Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ 'ਚ ਹੀਟਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ, ਸਿਹਤ ਵਿਭਾਗ ਨੇ ਅਗਲੇ 3 ਦਿਨਾਂ ਲਈ ਦਿੱਤਾ ਅਲਰਟ

20 ਅਪ੍ਰੈਲ, 2026 07:12 PM

ਚੰਡੀਗੜ੍ਹ : ਸ਼ਹਿਰ 'ਚ ਲਗਾਤਾਰ ਵੱਧ ਰਹੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾਉਣੇ ਸ਼ੁਰੂ ਕਰ ਦਿੱਤੇ ਹਨ। ਅਪ੍ਰੈਲ ਮਹੀਨੇ 'ਚ ਹੀ ਦੁਪਹਿਰ ਵੇਲੇ ਲੋਕਾਂ ਦਾ ਬਾਹਰ ਨਿਕਲਣਾ ਔਖਾ ਹੋ ਗਿਆ ਹੈ। ਇਸ ਵੱਧ ਰਹੀ ਭਿਆਨਕ ਗਰਮੀ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਦੇ ਸਿਹਤ ਵਿਭਾਗ ਨੇ ਹੀਟਵੇਵ (ਲੂ) ਸਬੰਧੀ ਇੱਕ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਤਿੰਨ ਦਿਨਾਂ ਲਈ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਅਪੀਲ ਕੀਤੀ ਹੈ।

ਹਾਈਡ੍ਰੇਟ ਰਹਿਣਾ ਹੈ ਜ਼ਰੂਰੀ
ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਲੋਕ ਵੱਧ ਤੋਂ ਵੱਧ ਪਾਣੀ ਪੀਣ ਤਾਂ ਜੋ ਸਰੀਰ 'ਚ ਪਾਣੀ ਦੀ ਕਮੀ ਨਾ ਹੋਵੇ। ਵਿਭਾਗ ਨੇ ਨਿੰਬੂ ਪਾਣੀ, ਲੱਸੀ ਅਤੇ ਹੋਰ ਕੁਦਰਤੀ ਪੇਅ ਪਦਾਰਥਾਂ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਸਰੀਰ ਨੂੰ ਅੰਦਰੂਨੀ ਤੌਰ 'ਤੇ ਠੰਡਾ ਅਤੇ ਹਾਈਡ੍ਰੇਟ ਰੱਖਿਆ ਜਾ ਸਕੇ।

ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਕਰੋ ਪਰਹੇਜ਼
ਐਡਵਾਈਜ਼ਰੀ 'ਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਤੇਜ਼ ਧੁੱਪ, ਖ਼ਾਸ ਕਰਕੇ ਦੁਪਹਿਰ ਦੇ ਸਮੇਂ ਬਾਹਰ ਨਿਕਲਣ ਤੋਂ ਬਚਿਆ ਜਾਵੇ। ਜੇਕਰ ਕਿਸੇ ਜ਼ਰੂਰੀ ਕੰਮ ਲਈ ਬਾਹਰ ਜਾਣਾ ਪਵੇ ਤਾਂ ਸਿਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਹਲਕੇ ਰੰਗ ਦੇ ਢਿੱਲੇ ਕੱਪੜੇ ਪਾਉਣੇ ਚਾਹੀਦੇ ਹਨ।

ਬੱਚਿਆਂ ਅਤੇ ਬਜ਼ੁਰਗਾਂ ਦਾ ਰੱਖੋ ਵਿਸ਼ੇਸ਼ ਖਿਆਲ
ਪ੍ਰਸ਼ਾਸਨ ਨੇ ਲੋਕਾਂ ਨੂੰ ਹਦਾਇਤ ਕੀਤੀ ਹੈ ਕਿ ਬੱਚਿਆਂ, ਬਜ਼ੁਰਗਾਂ ਅਤੇ ਪਹਿਲਾਂ ਤੋਂ ਬੀਮਾਰ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਹ ਵਰਗ ਹੀਟਵੇਵ ਤੋਂ ਸਭ ਤੋਂ ਜਲਦੀ ਪ੍ਰਭਾਵਿਤ ਹੋ ਸਕਦਾ ਹੈ। ਸਿਹਤ ਵਿਭਾਗ ਅਨੁਸਾਰ ਇਨ੍ਹਾਂ ਸਾਵਧਾਨੀਆਂ ਨੂੰ ਅਪਣਾ ਕੇ ਲੋਕ ਗਰਮੀ ਦੇ ਮਾੜੇ ਪ੍ਰਭਾਵਾਂ ਤੋਂ ਬਚ ਸਕਦੇ ਹਨ ਅਤੇ ਸਿਹਤਮੰਦ ਰਹਿ ਸਕਦੇ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ