸ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ। ਰੈਪਿਡੋ ਦੇ ਡਾਇਰੈਕਟਰ-ਆਪਰੇਸ਼ਨਜ਼ ਸੁਨੀਲ ਸ਼ਾਹ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕੰਪਨੀ ਲਾਗੂ ਨਿਯਮਾਂ ਦੀ ਪਾਲਣਾ ਕਰਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਅਤੇ ਸਬੰਧਤ ਧਿਰਾਂ ਨਾਲ ਮਿਲ ਕੇ ਕੰਮ ਕਰਦੀ ਰਹੇਗੀ। ਉਨ੍ਹਾਂ ਮੁਤਾਬਕ ਇਸ ਫ਼ੈਸਲੇ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਆਵਾਜਾਈ ਸੇਵਾਵਾਂ ਅਤੇ ਡਰਾਈਵਰਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਦੇ ਰਹਿਣਗੇ।


8 ਸਤੰਬਰ ਨੂੰ ਮੁਅੱਤਲ ਕੀਤਾ ਸੀ ਲਾਈਸੈਂਸ
ਚੰਡੀਗੜ੍ਹ 'ਚ ਟੈਕਸੀ ਚਾਲਕਾਂ ਦੇ ਪ੍ਰਦਰਸ਼ਨਾਂ ਤੋਂ ਬਾਅਦ ਐੱਸ. ਟੀ. ਏ. ਨੇ ‘ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਮੋਟਰ ਵ੍ਹੀਕਲਜ਼ ਐਗਰੀਗੇਟਰਜ਼ ਰੂਲਜ਼, 2025’ ਦੀ ਉਲੰਘਣਾ ਦੇ ਦੋਸ਼ ਹੇਠ 8 ਸਤੰਬਰ ਨੂੰ ਰੈਪਿਡੋ ਦਾ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ ਕੀਤਾ ਸੀ। ਕੰਪਨੀ ’ਤੇ ਤੈਅ ਕਿਰਾਏ ਦੀ ਪਾਲਣਾ ਨਾ ਕਰਨ, ਗੈਰ-ਵਪਾਰਕ ਵਾਹਨਾਂ ਦੀ ਵਰਤੋਂ ਕਰਨ ਅਤੇ ਸਥਾਨਕ ਦਫ਼ਤਰ ਬੰਦ ਰੱਖਣ ਦੇ ਦੋਸ਼ ਲੱਗੇ ਸਨ। ਕੰਪਨੀ ਨੇ ਇਸ ਕਾਰਵਾਈ ਖ਼ਿਲਾਫ਼ 29 ਸਤੰਬਰ ਨੂੰ ਅਪੀਲ ਦਾਇਰ ਕੀਤੀ ਸੀ, ਜਿਸ ’ਤੇ 8 ਅਤੇ 13 ਅਕਤੂਬਰ ਨੂੰ ਸੁਣਵਾਈ ਹੋਈ।


30 ਹਜ਼ਾਰ ਡਰਾਈਵਰਾਂ ਦੀ ਰੋਜ਼ੀ-ਰੋਟੀ ਦਾ ਦਿੱਤਾ ਹਵਾਲਾ
ਸੁਣਵਾਈ ਦੌਰਾਨ ਰੈਪਿਡੋ ਦੇ ਨੁਮਾਇੰਦਿਆਂ ਨੇ ਦਲੀਲ ਦਿੱਤੀ ਕਿ ਲਾਈਸੈਂਸ ਦੀ 6 ਮਹੀਨਿਆਂ ਦੀ ਮੁਅੱਤਲੀ ਨਾਲ ਕੰਪਨੀ ਨਾਲ ਜੁੜੇ ਕਰੀਬ 30 ਹਜ਼ਾਰ ਡਰਾਈਵਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਪ੍ਰਭਾਵਿਤ ਹੋ ਸਕਦੀ ਹੈ। ਕੰਪਨੀ ਨੇ ਦੱਸਿਆ ਕਿ ਉਹ ਡਰਾਈਵਰਾਂ ਤੋਂ 500 ਰੁਪਏ ਦੀ ਇਕਮੁਸ਼ਤ ਸਬਸਕ੍ਰਿਪਸ਼ਨ ਫ਼ੀਸ ਲੈਂਦੀ ਹੈ ਅਤੇ ਯਾਤਰੀ ਅਤੇ ਡਰਾਈਵਰ ਆਪਸੀ ਸਹਿਮਤੀ ਨਾਲ ਕਿਰਾਇਆ ਤੈਅ ਕਰਦੇ ਹਨ। ਕੰਪਨੀ ਨੇ ਆਪਣਾ ਸਥਾਨਕ ਦਫ਼ਤਰ ਸੈਕਟਰ 33-ਡੀ 'ਚ ਤਬਦੀਲ ਕਰਨ ਦੀ ਜਾਣਕਾਰੀ ਵੀ ਦਿੱਤੀ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ

ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ

ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ