ਚੰਡੀਗੜ੍ਹ : ਚੰਡੀਗੜ੍ਹ ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA) ਵਿਖੇ ਅੱਜ ਇੱਕ ਨਵੀਂ ਲਾਇਬ੍ਰੇਰੀ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਨੇ ਲਾਇਬ੍ਰੇਰੀ ਦਾ ਉਦਘਾਟਨ ਕਰਕੇ ਇਸ ਨੂੰ ਸੰਸਥਾ ਦੇ ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਜਾਂ ਲਈ ਸਮਰਪਿਤ ਕੀਤਾ।