Monday, September 14, 2026
BREAKING
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਮੌਕੇ 28 ਸਤੰਬਰ ਨੂੰ ਖਟਕੜ ਕਲਾਂ ਵਿਖੇ ਹੋਵੇਗਾ ਰਾਜ ਪੱਧਰੀ ਸਮਾਰੋਹ ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਬੰਗਾ ਬਲਾਕ ਵਿੱਚ ਖੇਡਾਂ ਦਾ ਸ਼ਾਨਦਾਰ ਆਗਾਜ਼ ਹਿੰਦੀ ਦੀ ਤਰੱਕੀ ਉਦੋਂ ਹੀ ਸਾਰਥਕ ਹੈ ਜਦੋਂ ਹੋਰ ਭਾਰਤੀ ਭਾਸ਼ਾਵਾਂ ਨੂੰ ਵੀ ਤਰੱਕੀ ਅਤੇ ਸੁਰੱਖਿਆ ਦਿੱਤੀ ਜਾਂਦੀ ਹੈ: ਅਮਿਤ ਸ਼ਾਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਏਸ਼ੀਅਨ ਹਾਕੀ ਚੈਪੀਅਨਸ਼ਿਪ ਟਰਾਫ਼ੀ ਦਾ ਸਮਾਂ ਸਾਰਣੀ ਜਾਰੀ ਟਰੰਪ ਨੇ ਯੂਕਰੇਨ ਨੂੰ ਰੂਸੀ ਡੀਜ਼ਲ ਬਾਲਣ 'ਤੇ ਹਮਲੇ ਰੋਕਣ ਲਈ ਕਿਹਾ ਮਮਤਾ ਬੈਨਰਜੀ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ ਦਿਸ਼ਾ ਸਾਲਿਆਨ ਦੀ ਮੌਤ ਮਾਮਲੇ ’ਚ ਸੀ.ਬੀ.ਆਈ. ਨੇ ਐਫ.ਆਈ.ਆਰ. ਕੀਤੀ ਦਰਜ ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ 'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਨੂੰ ਪੱਤਰ

ਚੰਡੀਗੜ੍ਹ

ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਡੈੱਡਲਾਈਨ ਤੈਅ, 30 ਸਤੰਬਰ ਮਗਰੋਂ SHOs 'ਤੇ ਡਿੱਗੇਗੀ ਗਾਜ਼

14 ਸਤੰਬਰ, 2026 04:39 PM

ਚੰਡੀਗੜ੍ਹ : ਚੰਡੀਗੜ੍ਹ ’ਚ ਨਸ਼ਿਆਂ ਦੇ ਕਾਰੋਬਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਹੁਣ ਪੁਲਸ ਅਤੇ ਪ੍ਰਸ਼ਾਸਨ ’ਤੇ ਸਿੱਧੀ ਜਵਾਬਦੇਹੀ ਤੈਅ ਕਰ ਦਿੱਤੀ ਗਈ ਹੈ। ਪੰਜਾਬ ਦੇ ਰਾਜਪਾਲ ਅਤੇ ਯੂ. ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਤੱਕ ਦੀ ਡੈੱਡਲਾਈਨ ਤੈਅ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਡੈੱਡਲਾਈਨ ਤੋਂ ਬਾਅਦ ਕਿਸੇ ਵੀ ਇਲਾਕੇ ’ਚ ਨਸ਼ਾ ਵਿਕਦਾ ਪਾਇਆ ਗਿਆ ਤਾਂ ਸਬੰਧਿਤ ਥਾਣੇ ਦੇ ਐੱਸ. ਐੱਚ. ਓ. ਅਤੇ ਫੀਲਡ ਸਟਾਫ਼ ਖ਼ਿਲਾਫ਼ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ। ਸੈਕਟਰ-37 ਸਥਿਤ ਲਾਅ ਆਡੀਟੋਰੀਅਮ ’ਚ ਕਰਵਾਏ ਇਕ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਕਟਾਰੀਆ ਨੇ ਕਿਹਾ ਕਿ ਨਸ਼ਾ ਤਸਕਰੀ ਵਰਗਾ ਨਾਜਾਇਜ਼ ਧੰਦਾ ਅਧਿਕਾਰੀਆਂ ਦੀ ਮਿਲੀ-ਭੁਗਤ ਤੋਂ ਬਿਨਾਂ ਲੰਬੇ ਸਮੇਂ ਤੱਕ ਨਹੀਂ ਚੱਲ ਸਕਦਾ। ਇਸ ਲਈ ਤਸਕਰਾਂ ਅਤੇ ਅਧਿਕਾਰੀਆਂ ਵਿਚਕਾਰ ਕਿਸੇ ਵੀ ਤਰ੍ਹਾਂ ਦੇ ਗਠਜੋੜ ਨੂੰ ਤੋੜਨਾ ਸਰਕਾਰ ਦੀ ਮੁੱਖ ਤਰਜ਼ੀਹ ਹੈ।


ਗੁਪਤ ਟੀਮਾਂ ਰੱਖਣਗੀਆਂ ਤਸਕਰਾਂ ’ਤੇ ਨਜ਼ਰ
ਰਾਜਪਾਲ ਨੇ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਗੁਪਤ ਸੂਚਨਾ ਤੰਤਰ ਨੂੰ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਉਨ੍ਹਾਂ ਦੀਆਂ ਸੁਤੰਤਰ ਟੀਮਾਂ ਵੀ ਮੈਦਾਨ ’ਚ ਕੰਮ ਕਰਨਗੀਆਂ, ਜੋ ਤਸਕਰਾਂ ਦੇ ਨਾਲ-ਨਾਲ ਲਾਪਰਵਾਹੀ ਕਰਨ ਵਾਲੇ ਜਾਂ ਮਿਲੀ-ਭੁਗਤ ਵਾਲੇ ਅਧਿਕਾਰੀਆਂ ਦੀ ਕਾਰਗੁਜ਼ਾਰੀ ’ਤੇ ਵੀ ਨਜ਼ਰ ਰੱਖਣਗੀਆਂ। ਕਟਾਰੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰ ਜਾਂ ਪੁਲਸ ਦੀ ਜ਼ਿੰਮੇਵਾਰੀ ਨਹੀਂ ਹੈ। ਸਮਾਜ ਦੇ ਹਰ ਵਰਗ ਨੂੰ ਇਸ ਮੁਹਿੰਮ ਨਾਲ ਜੁੜਨਾ ਪਵੇਗਾ। ਨਸ਼ਿਆਂ ਤੋਂ ਦੂਰ ਹੋ ਰਹੇ ਨੌਜਵਾਨਾਂ ਨੂੰ ਖੇਡਾਂ ਤੇ ਉਨ੍ਹਾਂ ਦੀ ਯੋਗਤਾ ਮੁਤਾਬਕ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਕੇ ਮੁੱਖ ਧਾਰਾ ਨਾਲ ਜੋੜਿਆ ਜਾਵੇਗਾ। ਪ੍ਰਸ਼ਾਸਕ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ। ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਤੇ ਨਿਪਟਾਰੇ ਲਈ ਹਰ ਬੁੱਧਵਾਰ ‘ਜਨਤਾ ਦਰਬਾਰ’ ਲਾਇਆ ਜਾਵੇਗਾ। ਉਨ੍ਹਾਂ ਚੰਡੀਗੜ੍ਹ ਨੂੰ ਸਿੱਖਿਆ ਤੇ ਖੇਡਾਂ ਦੇ ਪ੍ਰਮੁੱਖ ਕੇਂਦਰ ਵਜੋਂ ਵਿਕਸਤ ਕਰਨ ਦੀ ਗੱਲ ਵੀ ਕਹੀ। ਸਮਾਗਮ ਦੌਰਾਨ ਮੈਡੀਕਲ, ਸਿਹਤ ਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਪਾਉਣ ਵਾਲੀਆਂ ਕਈ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।


ਪ੍ਰਸ਼ਾਸਕ ਦੇ ਹੁਕਮਾਂ ਮਗਰੋਂ ਨਸ਼ਾ ਤਸਕਰਾਂ ’ਤੇ ਪੁਲਸ ਦਾ ਸ਼ਿਕੰਜਾ
ਚੰਡੀਗੜ੍ਹ (ਭੂਸ਼ਣ) : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਚੰਡੀਗੜ੍ਹ ਪੁਲਸ ਨੇ ਰੁਖ ਹੋਰ ਸਖ਼ਤ ਕਰ ਦਿੱਤਾ ਹੈ। ਪੰਜਾਬ ਦੇ ਰਾਜਪਾਲ ਤੇ ਯੂ.ਟੀ. ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੇ ਨਿਰਦੇਸ਼ਾਂ ਮੁਤਾਬਕ ਨਸ਼ੇ ਦੇ ਕਾਰੋਬਾਰ ’ਤੇ ਨਕੇਲ ਕੱਸਣ ਤੇ ਪੁਲਸ-ਪਬਲਿਕ ਸਹਿਯੋਗ ਵਧਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸੈਕਟਰ-56 ’ਚ ਪੁਲਸ-ਪਬਲਿਕ ਮੀਟਿੰਗ ਕਰਕੇ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੱਤਾ। ਮੀਟਿੰਗ ਦੀ ਅਗਵਾਈ ਡੀ.ਐੱਸ.ਪੀ. ਧੀਰਜ ਕੁਮਾਰ ਨੇ ਕੀਤੀ। ਇਸ ਮੌਕੇ ਥਾਣਾ-39 ਦੇ ਐੱਸ. ਐੱਚ. ਓ. ਜੇ.ਪੀ. ਸਿੰਘ ਤੇ ਪੁਲਸ ਪੋਸਟ 55-56 ਇੰਚਾਰਜ ਕੁਲਦੀਪ ਸਿੰਘ ਵੀ ਮੌਜੂਦ ਰਹੇ। ਮੋਹਾਲੀ ਜ਼ਿਲ੍ਹੇ ਨਾਲ ਲੱਗਦੇ ਸੈਕਟਰ-56 ’ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਲੋਕਾਂ ’ਚ ਚਿੰਤਾ ਹੈ। ਮੀਟਿੰਗ ਦੌਰਾਨ ਇਲਾਕੇ ’ਚ ਨਸ਼ੇ ਦੀ ਵਿਕਰੀ ਤੇ ਨਸ਼ਾ ਖਰੀਦਣ ਲਈ ਬਾਹਰੋਂ ਆਉਣ ਵਾਲੇ ਲੋਕਾਂ ਸਬੰਧੀ ਮੁੱਦੇ ਪੁਲਸ ਦੇ ਧਿਆਨ ’ਚ ਲਿਆਂਦੇ ਗਏ। ਸਥਾਨਕ ਪੱਧਰ ’ਤੇ ਨਸ਼ੇ ਖ਼ਿਲਾਫ਼ ਮਿਲ ਰਹੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲਸ ਨੇ ਸਪੱਸ਼ਟ ਕੀਤਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਹੁਣ ਕਿਸੇ ਵੀ ਕੀਮਤ ’ਤੇ ਛੋਟ ਨਹੀਂ ਮਿਲੇਗੀ।

 

Have something to say? Post your comment

ਅਤੇ ਚੰਡੀਗੜ੍ਹ ਖਬਰਾਂ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਚੰਡੀਗੜ੍ਹ 'ਚ ਕਿਰਾਏਦਾਰਾਂ ਤੇ ਮਕਾਨ ਮਾਲਕਾਂ ਲਈ ਨਵੇਂ ਨਿਯਮ ਲਾਗੂ, 15 ਦਿਨਾਂ 'ਚ ਦੇਣਾ ਪਵੇਗਾ ਜਵਾਬ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਵਿਦਿਆਰਥੀ ਸਾਵਧਾਨ! ਇਹ ਕੰਮ ਕਰਦੇ ਹੀ ਘਰ ਪੁੱਜੇਗਾ SMS, ਚੰਡੀਗੜ੍ਹ ਦੇ ਸਕੂਲਾਂ 'ਚ ਨਵਾਂ ਸਿਸਟਮ ਸ਼ੁਰੂ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6 ਮਹੀਨਿਆਂ ਲਈ ਮੁਅੱਤਲ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ 'ਚ ਵਾਪਰਿਆ ਹਾਦਸਾ, ਅਚਾਨਕ ਕਾਰ ਹੋਈ ਬੇਕਾਬੂ, ਚਾਲਕ ਦਾ ਰਿਹਾ ਬਚਾਅ

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

ਚੰਡੀਗੜ੍ਹ ਪੁਲਸ 'ਚ ਵੱਡਾ ਫੇਰਬਦਲ, 13 ਪੁਲਸ ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰੀ LIST

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ ਰਾਸ਼ਟਰਪਤੀ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਬੁੜੈਲ ’ਚ ਮਕਾਨ ਦੀ ਤੀਜੀ ਮੰਜ਼ਿਲ ਤੋਂ ਡਿੱਗਿਆ ਵਿਅਕਤੀ, ਮੌ*ਤ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਨੇਪਾਲ ਭੇਜੇ ਗਏ ਰਾਹਤ ਸਮੱਗਰੀ ਵਾਲੇ ਟਰੱਕ ਚੰਡੀਗੜ੍ਹ 'ਚ ਫਸੇ! ਪਿਆ ਵੱਡਾ ਪੰਗਾ, ਪੜ੍ਹੋ ਪੂਰੀ ਖ਼ਬਰ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ

ਖ਼ਤਰੇ ਦੀ ਘੰਟੀ! ਸੁਖਨਾ ਝੀਲ 'ਚ ਵਧਿਆ ਪਾਣੀ ਦਾ ਪੱਧਰ, ਖੋਲ੍ਹਿਆ ਗਿਆ ਫਲੱਡ ਗੇਟ