Friday, September 11, 2026
BREAKING
ਵਿਦੇਸ਼ੀ ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ, ਤਸਵੀਰਾਂ 'ਚ ਵੇਖੋ ਅਲੌਕਿਕ ਨਜ਼ਾਰਾ ਪੰਜਾਬ 'ਚ ਹੋ ਜਾਣਾ ਸੀ ਵੱਡਾ ਵਾਕਾ, ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਫੇਲ, ਹਥਿਆਰਾਂ ਸਣੇ 2 ਗ੍ਰਿਫ਼ਤਾਰ ਐੱਸ. ਆਈ. ਟੀ. ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਸਿੰਘ ਬਾਦਲ 100 ਅਰਬ ਡਾਲਰ ਤੱਕ ਪੁੱਜੇਗਾ ਭਾਰਤ-ਰੂਸ ਦਾ ਵਪਾਰ ! BRICS ਤੋਂ ਪਹਿਲਾਂ ਮਿਲੇ PM ਮੋਦੀ ਤੇ ਪੁਤਿਨ 9/11 ਹਮਲੇ ਦੀ 25ਵੀਂ ਵਰ੍ਹੇਗੰਢ: ਨਿਊਯਾਰਕ ਦੇ ਆਸਮਾਨ 'ਚ 2,977 ਡਰੋਨਾਂ ਨੇ ਬਣਾਏ 'ਟਵਿਨ ਟਾਵਰ' ਅਮਰੀਕਾ ਨਾਲ ਜੰਗ ਵਿਚਾਲੇ ਇਰਾਨੀ ਰਾਸ਼ਟਰਪਤੀ ਪਹੁੰਚੇ ਭਾਰਤ ! BRICS 'ਚ ਲੈਣਗੇ ਹਿੱਸਾ ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਭਾਜਪਾ ਦਾ ਵੱਡਾ ਐਕਸ਼ਨ, 18 ਸਤੰਬਰ ਤੋਂ 4 ਵੱਡੀਆਂ ਯਾਤਰਾਵਾਂ ਦਾ ਐਲਾਨ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ ਤਰਨਤਾਰਨ ਦੇ 2 ਨੌਜਵਾਨ ਕਾਬੂ ਫੈਸਲਾਬਾਦ ਏਅਰਪੋਰਟ 'ਤੇ ਰੋਕੇ ਗਏ 104 ਸ਼ਰਧਾਲੂ, ਪਾਕਿ ਤੋਂ ਗੁਰਧਾਮਾਂ ਦੇ ਦਰਸ਼ਨਾਂ ਲਈ ਆ ਰਹੇ ਸਨ ਭਾਰਤ ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ

ਚੰਡੀਗੜ੍ਹ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

11 ਸਤੰਬਰ, 2026 06:45 PM

ਚੰਡੀਗੜ੍ਹ : ਪ੍ਰਸ਼ਾਸਨ ਦੇ ਅਸਟੇਟ ਵਿਭਾਗ ਵੱਲੋਂ ‘ਯੂ. ਟੀ. ਚੰਡੀਗੜ੍ਹ ਕਿਰਾਏਦਾਰੀ ਨਿਯਮ, 2026’ ਨੋਟੀਫਾਈ ਕਰ ਦਿੱਤੇ ਗਏ ਹਨ। ਪ੍ਰਸ਼ਾਸਕ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਇਹ ਨਿਯਮ ਪੂਰੇ ਚੰਡੀਗੜ੍ਹ ’ਚ ਲਾਗੂ ਹੋਣਗੇ। ਨਵੇਂ ਨਿਯਮਾਂ ਤਹਿਤ ਮਕਾਨ ਮਾਲਕਾਂ ਅਤੇ ਕਿਰਾਏਦਾਰਾਂ ਵਿਚਾਲੇ ਕਿਰਾਏ, ਬਕਾਏ, ਕਬਜ਼ੇ ਤੇ ਹੋਰ ਵਿਵਾਦਾਂ ਦੇ ਨਿਪਟਾਰੇ ਲਈ ਰੈਂਟ ਅਥਾਰਟੀ, ਰੈਂਟ ਕੋਰਟ ਅਤੇ ਰੈਂਟ ਟ੍ਰਿਬਿਊਨਲ ਦੀ ਤਿੰਨ ਪੱਧਰੀ ਵਿਵਸਥਾ ਕੀਤੀ ਗਈ ਹੈ। ਨਵੇਂ ਨਿਯਮਾਂ ਦਾ ਮੁੱਖ ਮਕਸਦ ਕਿਰਾਏਦਾਰੀ ਪ੍ਰਣਾਲੀ ਨੂੰ ਵਧੇਰੇ ਪਾਰਦਰਸ਼ੀ, ਜਵਾਬਦੇਹ ਤੇ ਸਮਾਂਬੱਧ ਬਣਾਉਣਾ ਹੈ। ਇਸ ਤਹਿਤ ਮਕਾਨ ਮਾਲਕ ਤੇ ਕਿਰਾਏਦਾਰ ਦੋਵਾਂ ਲਈ ਕਿਰਾਏਦਾਰੀ ਸਮਝੌਤੇ ਦੀ ਜਾਣਕਾਰੀ ਰੈਂਟ ਅਥਾਰਟੀ ਕੋਲ ਦਰਜ ਕਰਵਾਉਣੀ ਲਾਜ਼ਮੀ ਹੋਵੇਗੀ।


ਨਿਯਮਾਂ ਮੁਤਾਬਕ ਕਿਰਾਏਦਾਰੀ ਸਮਝੌਤਾ ਹੋਣ ਦੇ ਦੋ ਮਹੀਨਿਆਂ ਅੰਦਰ ਮਕਾਨ ਮਾਲਕ ਅਤੇ ਕਿਰਾਏਦਾਰ ਸਾਂਝੇ ਤੌਰ ’ਤੇ ਜਾਂ ਵੱਖ-ਵੱਖ ਆਨਲਾਈਨ ਮਾਧਿਅਮ ਰਾਹੀਂ ਰੈਂਟ ਅਥਾਰਟੀ ਨੂੰ ਇਸ ਦੀ ਜਾਣਕਾਰੀ ਦੇ ਸਕਣਗੇ। ਜਾਣਕਾਰੀ ਮਿਲਣ ਤੋਂ ਬਾਅਦ ਅਥਾਰਟੀ ਵੱਲੋਂ 7 ਦਿਨਾਂ ਅੰਦਰ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ (ਯੂ. ਆਈ. ਐੱਨ.) ਜਾਰੀ ਕੀਤਾ ਜਾਵੇਗਾ, ਜੋ ਸਬੰਧਿਤ ਧਿਰਾਂ ਨੂੰ ਈ-ਰਸੀਦ ਦੇ ਰੂਪ ’ਚ ਮਿਲੇਗਾ। ਕਿਰਾਏਦਾਰੀ ਨਾਲ ਸਬੰਧਿਤ ਦਸਤਾਵੇਜ਼ ਡਿਜੀਟਲ ਪਲੇਟਫਾਰਮ ’ਤੇ ਅਪਲੋਡ ਕੀਤੇ ਜਾਣਗੇ। ਇਸ ਪਲੇਟਫਾਰਮ ’ਤੇ ਓ. ਟੀ. ਪੀ. ਆਧਾਰਿਤ ਵੈਰੀਫਿਕੇਸ਼ਨ ਦੀ ਵਿਵਸਥਾ ਹੋਵੇਗੀ। ਰਿਕਾਰਡ ਤੱਕ ਪਹੁੰਚ ਸਿਰਫ਼ ਸਬੰਧਿਤ ਧਿਰਾਂ ਤੇ ਅਧਿਕਾਰਤ ਅਧਿਕਾਰੀਆਂ ਤੱਕ ਸੀਮਤ ਰਹੇਗੀ। ਅਥਾਰਟੀ ਨੂੰ ਆਪਣੀ ਸਥਾਪਨਾ ਤੋਂ ਤਿੰਨ ਮਹੀਨਿਆਂ ਅੰਦਰ ਇਹ ਡਿਜੀਟਲ ਪਲੇਟਫਾਰਮ ਤਿਆਰ ਕਰਨਾ ਹੋਵੇਗਾ।
ਕਿਰਾਏ ਤੋਂ ਲੈ ਕੇ ਬਿਜਲੀ-ਪਾਣੀ ਦੇ ਖ਼ਰਚਿਆਂ ਤੱਕ ਵਿਵਾਦ ਦਾ ਨਿਪਟਾਰਾ
ਜੇਕਰ ਮਕਾਨ ਮਾਲਕ ਅਤੇ ਕਿਰਾਏਦਾਰ ਵਿਚਾਲੇ ਕਿਰਾਏ ਜਾਂ ਬਿਜਲੀ-ਪਾਣੀ, ਮੇਨਟੇਨੈਂਸ ਤੇ ਸੁਰੱਖਿਆ ਸੇਵਾਵਾਂ ਵਰਗੇ ਖ਼ਰਚਿਆਂ ਦੀ ਦਰ ਤੈਅ ਕਰਨ ਜਾਂ ਉਸ ’ਚ ਸੋਧ ਨੂੰ ਲੈ ਕੇ ਵਿਵਾਦ ਹੁੰਦਾ ਹੈ ਤਾਂ ਕੋਈ ਵੀ ਧਿਰ ਰੈਂਟ ਅਥਾਰਟੀ ਕੋਲ ਅਰਜ਼ੀ ਦੇ ਸਕੇਗੀ। ਅਥਾਰਟੀ ਵੱਲੋਂ ਫ਼ੈਸਲਾ ਕਰਦੇ ਸਮੇਂ ਸਬੰਧਿਤ ਇਲਾਕੇ ’ਚ ਚੱਲ ਰਹੀਆਂ ਕਿਰਾਏ ਦੀਆਂ ਦਰਾਂ ਨੂੰ ਵੀ ਧਿਆਨ ’ਚ ਰੱਖਿਆ ਜਾ ਸਕੇਗਾ। ਮਕਾਨ ਮਾਲਕ ਕਿਰਾਇਆ ਲੈਣ ਤੋਂ ਇਨਕਾਰ ਕਰਦਾ ਹੈ ਜਾਂ ਕਿਰਾਏ ਦੀ ਰਸੀਦ ਜਾਰੀ ਨਹੀਂ ਕਰਦਾ ਤਾਂ ਕਿਰਾਏਦਾਰ ਲਗਾਤਾਰ ਦੋ ਮਹੀਨਿਆਂ ਤੱਕ ਆਰ. ਟੀ. ਜੀ. ਐੱਸ., ਐੱਨ. ਈ. ਐੱਫ. ਟੀ., ਚੈੱਕ ਜਾਂ ਡਿਮਾਂਡ ਡਰਾਫਟ ਰਾਹੀਂ ਕਿਰਾਇਆ ਅਦਾ ਕਰ ਸਕੇਗਾ। ਇਸ ਤੋਂ ਬਾਅਦ ਵੀ ਮਕਾਨ ਮਾਲਕ ਭੁਗਤਾਨ ਸਵੀਕਾਰ ਨਹੀਂ ਕਰਦਾ ਤਾਂ ਕਿਰਾਏ ਦੀ ਰਕਮ ਰੈਂਟ ਅਥਾਰਟੀ ਕੋਲ ਜਮ੍ਹਾਂ ਕਰਵਾਈ ਜਾ ਸਕੇਗੀ।


15 ਦਿਨਾਂ ’ਚ ਦੇਣਾ ਹੋਵੇਗਾ ਜਵਾਬ
ਰੈਂਟ ਅਥਾਰਟੀ ਸਾਹਮਣੇ ਮਾਮਲਾ ਆਉਣ ’ਤੇ ਦੂਜੀ ਧਿਰ ਨੂੰ 15 ਦਿਨਾਂ ਅੰਦਰ ਜਵਾਬ ਦੇਣਾ ਹੋਵੇਗਾ। ਵਾਜਬ ਕਾਰਨ ਹੋਣ ਦੀ ਸੂਰਤ ’ਚ ਇਹ ਮਿਆਦ ਵੱਧ ਤੋਂ ਵੱਧ 30 ਦਿਨ ਤੱਕ ਵਧਾਈ ਜਾ ਸਕੇਗੀ। ਦੂਜੇ ਪਾਸੇ ਰੈਂਟ ਟ੍ਰਿਬਿਊਨਲ ਨੂੰ ਨੋਟਿਸ ਦੀ ਤਾਮੀਲ ਹੋਣ ਤੋਂ 60 ਦਿਨਾਂ ਅੰਦਰ ਅਪੀਲ ਦਾ ਫ਼ੈਸਲਾ ਕਰਨਾ ਹੋਵੇਗਾ। ਆਮ ਤੌਰ ’ਤੇ ਮਾਮਲੇ ’ਚ ਸਿਰਫ਼ ਇਕ ਵਾਰ ਮੁਲਤਵੀ ਦੀ ਇਜਾਜ਼ਤ ਹੋਵੇਗੀ। ਰੈਂਟ ਕੋਰਟ ਦੇ ਹੁਕਮ ਦੀ ਤਾਮੀਲ ਵੀ ਨੋਟਿਸ ਦੀ ਤਾਮੀਲ ਤੋਂ 30 ਦਿਨਾਂ ਅੰਦਰ ਕੀਤੀ ਜਾਣੀ ਹੋਵੇਗੀ। ਡੀ. ਸੀ.-ਕਮ-ਅਸਟੇਟ ਅਫ਼ਸਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਨਵੇਂ ਨਿਯਮਾਂ ਨਾਲ ਮਕਾਨ ਮਾਲਕਾਂ ਤੇ ਕਿਰਾਏਦਾਰਾਂ ਵਿਚਾਲੇ ਵਧੇਰੇ ਪਾਰਦਰਸ਼ਤਾ ਤੇ ਸਪੱਸ਼ਟਤਾ ਆਵੇਗੀ। ਉਨ੍ਹਾਂ ਕਿਹਾ ਕਿ ਕਿਰਾਏਦਾਰੀ ਨਾਲ ਸਬੰਧਤ ਵਿਵਾਦਾਂ ਦੇ ਨਿਪਟਾਰੇ ਲਈ ਇਕ ਸੁਚੱਜਾ ਤੇ ਸਮਾਂਬੱਧ ਤੰਤਰ ਵੀ ਯਕੀਨੀ ਬਣਾਇਆ ਜਾਵੇਗਾ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ