Wednesday, July 22, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਚੰਡੀਗੜ੍ਹ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ ਮਾਰੀ ਛਾਲ

22 ਜੁਲਾਈ, 2026 05:45 PM

ਚੰਡੀਗੜ੍ਹ : ਇੱਥੇ ਸੈਕਟਰ-32 ਸਥਿਤ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ (ਜੀ. ਐੱਮ. ਸੀ. ਐੱਚ.-32) ’ਚ ਮੰਗਲਵਾਰ ਸ਼ਾਮ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਇਕ ਰੈਜ਼ੀਡੈਂਟ ਡਾਕਟਰ ਨੇ ਈ-ਬਲਾਕ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਗੰਭੀਰ ਰੂਪ ’ਚ ਜ਼ਖ਼ਮੀ ਡਾਕਟਰ ਨੂੰ ਤੁਰੰਤ ਐਮਰਜੈਂਸੀ ’ਚ ਦਾਖ਼ਲ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਦੇਰ ਰਾਤ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਡਾ. ਕਰਨ ਸਿੰਘ ਸੰਧੂ ਵਾਸੀ ਸੈਕਟਰ-32 ਚੰਡੀਗੜ੍ਹ ਵਜੋਂ ਹੋਈ ਹੈ। ਸੈਕਟਰ-34 ਥਾਣਾ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾ ਦਿੱਤਾ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰਦਿਆਂ ਡਾ. ਕਰਨ ਦਾ ਮੋਬਾਇਲ ਫੋਨ ਤੇ ਲੈਪਟਾਪ ਕਬਜ਼ੇ ’ਚ ਲੈ ਲਿਆ ਹੈ ਤਾਂ ਜੋ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਾਇਆ ਜਾ ਸਕੇ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਮੈਡੀਕਲ ਵਿਦਿਆਰਥੀਆਂ ਤੇ ਰੈਜ਼ੀਡੈਂਟ ਡਾਕਟਰਾਂ 'ਤੇ ਪੈ ਰਹੇ ਮਾਨਸਿਕ ਦਬਾਅ ਤੇ ਕਾਰਜਕਾਰੀ ਮਾਹੌਲ ਨੂੰ ਲੈ ਕੇ ਇਕ ਵਾਰ ਫਿਰ ਗੰਭੀਰ ਚਰਚਾ ਛੇੜ ਦਿੱਤੀ ਹੈ। ਪੁਲਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਘਰ ਤੋਂ ਹਸਪਤਾਲ ਗਿਆ, ਕੁੱਝ ਹੀ ਮਿੰਟਾਂ ਬਾਅਦ ਵਾਪਰਿਆ ਹਾਦਸਾ
ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਿ ਡਾ. ਕਰਨ ਸਿੰਘ ਸੰਧੂ ਜੀ. ਐੱਮ. ਸੀ. ਐੱਚ.-32 ’ਚ 2022 ਬੈਚ ਦਾ ਰੈਜ਼ੀਡੈਂਟ ਡਾਕਟਰ ਸੀ ਅਤੇ ਚੌਥੇ ਸਾਲ ਦੇ ਸਮੈਸਟਰ ਦੀ ਪੜ੍ਹਾਈ ਕਰ ਰਿਹਾ ਸੀ। ਉਨ੍ਹਾਂ ਮੁਤਾਬਕ ਕਰਨ ਸਾਰਾ ਦਿਨ ਘਰ ’ਚ ਹੀ ਸੀ। ਮੰਗਲਵਾਰ ਸ਼ਾਮ ਕਰੀਬ 7.30 ਵਜੇ ਉਹ ਘਰ ਤੋਂ ਹਸਪਤਾਲ ਲਈ ਨਿਕਲਿਆ ਤੇ ਈ-ਬਲਾਕ ਸਥਿਤ ਲਾਇਬ੍ਰੇਰੀ ’ਚ ਗਿਆ। ਪਰਿਵਾਰ ਮੁਤਾਬਕ ਕੁੱਝ ਸਮੇਂ ਬਾਅਦ ਉਹ ਛੇਵੀਂ ਮੰਜ਼ਿਲ ’ਤੇ ਪਹੁੰਚਿਆ ਅਤੇ ਉੱਥੋਂ ਹੇਠਾਂ ਛਾਲ ਮਾਰ ਦਿੱਤੀ। ਜ਼ਮੀਨ ’ਤੇ ਡਿੱਗਣ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਹਸਪਤਾਲ ਸਟਾਫ਼ ਤੇ ਮੌਕੇ ’ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਐਮਰਜੈਂਸੀ ’ਚ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੜ੍ਹਾਈ ਦੇ ਦਬਾਅ ਹੇਠ ਹੋਣ ਦੀ ਚਰਚਾ
ਘਟਨਾ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਮਾਤਾ-ਪਿਤਾ ਹਸਪਤਾਲ ਪਹੁੰਚ ਗਏ। ਸੂਤਰਾਂ ਮੁਤਾਬਕ ਡਾ. ਕਰਨ ਪਿਛਲੇ ਕੁੱਝ ਸਮੇਂ ਤੋਂ ਪੜ੍ਹਾਈ ਨੂੰ ਲੈ ਕੇ ਮਾਨਸਿਕ ਦਬਾਅ ’ਚ ਸੀ। ਹਾਲਾਂਕਿ ਪੁਲਸ ਨੇ ਅਜੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਜਾਂਚ ਦੌਰਾਨ ਡਿਜੀਟਲ ਡਿਵਾਈਸਾਂ ਤੇ ਹੋਰ ਸਬੂਤਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਡੇਢ ਮਹੀਨੇ ਪਹਿਲਾਂ ਵੀ ਵਾਪਰੀ ਸੀ ਅਜਿਹੀ ਘਟਨਾ
ਦੱਸਣਯੋਗ ਹੈ ਕਿ 2 ਜੂਨ 2026 ਨੂੰ ਵੀ ਜੀ.ਐੱਮ.ਸੀ.ਐੱਚ.-32 ’ਚ ਇਕ ਹੋਰ ਰੈਜ਼ੀਡੈਂਟ ਡਾਕਟਰ ਦੀ ਖ਼ੁਦਕੁਸ਼ੀ ਨੇ ਸਵਾਲ ਖੜ੍ਹੇ ਕੀਤੇ ਸਨ। ਉਸ ਸਮੇਂ 25 ਸਾਲਾ ਡਾ. ਯੋਗੇਸ਼ ਬੰਗਾ, ਜੋ ਜਨਰਲ ਮੈਡੀਸਿਨ ਵਿਭਾਗ ’ਚ ਐੱਮ.ਡੀ. ਪਹਿਲੇ ਸਾਲ ਦਾ ਵਿਦਿਆਰਥੀ ਅਤੇ ਪੀ. ਜੀ. ਜੂਨੀਅਰ ਰੈਜ਼ੀਡੈਂਟ ਸੀ, ਨੇ ਟਰਾਮਾ ਸੈਂਟਰ ਦੇ ਬਾਥਰੂਮ ’ਚ ਖ਼ੁਦਕੁਸ਼ੀ ਕਰ ਲਈ ਸੀ। ਡਾ. ਯੋਗੇਸ਼ ਨੇ ਘਟਨਾ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਜੀ.ਐੱਮ.ਸੀ.ਐੱਚ.-32 ’ਚ ਜੁਆਇਨ ਕੀਤਾ ਸੀ। ਪੋਸਟਮਾਰਟਮ ਦੌਰਾਨ ਉਸ ਦੇ ਸਰੀਰ ’ਚ ਪੋਟੈਸ਼ੀਅਮ ਸਾਇਨਾਈਡ ਮਿਲਿਆ ਸੀ। ਉਹ ਮੂਲ ਰੂਪ ’ਚ ਜਲੰਧਰ ਦੇ ਕੰਗਣੀਵਾਲ ਪਿੰਡ ਦਾ ਰਹਿਣ ਵਾਲਾ ਸੀ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਸਟ੍ਰਾਬੇਰੀ ਫੀਲਡਜ਼ ਹਾਈ ਸਕੂਲ ਦੇ ਸੰਗਤਪ੍ਰੀਤ ਸਿੰਘ ਪੰਜਾਬ ਸਟੇਟ ਸ਼ਾਟਗਨ ਚੈਂਪੀਅਨਸ਼ਿਪ ਵਿੱਚ ਜਿੱਤੇ 3 ਤਗ਼ਮੇ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਪੰਜਾਬ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਦੇਸ਼ ’ਚ ਸਭ ਤੋਂ ਵੱਧ ਕਿਡਨੀ ਟਰਾਂਸਪਲਾਂਟ ਕਰਨ ਵਾਲਾ ਹਸਪਤਾਲ ਬਣਿਆ ਪੀ. ਜੀ. ਆਈ.

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ ਹੋਵੇਗੀ ਸਜ਼ਾ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

SIR 'ਚ 66 ਹਜ਼ਾਰ ਨਾਂ ਕੱਟਣ ਦੀ ਤਿਆਰੀ! ਚੰਡੀਗੜ੍ਹ 'ਚ ਵੋਟਰਾਂ ਬਾਰੇ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

ਹਾਈ ਅਲਰਟ 'ਤੇ ਪੂਰਾ ਚੰਡੀਗੜ੍ਹ! 16-17 ਜੁਲਾਈ ਨੂੰ ਲੱਗੀ ਵੱਡੀ ਪਾਬੰਦੀ, PM ਮੋਦੀ ਦੇ ਦੌਰੇ ਨੂੰ ਲੈ ਕੇ...

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

PGI ਕੰਪਲੈਕਸ ’ਚ ਬੀੜੀ-ਸਿਗਰੇਟ ਪੀਣ ਵਾਲੇ ਸਾਵਧਾਨ, ਹੁਣ ਲੱਗੇਗਾ ਵੱਡਾ ਜੁਰਮਾਨਾ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਸਾਵਧਾਨ! ਅਦਾਲਤ ਨੇ ਦਿੱਤੀ ਅਜਿਹੀ ਸਜ਼ਾ, ਹਰ ਕੋਈ ਦੇਖਦਾ ਰਹਿ ਗਿਆ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ,  ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ

ਪੀ. ਜੀ. ਆਈ. ਸੂਚਕਾਂਕ 'ਚ ਚੰਡੀਗੜ੍ਹ ਦੇਸ਼ 'ਚੋਂ ਪਹਿਲੇ ਸਥਾਨ 'ਤੇ, ਪੰਜਾਬ, ਦਿੱਲੀ ਤੇ ਕੇਰਲ ਦੂਜੇ ਨੰਬਰ 'ਤੇ