Friday, July 17, 2026
BREAKING
ਗੈਂਗਸਟਰਾਂ 'ਤੇ ਵਾਰ ਦਾ 177ਵਾਂ ਦਿਨ: ਪੰਜਾਬ ਪੁਲਿਸ ਵੱਲੋਂ 600 ਥਾਈਂ ਛਾਪੇਮਾਰੀ; 333 ਕਾਬੂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 25 ਕੈਡਿਟਾਂ ਦੀ ਪਿਛਲੇ ਤਿੰਨ ਮਹੀਨਿਆਂ ਵਿੱਚ ਡਿਫੈਂਸ ਸਿਖਲਾਈ ਅਕੈਡਮੀਆਂ ਵਿੱਚ ਚੋਣ, ਮਾਨ ਸਰਕਾਰ ਦੇ ਕਾਰਜਕਾਲ ਦੌਰਾਨ 175 ਕੈਡਿਟਾਂ ਦੀ ਹੋਈ ਚੋਣ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ ਡਾ. ਬਲਜੀਤ ਕੌਰ ਵੱਲੋਂ ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਦੇ ਵਿਦਿਆਰਥੀਆਂ ਨਾਲ ਵਿਸ਼ੇਸ਼ ਗੱਲਬਾਤ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ ਹਾਈ ਕਮਾਂਡ ਨੇ ਮੀਟਿੰਗ ਲਈ ਬਿਠਾ ਲਏ ਚੰਨੀ ਤੇ ਰੰਧਾਵਾ, ਸੁਰਜੇਵਾਲਾ ਨਾਲ ਵੀ ਹੋਈ ਮੁਲਾਕਾਤ 'ਚੰਨੀ ਧੜੇ ਦੀ ਰਣਨੀਤੀ ਪਵੇਗੀ ਭਾਰੀ ਜਾਂ ਹਾਈਕਮਾਨ...?' ਰਾਹੁਲ ਗਾਂਧੀ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਨਜ਼ਰਾਂ IND vs ENG, 2nd ODI: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲਾ : SIT ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਤਲਬ

ਚੰਡੀਗੜ੍ਹ

ਚੰਡੀਗੜ੍ਹ 'ਚ ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਕੋਲ ਬੈਠਾ ਦੇਖਦਾ ਰਿਹਾ ਮੋਬਾਇਲ

22 ਫ਼ਰਵਰੀ, 2026 07:19 PM

ਚੰਡੀਗੜ੍ਹ : ਦੜਵਾ ’ਚ ਗੁਆਂਢੀ ਹੀ ਔਰਤ ਦੇ ਕਮਰੇ ’ਚ ਦਾਖ਼ਲ ਹੋ ਕੇ ਜ਼ਬਰਦਸਤੀ ਕਰਨ ਲੱਗਾ ਤਾਂ ਔਰਤ ਨੇ ਵਿਰੋਧ ਕੀਤਾ ਅਤੇ ਉਸ 'ਤੇ ਚਾਕੂ ਨਾਲ 10-12 ਵਾਰ ਕੀਤੇ। ਫਿਰ ਉਸਨੇ ਹਥੌੜੇ ਨਾਲ ਉਸਦੇ ਸਿਰ ’ਤੇ ਵਾਰ ਕੀਤਾ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਅਤੇ ਬੇਹੋਸ਼ ਹੋ ਗਈ। ਇਸ ਤੋਂ ਬਾਅਦ ਮੁਲਜ਼ਮ ਔਰਤ ਕੋਲ ਬੈਠ ਕੇ ਮੋਬਾਇਲ ਫੋਨ ਦੇਖਦਾ ਰਿਹਾ। ਕਮਰੇ ਦਾ ਦਰਵਾਜ਼ਾ ਤੋੜ ਕੇ ਉਸ ਨੂੰ ਕਾਬੂ ਕੀਤਾ ਗਿਆ ਅਤੇ ਔਰਤ ਨੂੰ ਜੀ. ਐੱਮ. ਸੀ. ਐੱਚ. 32 ਲਿਜਾਇਆ ਗਿਆ, ਜਿੱਥੇ ਡਾਕਟਰ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾ ਦੀ ਪਛਾਣ ਸੀਮਾ ਵਜੋਂ ਹੋਈ। ਇੰਡਸਟ੍ਰੀਅਲ ਏਰੀਆ ਪੁਲਸ ਨੇ ਮੁਲਜ਼ਮ ਵਿਨੋਦ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ।

ਮਦਦ ਲਈ ਕਮਰੇ ’ਚ ਇੱਧਰ-ਉੱਧਰ ਭੱਜਦੀ ਰਹੀ ਔਰਤ
ਸ਼ਿਕਾਇਤਕਰਤਾ ਪ੍ਰਦੀਪ ਨੇ ਦੱਸਿਆ ਕਿ ਪਰਿਵਾਰ ਦੜਵਾ ਰੇਲਵੇ ਸਟੇਸ਼ਨ ਨੇੜੇ ਗਲੀ ਨੰਬਰ 3 ’ਚ ਸਨਬੀਮ ਹੋਟਲ ਨੇੜੇ ਕਿਰਾਏ ਦੇ ਕਮਰੇ ’ਚ ਰਹਿੰਦਾ ਹੈ। ਜੋੜੇ ਦੇ ਦੋ ਬੱਚੇ ਹਨ। ਇਸ ’ਚ 12 ਸਾਲ ਦੀ ਧੀ ਤੇ 8 ਸਾਲਾ ਪੁੱਤਰ ਹੈ। ਪ੍ਰਦੀਪ ਸ਼ਨੀਵਾਰ ਸਵੇਰੇ ਕੰਮ ’ਤੇ ਗਿਆ ਸੀ ਤੇ ਬੱਚੇ ਸਕੂਲ ਗਏ ਹੋਏ ਸਨ। ਸੀਮਾ ਦੁਪਹਿਰ ਕਰੀਬ 1 ਵਜੇ ਘਰ ’ਚ ਇਕੱਲੀ ਸੀ। ਵਿਨੋਦ ਕੁਮਾਰ ਗੁਆਂਢ ਵਿਚ ਰਹਿੰਦਾ ਹੈ। ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਵਿਨੋਦ ਪਹਿਲਾਂ ਛੱਤ ’ਤੇ ਗਿਆ ਤੇ ਆਲੇ-ਦੁਆਲੇ ਦਾ ਜਾਇਜ਼ਾ ਲੈਣ ਤੋਂ ਬਾਅਦ ਸੀਮਾ ਦੇ ਕਮਰੇ ’ਚ ਦਾਖ਼ਲ ਹੋਇਆ। ਅੰਦਰ ਜਾਂਦੇ ਹੀ ਉਸਨੇ ਦਰਵਾਜ਼ਾ ਅੰਦਰੋਂ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਸਨੇ ਔਰਤ ਨਾਲ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ।

ਜਦੋਂ ਸੀਮਾ ਨੇ ਵਿਰੋਧ ਕੀਤਾ ਤਾਂ ਗੁਆਂਢੀ ਨੇ ਚਾਕੂ ਕੱਢਿਆ ਤੇ ਉਸ ’ਤੇ ਵਾਰ ਕਰਨੇ ਸ਼ੁਰੂ ਕਰ ਦਿੱਤਾ। ਔਰਤ ਮਦਦ ਮੰਗਦੀ ਹੋਈ ਕਮਰੇ ’ਚ ਇੱਧਰ-ਉੱਧਰ ਭੱਜਦੀ ਰਹੀ ਪਰ ਨੇੜੇ-ਤੇੜੇ ਕੋਈ ਵੀ ਤੁਰੰਤ ਨਹੀਂ ਪਹੁੰਚ ਸਕਿਆ। ਹੇਠਾਂ ਦੁਕਾਨ ਚਲਾ ਰਹੇ ਵਿਅਕਤੀ ਨੇ ਆਵਾਜ਼ਾਂ ਸੁਣੀਆਂ ਪਰ ਇਸ ਨੂੰ ਘਰੇਲੂ ਝਗੜਾ ਸਮਝ ਕੇ ਉਹ ਉੱਪਰ ਨਹੀਂ ਗਿਆ। ਲਗਾਤਾਰ ਹਮਲਿਆਂ ਕਾਰਨ ਸੀਮਾ ਗੰਭੀਰ ਜ਼ਖ਼ਮੀ ਹੋ ਗਈ। ਫਿਰ ਵਿਨੋਦ ਨੇ ਉਸ ਦੇ ਸਿਰ ’ਤੇ ਹਥੌੜੇ ਨਾਲ ਵਾਰ ਕੀਤਾ, ਜਿਸ ਨਾਲ ਉਹ ਬੇਹੋਸ਼ ਹੋ ਗਈ। ਇਸ ਦੌਰਾਨ ਔਰਤ ਦਾ ਰਿਸ਼ਤੇਦਾਰ ਲਲਿਤ ਉੱਥੇ ਪਹੁੰਚਿਆ। ਉਸਨੇ ਖਿੜਕੀ ’ਚੋਂ ਦੇਖਿਆ ਤਾਂ ਸੀਮਾ ਖ਼ੂਨ ਨਾਲ ਲੱਥਪੱਥ ਪਈ ਸੀ ਤੇ ਮੁਲਜ਼ਮ ਕਮਰੇ ’ਚ ਬੈਠਾ ਮੋਬਾਇਲ ਦੇਖ ਰਿਹਾ ਸੀ। ਉਸਨੇ ਦਰਵਾਜ਼ਾ ਖੋਲ੍ਹਣ ਦੀ ਕੋਸ਼ਿਸ਼ ਕੀਤੀ ਤਾਂ ਵਿਨੋਦ ਨੇ ਉਸ ’ਤੇ ਹਮਲਾ ਕਰ ਦਿੱਤਾ। ਇਸ ਨਾਲ ਉਹ ਜ਼ਖ਼ਮੀ ਹੋ ਗਿਆ। ਨੇੜੇ ਇਕੱਠੇ ਹੋਏ ਲੋਕ ਦਰਵਾਜ਼ਾ ਖੋਲ੍ਹ ਕੇ ਅੰਦਰ ਗਏ। ਗੰਭੀਰ ਹਾਲਤ ’ਚ ਸੀਮਾ ਨੂੰ ਆਟੋ ਰਾਹੀਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਕਈ ਵਾਰ ਸੂਚਨਾ ਦੇਣ ’ਤੇ ਵੀ ਨਹੀਂ ਪਹੁੰਚੀ ਪੁਲਸ
ਮ੍ਰਿਤਕਾ ਦੇ ਪਰਿਵਾਰ ਦਾ ਦੋਸ਼ ਹੈ ਕਿ ਘਟਨਾ ਦੌਰਾਨ ਪੁਲਸ ਨੂੰ ਕਈ ਵਾਰ ਸੂਚਨਾ ਦੇਣ ਦੇ ਬਾਵਜੂਦ ਪੁਲਸ ਤੁਰੰਤ ਘਟਨਾ ਸਥਾਨ ’ਤੇ ਨਹੀਂ ਪਹੁੰਚੀ। ਉਨ੍ਹਾਂ ਦਾ ਕਹਿਣਾ ਹੈ ਕਿ ਸੀਮਾ ਨੂੰ ਉਸਦੇ ਪਰਿਵਾਰ ਨੇ ਜ਼ਖ਼ਮੀ ਹਾਲਤ ’ਚ ਹਸਪਤਾਲ ਪਹੁੰਚਾਇਆ। ਪੁਲਸ ਨੇ ਕਤਲ ਤੇ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਸਥਾਨ ਤੋਂ ਹਥਿਆਰ ਬਰਾਮਦ ਕੀਤੇ ਗਏ ਹਨ। ਮੌਤ ਦੇ ਸਹੀ ਕਾਰਨ ਤੇ ਹੋਰ ਤੱਥਾਂ ਦੀ ਪੁਸ਼ਟੀ ਪੋਸਟਮਾਰਟਮ ਜਾਂਚ ਤੋਂ ਬਾਅਦ ਕੀਤੀ ਜਾਵੇਗੀ। ਪੁਲਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

ਖ਼ੂਨ ਨਾਲ ਲੱਥਪੱਥ ਚਾਕੂ ਤੇ ਤਲਾ ਜ਼ਬਤ
ਸੀਮਾ ਦਾ ਕਮਰਾ ਖ਼ੂਨ ਨਾਲ ਲੱਥਪਥ ਸੀ। ਪੁਲਸ ਨੇ ਜਾਂਚ ਲਈ ਮੋਬਾਇਲ ਫਾਰੈਂਸਿਕ ਟੀਮ ਨੂੰ ਘਟਨਾ ਸਥਾਨ ’ਤੇ ਬੁਲਾਇਆ। ਪੁਲਸ ਨੇ ਘਟਨਾ ਸਥਾਨ ’ਤੇ ਮਿਲੇ ਖ਼ੂਨ ਦੇ ਨਮੂਨੇ ਜ਼ਬਤ ਕੀਤੇ। ਇਸ ਤੋਂ ਇਲਾਵਾ ਪੁਲਸ ਨੇ ਖ਼ੂਨ ਨਾਲ ਲੱਥਪਥ ਚਾਕੂ ਤੇ ਤਲਾ ਜ਼ਬਤ ਕੀਤਾ ਹੈ। ਪੁਲਸ ਨੇ ਕਿਹਾ ਕਿ ਮੁਲਜ਼ਮ ਮਾਨਸਿਕ ਤੌਰ ’ਤੇ ਪਰੇਸ਼ਾਨ ਲੱਗ ਰਿਹਾ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੀ. ਈ. ਸੀ. ’ਚ ਲੱਗੇਗਾ ਵਿਸ਼ੇਸ਼ ਵਾਟਰ ਪਰੂਫ ਟੈਂਟ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਯਮੁਨਾਨਗਰ ਵਿੱਚ 'ਵਾਰਤਾਲਾਪ' ਵਰਕਸ਼ਾਪ ਦਾ ਆਯੋਜਨ; ਭਲਾਈ ਸਕੀਮਾਂ ਅਤੇ 12 ਸਾਲਾਂ ਦੀਆਂ ਪ੍ਰਾਪਤੀਆਂ ’ਤੇ ਹੋਈ ਵਿਸਤ੍ਰਿਤ ਚਰਚਾ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ