Thursday, October 29, 2026
BREAKING
• ਪੰਜਾਬੀ ਕਲਾਕਾਰਾਂ ਦੇ ਵਫ਼ਦ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੰਭੀਰ ਮੁੱਦਿਆਂ ਨੂੰ ਲੈ ਕੇ ਕੀਤੀ ਅਹਿਮ ਬੈਠਕ • ਜਾਖੜ ਵੱਲੋਂ ਗਵਰਨਰ ਪੱਤਰ, ਸੂਬੇ 'ਚ ਤੁਰੰਤ ਚੋਣ ਜ਼ਾਬਤਾ ਲਗਾਉਣ ਦੀ ਮੰਗ • ਪੰਜਾਬ ਕਾਂਗਰਸ ਵੱਲੋਂ ਇਨਸਾਫ਼ ਰੈਲੀ ਕਰਨ ਦਾ ਐਲਾਨ • ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਲੈ ਕੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ, ਜਾਣੋ ਕੀ ਬੋਲੇ • ਮਨਪ੍ਰੀਤ ਬਾਦਲ ਦੀ ਧੀ ਦੇ ਵਿਆਹ ਦੀ ਰਿਸੈਪਸ਼ਨ 'ਚ ਪਹੁੰਚੇ ਸੁਖਬੀਰ, ਹਰਸਿਮਰਤ ਤੇ ਕੇਵਲ ਢਿੱਲੋਂ ਸਣੇ ਵੱਡੇ ਲੀਡਰ • ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤ*ਲ • Diljit Dosanjh ਦੇ Concert 'ਚ ਜਾਣ ਵਾਲਿਆਂ ਲਈ ਅਹਿਮ ਖ਼ਬਰ, ਜਾਰੀ ਹੋਈ ਐਡਵਾਈਜ਼ਰੀ • ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ ’ਤੇ ਕੇਂਦਰ ਦੀ ਤਰਜ਼ ’ਤੇ ਮੁਲਾਜ਼ਮਾਂ ਨੂੰ ਮਿਲੇਗਾ 63% DA: ਕੇਵਲ ਸਿੰਘ ਢਿੱਲੋਂ • 'ਪੰਜਾਬ 'ਚ ਨਸ਼ਿਆਂ ਖ਼ਿਲਾਫ਼ ਬਣਾਵਾਂਗੇ ਨਵਾਂ ਕਾਨੂੰਨ', ਸੁਖਬੀਰ ਸਿੰਘ ਬਾਦਲ ਨੇ ਕੀਤੇ ਵੱਡੇ ਐਲਾਨ • ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

ਚੰਡੀਗੜ੍ਹ

ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

29 ਅਕਤੂਬਰ, 2026 07:13 PM

ਚੰਡੀਗੜ੍ਹ : ਚੰਡੀਗੜ੍ਹ ਦੇ 55ਵੇਂ ਰੋਜ਼ ਫੈਸਟੀਵਲ-2027 'ਚ ਇਸ ਵਾਰ ਸੈਲਾਨੀਆਂ ਨੂੰ ਹੈਲੀਕਾਪਟਰ ਰਾਹੀਂ ਸ਼ਹਿਰ ਦੀ ਹਵਾਈ ਸੈਰ ਕਰਨ ਦਾ ਮੌਕਾ ਮਿਲ ਸਕਦਾ ਹੈ। ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਫੈਸਟੀਵਲ ਲਈ ਨਗਰ ਨਿਗਮ ਸਦਨ ਨੇ 1.32 ਕਰੋੜ ਰੁਪਏ ਦੇ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਿਗਮ ਪਹਿਲਾਂ ਇਸ ਸਮਾਗਮ ਲਈ ਸਪਾਂਸਰ ਲੱਭਣ ਦੀ ਕੋਸ਼ਿਸ਼ ਕਰੇਗਾ। ਜੇਕਰ ਸਪਾਂਸਰ ਨਹੀਂ ਮਿਲਦੇ ਤਾਂ ਫੈਸਟੀਵਲ ਦਾ ਖ਼ਰਚਾ ਨਿਗਮ ਆਪਣੇ ਖ਼ਜ਼ਾਨੇ ਵਿੱਚੋਂ ਚੁੱਕੇਗਾ। ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸਦਨ ਨੂੰ ਦੱਸਿਆ ਕਿ ਫੈਸਟੀਵਲ ਸਬੰਧੀ ਟੈਂਡਰ ਦਸਤਾਵੇਜ਼ਾਂ ਨੂੰ ਮਨਜ਼ੂਰੀ ਦਿੱਤੀ ਜਾ ਰਹੀ ਹੈ ਤਾਂ ਜੋ ਅਗਲੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਸਕੇ।


ਪਿਛਲੇ ਸਾਲਾਂ 'ਚ ਇਹ ਸਮਾਗਮ ਕੰਪਨੀਆਂ ਅਤੇ ਸਪਾਂਸਰਾਂ ਦੇ ਸਹਿਯੋਗ ਨਾਲ ਕਰਵਾਇਆ ਜਾਂਦਾ ਰਿਹਾ ਹੈ, ਜਿਸ ਨਾਲ ਨਿਗਮ ’ਤੇ ਵਿੱਤੀ ਬੋਝ ਨਹੀਂ ਪੈਂਦਾ ਸੀ। ਇਸ ਵਾਰ ਸਪਾਂਸਰਾਂ ਲਈ ਦਿਲਚਸਪੀ ਦੇ ਪ੍ਰਗਟਾਵੇ ਸਬੰਧੀ ਸੱਦਾ ਜਾਰੀ ਕਰਨ ਦੇ ਬਾਵਜੂਦ ਕਿਸੇ ਕੰਪਨੀ ਨੇ ਰੁਚੀ ਨਹੀਂ ਦਿਖਾਈ। ਇਸੇ ਕਾਰਨ ਨਿਗਮ ਨੇ 132.65 ਲੱਖ ਰੁਪਏ ਖਰਚਣ ਦਾ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।


ਤਿੰਨ ਦਿਨਾਂ ਦੇ ਇਸ ਫੈਸਟੀਵਲ 'ਚ ਫੁੱਲਾਂ ਦੀ ਪ੍ਰਦਰਸ਼ਨੀ, ਰੰਗੋਲੀ, ਫਲੋਰਲ ਹੈਟ, ਰੋਜ਼ ਪ੍ਰਿੰਸ-ਪ੍ਰਿੰਸੈੱਸ, ਮਿਸਟਰ ਐਂਡ ਮਿਸ ਰੋਜ਼ ਅਤੇ ਸੀਨੀਅਰ ਨਾਗਰਿਕਾਂ ਲਈ ਰੋਜ਼ ਕਿੰਗ-ਰੋਜ਼ ਕੁਈਨ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਲੋਕ ਨਾਚ, ਫੋਟੋਗ੍ਰਾਫੀ, ਪੇਂਟਿੰਗ, ਅੰਤਾਕਸ਼ਰੀ ਅਤੇ ਰੋਜ਼ ਕੁਇਜ਼ ਵਰਗੀਆਂ ਗਤੀਵਿਧੀਆਂ ਵੀ ਖਿੱਚ ਦਾ ਕੇਂਦਰ ਰਹਿਣਗੀਆਂ। ਹੈਲੀਕਾਪਟਰ ਰਾਈਡ ਦੀ ਤਜਵੀਜ਼ ਨੂੰ ਵੀ ਇਸ ਵਾਰ ਦੇ ਖ਼ਾਸ ਆਕਰਸ਼ਣ ਵਜੋਂ ਦੇਖਿਆ ਜਾ ਰਿਹਾ ਹੈ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਤਿਉਹਾਰਾਂ ਦੇ ਮੱਦੇਨਜ਼ਰ ਚੰਡੀਗੜ੍ਹ ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਈਜ਼ਰੀ, ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

ਚੰਡੀਗੜ੍ਹ 'ਚ RAPIDO ਦੇ ਹਜ਼ਾਰਾਂ ਡਰਾਈਵਰਾਂ ਨੂੰ ਵੱਡੀ ਰਾਹਤ, ਪ੍ਰਸ਼ਾਸਨ ਨੇ ਬਹਾਲ ਕੀਤਾ ਲਾਇਸੈਂਸ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

1 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਚੰਡੀਗੜ੍ਹ 'ਚ ਵਧਦੀ ਠੰਡ ਦੇ ਮੱਦੇਨਜ਼ਰ ਲਿਆ ਫੈਸਲਾ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਅੱਜ ਤੋਂ ਬਦਲੇਗਾ ਚੰਡੀਗੜ੍ਹ ਹਵਾਈ ਅੱਡੇ ਦਾ ਸ਼ਡਿਊਲ, ਮੁੜ ਸ਼ੁਰੂ ਹੋ ਰਹੀ ਸ਼ਾਰਜਾਹ ਦੀ ਸਿੱਧੀ ਉਡਾਣ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਧਮਕੀ, ਮੌਕੇ 'ਤੇ ਪੁੱਜੀ ਪੁਲਸ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹ 'ਚ ਦਸੰਬਰ ਦੇ ਅਖ਼ੀਰ ਤੱਕ ਹੋ ਸਕਦੀਆਂ ਨੇ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਸੂਚੀ ਜਾਰੀ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹੇ ਦੇ ਵੱਡੇ ਹੋਟਲ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮਚਿਆ ਹੜਕੰਪ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ ’ਚ 22 ਤੇ 23 ਅਕਤੂਬਰ ਨੂੰ ਸ਼ਾਮ ਵੇਲੇ ਘੱਟ ਪ੍ਰੈਸ਼ਰ ਨਾਲ ਆਵੇਗਾ ਪਾਣੀ

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

ਚੰਡੀਗੜ੍ਹ 'ਚ ਭਾਜਪਾ ਦਾ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ, ਕਾਂਗਰਸ ਭਵਨ ਵੱਲ ਕੂਚ ਕਰਨ ਦੀ ਕੋਸ਼ਿਸ਼

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ

PGI ਦੀ ਨਿਊ OPD ’ਚ ਕਾਰਡ ਬਣਵਾਉਣ ਨੂੰ ਲੈ ਕੇ ਹੰਗਾਮਾ