Thursday, September 03, 2026
BREAKING
ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਪੰਜਾਬ ਸਰਕਾਰ: ਮਾਲਵਿੰਦਰ ਸਿੰਘ ਕੰਗ ਯੂ ਕੇ ਵਿੱਚ ਭਾਰਤੀ ਸੱਭਿਆਚਾਰ ਨਾਲ ਜੁੜ ਰਹੀ ਹੈ ਹੁਣ ਨਵੀਂ ਪਨੀਰੀ SBI ਖ਼ਾਤਾਧਾਰਕਾਂ ਲਈ ਬਦਲੇ ATM ਟਰਾਂਜੈਕਸ਼ਨ ਦੇ ਨਿਯਮ, ਲਾਗੂ ਹੋਣਗੀਆਂ ਨਵੀਂਆਂ ਦਰਾਂ ਪੰਜਾਬ ਭਰ 'ਚ ਸਕੂਲ ਵੈਨਾਂ ਦਾ ਚੱਕਾ ਜਾਮ! ਬਠਿੰਡਾ 'ਚ ਹੋਈ ਮਹਾਂਪੰਚਾਇਤ ਦੌਰਾਨ ਚਾਲਕਾਂ ਨੇ ਦਿੱਤੀ ਚਿਤਾਵਨੀ ਪੰਜਾਬ 'ਚ ਵਿਦੇਸ਼ੀ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 8 ਪਿਸਤੌਲਾਂ ਸਮੇਤ 2 ਤਸਕਰ ਕੀਤੇ ਗ੍ਰਿਫਤਾਰ ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ' ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ ਕੋਟਕਪੂਰਾ ਗੋਲੀਬਾਰੀ ਮਾਮਲੇ 'ਚ ਸੁਖਬੀਰ ਬਾਦਲ ਅਦਾਲਤ 'ਚ ਪੇਸ਼ ਵਿਸ਼ਵ ਦੀਆਂ ਵੱਡੀਆਂ ਅਰਥ ਵਿਵਸਥਾਵਾਂ ਨੂੰ ਪਿੱਛੇ ਛੱਡ ਭਾਰਤ ਨੇ ਫੜ੍ਹੀ ਤੇਜ਼ ਵਿਕਾਸ ਦੀ ਰਫ਼ਤਾਰ : ਢਿੱਲੋਂ ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ

ਚੰਡੀਗੜ੍ਹ

ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ ਦਾ ਇੰਜੈਕਸ਼ਨ!

02 ਜੂਨ, 2026 06:27 PM

ਚੰਡੀਗੜ੍ਹ : ਇੱਥੇ ਸੈਕਟਰ-32 ਸਥਿਤ ਗੌਰਮਿੰਟ ਮੈਡੀਕਲ ਕਾਲਜ ਅਤੇ ਹਸਪਤਾਲ-32 (GMCH-32) 'ਚ ਮੰਗਲਵਾਰ ਨੂੰ ਇੱਕ ਬਹੁਤ ਹੀ ਦੁਖਦਾਈ ਘਟਨਾ ਵਾਪਰੀ, ਜਿੱਥੇ ਜਨਰਲ ਮੈਡੀਸਨ ਵਿਭਾਗ 'ਚ ਕਾਰਜਸ਼ੀਲ 24 ਸਾਲਾ ਪੀ. ਜੀ. ਜੂਨੀਅਰ ਰੈਜ਼ੀਡੈਂਟ ਡਾ. ਯੋਗੇਸ਼ ਨੇ ਖ਼ੁਦਕੁਸ਼ੀ ਕਰ ਲਈ। ਮੁੱਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮ੍ਰਿਤਕ ਦੇਹ ਹਸਪਤਾਲ ਦੇ ਟਰਾਮਾ ਸੈਂਟਰ 'ਚ ਸਥਿਤ ਇੱਕ ਪਖ਼ਾਨੇ (ਟਾਇਲਟ) ਵਿੱਚੋਂ ਬਰਾਮਦ ਹੋਈ ਹੈ। ਸੂਤਰਾਂ ਅਨੁਸਾਰ ਘਟਨਾ ਵਾਲੀ ਥਾਂ ਤੋਂ ਪੋਟਾਸ਼ੀਅਮ ਕਲੋਰਾਈਡ ਦੇ ਇੰਜੈਕਸ਼ਨ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਡਾ. ਯੋਗੇਸ਼ ਹਸਪਤਾਲ ਦੇ ਬਾਥਰੂਮ 'ਚ ਗਏ ਸਨ ਪਰ ਜਦੋਂ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਏ ਤਾਂ ਉਨ੍ਹਾਂ ਦੇ ਸਾਥੀਆਂ ਅਤੇ ਹਸਪਤਾਲ ਸਟਾਫ਼ ਨੂੰ ਸ਼ੱਕ ਹੋਇਆ।

ਕਈ ਵਾਰ ਦਰਵਾਜ਼ਾ ਖੜਕਾਉਣ 'ਤੇ ਵੀ ਜਦੋਂ ਅੰਦਰੋਂ ਕੋਈ ਜਵਾਬ ਨਹੀਂ ਮਿਲਿਆ ਤਾਂ ਦਰਵਾਜ਼ਾ ਤੋੜਿਆ ਗਿਆ, ਜਿੱਥੇ ਡਾ. ਯੋਗੇਸ਼ ਬੇਹੋਸ਼ੀ ਦੀ ਹਾਲਤ 'ਚ ਪਾਏ ਗਏ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਲਿਜਾਇਆ ਗਿਆ ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਹਨਾਂ ਨੂੰ ਮ੍ਰਿਤਕ ਕਰਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ-34 ਦੀ ਪੁਲਸ ਅਤੇ ਫਾਰੈਂਸਿਕ ਟੀਮ ਮੌਕੇ 'ਤੇ ਪਹੁੰਚੀ। ਟੀਮ ਵੱਲੋਂ ਪੂਰੇ ਘਟਨਾਕ੍ਰਮ ਦੀ ਵੀਡੀਓਗ੍ਰਾਫੀ ਕਰਵਾਈ ਗਈ ਅਤੇ ਬਾਥਰੂਮ ਦੇ ਆਸ-ਪਾਸ ਦੇ ਖੇਤਰ ਤੋਂ ਅਹਿਮ ਸਬੂਤ ਇਕੱਠੇ ਕੀਤੇ ਗਏ ਹਨ।

ਪੁਲਸ ਦੀ ਸ਼ੁਰੂਆਤੀ ਜਾਂਚ ਮੁਤਾਬਕ ਡਾਕਟਰ ਨੇ ਕਥਿਤ ਤੌਰ 'ਤੇ ਇੰਜੈਕਸ਼ਨ ਲਗਾਇਆ ਸੀ, ਹਾਲਾਂਕਿ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਅਤੇ ਫਾਰੈਂਸਿਕ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ ਦੇ ਕਰੈੱਚਾਂ ’ਚ ਪਹਿਲੀ ਵਾਰ ਮਿਲੇਗੀ CCTV ਪਹੁੰਚ, ਬੱਚਿਆਂ ਨੂੰ ਲਾਈਵ ਦੇਖ ਸਕਣਗੇ ਮਾਪੇ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਡੀਗੜ੍ਹ 'ਚ ਵੱਡੇ ਧਮਾਕੇ ਦੀ ਸੀ ਪਲਾਨਿੰਗ! IED ਨਾਲ ਫੜ੍ਹੇ 3 ਮੁਲਜ਼ਮਾਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ਨੇ ਖੜ੍ਹਾ ਕੀਤਾ ਨਵਾਂ ਵਿਵਾਦ! EXAM ਰੱਦ ਕਰਨ ਦੀ ਮੰਗ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

PU ਵਿਦਿਆਰਥੀ ਕੌਂਸਲ ਚੋਣਾਂ ਦਾ ਐਲਾਨ, 31 ਨੂੰ ਪੈਣਗੀਆਂ ਵੋਟਾਂ ਉਸੇ ਦਿਨ ਆਉਣਗੇ ਨਤੀਜੇ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ ਕਾਰਵਾਈ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ