Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ 'ਚ ਲੱਗਿਆ ਸ਼ਰਾਬ ਦਾ ਲੰਗਰ! ਪੁਲਸ ਨੇ ਡੀ. ਜੇ. ਮਾਲਕ ਨੂੰ ਕੀਤਾ ਗ੍ਰਿਫ਼ਤਾਰ

25 ਮਈ, 2026 07:03 PM

ਚੰਡੀਗੜ੍ਹ : ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪਾਸ਼ ਇਲਾਕੇ ਸੈਕਟਰ-9 ਦੀ ਮਾਰਕਿਟ 'ਚ ਸ਼ਰੇਆਮ ਸ਼ਰਾਬ ਪਰੋਸਣ ਦੇ ਮਾਮਲੇ 'ਚ ਸੈਕਟਰ-3 ਥਾਣਾ ਪੁਲਸ ਨੇ ਸਖ਼ਤ ਕਾਰਵਾਈ ਕੀਤੀ ਹੈ। ਪੁਲਸ ਨੇ ਇਸ ਮਾਮਲੇ 'ਚ ਡੀ. ਜੇ. ਮਾਲਕ ਰਾਜੇਸ਼ ਸਚਦੇਵਾ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਲਈ ਹੈ। ਜਾਣਕਾਰੀ ਅਨੁਸਾਰ ਸੈਕਟਰ-9 ਸਥਿਤ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਨਵੇਂ ਵੋਡਕਾ ਬ੍ਰਾਂਡ ਦੀ ਪ੍ਰਮੋਸ਼ਨ ਲਈ ਇੱਕ ਸਟਾਲ ਲਗਾਇਆ ਗਿਆ ਸੀ, ਜਿੱਥੇ ਜਾਮਣ ਦੇ ਫਲੇਵਰ ਵਾਲੀ ਬਰਫ਼ ਦੀ ਚੁਸਕੀ 'ਚ ਵੋਡਕਾ ਮਿਲਾ ਕੇ ਲੋਕਾਂ ਨੂੰ ਮੁਫ਼ਤ 'ਚ ਪਿਲਾਈ ਜਾ ਰਹੀ ਸੀ। ਇਸ ਘਟਨਾ ਦੀ ਵੀਡੀਓ ਇੰਸਟਾਗ੍ਰਾਮ ਅਤੇ ਹੋਰ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਵਾਇਰਲ ਹੋ ਗਈ, ਜਿਸ 'ਚ ਵੱਡੀ ਗਿਣਤੀ 'ਚ ਨੌਜਵਾਨ ਲੜਕੇ-ਲੜਕੀਆਂ ਸਟਾਲ ਦੇ ਆਲੇ-ਦੁਆਲੇ ਨਜ਼ਰ ਆ ਰਹੇ ਸਨ।

ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਹਰਕਤ 'ਚ ਆਈ ਅਤੇ ਕਾਰਵਾਈ ਸ਼ੁਰੂ ਕੀਤੀ। ਹੈਰਾਨੀ ਦੀ ਗੱਲ ਇਹ ਰਹੀ ਕਿ ਇਹ ਪ੍ਰੋਗਰਾਮ ਕਈ ਘੰਟਿਆਂ ਤੱਕ ਪੁਲਸ ਹੈੱਡਕੁਆਰਟਰ, ਡੀ. ਜੀ. ਪੀ. ਦਫ਼ਤਰ ਅਤੇ ਪ੍ਰਸ਼ਾਸਕ ਦੇ ਦਫ਼ਤਰ ਤੋਂ ਕੁੱਝ ਹੀ ਦੂਰੀ 'ਤੇ ਚੱਲਦਾ ਰਿਹਾ ਪਰ ਪ੍ਰਸ਼ਾਸਨ ਨੂੰ ਇਸ ਦੀ ਖ਼ਬਰ ਤੱਕ ਨਹੀਂ ਹੋਈ। ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਯਾਦਵ ਨੇ ਦੱਸਿਆ ਕਿ ਸਬੰਧਿਤ ਸ਼ਰਾਬ ਦੇ ਠੇਕੇ ਦੇ ਲਾਇਸੈਂਸ ਧਾਰਕ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਹਾਲਾਂਕਿ, ਅਜੇ ਤੱਕ ਮੁੱਖ ਠੇਕੇਦਾਰ ਖ਼ਿਲਾਫ਼ ਕੋਈ ਵੱਡੀ ਕਾਰਵਾਈ ਨਾ ਹੋਣ ਕਾਰਨ ਸਵਾਲ ਉੱਠ ਰਹੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ