Tuesday, November 24, 2026
BREAKING
• ਵੱਡੇ ਭਰਾ ਦੀ ਭੂਮਿਕਾ 'ਚ ਹੋਵੇਗਾ ਅਕਾਲੀ ਦਲ, CM ਚਿਹਰੇ ਨੂੰ ਲੈ ਕੇ ਅਮਿਤ ਦਾ ਵੱਡਾ ਐਲਾਨ • ਰਵਨੀਤ ਬਿੱਟੂ ਨੇ ਗਠਜੋੜ ਨੂੰ ਲੈ ਕੇ ਦੱਸੀ ਅੰਦਰਲੀ ਗੱਲ, ਸੀਟਾਂ ਦੀ ਵੰਡ ਬਾਰੇ ਵੀ ਦਿੱਤਾ ਵੱਡਾ ਬਿਆਨ • ਗਠਜੋੜ ਦਾ ਐਲਾਨ ਪੰਜਾਬ ਦੀ ਅਮਨ-ਖ਼ੁਸ਼ਹਾਲੀ ਲਈ ਇਤਿਹਾਸਕ ਕਦਮ : ਕੇਵਲ ਸਿੰਘ ਢਿੱਲੋਂ • 'ਸ਼ੋਅ 'ਚ ਜਵਾਕਾਂ ਨੂੰ ਨਾ ਲੈ ਕੇ ਆਇਓ..!' ਦਿਲਜੀਤ ਦੇ 29 ਨਵੰਬਰ ਨੂੰ ਹੋਣ ਵਾਲੇ ਕੰਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ • ਅਮਿਤ ਸ਼ਾਹ ਨੇ ਕਰਤਾਪੁਰ ਸਾਹਿਬ ਤੇ ਬੰਦੀ ਸਿੰਘਾਂ ਬਾਰੇ ਦਿੱਤਾ ਵੱਡਾ ਬਿਆਨ • ਗੱਠਜੋੜ ਦੇ ਐਲਾਨ ਮੌਕੇ ਬੋਲੇ ਸੁਖਬੀਰ ਬਾਦਲ- 'ਅਕਾਲੀ-ਭਾਜਪਾ ਦਾ ਨਹੁੰ-ਮਾਸ ਦਾ ਰਿਸ਼ਤਾ' • ਗੱਠਜੋੜ 'ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, ਇਹ ਸੁਭਾਵਿਕ ਗੱਠਜੋੜ ਹੈ • ਜ਼ੀਰਕਪੁਰ ’ਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦਾ ਜਿਊਣਾ ਕੀਤਾ ਮੁਹਾਲ • ਸ੍ਰੀ ਨਨਕਾਣਾ ਸਾਹਿਬ 'ਚ ਜਥੇ. ਗੜਗੱਜ ਦਾ ਵੱਡਾ ਸੰਦੇਸ਼, ਚੜ੍ਹਦੇ ਪੰਜਾਬ ਦੇ ਨੌਜਵਾਨ ਪਾਕਿ ਦੇ ਸਿੱਖਾਂ ਤੋਂ ਲੈਣ ਸਿੱਖਿਆ • ਚੰਡੀਗੜ੍ਹ 'ਚ ਹੋਵੇਗਾ BLACKOUT! ਅਚਾਨਕ ਵੱਜਣਗੇ ਸਾਇਰਨ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

ਚੰਡੀਗੜ੍ਹ

ਚੰਡੀਗੜ੍ਹ 'ਚ ਹੋਵੇਗਾ BLACKOUT! ਅਚਾਨਕ ਵੱਜਣਗੇ ਸਾਇਰਨ, ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

24 ਨਵੰਬਰ, 2026 06:02 PM

ਚੰਡੀਗੜ੍ਹ : ਚੰਡੀਗੜ੍ਹ ’ਚ ਕਿਸੇ ਵੀ ਤਰ੍ਹਾਂ ਦੇ ਹਵਾਈ ਹਮਲੇ ਜਾਂ ਹੋਰ ਐਮਰਜੈਂਸੀ ਹਾਲਾਤ ਨਾਲ ਨਜਿੱਠਣ ਲਈ ਪ੍ਰਸ਼ਾਸਨ ਦੀਆਂ ਤਿਆਰੀਆਂ ਨੂੰ ਪਰਖਣ ਵਾਸਤੇ 27 ਨਵੰਬਰ ਨੂੰ ਸ਼ਹਿਰ ਭਰ ’ਚ ਸਿਵਲ ਡਿਫੈਂਸ ਮੌਕ ਡਰਿੱਲ ਕਰਵਾਈ ਜਾਵੇਗੀ। ਇਸ ਦੌਰਾਨ ਬਲੈਕਆਊਟ ਅਭਿਆਸ ਵੀ ਕੀਤਾ ਜਾਵੇਗਾ ਅਤੇ ਸ਼ਹਿਰ ਦੀਆਂ 35 ਨਿਰਧਾਰਤ ਥਾਵਾਂ ’ਤੇ ਹਵਾਈ ਹਮਲੇ ਦੀ ਚਿਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਇਹ ਅਭਿਆਸ ਸ਼ਾਮ 7 ਵਜੇ ਸ਼ੁਰੂ ਹੋਵੇਗਾ, ਜਿਸ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਐਮਰਜੈਂਸੀ ਸੇਵਾਵਾਂ ਨਾਲ ਜੁੜੀਆਂ ਏਜੰਸੀਆਂ ਦੀ ਮੁਸਤੈਦੀ ਅਤੇ ਆਪਸੀ ਤਾਲਮੇਲ ਦੀ ਪਰਖ ਕੀਤੀ ਜਾਵੇਗੀ। ਡੀ. ਸੀ. ਅਨੁਸਾਰ ਮੌਕ ਡਰਿੱਲ ਦੀ ਸ਼ੁਰੂਆਤ ’ਚ ਦੋ ਮਿੰਟ ਤੱਕ ਉੱਚੀ ਅਤੇ ਨੀਵੀਂ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ।


ਇਸ ਤੋਂ ਬਾਅਦ 20 ਮਿੰਟ ਤੱਕ ਸਬੰਧਿਤ ਵਿਭਾਗ ਅਤੇ ਏਜੰਸੀਆਂ ਤੈਅ ਮਿਆਰੀ ਕਾਰਜ ਪ੍ਰਣਾਲੀ (ਐੱਸ. ਓ. ਪੀ.) ਅਨੁਸਾਰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੀਆਂ। ਅਭਿਆਸ ਦੀ ਸਮਾਪਤੀ ’ਤੇ ਮੁੜ ਦੋ ਮਿੰਟ ਲਈ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਮੌਕ ਡਰਿੱਲ ਖ਼ਤਮ ਹੋਣ ਦਾ ਸੰਕੇਤ ਹੋਵੇਗਾ। ਪ੍ਰਸ਼ਾਸਨ ਮੁਤਾਬਕ ਇਸ ਅਭਿਆਸ ਦਾ ਮੁੱਖ ਮਕਸਦ ਕਿਸੇ ਸੰਭਾਵੀ ਐਮਰਜੈਂਸੀ ਦੌਰਾਨ ਸ਼ਹਿਰ ਦੀ ਤਿਆਰੀ, ਵੱਖ-ਵੱਖ ਵਿਭਾਗਾਂ ਦੀ ਕਾਰਜ ਸਮਰੱਥਾ ਤੇ ਤੁਰੰਤ ਪ੍ਰਤੀਕਿਰਿਆ ਦੇਣ ਦੀ ਪ੍ਰਣਾਲੀ ਦਾ ਮੁਲਾਂਕਣ ਕਰਨਾ ਹੈ। ਮੌਕ ਡਰਿੱਲ ਰਾਹੀਂ ਇਹ ਪਰਖਿਆ ਜਾਵੇਗਾ ਕਿ ਐਮਰਜੈਂਸੀ ਸਥਿਤੀ ਪੈਦਾ ਹੋਣ ’ਤੇ ਸਬੰਧਿਤ ਏਜੰਸੀਆਂ ਆਪਣੀਆਂ ਨਿਰਧਾਰਤ ਜ਼ਿੰਮੇਵਾਰੀਆਂ ਕਿੰਨੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਂਦੀਆਂ ਹਨ।


ਸਾਇਰਨ ਸੁਣ ਕੇ ਘਬਰਾਉਣ ਨਾ ਲੋਕ : ਪ੍ਰਸ਼ਾਸਨ
ਪ੍ਰਸ਼ਾਸਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ 27 ਨਵੰਬਰ ਸ਼ਾਮ ਨੂੰ ਸਾਇਰਨ ਦੀ ਆਵਾਜ਼ ਸੁਣ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਜਾਂ ਅਫ਼ਵਾਹ ਦਾ ਸ਼ਿਕਾਰ ਨਾ ਹੋਣ, ਕਿਉਂਕਿ ਇਹ ਸਿਰਫ਼ ਸੁਰੱਖਿਆ ਤਿਆਰੀਆਂ ਨੂੰ ਪਰਖਣ ਲਈ ਕਰਵਾਇਆ ਜਾ ਰਿਹਾ ਅਭਿਆਸ ਹੋਵੇਗਾ। ਲੋਕਾਂ ਨੂੰ ਡਿਊਟੀ ’ਤੇ ਤਾਇਨਾਤ ਅਧਿਕਾਰੀਆਂ ਤੇ ਮੁਲਾਜ਼ਮਾਂ ਦਾ ਸਹਿਯੋਗ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ

ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਨਿੱਜੀ ਕੰਪਨੀ ਦੀ ਐਂਟਰੀ! ਯਾਤਰੀਆਂ 'ਤੇ ਵਧੇਗਾ ਖ਼ਰਚੇ ਦਾ ਬੋਝ

ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ

ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 23 ਨੂੰ ਵੋਟਿੰਗ 26 ਨੂੰ ਹੋਵੇਗੀ ਗਿਣਤੀ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਭਲਕੇ ਹੋਵੇਗਾ ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਐਲਾਨ, ਸ਼ਹਿਰ 'ਚ ਲੱਗ ਜਾਵੇਗਾ ਚੋਣ ਜ਼ਾਬਤਾ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਛੱਠ ਪੂਜਾ ਲਈ ਚੰਡੀਗੜ੍ਹ-ਬਰੌਨੀ ਵਿਸ਼ੇਸ਼ ਰੇਲਗੱਡੀ ਚਲਾਈ ਗਈ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ ਭਲਕੇ ਸ਼ਾਮ ਤੋਂ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਦੀਵਾਲੀ ਮੌਕੇ PGI 'ਚ ਅੱਖਾਂ ਦੀ ਐਮਰਜੈਂਸੀ ਲਈ 20 ਡਾਕਟਰ ਰਹਿਣਗੇ ਤਾਇਨਾਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਇੱਕ ਯੂਨਿਟ ਖ਼ੂਨ ਤੋਂ ਮਿੰਟਾਂ 'ਚ ਤਿਆਰ ਹੋਣਗੇ ਤਿੰਨ ਕੰਪੋਨੈਂਟ, ਕੈਂਸਰ ਤੱਕ ਦੇ ਮਰੀਜ਼ਾਂ ਨੂੰ ਮਿਲੇਗੀ ਰਾਹਤ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਸਕੂਲ 'ਚ ਪੜ੍ਹਾਈ ਦੇ ਨਾਲ ਹੁਣ ਮਿਲੇਗੀ ਰੁਜ਼ਗਾਰ ਦੀ ਸਿਖਲਾਈ, ਪ੍ਰਸ਼ਾਸਕ ਨੇ ਦੋ ਲੈਬਾਂ ਦਾ ਕੀਤਾ ਉਦਘਾਟਨ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ

ਹੱਲੋਮਾਜਰਾ ’ਚ ਨਾਬਾਲਗ ਨਾਲ ਕੀਤਾ ਜਬਰ-ਜ਼ਿਨਾਹ, ਦੋ ਕਾਬੂ