Thursday, March 26, 2026
BREAKING
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 4 ਲੱਖ ਰੁਪਏ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ ਆਈ.ਪੀ.ਐਲ. ਮੈਚ ਦੌਰਾਨ ਕ੍ਰਿਕਟ ਪ੍ਰੇਮੀਆਂ ਨੂੰ ਬਿਹਤਰ ਅਨੁਭਵ ਪ੍ਰਦਾਨ ਕਰਨ ਲਈ ਪੁਖਤਾ ਪ੍ਰਬੰਧ ਬੇਹੱਦ ਜ਼ਰੂਰੀ: ਮੀਤ ਹੇਅਰ ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ - ਕੈਬਨਿਟ ਮੰਤਰੀ ਸੰਜੀਵ ਅਰੋੜਾ ਅਯੁੱਧਿਆ ਦੀ ਤਰਜ਼ ਤੇ ਬਣਿਆ ਖਰੜ ਦਾ ਰਾਮ ਮੰਦਰ ਅੱਜ ਲੋਕਾਂ ਲਈ ਖੁੱਲਿਆ, 51 ਹਜ਼ਾਰ ਦੀਪਕਾਂ ਨਾਲ ਹੋਵੇਗੀ ਮਹਾ ਆਰਤੀ ਸ਼ਾਮ ਚੁਰਾਸੀ ਦੇ ਨੂਰਪੁਰ 'ਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸੀਆਂ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਐਲ.ਪੀ.ਜੀ, ਪੈਟਰੋਲ ਤੇ ਡੀਜ਼ਲ ਦੀ ਸਪਲਾਈ ਲਗਾਤਾਰ ਜਾਰੀ , ਘਬਰਾਉਣ ਦੀ ਲੋੜ ਨਹੀਂ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨਗਰ ਨਿਗਮ ਨੇ 8961 ਲੱਖ ਰੁਪਏ ਦਾ ਸਾਲਾਨਾ ਬਜਟ ਕੀਤਾ ਪਾਸ ਗਰਭਵਤੀ ਔਰਤਾਂ ਲਈ ਸਹੀ ਡਾਇਟ—ਸਿਹਤਮੰਦ ਜੀਵਨ ਦੀ ਕੁੰਜੀ : ਡਾ ਗੀਤਾਂਜਲੀ ਸਿੰਘ 

ਚੰਡੀਗੜ੍ਹ

ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ ਰੋਕ, ਸਿਰਫ ਇਨ੍ਹਾਂ ਲੋਕਾਂ ਨੂੰ ਮਿਲੇਗੀ Entry

26 ਮਾਰਚ, 2026 08:31 PM

ਚੰਡੀਗੜ੍ਹ : ਚੰਡੀਗੜ੍ਹ ਦੀ ਸੁਖ਼ਨਾ ਝੀਲ ਨੂੰ ਆਮ ਲੋਕਾਂ ਲਈ ਅੱਜ ਤੋਂ ਬੰਦ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸੁਖ਼ਨਾ ਝੀਲ 'ਤੇ ਹੋਣ ਵਾਲੇ ਏਅਰ ਸ਼ੋਅ ਦੇ ਮੱਦੇਨਜ਼ਰ ਅੱਜ 26 ਮਾਰਚ ਤੋਂ ਝੀਲ ਨੂੰ ਆਮ ਲੋਕਾਂ ਅਤੇ ਸੈਰ ਕਰਨ ਵਾਲਿਆਂ ਲਈ ਬੰਦ ਕਰ ਦਿੱਤਾ ਹੈ। ਡੀ. ਸੀ. ਨਿਸ਼ਾਂਤ ਯਾਦਵ ਨੇ ਦੱਸਿਆ ਕਿ ਇਹ ਫ਼ੈਸਲਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਝੀਲ ਹੁਣ 28 ਮਾਰਚ ਨੂੰ ਦੁਪਹਿਰ 1.30 ਵਜੇ ਹੀ ਆਮ ਲੋਕਾਂ ਲਈ ਖੋਲ੍ਹੀ ਜਾਵੇਗੀ।

ਦੋ ਦਿਨ ਚੱਲੇਗਾ ਹਵਾਈ ਪ੍ਰਦਰਸ਼ਨ ਅਤੇ ਰਿਹਰਸਲ
ਸੁਖਨਾ ਝੀਲ 'ਤੇ 27 ਅਤੇ 28 ਮਾਰਚ ਨੂੰ ਏਅਰ ਸ਼ੋਅ ਹੋਣਾ ਹੈ। 27 ਮਾਰਚ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ, ਜਦਕਿ ਮੁੱਖ ਪ੍ਰੋਗਰਾਮ 28 ਮਾਰਚ ਨੂੰ ਹੋਵੇਗਾ। ਪ੍ਰਸ਼ਾਸਨ ਮੁਤਾਬਕ ਦੋਵੇਂ ਦਿਨ 10-10 ਹਜ਼ਾਰ ਲੋਕ ਇਹ ਸ਼ੋਅ ਦੇਖ ਸਕਣਗੇ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ 28 ਮਾਰਚ ਨੂੰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।

ਪ੍ਰੀ-ਬੁਕਿੰਗ ਅਤੇ 100 ਰੁਪਏ ਦੀ ਟਿਕਟ ਲਾਜ਼ਮੀ
ਏਅਰ ਸ਼ੋਅ ਦੇਖਣ ਲਈ ਚੰਡੀਗੜ੍ਹ ਟੂਰਿਜ਼ਮ ਐਪ 'ਤੇ ਪ੍ਰੀ-ਬੁਕਿੰਗ ਕਰਵਾਉਣੀ ਜ਼ਰੂਰੀ ਹੈ, ਜਿਸ ਦੀ ਫ਼ੀਸ 100 ਰੁਪਏ ਪ੍ਰਤੀ ਵਿਅਕਤੀ ਰੱਖੀ ਗਈ ਹੈ। ਰੋਜ਼ਾਨਾ ਸਿਰਫ਼ 10,000 ਸੀਟਾਂ ਉਪਲੱਬਧ ਹਨ ਅਤੇ ਐਂਟਰੀ ਲਈ ਕਿਊ. ਆਰ. ਕੋਡ ਵਾਲਾ ਪਾਸ ਅਤੇ ਫੋਟੋ ਆਈ. ਡੀ. ਨਾਲ ਲਿਆਉਣਾ ਲਾਜ਼ਮੀ ਹੋਵੇਗਾ। ਬਿਨਾਂ ਟਿਕਟ ਕਿਸੇ ਨੂੰ ਵੀ ਦਾਖ਼ਲਾ ਨਹੀਂ ਦਿੱਤਾ ਜਾਵੇਗਾ

ਨਿੱਜੀ ਵਾਹਨਾਂ 'ਤੇ ਰੋਕ, 300 ਸ਼ਟਲ ਬੱਸਾਂ ਦਾ ਪ੍ਰਬੰਧ
ਝੀਲ ਦੇ ਆਲੇ-ਦੁਆਲੇ ਨਿੱਜੀ ਵਾਹਨਾਂ ਦੀ ਐਂਟਰੀ ਪੂਰੀ ਤਰ੍ਹਾਂ ਬੰਦ ਰਹੇਗੀ। ਪ੍ਰਸ਼ਾਸਨ ਨੇ ਸ਼ਹਿਰ ਵਿੱਚ 7 ਪਿਕਅੱਪ ਪੁਆਇੰਟ ਬਣਾਏ ਹਨ, ਜਿੱਥੋਂ ਲੋਕਾਂ ਨੂੰ ਲਿਆਉਣ ਲਈ 300 ਬੱਸਾਂ ਦਾ ਇੰਤਜ਼ਾਮ ਕੀਤਾ ਗਿਆ ਹੈ। ਸਿਰਫ਼ ਟਿਕਟ ਵਾਲੇ ਲੋਕ ਹੀ ਇਨ੍ਹਾਂ ਬੱਸਾਂ 'ਚ ਬੈਠ ਸਕਣਗੇ। ਸੁਰੱਖਿਆ ਦੇ ਮੱਦੇਨਜ਼ਰ ਬੈਗ ਅਤੇ ਖਾਣ-ਪੀਣ ਦਾ ਸਾਮਾਨ ਲਿਜਾਣ 'ਤੇ ਪਾਬੰਦੀ ਹੈ, ਸਿਰਫ਼ ਪਾਰਦਰਸ਼ੀ ਪਾਣੀ ਦੀ ਬੋਤਲ ਲਿਜਾਈ ਜਾ ਸਕਦੀ ਹੈ।

ਸੂਰਿਆ ਕਿਰਨ ਟੀਮ ਦਿਖਾਏਗੀ ਅਸਮਾਨੀ ਕਰਤੱਬ
ਇਸ ਵਾਰ ਏਅਰ ਸ਼ੋਅ 'ਚ ਭਾਰਤੀ ਹਵਾਈ ਫ਼ੌਜ ਦੀ ਸੂਰਿਆ ਕਿਰਨ ਐਰੋਬੈਟਿਕ ਟੀਮ ਆਪਣੇ 9 'Hawk' ਜੈੱਟ ਜਹਾਜ਼ਾਂ ਨਾਲ ਪ੍ਰਦਰਸ਼ਨ ਕਰੇਗੀ। ਲਗਭਗ 30 ਤੋਂ 45 ਮਿੰਟ ਦੇ ਇਸ ਪ੍ਰਦਰਸ਼ਨ 'ਚ ਪੀਸੀਜ਼ਨ ਫਾਰਮੇਸ਼ਨ, ਲੂਪਸ ਅਤੇ ਬੈਰਲ ਰੋਲਸ ਵਰਗੇ ਹੈਰਾਨੀਜਨਕ ਕਰਤੱਬ ਦਿਖਾਏ ਜਾਣਗੇ। ਸੁਰੱਖਿਆ ਲਈ 1300 ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਹੁਣ ਪੈਟਰੋਲ ਪੰਪਾਂ ਤੇ ਮਾਲ 'ਚ ਵੀ ਮਿਲੇਗੀ ਸ਼ਰਾਬ! ਲਾਗੂ ਹੋਈ ਚੰਡੀਗੜ੍ਹ 'ਚ ਨਵੀਂ ਆਬਕਾਰੀ ਨੀਤੀ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਪੰਜਾਬ ਤੇ ਚੰਡੀਗੜ੍ਹ ਦੀ ਕਾਨੂੰਨ ਵਿਵਸਥਾ ਤੋਂ ਹਾਂ ਨਿਰਾਸ਼: ਰਾਜਪਾਲ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

ਇੰਡਸਟਰੀਅਲ ਏਰੀਆ ਦੀਆਂ ਦੁਕਾਨਾਂ 'ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪੁੱਜੀਆਂ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

28 ਮਾਰਚ ਤੱਕ ਲੱਗ ਗਈ ਸਖ਼ਤ ਪਾਬੰਦੀ! ਚੰਡੀਗੜ੍ਹ ਪ੍ਰਸ਼ਾਸਨ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚਿੰਨੀ ਕੁੱਬਾਹੇੜੀ ਕਤਲ ਕਾਂਡ: ਐਨਕਾਊਂਟਰ 'ਚ ਜ਼ਖਮੀ ਸ਼ੂਟਰਾਂ ਦੀ ਹਾਲਤ ਨਾਜ਼ੁਕ, ਸਖ਼ਤ ਸੁਰੱਖਿਆ ਹੇਠ ਚੰਡੀਗੜ੍ਹ PGI ਰੈਫ਼ਰ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਚੰਡੀਗੜ੍ਹ 'ਚ ਦਿਨ-ਦਿਹਾੜੇ ਵੱਡੀ ਵਾਰਦਾਤ! ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ਨੂੰ ਸ਼ਰੇਆਮ ਗੋਲ਼ੀਆਂ ਨਾਲ ਭੁੰਨਿਆ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ

ਮਨੀਸ਼ ਤਿਵਾੜੀ ਨੇ ਚੰਡੀਗੜ੍ਹ ਵੱਡੇ ਸੁਧਾਰਾਂ ਦੀ ਲੋੜ ਉਪਰ ਦਿੱਤਾ ਜ਼ੋਰ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

ਸਾਈਬਰ ਧੋਖਾਧੜੀ ਤੋਂ ਸਾਵਧਾਨ ਰਹੋ: ਦੂਰਸੰਚਾਰ ਵਿਭਾਗ/ਭਾਰਤ ਸੰਚਾਰ ਨਿਗਮ ਲਿਮਿਟੇਡ ਦੇ ਪੈਨਸ਼ਨਰਜ਼ ਨੂੰ ਧੋਖੇਬਾਜਾਂ ਤੋਂ ਸੁਚੇਤ ਰਹਿਣ ਦੀ ਅਪੀਲ

ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...

ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ

ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ