Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ 'ਚ 'ਲੂ' ਦਾ ਕਹਿਰ ਜਾਰੀ, 14 ਤਾਰੀਖ਼ ਤੱਕ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ

10 ਜੂਨ, 2026 06:20 PM

ਚੰਡੀਗੜ੍ਹ : ਸ਼ਹਿਰ ’ਚ ਭਿਆਨਕ ਗਰਮੀ ਅਤੇ ਲੂ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਪਿਛਲੇ 2 ਦਿਨਾਂ ਦੌਰਾਨ ਤਾਪਮਾਨ ’ਚ ਹੋਏ ਵਾਧੇ ਨੇ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਕ 11 ਜੂਨ ਤੱਕ ਗਰਮ ਹਵਾਵਾਂ ਅਤੇ ਲੂ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਇਸ ਤੋਂ ਬਾਅਦ ਪ੍ਰੀ-ਮਾਨਸੂਨ ਗਤੀਵਿਧੀਆਂ ਕਾਰਨ ਮੌਸਮ ’ਚ ਤਬਦੀਲੀ ਆ ਸਕਦੀ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 42.1 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 3.3 ਡਿਗਰੀ ਵੱਧ ਰਿਹਾ। ਤੇਜ਼ ਧੁੱਪ ਅਤੇ ਲੂ ਕਾਰਨ ਲੋਕਾਂ ਨੂੰ ਦਿਨ ਭਰ ਗਰਮੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਦੁਪਹਿਰ 12 ਤੋਂ ਸ਼ਾਮ 4 ਵਜੇ ਤੱਕ ਬਿਨਾਂ ਜ਼ਰੂਰੀ ਕੰਮ ਦੇ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਤੇ ਬੀਮਾਰ ਵਿਅਕਤੀਆਂ ਨੂੰ ਲੂ ਤੋਂ ਬਚਣ ਲਈ ਵਧੇਰੇ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਭਲਕੇ ਤੋਂ ਬਦਲ ਸਕਦਾ ਹੈ ਮੌਸਮ
ਮੌਸਮ ਵਿਗਿਆਨ ਕੇਂਦਰ ਮੁਤਾਬਕ 11 ਤੋਂ 14 ਜੂਨ ਦਰਮਿਆਨ ਪੰਜਾਬ ਤੇ ਚੰਡੀਗੜ੍ਹ ’ਚ ਪ੍ਰੀ-ਮਾਨਸੂਨ ਗਤੀਵਿਧੀਆਂ ’ਚ ਤੇਜ਼ੀ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਖੇਤਰਾਂ ’ਚ ਤੇਜ਼ ਹਵਾਵਾਂ, ਗਰਜ-ਤੂਫ਼ਾਨ ਤੇ ਝੱਖੜਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਵਿਭਾਗ ਵੱਲੋਂ 11-12 ਜੂਨ ਲਈ ‘ਆਰੇਂਜ ਅਲਰਟ’ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਕੁੱਝ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ’ਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਹੋਰ ਵਾਧਾ ਹੋ ਸਕਦਾ ਹੈ। ਹਾਲਾਂਕਿ 11 ਜੂਨ ਤੋਂ ਬਾਅਦ ਮੌਸਮ ਬਦਲਣ ਨਾਲ ਗਰਮੀ ਦੀ ਲਹਿਰ ਦਾ ਅਸਰ ਘੱਟ ਹੋਣ ਦੀ ਉਮੀਦ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ